Connect with us

Mohali

ਇੱਕ ਰੋਜਾ ਅਸਮਿਤਾ ਐਥਲੈਟਿਕਸ ਲੀਗ ਦਾ ਆਯੋਜਨ

Published

on

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਮੁਹਾਲੀ ਵੱਲੋਂ ਫੇਜ਼ 6 ਦੇ ਸਰਕਾਰੀ ਕਾਲਜ ਵਿੱਚ ਇੱਕ ਰੋਜ਼ਾ ਅਸਮਿਤਾ ਐਥਲੈਟਿਕਸ ਲੀਗ ਕਰਵਾਈ ਗਈ। ਐਸੋਸੀਏਸ਼ਨ ਦੇ ਸਕੱਤਰ ਸਵਰਨ ਸਿੰਘ ਨੇ ਦੱਸਿਆ ਕਿ ਇਹ ਲੀਗ ਪੂਰੇ ਦੇਸ਼ ਭਰ ਵਿੱਚ ਚੁਣੀਂਦਾ 300 ਜਿਲ੍ਹਿਆਂ ਵਿੱਚ ਕਰਵਾਈ ਗਈ ਹੈ ਜਿਸ ਦੌਰਾਨ ਅੰਡਰ 14 ਲੜਕੀਆਂ ਤੇ 16 ਲੜਕੀਆਂ ਦੇ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ ਹਨ।

ਉਹਨਾਂ ਦੱਸਿਆ ਕਿ ਲੀਗ ਦਾ ਉਦੇਸ਼ ‘ਖੇਲ ਸੇ ਹੀ ਪਹਿਚਾਣ’ ਸੀ ਅਤੇ ਇਸਦੇ ਤਹਿਤ ਕੇਂਦਰ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਵਿਭਾਗ ਵਲੋਂ ਸਪੋਰਟਸ ਅਥਾਰਿਟੀ ਆਫ ਇੰਡੀਆ ਅਤੇ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੀ ਰੇਂਜ ਦੇਖ ਰੇਖ ਵਿੱਚ ਯੁਵਾ ਲੜਕੀਆਂ ਨੂੰ ਖੇਡ ਰਾਹੀਂ ਆਪਣੀ ਪਹਿਚਾਣ ਬਣਾਉਣ ਅਤੇ ਖੇਡ ਪ੍ਰਤੀਭਾ ਨੂੰ ਜਾਂਚਣ ਦਾ ਉਪਰਾਲਾ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਲੀਗ ਵਿੱਚ 70 ਲੜਕੀਆਂ ਨੇ ਅਥਲੈਟਿਕਸ ਦੇ ਵੱਖ ਵੱਖ ਮੁਕਾਬਲਿਆਂ ਜਿਵੇਂ ਦੌੜਾਂ, ਲੰਬੀ ਛਾਲ, ਡਿਸਕਸ ਥਰੋਅ, ਜੈਵਲਿਨ ਥਰੋਅ, ਗੋਲਾ ਸੁੱਟਣਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਨੂੰ ਦੇਖਣ ਅਤੇ ਟੈਲੈਂਟ ਪਰਖਣ ਲਈ ਏ ਐਫ ਆਈ ਦੁਆਰਾ ਇੱਕ ਵਿਸ਼ੇਸ਼ ਟੀਮ ਭੇਜੀ ਗਈ ਸੀ।

ਮੁਕਾਬਲਿਆਂ ਦਾ ਆਰੰਭ ਮੁਹਾਲੀ ਦੇ ਇੰਟਰਨੈਸ਼ਨਲ ਅਥਲੀਟ ਅਤੇ ਰਿਟਾਇਰਡ ਪੀ ਸੀ ਐਸ ਸ੍ਰੀਮਤੀ ਸਰਬਜੀਤ ਕੌਰ ਨੇ ਕੀਤਾ ਅਤੇ ਇਹਨਾਂ ਯੁਵਾ ਅਥਲੀਟਾਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸਾਰੇ ਜੇਤੂ ਅਥਲੀਟਾਂ ਸਰਬਜੀਤ ਕੌਰ, ਮੋਨਿਕਾ ਰਾਣੀ, ਮਨਜੀਤ ਕੌਰ, ਮਨਦੀਪ ਕੌਰ, ਰਾਜ ਬਾਜਵਾ ਨੂੰ ਮੈਡਲ ਅਤੇ ਇਨਾਮ, ਸਰਟੀਫਿਕੇਟ ਵੀ ਦਿੱਤੇ ਗਏ।

ਇਸ ਮੌਕੇ ਐਸੋਸੀਏਸ਼ਨ ਦੀ ਪੂਰੀ ਟੀਮ ਪ੍ਰਧਾਨ ਮਲਕੀਤ ਸਿੰਘ, ਰਾਮ ਕੁਮਾਰ ਵਿਸ਼ਿਸ਼ਟ, ਸੰਦੀਪ ਸਿੰਘ ਸੰਧੂ, ਗੁਰਵਿੰਦਰ ਸਿੰਘ ਧੇਸੀ, ਕੋਚ ਹਰਕਮਲ ਸਿੰਘ, ਪਰਮਦੀਪ ਸਿੰਘ ਬੈਦਵਾਨ, ਪਰਮਜੀਤ ਸਿੰਘ, ਡਾ. ਹਰਜਿੰਦਰਜੀਤ ਸਿੰਘ, ਗੁਰਚਰਨ ਸਿੰਘ, ਜਸ਼ਨਦੀਪ ਕੌਰ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਰਾਜਨਪੁਰੀ ਆਦਿ ਸ਼ਾਮਿਲ ਰਹੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending