Chandigarh
ਨੇਹਾ ਅਹਿਲਾਵਤ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਟੈਕਸੀ ਡਰਾਈਵਰ ਨੂੰ ਉਮਰ ਕੈਦ
ਚੰਡੀਗੜ੍ਹ, 28 ਨਵੰਬਰ (ਸ.ਬ.) ਚੰਡੀਗੜ੍ਹ ਦੀ ਫਾਸਟ ਟ੍ਰੈਕ ਵਿਸ਼ੇਸ਼ ਅਦਾਲਤ ਨੇ 21 ਸਾਲਾ ਐਮ ਬੀ ਏ ਦੀ ਵਿਦਿਆਰਥਣ ਨੇਹਾ ਅਹਿਲਾਵਤ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿੱਚ 35 ਸਾਲਾ ਮੋਨੂੰ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ 30 ਜੁਲਾਈ, 2010 ਨੂੰ ਚੰਡੀਗੜ੍ਹ ਦੇ ਸੈਕਟਰ 38 ਦੇ ਜੰਗਲੀ ਖੇਤਰ ਵਿੱਚ ਇੱਕ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਸੀ। ਪੁਲੀਸ ਕੋਲ ਦਰਜ ਸ਼ਿਕਾਇਤ ਵਿੱਚ, ਲੜਕੀ ਦੇ ਪਿਤਾ ਨੇ ਕਿਹਾ ਸੀ ਕਿ ਉਹਨਾਂ ਦੀ ਬੇਟੀ ਨੇਹਾ ਸ਼ਾਮ 6 ਵਜੇ ਦੇ ਕਰੀਬ ਆਪਣੇ ਸਕੂਟਰ ਤੇ ਸੈਕਟਰ 15 ਲਈ ਅੰਗਰੇਜ਼ੀ ਦੀ ਕਲਾਸ ਲਈ ਘਰੋਂ ਨਿਕਲੀ ਸੀ। ਜਦੋਂ ਨੇਹਾ ਰਾਤ 9 ਵਜੇ ਤੱਕ ਵਾਪਸ ਨਹੀਂ ਆਈ, ਤਾਂ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕੀਤੀ।
ਇਸ ਦੌਰਾਨ ਉਹਨਾਂ ਨੂੰ ਇੱਕ ਦੋਸਤ ਦਾ ਫੋਨ ਆਇਆ ਕਿ ਨੇਹਾ ਦਾ ਸਕੂਟਰ ਸੈਕਟਰ 38 ਵੈਸਟ ਵਿੱਚ ਟੈਕਸੀ ਸਟੈਂਡ ਦੇ ਕੋਲ ਖੜ੍ਹਾ ਹੈ, ਜਿਸ ਤੇ ਖੂਨ ਦੇ ਧੱਬੇ ਹਨ। ਉਹ ਟੈਕਸੀ ਸਟੈਂਡ ਗਏ ਅਤੇ ਨੇਹਾ ਸੜਕ ਦੇ ਦੂਜੇ ਪਾਸੇ ਖੂਨ ਨਾਲ ਲੱਥਪੱਥ, ਅੱਧ ਨੰਗੀ, ਝਾੜੀਆਂ ਵਿੱਚ ਪਈ ਮਿਲੀ। ਉਸਨੂੰ ਪੀਜੀਆਈ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਵਿੱਚ ਪੁਲੀਸ ਸਾਲਾਂ ਤੱਕ ਦੋਸ਼ੀ ਨੂੰ ਲੱਭਣ ਵਿੱਚ ਅਸਫਲ ਰਹੀ ਅਤੇ 2020 ਵਿੱਚ ਜਾਂਚ ਬੰਦ ਕਰ ਦਿੱਤੀ ਗਈ। ਇਹ ਮਾਮਲਾ ਉਦੋਂ ਹੀ ਹੱਲ ਹੋਇਆ ਜਦੋਂ ਦੋਸ਼ੀ ਨੂੰ 2022 ਵਿੱਚ ਉਸੇ ਖੇਤਰ ਵਿੱਚ ਇੱਕ ਹੋਰ ਔਰਤ (ਮਨਦੀਪ ਕੌਰ) ਦੇ ਕਤਲ ਅਤੇ ਜਬਰ-ਜਨਾਹ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਮ੍ਰਿਤਕ ਔਰਤ ਦੀ ਲਾਸ਼ ਵੀ ਜੰਗਲੀ ਖੇਤਰ ਵਿੱਚੋਂ ਮਿਲੀ ਸੀ। ਬਾਅਦ ਵਿੱਚ ਡੀ ਐਨ ਏ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਸੀ ਕਿ ਇਹ ਦੋਵੇਂ ਕਤਲ ਮੋਨੂੰ ਨੇ ਹੀ ਕੀਤੇ ਸਨ।
ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਵਲੋਂ ਮੁਲਜਮ ਮੋਨੂੰ ਨੂੰ ਪਹਿਲਾਂ ਹੀ ਦੋਸ਼ੀ ਐਲਾਨ ਦਿੱਤਾ ਸੀ ਅਤੇ ਅੱਜ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
Chandigarh
ਇਨਸਾਫ਼ ਲਈ ਇਕਜੁਟਤਾ ਦਿਖਾਉਣ ਲਈ ਸਭ ਤੋਂ ਅੱਗੇ ਹੋ ਕੇ ਲੜਦੇ ਅਤੇ ਖੜ੍ਹਦੇ ਹਨ ਪੰਜਾਬੀ : ਇਆਲੀ
ਪੰਜਾਬ ਬੰਦ ਨੂੰ ਕਾਮਯਾਬ ਕਰਕੇ ਪੰਜਾਬੀ ਨੇ ਇਨਸਾਫ਼ ਦੀ ਆਵਾਜ਼ ਬੁਲੰਦ ਕੀਤੀ
ਚੰਡੀਗੜ੍ਹ, 15 ਅਕਤੂਬਰ (ਸ.ਬ.) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਅੱਜ ਇੱਕ ਵਾਰ ਫਿਰ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਨੇ ਸਾਬਿਤ ਕਰ ਦਿੱਤਾ ਹੈ ਕਿ, ਜਦੋਂ ਵੀ ਇਨਸਾਫ਼ ਲਈ ਇਕਜੁਟਤਾ ਦਿਖਾਉਣ ਦੀ ਲੋੜ ਪੈਂਦੀ ਹੈ ਤਾਂ ਪੰਜਾਬੀ ਸਭ ਤੋ ਅੱਗੇ ਹੋ ਕੇ ਲੜਦੇ ਅਤੇ ਖੜ੍ਹਦੇ ਹਨ।
ਇੱਥੇ ਜਾਰੀ ਬਿਆਨ ਵਿੱਚ ਸz ਇਯਾਲੀ ਨੇ ਕਿਹਾ ਕਿ ਪਿਛਲੇ ਦੋ ਦਿਨ ਤੋਂ ਪੁਲੀਸ ਵੱਲੋਂ ਇਨਸਾਫ ਦੀ ਮੰਗ ਕਰ ਰਹੇ ਇਨਸਾਫ਼ ਪਸੰਦ ਲੋਕਾਂ ਨੂੰ ਮਾਨਸਾ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਹੁਣ ਤੱਕ ਕਈ ਗਿਰਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਜਿੰਨਾ ਜ਼ੋਰ ਪੁਲੀਸ ਇਨਸਾਫ਼ ਪਸੰਦ ਲੋਕਾਂ ਨੂੰ ਗ੍ਰਿਫਤਾਰ ਕਰਨ ਤੇ ਲਗਾ ਰਹੀ ਹੈ, ਜੇਕਰ ਏਨੀ ਸ਼ਿੱਦਤ ਨਾਲ ਨਸ਼ਿਆਂ ਦੇ ਖਿਲਾਫ ਕੰਮ ਕੀਤਾ ਹੁੰਦਾ ਤਾਂ ਅੱਜ ਨਤੀਜੇ ਬਿਹਤਰ ਹੁੰਦੇ।
ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਿਰਫ ਸਿਆਸੀ ਨਾਟਕ ਹੈ, ਜਿਸ ਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ ਅਤੇ ਅੱਜ ਵੀ ਪੰਜਾਬ ਵਿੱਚ ਡਰੱਗ ਕਾਰਟਿਲ ਬੇਖੌਫ ਹੋ ਕੇ ਧੰਦਾ ਕਰ ਰਿਹਾ ਹੈ, ਜਿਸਦੀ ਮਾਰ ਨਾਲ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਹੋਣ ਜਾਂ ਖਰਨ ਦੀ ਡਰੱਗ ਇੰਸਪੈਕਟਰ ਨੇਹਾ ਸ਼ੌਰੀ, ਜਿਸਨੇ ਵੀ ਇਸ ਡਰੱਗ ਕਾਰਟਿਲ ਖਿਲਾਫ ਆਵਾਜ ਬੁਲੰਦ ਕੀਤੀ, ਉਸਨੂੰ ਜਾਂ ਤਾਂ ਕਤਲ ਕਰ ਦਿੱਤਾ ਗਿਆ ਜਾਂ ਫਿਰ ਉਸ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ। ਉਹਨਾਂ ਕਿਹਾ ਕਿ ਪਿਛਲੇ ਸਮੇਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਨਸ਼ੇ ਖਿਲਾਫ ਆਵਾਜ ਬੁਲੰਦ ਕੀਤੀ ਤਾਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ।
ਪੰਜਾਬ ਸਰਕਾਰ ਤੇ ਹਮਲਾ ਕਰਦਿਆਂ ਉਹਨਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰਾਂ ਨਾਲ ਪੁਲੀਸ ਰਾਜ ਵਿੱਚ ਤਬਦੀਲ ਹੋ ਚੁੱਕਾ ਹੈ। ਸੂਬੇ ਦੀ ਪੁਲੀਸ ਸੱਤਾਧਾਰੀ ਪਾਰਟੀ ਦੇ ਵਿੰਗ ਵਜੋਂ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਬਲ ਦੇ ਜਰੀਏ ਲੋਕਾਂ ਦੀ ਅਵਾਜ ਦਬਾਉਣ ਵਿੱਚ ਲੱਗੀ ਹੋਈ ਹੈ।
ਉਹਨਾਂ ਕਿਹਾ ਕਿ ਪੰਜਾਬ, ਪਰਵਿੰਦਰ ਸਿੰਘ ਝੋਟਾ ਦੀ ਨਸ਼ੇ ਖਿਲਾਫ ਦਿੱਤੀ ਕੁਰਬਾਨੀ ਨੂੰ ਕਦੇ ਨਹੀਂ ਭੁਲਾ ਸਕਦਾ ਅਤੇ ਪੂਰਾ ਪੰਜਾਬ ਇਸ ਵੇਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਪੂਰੀ ਤਰਾਂ ਇਕਜੁੱਟਤਾ ਨਾਲ ਖੜ੍ਹਾ ਹੈ, ਜਿਸਨੇ ਦੂਜਿਆਂ ਦੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਆਪਣੇ ਬੱਚਿਆਂ ਦੇ ਭਵਿੱਖ ਦੀ ਪ੍ਰਵਾਹ ਨਹੀਂ ਕੀਤੀ। ਉਹਨਾਂ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੜਾਈ ਨੂੰ ਅੰਜਾਮ ਤੱਕ ਲੈਕੇ ਜਾਇਆ ਜਾਵੇਗਾ।
Chandigarh
ਚੰਡੀਗੜ੍ਹ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 15 ਅਕਤੂਬਰ (ਸ.ਬ.) ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਹੁਣ ਅੱਠ ਹੋਰ ਸਕੂਲਾਂ ਨੂੰ ਵੀ ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਵਿੱਚ ਨਿੱਜੀ ਅਤੇ ਸਰਕਾਰੀ, ਦੋਵੇਂ ਤਰ੍ਹਾਂ ਦੇ ਸਕੂਲ ਸ਼ਾਮਲ ਦੱਸੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਸੈਕਟਰ-46ਏ ਸਥਿਤ ਆਸ਼ੀਆਨਾ ਸਕੂਲ, ਮਨੀਮਾਜਰਾ ਦਾ ਰਿਮਿਟ ਸਕੂਲ, ਸੈਕਟਰ-20ਡੀ ਦਾ ਸਰਕਾਰੀ ਸਕੂਲ, ਸੈਕਟਰ-28 ਦਾ ਸੈਂਟ ਸੋਲਜਰਜ਼ ਸਕੂਲ, ਸੈਕਟਰ-41ਸੀ ਦਾ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ-26 ਦਾ ਸੈਂਟ ਜੌਨ ਸਕੂਲ, ਸੈਕਟਰ-37 ਦਾ ਸੈਂਟ ਪੀਟਰਸਨ ਸਕੂਲ ਅਤੇ ਇਸੇ ਸੈਕਟਰ ਦਾ ਪਲੇਅ ਵੇਅ ਸਮਾਰਟ ਸਕੂਲ ਨੂੰ ਧਮਕੀ ਵਾਲੇ ਈਮੇਲ ਮਿਲੇ ਹਨ।
ਹਾਲਾਂਕਿ, ਉਪਲਬਧ ਜਾਣਕਾਰੀ ਦੇ ਆਧਾਰ ਤੇ ਇਹ ਸਪੱਸ਼ਟ ਨਹੀਂ ਹੈ ਕਿ ਸਾਰੇ ਈਮੇਲ ਇੱਕ ਹੀ ਸਰੋਤ ਤੋਂ ਭੇਜੇ ਗਏ ਹਨ ਜਾਂ ਨਹੀਂ। ਈਮੇਲ ਭੇਜਣ ਵਾਲੇ ਦੀ ਪਛਾਣ, ਧਮਕੀ ਦੀ ਪ੍ਰਮਾਣਿਕਤਾ ਜਾਂ ਕਿਸੇ ਵੀ ਸ਼ੱਕੀ ਵਸਤੂ ਦੀ ਬਰਾਮਦਗੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੈ। ਇਸ ਲਈ, ਧਮਕੀ ਨੂੰ ਅਸਲੀ ਸਮਝਣਾ ਅਤੇ ਸੁਰੱਖਿਆ ਜਾਂਚ ਕਰਵਾਉਣਾ ਮਹੱਤਵਪੂਰਨ ਹੈ।
ਪੁਲੀਸ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੀ ਕਾਰਵਾਈ, ਸਕੂਲਾਂ ਦੀ ਜਾਂਚ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਨੂੰ ਲੈ ਕੇ ਅਧਿਕਾਰਤ ਜਾਣਕਾਰੀ ਮਿਲਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
Chandigarh
ਪੰਜਾਬ ਵਿੱਚ 429 ਕਰੋੜ ਰੁਪਏ ਦੇ ਜੀ. ਐਸ. ਟੀ. ਧੋਖਾਧੜੀ ਨੈਟਵਰਕ ਦਾ ਪਰਦਾਫਾਸ਼ : ਹਰਪਾਲ ਸਿੰਘ ਚੀਮਾ
ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ
ਚੰਡੀਗੜ੍ਹ, 14 ਅਕਤੂਬਰ (ਸ.ਬ.) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕਰ ਵਿਭਾਗ ਵਲੋਂ ਪੰਜਾਬ ਵਿੱਚ 429 ਕਰੋੜ ਰੁਪਏ ਦੇ ਜੀ. ਐਸ. ਟੀ. ਧੋਖਾਧੜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ. ਐਸ. ਟੀ. ਫਰਾਡ ਹੋਇਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਵਲੋਂ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦਿਆਂ, ਪੁਲੀਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਸ਼੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ ਅਤੇ ਉਸਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ.ਜੀ.ਐਸ.ਟੀ.) ਐਕਟ, 2017 ਦੀ ਧਾਰਾ 132 ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਾਰ ਬੀਤੀ 30 ਸਤੰਬਰ ਨੂੰ ਜੁੜੀ ਸੀ ਜਦੋਂ ਲੁਧਿਆਣਾ ਦੇ ਇੱਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇੱਕ ਵਾਹਨ ਨੂੰ ਰੋਕਿਆ ਸੀ ਅਤੇ ਇਹ ਕਾਰਵਾਈ ਇਕ ਵੱਡੇ ਨੈਟਵਰਕ ਦੀ ਇੱਕ ਛੋਟੀ ਜਿਹੀ ਝਲਕ ਸਾਬਤ ਹੋਈ। ਉਹਨਾਂ ਦੱਸਿਆ ਕਿ ਭਾਵੇਂ ਇਸ ਮਾਮਲੇ ਵਿੱਚ ਈ-ਵੇਅ ਬਿੱਲਾਂ ਅਤੇ ਇਨਵੌਇਸਾਂ ਵਿੱਚ ਪੰਜਾਬ ਸਥਿਤ ਤਿੰਨ ਫਰਮਾਂ ਨੂੰ ਮਾਲ ਸਪਲਾਈ ਕੀਤੇ ਜਾਣ ਦਾ ਜ਼ਿਕਰ ਸੀ, ਪਰ ਜਦੋਂ ਵਿਭਾਗ ਵੱਲੋਂ ਉਕਤ ਪ੍ਰਾਪਤ ਕਰਤਾਵਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅਜਿਹਾ ਕੋਈ ਆਰਡਰ ਦੇਣ ਜਾਂ ਸਾਮਾਨ ਖਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਉਹਨਾਂ ਦੱਸਿਆ ਕਿ ਬਾਅਦ ਵਿੱਚ ਕੀਤੀ ਗਈ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ ਰਾਹੀਂ ਸਾਮਾਨ ਢੋਹਣ ਵਾਲੇ ਇੱਕ ਸੰਗਠਿਤ ਸਿੰਡੀਕੇਟ ਦਾ ਖੁਲਾਸਾ ਹੋਇਆ। ਉਹਨਾਂ ਦੱਸਿਆ ਕਿ ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ ਵੇਅ ਬਿੱਲ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਵਿਭਾਗ ਨੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ 62 ਆਪਸ ਵਿੱਚ ਜੁੜੀਆਂ ਫਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਇਹ ਸਿੰਡੀਕੇਟ ਮੁੱਖ ਤੌਰ ਤੇ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਸਰਗਰਮ ਰਿਹਾ ਅਤੇ ਟਰਾਂਸਪੋਰਟਰ ਨੇ ਇਸ ਗੈਰਕਾਨੂੰਨੀ ਧੰਦੇ ਨੂੰ ਚਲਾਉਣ ਲਈ ਹੋਰਨਾਂ ਸੰਸਥਾਵਾਂ ਤੋਂ ਜਾਅਲੀ ਬਿੱਲ ਪ੍ਰਾਪਤ ਕਰਕੇ ਅਤੇ ਈ-ਵੇਅ ਬਿੱਲਾਂ ਦਾ ਪਾਰਟ-ਬੀ ਭਰ ਕੇ ਇੱਕ ਅਹਿਮ ਕੜੀ ਵਜੋਂ ਕੰਮ ਕੀਤਾ। ਉਹਨਾਂ ਦੱਸਿਆ ਕਿ ਇਸ ਪੂਰੇ ਨੈਟਵਰਕ ਦੀ ਡੂੰਘਾਈ ਨਾਲ ਅਪਰਾਧਿਕ ਜਾਂਚ ਕਰਨ ਲਈ ਮਾਮਲਾ ਪੁਲੀਸ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International3 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
