Mohali
ਮੁਹਾਲੀ ਦੇ ਵਿਕਾਸ ਵਿੱਚ ਰੁਕਾਵਟ ਬਣ ਰਹੇ ਹਨ ਹਲਕਾ ਵਿਧਾਇਕ ਕੁਲਵੰਤ ਸਿੰਘ : ਮੇਅਰ
ਵਿਧਾਇਕ ਨੇ ਕਿਹਾ ਮੇਅਰ ਦਾ ਦਿਮਾਗੀ ਤਵਾਜਨ ਵਿਗੜਿਆ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ਦੋਸ਼ ਲਗਾਇਆ ਹੈ ਕਿ ਉਹ ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਰੁਕਵਾ ਰਹੇ ਹਨ। ਦੂਜੇ ਪਾਸੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਇਹਨਾਂ ਇਲਜਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਹੈ ਕਿ ਮੇਅਰ ਦਾ ਦਿਮਾਗੀ ਤਵਾਜਨ ਵਿਗੜ ਗਿਆ ਹੈ ਅਤੇ ਉਹ ਊਲ ਜਲੂਲ ਇਲਜਾਮ ਲਗਾ ਰਹੇ ਹਨ।
ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੇਅਰ ਅਮਰਜੀਤ ਸਿੰਘ ਸਿੱਧੂ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਕਿਹਾ ਕਿ ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੀ ਸਿਆਸੀ ਦਖ਼ਲਅੰਦਾਜ਼ੀ ਦੇ ਨਤੀਜੇ ਵਜੋਂ ਜਾਇਜ਼ ਕੰਮ ਰੁਕਵਾਏ ਜਾ ਰਹੇ ਹਨ, ਠੇਕੇਦਾਰਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਿਆ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਸਰਕਾਰ ਦੇ ਬੰਦੇ ਸਿੱਧੇ ਆ ਕੇ ਠੇਕੇਦਾਰਾਂ ਨੂੰ ਧਮਕਾਉਂਦੇ ਹਨ ਕਿ ਕੋਈ ਕੰਮ ਨਹੀਂ ਕਰਨਾ। ਠੇਕੇਦਾਰਾਂ ਨੂੰ ਕਿਹਾ ਜਾਂਦਾ ਹੈ ਕਿ ਉਹ ਦੱਸਣਗੇ ਕਿ ਕੰਮ ਕਦੋਂ ਹੋਣਾ ਹੈ। ਉਨ੍ਹਾਂ ਦੱਸਿਆ ਕਿ ਇਹ ਰੁਕਾਵਟ ਇੰਨੀ ਵੱਡੀ ਹੈ ਕਿ ਵਿਕਾਸ ਕਾਰਜਾਂ ਦੇ ਵਰਕ ਆਰਡਰ ਅਤੇ ਪਾਸ ਹੋਣ ਦੇ ਬਾਵਜੂਦ ਇੱਕ ਵੀ ਕੰਮ ਸ਼ੁਰੂ ਹੋਣ ਨਹੀਂ ਦਿੱਤਾ ਜਾ ਰਿਹਾ।
ਮੇਅਰ ਨੇ ਕਿਹਾ ਕਿ ਕੌਂਸਲਰ ਹਰਜੀਤ ਸਿੰਘ ਭੋਲੂ, ਰੁਪਿੰਦਰ ਕੌਰ ਰੀਨਾ, ਪਰਮਜੀਤ ਸਿੰਘ ਹੈਪੀ, ਅਤੇ ਕੌਂਸਲਰ ਅਨੁਰਾਧਾ ਆਨੰਦ ਦੇ ਵਾਰਡਾਂ ਵਿੱਚ ਕਈ ਪ੍ਰੋਜੈਕਟ ਤਿਆਰ ਹਨ, ਟੈਂਡਰ ਪਾਸ ਹਨ, ਪਰ ਠੇਕੇਦਾਰਾਂ ਨੂੰ ਹਦਾਇਤ ਦੇ ਕੇ ਕੰਮ ਰੁਕਵਾਏ ਜਾ ਰਹੇ ਹਨ। ਉਹਨਾਂ ਦੋਸ਼ ਲਗਾਇਆ ਕਿ ਅਧਿਕਾਰੀਆਂ ਨੂੰ ਵੀ ਬੇਹੱਦ ਦਬਾਅ ਹੇਠ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਫਸਰ ਕਹਿੰਦੇ ਨੇ ਜੇ ਉਹਨਾਂ ਨੇ ਕਾਬਜ਼ ਧਿਰ ਦੀ ਸੁਣੀ ਤਾਂ ਸਵੇਰੇ ਉਹਨਾਂ ਦੀ ਬਦਲੀ ਹੋ ਜਾਵੇਗੀ। ਇਸੇ ਤਰ੍ਹਾਂ ਠੇਕੇਦਾਰ ਵੀ ਡਰ ਗਏ ਹਨ।
ਇਸ ਮੌਕੇ ਹਾਜਿਰ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਮੀਨਾ ਕੌਂਡਲ, ਕੁਲਜਿੰਦਰ ਕੌਰ ਵਾਛਲ ਅਤੇ ਕਾਂਗਰਸੀ ਆਗੂਆਂ ਲਖਬੀਰ ਸਿੰਘ, ਗੁਰਸਾਹਿਬ ਸਿੰਘ ਆਦਿ ਨੇ ਕਿਹਾ ਕਿ ਪ੍ਰਾਈਵੇਟ ਬੰਦੇ ਆ ਕੇ ਠੇਕੇਦਾਰ ਨੂੰ ਇਹ ਕਹਿ ਕੇ ਰੋਕ ਰਹੇ ਹਨ ਕਿ ਅੱਜ ਕੰਮ ਨਹੀਂ ਹੋਣ ਦੇਣਾ। ਕੌਂਸਲਰਾਂ ਨੇ ਕਿਹਾ ਕਿ ਪੁਰਾਣੇ ਇਲਾਕੇ ਜਿਵੇਂ ਸੈਕਟਰ 76, 80 ਵਿੱਚ ਬਿਲਕੁਲ ਜਾਇਜ਼ ਪ੍ਰੋਜੈਕਟ ਰੋਕੇ ਜਾ ਰਹੇ ਹਨ, ਜਦਕਿ ਕੁਝ ਚੋਣਵੇਂ ਸਿਆਸੀ ਪਿੱਠ ਵਾਲੇ ਲੋਕਾਂ ਦੇ ਵਾਰਡਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਕੰਮ ਹੋ ਰਹੇ ਹਨ। ਕੌਂਸਲਰਾਂ ਨੇ ਦੋਸ਼ ਲਗਾਇਆ ਕਿ ਗਮਾਡਾ ਦੇ ਇਲਾਕਿਆਂ ਤੋਂ ਬਾਹਰ ਦਾ ਕੂੜਾ ਟਰੱਕਾਂ ਰਾਹੀਂ ਨਗਰ ਨਿਗਮ ਦੇ ਖੇਤਰ ਵਿੱਚ ਲਿਆ ਕੇ ਨਿਗਮ ਨੂੰ ਜੁਰਮਾਨੇ ਦਾ ਟਾਰਗੇਟ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਇੱਕ ਵੀਡੀਓ ਵੀ ਜਾਰੀ ਕੀਤੀ ਜਿਸ ਵਿੱਚ ਇੱਕ ਵਿਅਕਤੀ ਕੰਮ ਨੂੰ ਰੁਕਵਾ ਰਿਹਾ ਹੈ ਅਤੇ ਕੌਂਸਲਰ ਕੁਲਜਿੰਦਰ ਕੌਰ ਵਾਛਲ ਨਾਲ ਬਹਿਸ ਕਰ ਰਿਹਾ ਹੈ। ਵੀਡੀਓ ਵਿੱਚ ਉਹ ਵਿਅਕਤੀ ਇਹ ਕਹਿੰਦਾ ਦਿਸ ਰਿਹਾ ਹੈ ਕਿ ਉਸਨੂੰ ਐਮ ਐਲ ਏ ਸਾਹਿਬ ਨੇ ਭੇਜਿਆ ਹੈ।
ਇਸ ਸੰਬੰਧੀ ਸੰਪਰਕ ਕਰਨ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਲੱਗਦਾ ਹੈ ਕਿ ਮੇਅਰ ਦਾ ਦਿਮਾਗੀ ਸੰਤੁਲਨ ਖਰਾਬ ਹੋ ਗਿਆ ਹੈ ਇਸ ਲਈ ਉਹ ਊਲ ਜਲੂਲ ਬਿਆਨਬਾਜੀ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼ਹਿਰਵਾਸੀ ਗਵਾਹ ਹਨ ਕਿ ਉਹ ਹਮੇਸ਼ਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਮੋਹਰੀ ਹੋ ਕੇ ਕੰਮ ਕਰਦੇ ਰਹੇ ਹਨ ਜਦੋਂਕਿ ਮੇਅਰ ਅਤੇ ਉਹਨਾਂ ਦੇ ਭਰਾ ਵਲੋਂ ਹਮੇਸ਼ਾਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਰੋੜੇ ਅਟਕਾਏ ਜਾਂਦੇ ਰਹੇ ਹਨ। ਉਹਨਾਂ ਕਿਹਾ ਕਿ ਇਲਜਾਮ ਲਗਾਉਣ ਵਾਲੇ ਸਾਬਿਤ ਕਰਨ ਕਿ ਉਹਨਾਂ ਜਾਂ ਉਹਨਾਂ ਦੇ ਕਿਸੇ ਸਮਰਥਕ ਵਲੋਂ ਕੰਮ ਰੁਕਵਾਇਆ ਗਿਆ ਹੈ ਅਤੇ ਝੂਠ ਬੋਲਣਾ ਬੰਦ ਕਰਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
