Connect with us

Mohali

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

Published

on

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਸ਼ਹਿਰ ਦੇ ਵੱਖ ਵੱਖ ਗੁਰੂਘਰਾਂ ਵਿੱਚ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਗੁਰੂਘਰਾਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਖ ਵੱਖ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬੀਬੀ ਗੁਰਮੀਤ ਕੌਰ ਖਾਲਸਾ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜਸਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ (ਗੁਰਦੁਆਰਾ ਬੰਗਲਾ ਸਾਹਿਬ ਦਿੱਲੀ), ਸ਼੍ਰੋਮਣੀ ਪ੍ਰਚਾਰਕ ਭਾਈ ਨਰਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਅਮਰੀਕ ਸਿੰਘ (ਚੰਡੀਗੜ), ਭਾਈ ਲਖਵਿੰਦਰ ਸਿੰਘ (ਅੰਮ੍ਰਿਤਸਰ), ਭਾਈ ਕੁਲਦੀਪ ਸਿੰਘ (ਅੰਮ੍ਰਿਤਸਰ), ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ, ਭਾਈ ਸੁਖਦੀਪ ਸਿੰਘ (ਦਮਦਮੀ ਟਕਸਾਲ), ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 30 ਨਵੰਬਰ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਅਰੰਭ ਹੋਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4. ਸੈਕਟਰ 59 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ ਮਨਾਇਆ ਗਿਆ।

ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਾਹਿਬ ਸਿੰਘ ਹਜੂਰੀ ਰਾਗੀ, ਕਥਾ ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਗੁ. ਸਾਹਿਬ, ਬੀਬੀ ਕੰਵਲਜੀਤ ਕੌਰ ਮੁਹਾਲੀ ਵਾਲੇ, ਭਾਈ ਅਮਰਜੀਤ ਸਿੰਘ ਮੁਹਾਲੀ ਵਾਲੇ, ਕੀਰਤਨ ਇਸਤ੍ਰੀਆਂ ਦੇ ਚਾਰੇ ਜਥਿਆਂ ਵਲੋਂ ਸੰਗਤੀ ਰੂਪ ਵਿੱਚ, ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਕੀਰਤਨ ਭਾਈ ਜਸਵਿੰਦਰ ਸਿੰਘ ਟੇਕਸਲਾ ਟੀ.ਵੀ. ਵਾਲੇ, ਭਾਈ ਅਵਤਾਰ ਸਿੰਘ ਆਲਮ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਅਗਵਾਈ ਹੇਠ ਡਾ. ਮਹਿੰਦਰ ਸਿੰਘ ਗੁਜਰਾਲ (ਹੋਮੀਓਪੈਥੀ), ਡਾਕਟਰ ਕਪਿਲਾ (ਜਨਰਲ ਮੈਡੀਸਨ), ਡਾਕਟਰ ਜਗਮੋਹਨ ਸਿੰਘ ਕੋਛੜ (ਸਕਿਨ ਸਪੈਸ਼ਲਿਸਟ), ਡਾਕਟਰ ਸੁਰਿੰਦਰ ਸਿੰਘ (ਲੈਬ ਇੰਚਾਰਜ), ਐਡਵੋਕੇਟ ਗੁਰਦੀਪ ਸਿੰਘ, ਡਾਕਟਰ ਰਾਜੀਵ ਸਿਆਲ, ਵਰਿੰਦਰਪਾਲ ਸਿੰਘ ਸ਼ਾਟਪੁੱਟ ਥਰੋਅਰ ਨੈਸ਼ਨਲ, ਅਮਰਨਪ੍ਰੀਤ ਕੌਰ ਆਰਕੀਟੈਕਟ, ਹਰਮਨਪ੍ਰੀਤ ਸਿੰਘ ਆਰਕੀਟੈਕਟ, ਰਾਜਦੀਪ ਸਿੰਘ (ਪੀ ਸੀ ਐਸ) ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਗੂਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending