Connect with us

Mohali

ਮੁਹਾਲੀ ਪੁਲੀਸ ਵਲੋਂ ਸੈਕਟਰ-66 ਵਿੱਚ ਜਵੈਲਰੀ ਦੀ ਦੁਕਾਨ ਤੇ ਚੋਰੀ ਕਰਨ ਵਾਲੇ ਕਾਬੂ

Published

on

ਚੋਰੀ ਕੀਤੇ 1 ਕਰੋੜ 28 ਲੱਖ ਦੇ ਸੋਨੇ ਅਤੇ ਹੀਰੇ ਦੇ ਗਹਿਣੇ ਬਰਾਮਦ

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 2 ਨਵੰਬਰ ਨੂੰ ਸੈਕਟਰ-66 ਵਿੱਚ ਸਥਿਤ ਜੇਸਾਈਨ ਸੌਕ ਪ੍ਰਾਈਵੇਟ ਲਿਮਟਿਡ ਜਵੈਲਰੀ ਸ਼ਾਪ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚੋਰੀ ਕੀਤੇ 1 ਕਰੋੜ 28 ਲੱਖ ਦੇ ਸੋਨੇ ਅਤੇ ਹੀਰੇ ਦੇ ਗਹਿਣੇ ਬਰਾਮਦ ਕੀਤਾ ਹਨ।

ਇਸ ਸੰਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਪੀ ਸਿਟੀ ਸz ਦਿਲਪ੍ਰੀਤ ਸਿੰਘ ਅਤੇ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੀ 3 ਨਵੰਬਰ ਨੂੰ ਵਿਕਰਮ ਸਿੰਘ ਸੰਧੂ ਵਾਸੀ ਸਿਗਨੇਚਰ ਟਾਵਰ ਸੈਕਟਰ-66 ਏ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਿਅਕਤੀ ਖਿਲਾਫ ਬੀ ਐਨ ਐਸ ਦੀ ਧਾਰਾ 331(4), 305(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਨੇ ਰਿਪੋਰਟ ਲਿਖਵਾਈ ਸੀ ਕਿ ਸੈਕਟਰ 66-ਏ, ਜੇ ਐਲ ਪੀ ਐਲ, ਸੈਕਟਰ-82 ਦੇ ਸਾਹਮਣੇ ਉਹਨਾਂ ਦੀ ਜੇਸ਼ਾਈਨ ਸੌਕ ਪ੍ਰਾਈਵੇਟ ਲਿਮਟਿਡ ਦੇ ਨਾਮ ਤੇ ਜਿਊਲਰ ਸ਼ਾਪ ਵਿੱਚ ਚੋਰੀ ਹੋਈ ਹੈ। ਸ਼ਿਕਾਇਤ ਕਰਤਾ ਅਨੁਸਾਰ 1 ਨਵੰਬਰ ਨੂੰ ਉਹਨਾਂ ਨੇ ਆਪਣਾ ਕਾਰੋਬਾਰੀ ਸਮਾਂ ਖਤਮ ਹੋਣ ਤੋਂ ਬਾਅਦ ਸਾਰੇ ਗਹਿਣਿਆਂ ਨੂੰ ਆਪਣੇ ਸਟ੍ਰਾਂਗ ਰੂਮ/ਲਾਕਰ/ਸੇਫ ਵਿੱਚ ਸੁਰੱਖਿਅਤ ਰੱਖਿਆ ਸੀ। ਉਕਤ ਸਮਾਨ ਸ਼੍ਰੀ ਦਿਨੇਸ਼ ਰਾਜਪੂਤ ਅਤੇ ਸ਼੍ਰੀ ਰਿਤੇਸ਼ ਸ਼ਰਮਾ ਦੀ ਮੌਜੂਦਗੀ ਵਿੱਚ ਸੇਫ ਵਿੱਚ ਰੱਖਿਆ ਗਿਆ ਸੀ ਅਤੇ ਸ਼੍ਰੀ ਦੀਪਕ ਭਾਰਦਵਾਜ ਵਲੋਂ ਲਾਕਰ ਨੂੰ ਨਿਯਮਿਤ ਤੌਰ ਤੇ ਬੰਦ ਕਰ ਦਿੱਤਾ ਗਿਆ ਸੀ। 2 ਨਵਬੰਰ ਨੂੰ ਐਤਵਾਰ ਦੀ ਛੁੱਟੀ ਹੋਣ ਕਰਕੇ ਸ਼ੋਅਰੂਮ ਬੰਦ ਰਿਹਾ ਅਤੇ ਜਦੋਂ 3 ਨਵੰਬਰ ਨੂੰ ਜਦੋਂ ਉਹ ਆਪਣੀ ਸ਼ਾਪ ਖੋਲਣ ਲੱਗੇ ਤਾਂ ਦੇਖਿਆ ਕਿ ਸ਼ਟਰ ਦਾ ਤਾਲ਼ਾ ਟੁੱਟਿਆ ਹੋਇਆ ਸੀ।

ਸ਼ਿਕਾਇਤ ਕਰਤਾ ਅਨੁਸਾਰ ਦੁਕਾਨ ਦੇ ਅੰਦਰ ਦਾਖਲ ਹੋ ਕੇ ਚੈੱਕ ਕਰਨ ਤੋਂ ਪਤਾ ਲਗਾ ਕਿ ਉਹਨਾਂ ਦੀ ਸੇਫ ਦਾ ਦਰਵਾਜਾ ਖੁੱਲਿਆ ਸੀ ਅਤੇ ਸੇਫ ਵਿੱਚ ਰੱਖੇ ਸਾਰੇ ਸੋਨੇ ਅਤੇ ਹੀਰੇ ਦੇ ਗਹਿਣੇ ਗਾਇਬ ਸਨ। ਇਸ ਤੋਂ ਇਲਾਵਾ ਗਹਿਣਿਆਂ ਦੇ ਨਾਲ-ਨਾਲ਼ ਡੀ. ਵੀ. ਆਰ., 60,000/- ਰੁਪਏ ਦੀ ਨਕਦੀ ਅਤੇ ਈ ਪੀ ਏ ਬੀ ਐਕਸ ਮਸ਼ੀਨ ਵੀ ਚੋਰੀ ਹੋ ਗਈ ਸੀ।

ਸz. ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਵੱਡੀ ਵਾਰਦਾਤ ਹੋਣ ਕਰਕੇ ਐਸ ਐਸ ਪੀ ਸ਼੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਮਾਮਲੇ ਨੂੰ ਹਰ ਹਾਲਤ ਵਿੱਚ ਟਰੇਸ ਕਰਨ ਲਈ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ, ਡੀ ਐਸ ਪੀ ਸ਼z ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ ਅਤੇ ਥਾਣਾ ਆਈ. ਟੀ. ਸਿਟੀ ਦੇ ਮੁੱਖ ਅਫਸਰ ਇੰਸ: ਸਤਵਿੰਦਰ ਸਿੰਘ ਦੀਆਂ ਟੀਮਾਂ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਇਸ ਸੰਬੰਧੀ ਕਾਰਵਾਈ ਕਰਦਿਆਂ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ., ਇੰਸ: ਸਤਵਿੰਦਰ ਸਿੰਘ ਮੁੱਖ ਅਫਸਰ ਥਾਣਾ ਆਈ.ਟੀ. ਸਿਟੀ ਅਤੇ ਪੁਲੀਸ ਟੀਮਾਂ ਵੱਲੋਂ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ਼ ਜਿਊਲਰ ਸ਼ਾਪ ਵਿੱਚ ਬਤੌਰ ਮੈਨੇਜਰ ਕੰਮ ਕਰਦੇ ਦੀਪਕ ਕੁਮਾਰ ਭਾਰਦਵਾਜ ਨੂੰ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਪਾਸੋਂ ਚੋਰੀ ਕੀਤੇ ਸੋਨੇ ਅਤੇ ਹੀਰੇ ਦੇ ਗਹਿਣੇ ਵੀ ਬ੍ਰਾਮਦ ਕਰ ਲਏ ਗਏ ਹਨ।

ਉਹਨਾਂ ਦੱਸਿਆ ਕਿ ਦੀਪਕ ਕੁਮਾਰ ਭਾਰਦਵਾਜ (ਜਿਸਦੀ ਉਮਰ ਕਰੀਬ 47 ਸਾਲ ਹੈ) ਬੀ. ਏ. ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਉਹਨਾਂ ਦੱਸਿਆ ਕਿ ਆਰੋਪੀ ਤੋਂ ਕੰਨਾਂ ਦੇ ਟੌਪਸ- 48 ਪੀਸ, ਮੁੰਦੀਆਂ ਸੋਨਾ 61 ਪੀਸ, ਮੁੰਦੀਆਂ ਚਾਂਦੀ 2 ਪੀਸ, ਲੌਕਟ 9 ਪੀਸ, ਪੈਨਡੈਂਟ 4 ਪੀਸ, ਨੈਕਲੈਸ 2 ਪੀਸ, ਚੂੜੀਆ 2 ਪੀਸ ਬ੍ਰਾਮਦ ਹੋਈਆਂ ਹਨ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਆਰੋਪੀ ਕਰੀਬ 04 ਸਾਲਾਂ ਤੋਂ ਜਿਊਲਰ ਸ਼ੌਪ ਵਿੱਚ ਬਤੌਰ ਮੈਨੇਜਰ ਕੰਮ ਕਰਦਾ ਸੀ ਅਤੇ ਉਸਨੇ ਬੜੀ ਚੁਸਤੀ ਅਤੇ ਹੁਸ਼ਿਆਰੀ ਨਾਲ਼ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲੀਸ ਨੇ ਆਰੋਪੀ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਹੈ ਅਤ।ੇ ਉਸਤੋਂ ਡੀ. ਵੀ. ਆਰ., ਕੈਸ਼ ਅਤੇ ਈ ਪੀ ਏ ਬੀ ਐਕਸ ਮਸ਼ੀਨ ਦੀ ਬ੍ਰਾਮਦਗੀ ਕਰਵਾਈ ਜਾ ਰਹੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending