Connect with us

International

ਅਮਰੀਕਾ ਵਿੱਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਜਵਾਨ ਗੰਭੀਰ ਜ਼ਖਮੀ

Published

on

ਵਾਸ਼ਿੰਗਟਨ, 27 ਨਵੰਬਰ (ਸ.ਬ.) ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਤਾਇਨਾਤ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਮੈਂਬਰਾਂ ਨੂੰ ਬੀਤੇ ਦਿਨ ਰਾਸ਼ਟਰਪਤੀ ਦੇ ਸਰਕਾਰੀ ਨਿਵਾਸ ਅਤੇ ਦਫ਼ਤਰ, ਵ੍ਹਾਈਟ ਹਾਊਸ ਤੋਂ ਥੋੜ੍ਹੀ ਦੂਰ ਗੋਲੀ ਮਾਰ ਦਿੱਤੀ ਗਈ। ਵਾਸ਼ਿੰਗਟਨ ਦੇ ਮੇਅਰ ਮੂਰੀਅਲ ਬਾਊਜ਼ਰ ਨੇ ਇਸ ਨੂੰ ਇੱਕ ਯੋਜਨਾਬੱਧ ਹਮਲਾ ਦੱਸਿਆ ਹੈ। ਸੰਘੀ ਜਾਂਚ ਏਜੰਸੀ ਦੇ ਡਾਇਰੈਕਟਰ ਕਾਸ਼ ਪਟੇਲ ਅਤੇ ਬਾਊਜ਼ਰ ਨੇ ਕਿਹਾ ਕਿ ਦੋਵੇਂ ਨੈਸ਼ਨਲ ਗਾਰਡ ਮੈਂਬਰ ਗੰਭੀਰ ਹਾਲਤ ਵਿੱਚ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗੋਲੀਬਾਰੀ ਤੋਂ ਬਾਅਦ, ਟਰੰਪ ਪ੍ਰਸ਼ਾਸਨ ਨੇ ਤੁਰੰਤ 500 ਹੋਰ ਨੈਸ਼ਨਲ ਗਾਰਡ ਮੈਂਬਰਾਂ ਨੂੰ ਵਾਸ਼ਿੰਗਟਨ ਭੇਜਣ ਦਾ ਹੁਕਮ ਦਿੱਤਾ ਹੈ। ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਉਨ੍ਹਾਂ ਨੂੰ ਵਾਧੂ ਫੌਜੀ ਭੇਜਣ ਲਈ ਕਿਹਾ ਸੀ।

ਨਿਆਂ ਵਿਭਾਗ ਦੇ ਇੱਕ ਅਧਿਕਾਰੀ, ਜਿਸ ਨੇ ਆਪਣਾ ਨਾਮ ਗੁਪਤ ਰੱਖਿਆ, ਮੁਤਾਬਕ ਸੰਘੀ ਤਫ਼ਤੀਸ਼ਕਾਰਾਂ ਨੇ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ ਕਰਨ ਵਾਲੇ ਮਸ਼ਕੂਕ ਦੀ ਪਛਾਣ ਰਹਿਮਾਨਉੱਲਾ ਲਾਕਨਵਾਲ ਵਜੋਂ ਕੀਤੀ ਹੈ, ਜੋ ਕਿ ਵਾਸ਼ਿੰਗਟਨ ਵਿੱਚ ਰਹਿਣ ਵਾਲਾ 29 ਸਾਲਾ ਅਫ਼ਗ਼ਾਨ ਨਾਗਰਿਕ ਹੈ। ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਅਤਿਵਾਦੀ ਹਮਲੇ ਵਜੋਂ ਕੀਤੀ ਜਾ ਰਹੀ ਹੈ।

ਲਾਕਨਵਾਲ 2021 ਵਿੱਚ ਅਫ਼ਗਾਨ ਨਾਗਰਿਕਾਂ ਲਈ ਇੱਕ ਵਿਸ਼ੇਸ਼ ਵੀਜ਼ਾ ਪ੍ਰੋਗਰਾਮ ਤਹਿਤ ਅਮਰੀਕਾ ਵਿੱਚ ਦਾਖਲ ਹੋਇਆ ਸੀ। ਅਧਿਕਾਰੀ ਨੇ ਕਿਹਾ ਕਿ ਉਹ ਹੁਣ ਆਪਣੇ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ ਤੇ ਰਹਿ ਰਿਹਾ ਸੀ।

ਅਮਰੀਕੀ ਰਾਜਧਾਨੀ ਵਿੱਚ ਨੈਸ਼ਨਲ ਗਾਰਡ ਦੀ ਮੌਜੂਦਗੀ ਮਹੀਨਿਆਂ ਤੋਂ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ, ਜਿਸ ਕਾਰਨ ਅਦਾਲਤਾਂ ਵਿੱਚ ਕਾਨੂੰਨੀ ਲੜਾਈਆਂ ਅਤੇ ਜਨਤਕ ਨੀਤੀ ਤੇ ਵਿਆਪਕ ਬਹਿਸ ਜਾਰੀ ਹੈ। ਇਹ ਵਿਵਾਦ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਵਧ ਰਹੇ ਅਪਰਾਧ ਨੂੰ ਰੋਕਣ ਲਈ ਫੌਜ ਦੀ ਵਰਤੋਂ ਨਾਲ ਜੁੜਿਆ ਹੋਇਆ ਹੈ।

ਵਾਸ਼ਿੰਗਟਨ ਪੁਲੀਸ ਦੇ ਕਾਰਜਕਾਰੀ ਸਹਾਇਕ ਮੁਖੀ ਜੈਫਰੀ ਕੈਰੋਲ ਨੇ ਕਿਹਾ ਕਿ ਤਫ਼ਤੀਸ਼ਕਾਰਾਂ ਨੇ ਅਜੇ ਤੱਕ ਹਮਲੇ ਪਿਛਲੇ ਮੰਤਵ ਦਾ ਪਤਾ ਨਹੀਂ ਲਗਾਇਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਇੱਕ ਮੋੜ ਤੇ ਆਇਆ ਅਤੇ ਵੀਡੀਓ ਫੁਟੇਜ ਅਨੁਸਾਰ ਨੈਸ਼ਨਲ ਗਾਰਡਾਂ ਨੂੰ ਦੇਖ ਕੇ ਗੋਲੀਬਾਰੀ ਕਰ ਦਿੱਤੀ।

ਪੱਛਮੀ ਵਰਜੀਨੀਆ ਦੇ ਗਵਰਨਰ ਪੈਟ੍ਰਿਕ ਮੋਰੀਸੀ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਗਾਰਡਾਂ ਦੀ ਮੌਤ ਹੋ ਗਈ ਹੈ, ਪਰ ਬਾਅਦ ਵਿੱਚ ਆਪਣਾ ਬਿਆਨ ਵਾਪਸ ਲੈ ਲਿਆ। ਐਨਫੋਰਸਮੈਂਟ ਏਜੰਸੀਆਂ ਨਾਲ ਜੁੜੇ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਕਿਹਾ ਕਿ ਪੁਲੀਸ ਹਿਰਾਸਤ ਵਿੱਚ ਲਏ ਗਏ ਮਸ਼ਕੂਕ ਨੂੰ ਵੀ ਗੋਲੀ ਲੱਗੀ ਹੈ ਪਰ ਉਸ ਦੀਆਂ ਸੱਟਾਂ ਜਾਨਲੇਵਾ ਨਹੀਂ ਸਨ।

Continue Reading

International

ਇਤਾਲਵੀ ਫੌਜੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ

Published

on

By

ਬੋਸਨੀਆ, 30 ਅਕਤੂਬਰ (ਸ.ਬ.) ਬੋਸਨੀਆ ਅਤੇ ਹਰਜ਼ੇਗੋਵੀਨਾ ਵਿਚ ਯੂਰਪੀ ਸੰਘ ਦੇ ਸ਼ਾਂਤੀ ਮਿਸ਼ਨ ਨਾਲ ਜੁੜਿਆ ਇਕ ਇਤਾਲਵੀ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਬੋਸਨੀਆ ਦੇ ਬ੍ਰਚਕੋ ਜ਼ਿਲ੍ਹੇ ਦੇ ਗੋਰੀਸੇ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕਿਸ ਕਾਰਨ ਹਾਦਸਾਗ੍ਰਸਤ ਹੋਇਆ। ਯੂਰਪੀ ਸੰਘ ਦੇ ਮਿਸ਼ਨ ਵਲੋਂ ਵੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Continue Reading

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

Latest News

Trending