Mohali
ਸੈਮੀ ਕੰਡਕਟਰ ਲਿਮਟਿਡ ਦੇ ਨਿੱਜੀਕਰਨ ਦੀ ਗੱਲ ਕੋਰੀ ਅਫਵਾਹ : ਅਸ਼ਵਨੀ ਵੈਸ਼ਨਵ
4500 ਕਰੋੜ ਰੁਪਏ ਖਰਚ ਕੇ ਐਸ ਸੀ ਐਲ ਨੂੰ ਅਪਗ੍ਰੇਡ ਕਰਨ ਦੀ ਤਿਆਰੀ
ਐਸ ਏ ਐਸ ਨਗਰ, 28 ਨਵੰਬਰ (ਸ.ਬ.) ਕੇਂਦਰੀ ਇਨਫਰਮੇਸ਼ਨ ਟੈਕਨਾਲੋਜੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ ਮੁਹਾਲੀ ਸਥਿਤ ਕੌਮੀ ਮਿਆਰ ਦੀ ਸੈਮੀ ਕੰਡਕਟਰ ਲਿਮਟਿਡ ਨੂੰ ਵੇਚਣ ਦੀ ਗੱਲ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਇਸਨੂੰ ਵੇਚਣ ਦੀ ਕੋਈ ਗੱਲ ਸਰਕਾਰ ਦੇ ਵਿਚਾਰ ਵਿੱਚ ਨਹੀਂ ਹੈ।
ਅੱਜ ਇੱਥੇ ਸੈਮੀ ਕੰਡਕਟਰ ਦੇ ਦੌਰੇ ਦੌਰਾਨ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਸੈਮੀ ਕੰਡਕਟਰ ਜਰੂਰਤਾਂ ਨੂੰ ਪੂਰਾ ਕਰਨ ਅਤੇ ਵਿਦੇਸ਼ਾਂ ਵਿੱਚ ਆਈ ਸੀ ਚਿੱਪ ਦੇ ਨਿਰਯਾਤ ਦੇ ਮਕਸਦ ਨਾਲ ਐਸ ਸੀ ਐਲ ਨੂੰ ਅਪਗ੍ਰੇਡ ਕਰਨ ਲਈ 4500 ਕਰੋੜ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਇਸ ਵਾਸਤੇ ਕੰਪਨੀ ਨੂੰ 25 ਏਕੜ ਥਾਂ ਦੀ ਲੋੜ ਹੈ ਅਤੇ ਕਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਤੋਂ ਇਸ ਵਾਸਤੇ ਜਮੀਨ ਦੀ ਮੰਗ ਵੀ ਕੀਤੀ ਗਈ ਹੈ ਕਿ ਇਸਦੇ ਨਾਲ ਬੰਦ ਪਏ ਵੱਡੇ ਯੂਨਿਟ ਦੀ ਥਾਂ ਨੂੰ ਐਸ ਸੀ ਐਲ ਨੂੰ ਦਿੱਤਾ ਜਾਵੇ।
ਇਸ ਮੌਕੇ ਉਹਨਾਂ ਰਾਸ਼ਟਰਪਤੀ ਅਬਦੁਲ ਕਲਾਮ ਅਤੇ ਹੋਮੀ ਭਾਬਾ ਨੂੰ ਸਮਰਪਿਤ ਸਿਖਲਾਈ ਬਲਾਕ ਦਾ ਉਦਘਾਟਨ ਵੀ ਕੀਤਾ। ਇਸਦੇ ਨਾਲ ਹੀ ਉਹਨਾਂ ਨੋਬਲ ਪੁਰਸਕਾਰ ਜੇਤੂ ਸਾਇੰਸਦਾਨ ਰਮਨ ਦੇ ਨਾਂ ਤੇ ਸੀ ਵੀ ਰਮਨ ਸੈਮੀ ਕੰਡਕਟਰ ਪ੍ਰੋਸੈਸ ਗੈਲਰੀ ਵੀ ਉਦਘਾਟਨ ਕੀਤਾ ਅਤੇ ਉੱਥੇ ਮੌਜੂਦ ਅਤਿ ਆਧੁਨਿਕ ਸਹੂਲਤਾਂ ਦਾ ਜਾਇਜਾ ਲਿਆ। ਉਹਨਾਂ ਇਸ ਮੌਕੇ ਸੈਮੀ ਕੰਡਕਟਰ ਵਿਚ ਵਧੀਆ ਕੰਮ ਕਰਨ ਵਾਲੇ ਕੁੱਝ ਸਾਇੰਸਦਾਨ ਖੋਜੀ ਮੁੰਡੇ ਕੁੜੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਉਹਨਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ ਸੁਭਾਸ਼ ਸ਼ਰਮਾ, ਜਿਲ੍ਹਾ ਮੁਹਾਲੀ ਦੇ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਟ, ਐਸ ਸੀ ਐਲ ਦੇ ਡਾਇਰੈਕਟਰ ਕਮਲਜੀਤ ਸਿੰਘ ਵੀ ਮੌਜੂਦ ਸਨ।
Mohali
ਮੁਹਾਲੀ ਸ਼ਹਿਰ ਵਿੱਚ ਦਿਖਿਆ ਪੰਜਾਬ ਬੰਦ ਦਾ ਵਿਆਪਕ ਅਸਰ, ਆਵਾਜਾਈ ਰਹੀ ਪ੍ਰਭਾਵਿਤ
ਵੱਖ ਵੱਖ ਸਿਆਸੀ ਪਾਰਟੀਆਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਆਗੂਆਂ ਵਲੋਂ ਰੋਸ ਧਰਨੇ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮਾਨਸਾ ਵਿੱਚ ਨਸ਼ਿਆਂ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਵਾਰਦਾਤ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਮਿਲਿਆ ਜੁਲਿਆ ਹੁੰਗਾਰਾ ਮਿਲਿਆ। ਬੰਦ ਦੌਰਾਨ ਜਿੱਥੇ ਵਿਖਾਵਾਕਾਰੀਆਂ ਵਲੋਂ ਸੜਕ ਜਾਮ ਦੀ ਕਾਰਵਾਈ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਉੱਥੇ ਪ੍ਰਦਰਸ਼ਨਕਾਰੀਆਂ ਵਲੋਂ ਮਾਰਕੀਟਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਸੰਬੰਧੀ ਕੀਤੀ ਜਾ ਰਹੀ ਬੇਨਤੀ ਤੋਂ ਬਾਅਦ ਵੱਡੀ ਗਿਣਤੀ ਦੁਕਾਨਾਂ ਬੰਦ ਰਹੀਆਂ ਹਾਲਾਂਕਿ ਦੁਪਹਿਰ ਹੁੰਦੇ ਹੁੰਦੇ ਜਿਆਦਾਤਰ ਦੁਕਾਨਾਂ ਖੁੱਲ ਗਈਆਂ ਸਨ ਪਰੰਤੂ ਬਾਜਾਰਾਂ ਵਿੱਚ ਸੁੰਨ ਛਾਈ ਰਹੀ।
ਇਸ ਦੌਰਾਨ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਸਾਮ੍ਹਣੇ ਵਾਲੇ ਚੌਂਕ ਤੇ ਇਕੱਠੇ ਹੋਏ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ ਗਈ। ਅਜਿਹਾ ਹੀ ਇੱਕ ਧਰਨਾ ਏਅਰਪੋਰਟ ਸੜਕ ਤੇ ਸੰਨੀ ਇਨਕਲੇਵ (ਗੋਪਾਲ ਸਵੀਟਸ ਨੇੜੇ) ਲਗਾਇਆ ਗਿਆ ਅਤੇ ਦੋਵਾਂ ਪਾਸਿਆਂ ਦੀ ਆਵਾਜਾਈ ਜਾਮ ਕਰ ਦਿਤੀ ਗਈੇ।
ਗੁਰੂਦੁਆਰਾ ਸਿੰਘ ਸ਼ਹੀਦਾਂ ਵਿਖੇ ਲਗਾਏ ਗਏ ਧਰਨੇ ਦੌਰਾਨ ਵਾਰਿਸ ਪੰਜਾਬ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸਦੇ ਇਲਾਵਾ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਸz. ਪਰਵਿੰਦਰ ਸਿੰਘ ਸੋਹਾਣਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸz. ਪਰਮਦੀਪ ਸਿੰਘ ਬੈਦਵਾਨ, ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਉ, ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੁਲਦੀਪ ਕੌਰ ਕੰਗ ਅਤੇ ਹਰਵਿੰਦਰ ਸਿੰਘ, ਪੰਜਾਬੀ ਵਿਰਸਾ ਸਭਿਆਚਾਰਕ ਮੰਚ ਦੇ ਪ੍ਰਧਾਨ ਸz. ਸਤਵੀਰ ਸਿੰਘ ਧਨੋਆ, ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜਿਰ ਹੋਏ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਹਲ ਕਰਨ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸ ਸਮੱਸਿਆ ਦੇ ਹਲ ਲਈ ਲੋਕਾਂ ਨੂੰ ਖੁਦ ਹੀ ਇਕੱਠੇ ਹੋ ਕੇ ਲੜਾਈ ਲੜਣੀ ਪੈਣੀ ਹੈ। ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਦਿਨ ਦਹਾੜੇ ਕਤਲ ਕਰਨ ਦੀ ਵਾਰਦਾਤ ਨਾਲ ਜਾਹਿਰ ਹੁੰਦਾ ਹੈ ਕਿ ਨਸ਼ੇ ਵੇਚਣ ਵਾਲਿਆਂ ਦੇ ਹੌਂਸਲੇ ਕਿਸ ਕਦਰ ਬੁਲੰਦ ਹਨ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਦੀ ਸਰਪਰਸਤੀ ਹਾਸਿਲ ਹੈ ਅਤੇ ਉਹ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਪਰਮਦੀਪ ਸਿੰਘ ਬੈਦਵਾਨ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਮੀਤ ਸਿੰਘ ਰਾਏਪੁਰ, ਗੁਰਦੀਪ ਸਿੰਘ ਮਨੌਲੀ, ਸਤਬੀਰ ਸਿੰਘ ਖੱਟੜਾ, ਰਾਜਿੰਦਰ ਕੁਮਾਰ, ਹਰਵਿੰਦਰ ਸਿੰਘ ਲੰਬਰਦਾਰ, ਹਰਿੰਦਰ ਸਿੰਘ ਹਿੰਦਾ, ਏਕਮ ਸਿੱਧੂ ਮੁਹਾਲੀ, ਵਿੱਕੀ ਮੁਹਾਲੀ, ਰਾਜਿੰਦਰ ਕੌਰ ਸਰਾਂ, ਕੁਲਬੀਰ ਕੌਰ, ਪਰਮਪ੍ਰੀਤ ਸਿੰਘ ਖਾਨਪੁਰ, ਗੁਰਜੋਤ ਸਿੰਘ ਮਾਨਸਾ, ਮਨਜੀਤ ਸਿੰਘ ਮਾਨ ਮੁਹਾਲੀ, ਸੁਖਚੈਨ ਸਿੰਘ ਬਿੱਲਾ, ਸ਼ਿਵ ਰਤਨ ਸਿੰਘ ਭੰਗੂ, ਆਦਰਸ਼ ਸਿੰਘ, ਤੇ ਜਿੰਦਰ ਸਿੰਘ ਪੰਜੋਖਰਾ ਸਾਹਿਬ ਅੰਬਾਲਾ, ਕਰਮਨ ਸਿੰਘ ਕੁਰਾਲੀ ਲੱਖੋਵਾਲ, ਅਮਰਜੀਤ ਸਿੰਘ ਮੋਹੜੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਸਵਰਨਜੀਤ ਸਿੰਘ ਢਿੱਲੋਂ, ਗੁਰਪਾਲ ਸਿੰਘ ਸਿੱਧੂ, ਸਤਵੀਰ ਕੌਰ ਖਾਲਸਾ ਵੀ ਹਾਜ਼ਰ ਸਨ।
ਇਸ ਦੌਰਾਨ ਗੋਪਾਲ ਸਵੀਟਸ ਨੇੜੇ ਦਿੱਤੇ ਗਏ ਧਰਨੇ ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਅਤੇ ਪਾਰਟੀ ਦੇ ਮੀਤ ਪ੍ਰਧਾਨ ਸz. ਰਣਜੀਤ ਸਿੰਘ ਗਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਥੱਤਰ ਹੋਏ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਇਸ਼ਤਿਹਾਰਬਾਜੀ ਵਿੱਚ ਰੁੱਝੀ ਹੋਈ ਹੈ ਅਤੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਜਦੋਂਕਿ ਨਸ਼ੇ ਦੇ ਸੌਦਾਗਰ ਦਿਨ ਦਹਾੜੇ ਲੋਕਾਂ ਦਾ ਕਤਲ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।
Mohali
ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ : ਪਰਵਿੰਦਰ ਸਿੰਘ ਸੋਹਾਣਾ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਨੇ ਸਮਰਥਨ ਦਿੱਤਾ। ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਬਾਹਰ ਦਿੱਤੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਘਟਨਾ ਪ੍ਰਤੀ ਰੋਸ ਪ੍ਰਗਟਾਇਆ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਅਜਿਹੇ ਹਾਲਾਤ ਪੈਦਾ ਨਹੀਂ ਹੋਣ ਦੇਣੇ ਚਾਹੀਦੇ, ਜਿਨ੍ਹਾਂ ਵਿੱਚ ਲੋਕਾਂ ਨੂੰ ਇਨਸਾਫ਼ ਲੈਣ ਲਈ ਧਰਨੇ-ਪ੍ਰਦਰਸ਼ਨ ਕਰਨੇ ਪੈਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।
Mohali
ਮੁਹਾਲੀ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਟਲਾਂ ਸਮੇਤ ਕਾਬੂ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ 10 ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਖਰੜ ਦੀ ਟੀਮ ਵੱਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 10 ਆਧੁਨਿਕ ਪਿਸਤੌਲਾਂ ਸਮੇਤ 20 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਸੀ. ਆਈ. ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਬੀਤੇ ਸਮੇਂ ਵਿੱਚ ਦੋ ਹਥਿਆਰ ਬੰਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੀ ਲੜੀ ਵਿੱਚ ਗੁਪਤ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਮੁਹਾਲੀ ਪੁਲੀਸ ਵੱਲੋਂ ਖਰੜ ਅਤੇ ਉਸ ਦੇ ਆਸ ਪਾਸ ਰਹਿ ਰਹੇ ਸ਼ੱਕੀ ਵਿਅਕਤੀਆ ਸਬੰਧੀ ਖੂਫੀਆ ਪੱਧਰ ਤੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਸੀ ਜਿਸ ਦੌਰਾਨ ਇੱਕ ਵਿਅਕਤੀ ਸਚਿਨ ਉਰਫ ਬੱਚੀ ਵਾਸੀ ਹਰਿਆਣਾ ਹਾਲ ਵਾਸੀ ਸੰਤੇ ਮਾਜਰਾ, ਖਰੜ ਦਾ ਨਾਮ ਸਾਹਮਣੇ ਆਇਆ, ਜੋ ਇੰਦੋਰ, ਮੱਧ ਪ੍ਰਦੇਸ਼ ਅਤੇ ਯੂ.ਪੀ ਦੇ ਏਰੀਆ ਵਿੱਚੋਂ ਲੋਕਲ ਸਸਤੇ ਭਾਅ ਦੇ ਆਧੁਨਿਕ ਅਤੇ ਉਨਤ ਕਿਸਮ ਦੇ ਨਜਾਇਜ਼ ਹਥਿਆਰ ਲਿਆ ਕੇ ਖਰੜ-ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਏਰੀਆ ਵਿੱਚ ਮਹਿੰਗੇ ਭਾਅ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਬਾਰੇ ਹੋਰ ਜਾਣਕਾਰੀ ਇੱਕਤਰ ਕਰਨ ਤੇ ਪਤਾ ਲੱਗਿਆ ਕਿ ਸਚਿਨ ਉਰਫ ਬੱਚੀ ਉੱਪਰ ਹਥਿਆਰ ਤਸਕਰੀ ਅਤੇ ਲੜਾਈ-ਝਗਤਾ ਆਦਿ ਦੇ ਪਹਿਲਾਂ ਵੀ ਮੁੱਕਦਮੇ ਦਰਜ ਹਨ, ਜੋ ਕਿ ਹੁਣ ਬਿਨਾ ਕਿਸੇ ਜਰੂਰੀ ਕੰਮ ਕਾਰ ਦੇ ਮੁਹਾਲੀ, ਖਰੜ ਏਰੀਆ ਵਿੱਚ ਪਿਛਲੇ ਲੰਮੇਂ ਸਮੇਂ ਤੋ ਰਹਿ ਰਿਹਾ ਹੈ। ਸਚਿਨ ਉਰਫ ਬੱਚੀ ਕੀਰਤੀ ਮਾਨ ਨਾਮ ਦੇ ਬਦਮਾਸ਼ ਦਾ ਦੂਰ ਦਾ ਰਿਸ਼ਤੇਦਾਰ ਹੈ ਅਤੇ ਕੀਰਤੀ ਮਾਨ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਮੋਡੀਉਲ ਸੀ, ਜਿਸ ਦਾ ਅਗਸਤ 2026 ਵਿੱਚ ਚਰਖੀਦਾਦਰੀ ਹਰਿਆਣਾ ਦੀ ਅਦਾਲਤ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਗੈਂਗ ਮੈਂਬਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਉਹਨਾਂ ਦੱਸਿਆ ਕਿ ਸੀ ਆਈ ਏ ਸਟਾਫ ਵਲੋਂ ਸਚਿਨ ਉਰਫ ਬੱਚੀ ਦੀਆਂ ਗਤੀਵਿਧੀਆਂ ਤੇ ਨਿਗਰਾਨੀ ਰੱਖੀ ਗਈ ਅਤੇ ਪੁਖਤਾ ਜਾਣਕਾਰੀ ਹਾਸਲ ਹੋਣ ਤੇ ਉਸਨੂੰ 13 ਅਕਤੂਬਰ ਨੂੰ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਗ੍ਰਿਫਤਾਰ ਕਰਕੇ ਉਸ ਪਾਸੋਂ 2 ਪਿਸਟਲ ਸਮੇਤ 2 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਸਚਿਨ ਉਰਫ ਬੱਚੀ ਦੀ ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਹਰਮਨਪ੍ਰੀਤ ਸਿੰਘ ਉਰਫ ਹਨੀ ਨੂੰ ਉਕਤ ਮੁਕਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਵੱਲੋਂ ਵਰਤੀ ਜਾਂਦੀ ਸਕਾਰਪੀਓ ਗੱਡੀ ਵਿੱਚ ਵੀ ਦੋ ਨਜਾਇਜ ਪਿਸਟਲ ਬ੍ਰਾਮਦ ਕੀਤੇ ਗਏ।
ਉਹਨਾਂ ਦੱਸਿਆ ਕਿ ਮਹਿਕਦੀਪ ਸਿੰਘ ਉਰਫ ਮਹਿਕ ਜ਼ਿਲ੍ਹਾ ਫਤਿਹਗੜ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਦਰਜ ਇਰਾਦਾ ਕਤਲ ਦੇ ਮਾਮਲੇ ਵਿੱਚ ਭਗੌੜਾ ਹੈ। ਉਹਨਾਂ ਦੱਸਿਆ ਕਿ ਤਿੰਨਾਂ ਆਰੋਪੀਆਂ ਤੋਂ ਹੁਣ ਤੱਕ ਕੁੱਲ 10 ਪਿਸਟਲ ਬ੍ਰਾਮਦ ਕੀਤੇ ਜਾ ਚੁੱਕੇ ਹਨ। ਆਰੋਪੀਆਂ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International3 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
