Connect with us

Mohali

ਪ੍ਰੋਗਰੈਸਿਵ ਫਰੰਟ ਪੰਜਾਬ ਦੀ ਅਗਵਾਈ ਵਿੱਚ ਅਨਾਜ ਮੰਡੀ ਖਰੜ ਨੇੜੇ ਸ਼ਰਾਬ ਦੇ ਠੇਕੇ ਅਤੇ ਅਹਾਤੇ ਨੂੰ ਚੁਕਵਾਉਣ ਲਈ ਏ ਡੀ ਸੀ ਮੁਹਾਲੀ ਨੂੰ ਮੰਗ ਪੱਤਰ ਦਿੱਤਾ

Published

on

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਅਨਾਜ ਮੰਡੀ ਖਰੜ ਨੇੜੇ ਸ਼ਰਾਬ ਦੇ ਠੇਕੇ ਅਤੇ ਅਹਾਤੇ ਨੂੰ ਚੁਕਵਾਉਣ ਦੀ ਮੰਗ ਨੂੰ ਲੈ ਕੇ ਬਾਬਾ ਫਤਹਿ ਸਿੰਘ ਨਗਰ ਅਤੇ ਗੋਲਡਨ ਸਿਟੀ ਦੇ ਵਸਨੀਕਾਂ ਨੇ ਏ ਡੀ ਸੀ ਗੀਤਿਕਾ ਸਿੰਘ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਨਾਜ ਮੰਡੀ ਦੇ ਗੇਟ ਦੇ ਨਜ਼ਦੀਕ ਗੈਰ ਕਾਨੂੰਨੀ ਤੌਰ ਤੇ ਖੁੱਲੇ ਸ਼ਰਾਬ ਦੇ ਠੇਕੇ ਅਤੇ ਇਸ ਦੇ ਨਾਲ ਬਣੇ ਅਹਾਤੇ ਨੂੰ ਬੰਦ ਕਰਵਾਇਆ ਜਾਵੇ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਠੇਕੇ ਅਤੇ ਅਹਾਤੇ ਕਾਰਨ ਨਗਰ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਆਉਣ ਜਾਣ ਵਿੱਚ ਬਹੁਤ ਮੁਸ਼ਕਲ ਦਾ ਸਾਹਮਣਾ ਪੈਂਦਾ ਕਰਨਾ ਪੈਂਦਾ ਹੈ। ਸ਼ਾਮ ਸਮੇਂ ਬਹੁਤ ਸ਼ੋਰ ਸ਼ਰਾਬਾ ਹੁੰਦਾ ਹੈ ਅਤੇ ਖਾਸ ਕਰਕੇ ਇਸਤਰੀਆਂ ਵਾਸਤੇ ਇਥੋਂ ਲੰਘਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਕਤ ਕਲੋਨੀਆਂ ਦਾ ਇਹ ਹੀ ਰਸਤਾ ਹੈ, ਇਸ ਲਈ ਇਸ ਠੇਕੇ ਨੂੰ ਇਸ ਥਾਂ ਤੋਂ ਚੁਕਵਾਇਆ ਜਾਵੇ।

ਇਸ ਮੌਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਰਹੀ ਹੈ। ਦੂਸਰੇ ਪਾਸੇ ਸ਼ਰਾਬ ਦੇ ਨਜਾਇਜ਼ ਠੇਕੇ ਧੜਾਧੜ ਖੁੱਲ ਰਹੇ ਹਨ, ਜਿਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਜੇਕਰ ਜਲਦ ਇਸ ਠੇਕੇ ਨੂੰ ਬੰਦ ਨਾ ਕਰਵਾਇਆ ਗਿਆ ਤਾਂ ਸਾਰੇ ਨਗਰ ਨਿਵਾਸੀ ਅਤੇ ਸਮੂਹ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਆਗੂ ਅਤੇ ਅਹੁਦੇਦਾਰ ਇਸ ਵਿਰੁੱਧ ਵੱਡਾ ਸੰਘਰਸ਼ ਕਰਨਗੇ।

ਇਸ ਮੌਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕੋਈ ਉਚਿਤ ਕਾਰਵਾਈ ਨਹੀਂ ਕੀਤੀ, ਸਿਰਫ ਖਾਨਾਪੂਰਤੀ ਕਰਨ ਲਈ ਮੁਹਿੰਮਾਂ ਚਲਾ ਕੇ ਆਪਣੀ ਇਸ਼ਤਿਹਾਰਬਾਜ਼ੀ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਪਿਛਲੇ ਕਈ ਦਹਾਕਿਆ ਤੋਂ ਸੂਬੇ ਦੇ ਰਾਜਨੀਤਿਕ ਲੀਡਰ ਸੂਬੇ ਦੀ ਭਰਿਸ਼ਟ ਅਫ਼ਸਰਸ਼ਾਹੀ ਨਾਲ ਮਿਲ ਕੇ ਸ਼ਰਾਬ ਦਾ ਨਜਾਇਜ ਧੰਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਜਲਦ ਇਸ ਨਜਾਇਜ਼ ਠੇਕਿਆਂ ਨੂੰ ਬੰਦ ਨਾ ਕੀਤਾ ਗਿਆ ਤਾਂ ਉਹ ਕਾਨੂੰਨੀ ਲੜਾਈ ਸ਼ੁਰੂ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵੰਤ ਸਿੰਘ, ਦਰਸ਼ਨ ਸਿੰਘ ਖੇੜਾ, ਗੁਰਮੇਲ ਸਿੰਘ, ਗੁਰਦਰਸ਼ਨ ਸਿੰਘ, ਨਛੱਤਰ ਸਿੰਘ, ਚਰਨ ਸਿੰਘ ਲੌਂਗੀਆ, ਜਥੇਦਾਰ ਫੌਜਾ ਸਿੰਘ, ਜੋਗਿੰਦਰ ਸਿੰਘ ਮਾਨਹੇੜੀ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending