Mohali
ਨਗਰ ਨਿਗਮ ਐਸ ਏ ਐਸ ਨਗਰ ਦੀ ਹੱਦ ਵਿੱਚ ਵਾਧੇ ਦਾ ਨੋਟਿਫਿਕੇਸ਼ਨ ਜਾਰੀ
ਬਲੌਂਗੀ, ਬੱਲੋਮਾਜਰਾ, ਬਲਿਆਲੀ, ਲਾਂਡਰਾ, ਚੱਪੜਚਿੜੀ, ਨਾਨੂਮਾਜਰਾ, ਸੰਭਾਲਕੀ ਸਮੇਤ 14 ਪਿੰਡ ਵੀ ਹੋਏ ਨਗਰ ਨਿਗਮ ਵਿੱਚ ਸ਼ਾਮਿਲ
ਐਸ ਏ ਐਸ ਨਗਰ, 29 ਨਵੰਬਰ (ਸ.ਬ.) ਪਿਛਲੇ ਕਈ ਦਿਨਾਂ ਤੋਂ ਉਡੀਕੀ ਜਾ ਰਹੀ ਨਗਰ ਨਿਗਮ ਦੀ ਹੱਦਬੰਦੀ ਵਿੱਚ ਵਾਧੇ ਦੀ ਨੋਟਿਫਿਕੇਸ਼ਨ ਜਾਰੀ ਹੋਣ ਨਾਲ ਅਗਲੀਆਂ ਨਗਰ ਨਿਗਮ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸੰਬੰਧੀ ਪੰਜਾਬ ਸਰਕਾਰ ਦੇ ਵਧੀਕ ਮੁਖ ਸਕੱਤਰ, ਸਥਾਨਕ ਸਰਕਾਰ ਵਿਭਾਗ ਸz. ਤੇਜਵੀਰ ਸਿੰਘ ਵਲੋਂ ਨੋਟਿਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਨੋਟਿਫਿਕੇਸ਼ਨ ਅਨੁਸਾਰ ਨਵੀਂ ਹੱਦ ਬੰਦੀ ਵਿੱਚ ਸੈਕਟਰ 66 ਅਲਫਾ, ਸੈਕਟਰ 66 ਬੀਟਾ, ਏਅਰੋ ਸਿਟੀ, ਆਈ ਟੀ ਸਿਟੀ, ਸੈਕਟਰ 80, 81, 82, 83, 85, 86, 88-89, 90-91, 94, ਸੈਕਟਰ 93, ਲਾਂਡਰਾਂ ਗੋਲਫ ਕੋਰਸ/ਸਪੋਰਟਸ ਅਤੇ ਰਿਕਿਰਇਏਸ਼ਨ, 92 (ਅਲਫਾ) ਦੇ ਨਾਲ ਨਾਲ ਚਲਦੇ ਹੋਏ ਸੈਕਟਰ 116 (ਪਿੰਡ ਚਪੜਚਿੜੀ ਖੁਰਦ, ਲਾਂਡਰਾ ਅਤੇ ਚਪੜਚਿੜੀ ਕਲਾਂ, ਸੈਕਟਰ 74 ਏ, ਪਿੰਡ ਬਲੌਂਗੀ, ਬੱਲੋ ਮਾਜਰਾ, ਟੀ ਡੀ ਆਈ ਸੈਕਟਰ 117-118, ਗੇਟ ਵੇ ਸਿਟੀ, ਗ੍ਰੀਨ ਇਨਕਲੇਵ, ਪਿੰਡ ਬਲਿਆਲੀ, ਚੱਪੜ ਚਿੜੀ, ਲਾਂਡਰਾ, ਏ ਟੀ ਐਸ ਨੂੰ ਵੀ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸz ਤੇਜਵੀਰ ਸਿੰਘ ਦੇ ਦਸਤਖਤ ਤਹਿਤ ਜਾਰੀ ਹੋਏ ਇਸ ਨੋਟਿਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ, ਐਸ.ਏ.ਐਸ. ਨਗਰ ਦੇ ਹਾਊਸ ਵੱਲੋਂ 28.06.2021 ਨੂੰ ਪਾਸ ਕੀਤੇ ਮਤੇ ਰਾਹੀਂ ਨਗਰ ਨਿਗਮ, ਐਸ. ਏ. ਐਸ. ਨਗਰ ਦੀਆਂ ਹੱਦਾਂ ਦੇ ਨਾਲ ਲੱਗਦੇ ਏਰੀਏ ਨੂੰ ਉਹਨਾਂ ਦੇ ਸਰਵ-ਪੱਖੀ ਵਿਕਾਸ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਦੀ ਹਦੂਦ ਅੰਦਰ ਲੈਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਵਿਚਾਰਨ ਤੋਂ ਬਾਅਦ ਸਰਕਾਰ ਵੱਲੋਂ 13.12.2021 ਨੂੰ ਅਧਿਸੂਚਨਾ ਜਾਰੀ ਕਰਦੇ ਹੋਏ ਆਮ ਜਨਤਾ ਪਾਸੋਂ ਇਤਰਾਜ ਮੰਗੇ ਗਏ ਸਨ। ਇਸ ਕਾਰਵਾਈ ਦੌਰਾਨ ਕਮਿਸ਼ਨਰ ਨਗਰ ਨਿਗਮ, ਐਸ.ਏ.ਐਸ. ਨਗਰ, ਮੁੱਖ ਪ੍ਰਸ਼ਾਸ਼ਕ ਗਮਾਡਾ ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਵੱਲੋਂ ਸਾਂਝੇ ਤੌਰ ਤੇ ਭੇਜੀ ਗਈ ਤਾਜਾ ਸਥਿਤੀ ਦੀ ਰਿਪੋਰਟ ਨੂੰ ਵਿਚਾਰਦੇ ਹੋਏ, ਨਗਰ ਨਿਗਮ ਐਸ.ਏ.ਐਸ. ਨਗਰ ਦੀਆਂ ਨਵੀਆਂ ਸਡਿਊਲ ਆਫ ਬਾਊਂਡਰੀ ਅਨੁਸਾਰ, ਮਿਊਂਸਪਲ ਹੱਦਾਂ ਵਿਚ ਵਾਧਾ ਕਰਨ ਸਬੰਧੀ ਫੈਸਲਾ ਲਿਆ ਗਿਆ ਅਤੇ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 03(6) ਅਧੀਨ ਅਧਿਸੂਚਨਾ ਨੰ: 06/11/2021-2ਸਸ1/1603-1605 ਮਿਤੀ 13.12.2021 ਦੀ ਅਧਿਲੰਘਣਾ ਕਰਦੇ ਹੋਏ, ਨਵੀਂ ਮੁੱਢਲੀ ਅਧਿਸੂਚਨਾ ਨੰ: 06/11/2021-2ਸਸ 1/673-674 ਮਿਤੀ 21.10.2025 ਜਾਰੀ ਕੀਤੀ ਗਈ, ਜਿਸ ਰਾਹੀਂ ਆਮ ਜਨਤਾ ਤੋਂ ਇਸ ਸਬੰਧੀ ਇਤਰਾਜ/ਸੁਝਾਅ ਮੰਗੇ ਗਏ।
ਨੌਟਿਫਿਕੇਸ਼ਨ ਅਨੁਸਾਰ ਇਸ ਮੁੱਢਲੀ ਅਧਿਸੂਚਨਾ ਦੇ ਸਬੰਧ ਵਿੱਚ ਆਮ ਜਨਤਾ ਅਤੇ ਵੱਖ-ਵੱਖ ਧਿਰਾਂ ਵੱਲੋਂ ਆਪੋ-ਆਪਣੇ ਰਿਹਾਇਸ਼ੀ ਇਲਾਕਿਆਂ ਨੂੰ ਨਗਰ ਨਿਗਮ, ਐਸ. ਏ.ਐਸ. ਨਗਰ ਦੀ ਹੱਦ ਵਿੱਚ ਸ਼ਾਮਲ ਕਰਨ ਸਬੰਧੀ ਕਈ ਇਤਰਾਜ ਪ੍ਰਾਪਤ ਹੋਏ। ਇਹਨਾਂ ਇਤਰਾਜਾਂ ਦੇ ਹੱਲ ਵਾਸਤੇ, ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ. ਨਗਰ ਦੇ ਨਾਲ, ਇਹਨਾਂ ਇਤਰਾਜਕਰਤਾਵਾਂ ਨੂੰ 20 ਨਵੰਬਰ ਨੂੰ ਨਿੱਜੀ ਤੌਰ ਤੇ ਸੁਣਵਾਈ ਦਿੱਤੀ ਗਈ। ਇਸ ਸੁਣਵਾਈ ਦੌਰਾਨ ਇਤਰਾਜਕਰਤਾਵਾਂ ਵੱਲੋਂ ਐਸ.ਏ.ਐਸ. ਨਗਰ ਵਿੱਚ ਪੈਂਦੇ ਕਈ ਇਲਾਕਿਆਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਸਬੰਧੀ ਇਤਰਾਜ/ਸੁਝਾਅ ਦਿੱਤੇ ਗਏ। ਇਹਨਾਂ ਸਾਰੇ ਇਤਰਾਜਾਂ/ਸੁਝਾਵਾਂ ਨੂੰ ਸਮਰੱਥ ਅਥਾਰਟੀ ਦੇ ਪੱਧਰ ਤੇ ਜ਼ਮੀਨੀ ਨਿਰੰਤਰਤਾ ਦੇ ਸਿਧਾਂਤ ਅਤੇ ਹੋਰ ਤਰਕਾਂ ਅਨੁਸਾਰ ਗਹੁ ਨਾਲ ਵਿਚਾਰਦੇ ਹੋਏ ਇਹਨਾਂ ਤੇ ਯੋਗ ਫੈਸਲਾ ਲਿਆ ਗਿਆ।
ਇਸ ਤਰ੍ਹਾਂ, ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976 ਦੀ ਧਾਰਾ 3 ਤਹਿਤ ਨਗਰ ਨਿਗਮ, ਐਸ.ਏ.ਐਸ. ਨਗਰ ਦੀਆਂ ਹੱਦਾਂ ਵਿੱਚ ਹੇਠਾਂ ਦਰਸਾਈ ਸ਼ਡਿਊਲ ਆਫ਼ ਬਾਊਂਡਰੀ ਅਨੁਸਾਰ ਵਾਧਾ ਕਰਨ ਦੀ ਪ੍ਰਵਾਨਗੀ ਦਿੰਦੇ ਹਨ ਅਤੇ ਨਗਰ ਨਿਗਮ, ਐਸ.ਏ.ਐਸ. ਨਗਰ ਦੀਆਂ ਨਵੀਆਂ ਹੱਦਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਨਗਰ ਨਿਗਮ ਦੀ ਹੱਦਬਦੀ ਵਿੱਚ ਪਿੰਡ ਬਲੌਂਗੀ, ਟੀ ਡੀ ਆਈ, ਗੇਟ ਵੇ ਸਿਟੀ ਸਮੇਤ ਚੱਪੜ ਚਿੜੀ ਅਤੇ ਲਾਂਡਰਾ ਦੇ ਸ਼ਾਮਿਲ ਹੋਣ ਨਾਲ ਜਿੱਥੇ ਇਹਨਾਂ ਖੇਤਰਾਂ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉੱਥੇ ਇਹ ਗੱਲ ਵੀ ਆਖੀ ਜਾ ਰਹੀ ਹੈ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਨਿੱਜੀ ਦਿਲਚਸਪੀ ਲੈ ਕੇ ਇਹ ਖੇਤਰ ਨਗਰ ਨਿਗਮ ਵਿੱਚ ਸ਼ਾਮਿਲ ਕਰਵਾਏ ਗਏ ਹਨ। ਹਦਬੰਦੀ ਦੀ ਤਜਵੀਜ ਲਈ ਜਾਰੀ ਨੋਟਿਫਿਕੇਸ਼ਨ ਵਿੱਚ ਇਹ ਖੇਤਰ ਸ਼ਾਮਿਲ ਨਹੀਂ ਕੀਤੇ ਗਏ ਸੀ ਅਤੇ ਇਸ ਕਾਰਨ ਸਰਕਾਰ ਦਾ ਵਿਰੋਧ ਵੀ ਹੋ ਰਿਹਾ ਸੀ ਪਰੰਤੂ ਇਹ ਖੇਤਰ ਨਗਰ ਨਿਗਮ ਵਿੱਚ ਸ਼ਾਮਿਲ ਹੋਣ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਕਦ ਹੋਰ ਵੀ ਉੱਚਾ ਹੋਇਆ ਹੈ।
ਲੋਕ ਪੱਖੀ ਸਰਕਾਰ ਦਾ ਲੋਕ ਪੱਖੀ ਫੈਸਲਾ : ਕੁਲਵੰਤ ਸਿੰਘ
ਨਗਰ ਨਿਗਮ ਦੀ ਹੱਦਬੰਦੀ ਵਿੱਚ ਵਾਧੇ ਸੰਬੰਧੀ ਨੋਟਿਫਿਕੇਸ਼ਨ ਜਾਰੀ ਹੋਣ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਹ ਨੋਟਿਫਿਕੇਸ਼ਨ ਜਾਰੀ ਕਰਕੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਵਾਲੀ ਸਰਕਾਰ ਨੇ ਲੋਕਾਂ ਦੀ ਮਰਜੀ ਅਨੁਸਾਰ ਲੋਕ ਪੱਖੀ ਫੈਸਲਾ ਕਰਕੇ ਮੁਹਾਲੀ ਦੇ ਨਾਲ ਲੱਗਦੇ ਕਈ ਖੇਤਰਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਤਜਵੀਜ ਕੀਤੀ ਨੋਟਿਫਿਕੇਸ਼ਨ ਵਿੱਚ ਕੁੱਝ ਖੇਤਰ ਬਾਹਰ ਰਹਿ ਗਏ ਸਨ ਅਤੇ ਉਹਨਾਂ ਖੇਤਰਾਂ ਦੇ ਲੋਕਾਂ ਵਲੋਂ ਉਹਨਾਂ ਨਾਲ ਮੁਲਾਕਾਤ ਕਰਕੇ ਇਹਨਾਂ ਖੇਤਰਾਂ ਨੂੰ ਵੀ ਨਿਗਮ ਵਿੱਚ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ ਸੀ ਜਿਸਤੇ ਉਹਨਾਂ ਨੇ ਸਰਕਾਰ ਨਾਲ ਗੱਲ ਕਰਕੇ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ ਅਤੇ ਹੁਣ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਨਵੀਂ ਨੋਟਿਫਿਕੇਸ਼ਨ ਕਰ ਦਿਤੀ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
ਲੋਕਾਂ ਦੇ ਸੰਘਰਸ਼ ਦੀ ਜਿੱਤ ਹੋਈ : ਕੁਲਜੀਤ ਸਿੰਘ ਬੇਦੀ
ਇਸ ਸੰਬੰਧੀ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿਘ ਬੇਦੀ ਨੇ ਕਿਹਾ ਕਿ ਉਹ ਨਵੀਂ ਹੱਦਬੰਦੀ ਦਾ ਸੁਆਗਤ ਕਰਦੇ ਹਨ ਕਿਉਂਕਿ ਸਰਕਾਰ ਨੂੰ ਲੋਕਾਂ ਦੇ ਦਬਾਓ ਕਾਰਨ ਮਜਬੂਰ ਹੋਣਾ ਪਿਆ ਹੈ ਅਤੇ ਨਗਰ ਨਿਗਮ ਵਲੋਂ 2021 ਵਿੱਚ ਪਾਸ ਕੀਤੇ ਮਤੇ ਅਨੁਸਾਰ ਜਿਆਦਾਤਰ ਖੇਤਰ ਨਗਰ ਨਿਗਮ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਹੱਦਬੰਦੀ ਕਰਵਾਉਣ ਲਈ ਸ਼ਹਿਰ ਵਾਸੀਆਂ ਨੂੰ ਕਾਨੂੰਨੀ ਲੜਾਈ ਵੀ ਲੜਣੀ ਪਈ ਸੀ ਅਤੇ ਇਹ ਅਸਲ ਵਿੱਚ ਲੋਕਾਂ ਦੇ ਏਕੇ ਅਤੇ ਸੰਘਰਸ਼ ਦੀ ਜਿੱਤ ਹੈ।
ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਨਾਲ ਨਾਲ ਪਿੰਡਾਂ ਬਾਰੇ ਵੀ ਸਥਿਤੀ ਸਪਸ਼ਟ ਕਰੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ
ਐਸ ਏ ਐਸ ਨਗਰ, 29 ਨਵੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਅਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਦੀ ਨੋਟੀਫਿਕੇਸ਼ਨ ਇੱਕੋ ਦਿਨ ਹੋਣ ਤੇ ਪ੍ਰਤੀਕਰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਸਰਕਾਰ ਫੌਰੀ ਤੌਰ ਤੇ ਇਸ ਗੱਲ ਨੂੰ ਸਪਸ਼ਟ ਕਰੇ ਕਿ ਜਿਹੜੇ ਪਿੰਡ ਨਗਰ ਨਿਗਮ ਦੀ ਵਧੀ ਹੋਈ ਹੱਦ ਵਿੱਚ ਆਏ ਹਨ, ਕੀ ਉਥੋਂ ਦੇ ਲੋਕ ਹੁਣ ਬਲਾਕ ਸੰਮਤੀ ਜ਼ਿਲ੍ਹਾ ਪਰਿਸ਼ਦ ਚੋਣਾਂ ਲੜ ਸਕਦੇ ਹਨ ਜਾਂ ਨਗਰ ਨਿਗਮ ਦੀਆਂ ਚੋਣਾਂ ਲੜ ਸਕਦੇ ਹਨ।
ਉਹਨਾਂ ਕਿਹਾ ਕਿ ਸਰਕਾਰ ਨੇ 14 ਪਿੰਡ ਨਗਰ ਨਿਗਮ ਵਿੱਚ ਸ਼ਾਮਿਲ ਕਰ ਦਿੱਤੇ ਹਨ ਅਤੇ ਇਸ ਕਾਰਨ ਭੰਬਲਭੂਸੇ ਦੀ ਹਾਲਤ ਬਣ ਗਈ ਹੈ ਇਸ ਲਈ ਸਰਕਾਰ ਇਸ ਬਾਰੇ ਵੀ ਤੁਰੰਤ ਸਥਿਤੀ ਸਪਸ਼ਟ ਕਰੇ।
Mohali
ਮੁਹਾਲੀ ਸ਼ਹਿਰ ਵਿੱਚ ਦਿਖਿਆ ਪੰਜਾਬ ਬੰਦ ਦਾ ਵਿਆਪਕ ਅਸਰ, ਆਵਾਜਾਈ ਰਹੀ ਪ੍ਰਭਾਵਿਤ
ਵੱਖ ਵੱਖ ਸਿਆਸੀ ਪਾਰਟੀਆਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਆਗੂਆਂ ਵਲੋਂ ਰੋਸ ਧਰਨੇ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮਾਨਸਾ ਵਿੱਚ ਨਸ਼ਿਆਂ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਵਾਰਦਾਤ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਮਿਲਿਆ ਜੁਲਿਆ ਹੁੰਗਾਰਾ ਮਿਲਿਆ। ਬੰਦ ਦੌਰਾਨ ਜਿੱਥੇ ਵਿਖਾਵਾਕਾਰੀਆਂ ਵਲੋਂ ਸੜਕ ਜਾਮ ਦੀ ਕਾਰਵਾਈ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਉੱਥੇ ਪ੍ਰਦਰਸ਼ਨਕਾਰੀਆਂ ਵਲੋਂ ਮਾਰਕੀਟਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਸੰਬੰਧੀ ਕੀਤੀ ਜਾ ਰਹੀ ਬੇਨਤੀ ਤੋਂ ਬਾਅਦ ਵੱਡੀ ਗਿਣਤੀ ਦੁਕਾਨਾਂ ਬੰਦ ਰਹੀਆਂ ਹਾਲਾਂਕਿ ਦੁਪਹਿਰ ਹੁੰਦੇ ਹੁੰਦੇ ਜਿਆਦਾਤਰ ਦੁਕਾਨਾਂ ਖੁੱਲ ਗਈਆਂ ਸਨ ਪਰੰਤੂ ਬਾਜਾਰਾਂ ਵਿੱਚ ਸੁੰਨ ਛਾਈ ਰਹੀ।
ਇਸ ਦੌਰਾਨ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਸਾਮ੍ਹਣੇ ਵਾਲੇ ਚੌਂਕ ਤੇ ਇਕੱਠੇ ਹੋਏ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ ਗਈ। ਅਜਿਹਾ ਹੀ ਇੱਕ ਧਰਨਾ ਏਅਰਪੋਰਟ ਸੜਕ ਤੇ ਸੰਨੀ ਇਨਕਲੇਵ (ਗੋਪਾਲ ਸਵੀਟਸ ਨੇੜੇ) ਲਗਾਇਆ ਗਿਆ ਅਤੇ ਦੋਵਾਂ ਪਾਸਿਆਂ ਦੀ ਆਵਾਜਾਈ ਜਾਮ ਕਰ ਦਿਤੀ ਗਈੇ।
ਗੁਰੂਦੁਆਰਾ ਸਿੰਘ ਸ਼ਹੀਦਾਂ ਵਿਖੇ ਲਗਾਏ ਗਏ ਧਰਨੇ ਦੌਰਾਨ ਵਾਰਿਸ ਪੰਜਾਬ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸਦੇ ਇਲਾਵਾ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਸz. ਪਰਵਿੰਦਰ ਸਿੰਘ ਸੋਹਾਣਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸz. ਪਰਮਦੀਪ ਸਿੰਘ ਬੈਦਵਾਨ, ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਉ, ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੁਲਦੀਪ ਕੌਰ ਕੰਗ ਅਤੇ ਹਰਵਿੰਦਰ ਸਿੰਘ, ਪੰਜਾਬੀ ਵਿਰਸਾ ਸਭਿਆਚਾਰਕ ਮੰਚ ਦੇ ਪ੍ਰਧਾਨ ਸz. ਸਤਵੀਰ ਸਿੰਘ ਧਨੋਆ, ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜਿਰ ਹੋਏ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਹਲ ਕਰਨ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸ ਸਮੱਸਿਆ ਦੇ ਹਲ ਲਈ ਲੋਕਾਂ ਨੂੰ ਖੁਦ ਹੀ ਇਕੱਠੇ ਹੋ ਕੇ ਲੜਾਈ ਲੜਣੀ ਪੈਣੀ ਹੈ। ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਦਿਨ ਦਹਾੜੇ ਕਤਲ ਕਰਨ ਦੀ ਵਾਰਦਾਤ ਨਾਲ ਜਾਹਿਰ ਹੁੰਦਾ ਹੈ ਕਿ ਨਸ਼ੇ ਵੇਚਣ ਵਾਲਿਆਂ ਦੇ ਹੌਂਸਲੇ ਕਿਸ ਕਦਰ ਬੁਲੰਦ ਹਨ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਦੀ ਸਰਪਰਸਤੀ ਹਾਸਿਲ ਹੈ ਅਤੇ ਉਹ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਪਰਮਦੀਪ ਸਿੰਘ ਬੈਦਵਾਨ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਮੀਤ ਸਿੰਘ ਰਾਏਪੁਰ, ਗੁਰਦੀਪ ਸਿੰਘ ਮਨੌਲੀ, ਸਤਬੀਰ ਸਿੰਘ ਖੱਟੜਾ, ਰਾਜਿੰਦਰ ਕੁਮਾਰ, ਹਰਵਿੰਦਰ ਸਿੰਘ ਲੰਬਰਦਾਰ, ਹਰਿੰਦਰ ਸਿੰਘ ਹਿੰਦਾ, ਏਕਮ ਸਿੱਧੂ ਮੁਹਾਲੀ, ਵਿੱਕੀ ਮੁਹਾਲੀ, ਰਾਜਿੰਦਰ ਕੌਰ ਸਰਾਂ, ਕੁਲਬੀਰ ਕੌਰ, ਪਰਮਪ੍ਰੀਤ ਸਿੰਘ ਖਾਨਪੁਰ, ਗੁਰਜੋਤ ਸਿੰਘ ਮਾਨਸਾ, ਮਨਜੀਤ ਸਿੰਘ ਮਾਨ ਮੁਹਾਲੀ, ਸੁਖਚੈਨ ਸਿੰਘ ਬਿੱਲਾ, ਸ਼ਿਵ ਰਤਨ ਸਿੰਘ ਭੰਗੂ, ਆਦਰਸ਼ ਸਿੰਘ, ਤੇ ਜਿੰਦਰ ਸਿੰਘ ਪੰਜੋਖਰਾ ਸਾਹਿਬ ਅੰਬਾਲਾ, ਕਰਮਨ ਸਿੰਘ ਕੁਰਾਲੀ ਲੱਖੋਵਾਲ, ਅਮਰਜੀਤ ਸਿੰਘ ਮੋਹੜੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਸਵਰਨਜੀਤ ਸਿੰਘ ਢਿੱਲੋਂ, ਗੁਰਪਾਲ ਸਿੰਘ ਸਿੱਧੂ, ਸਤਵੀਰ ਕੌਰ ਖਾਲਸਾ ਵੀ ਹਾਜ਼ਰ ਸਨ।
ਇਸ ਦੌਰਾਨ ਗੋਪਾਲ ਸਵੀਟਸ ਨੇੜੇ ਦਿੱਤੇ ਗਏ ਧਰਨੇ ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਅਤੇ ਪਾਰਟੀ ਦੇ ਮੀਤ ਪ੍ਰਧਾਨ ਸz. ਰਣਜੀਤ ਸਿੰਘ ਗਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਥੱਤਰ ਹੋਏ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਇਸ਼ਤਿਹਾਰਬਾਜੀ ਵਿੱਚ ਰੁੱਝੀ ਹੋਈ ਹੈ ਅਤੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਜਦੋਂਕਿ ਨਸ਼ੇ ਦੇ ਸੌਦਾਗਰ ਦਿਨ ਦਹਾੜੇ ਲੋਕਾਂ ਦਾ ਕਤਲ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।
Mohali
ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ : ਪਰਵਿੰਦਰ ਸਿੰਘ ਸੋਹਾਣਾ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਨੇ ਸਮਰਥਨ ਦਿੱਤਾ। ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਬਾਹਰ ਦਿੱਤੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਘਟਨਾ ਪ੍ਰਤੀ ਰੋਸ ਪ੍ਰਗਟਾਇਆ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਅਜਿਹੇ ਹਾਲਾਤ ਪੈਦਾ ਨਹੀਂ ਹੋਣ ਦੇਣੇ ਚਾਹੀਦੇ, ਜਿਨ੍ਹਾਂ ਵਿੱਚ ਲੋਕਾਂ ਨੂੰ ਇਨਸਾਫ਼ ਲੈਣ ਲਈ ਧਰਨੇ-ਪ੍ਰਦਰਸ਼ਨ ਕਰਨੇ ਪੈਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।
Mohali
ਮੁਹਾਲੀ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਟਲਾਂ ਸਮੇਤ ਕਾਬੂ
ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ 10 ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਖਰੜ ਦੀ ਟੀਮ ਵੱਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 10 ਆਧੁਨਿਕ ਪਿਸਤੌਲਾਂ ਸਮੇਤ 20 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਸੀ. ਆਈ. ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਬੀਤੇ ਸਮੇਂ ਵਿੱਚ ਦੋ ਹਥਿਆਰ ਬੰਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੀ ਲੜੀ ਵਿੱਚ ਗੁਪਤ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਮੁਹਾਲੀ ਪੁਲੀਸ ਵੱਲੋਂ ਖਰੜ ਅਤੇ ਉਸ ਦੇ ਆਸ ਪਾਸ ਰਹਿ ਰਹੇ ਸ਼ੱਕੀ ਵਿਅਕਤੀਆ ਸਬੰਧੀ ਖੂਫੀਆ ਪੱਧਰ ਤੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਸੀ ਜਿਸ ਦੌਰਾਨ ਇੱਕ ਵਿਅਕਤੀ ਸਚਿਨ ਉਰਫ ਬੱਚੀ ਵਾਸੀ ਹਰਿਆਣਾ ਹਾਲ ਵਾਸੀ ਸੰਤੇ ਮਾਜਰਾ, ਖਰੜ ਦਾ ਨਾਮ ਸਾਹਮਣੇ ਆਇਆ, ਜੋ ਇੰਦੋਰ, ਮੱਧ ਪ੍ਰਦੇਸ਼ ਅਤੇ ਯੂ.ਪੀ ਦੇ ਏਰੀਆ ਵਿੱਚੋਂ ਲੋਕਲ ਸਸਤੇ ਭਾਅ ਦੇ ਆਧੁਨਿਕ ਅਤੇ ਉਨਤ ਕਿਸਮ ਦੇ ਨਜਾਇਜ਼ ਹਥਿਆਰ ਲਿਆ ਕੇ ਖਰੜ-ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਏਰੀਆ ਵਿੱਚ ਮਹਿੰਗੇ ਭਾਅ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਬਾਰੇ ਹੋਰ ਜਾਣਕਾਰੀ ਇੱਕਤਰ ਕਰਨ ਤੇ ਪਤਾ ਲੱਗਿਆ ਕਿ ਸਚਿਨ ਉਰਫ ਬੱਚੀ ਉੱਪਰ ਹਥਿਆਰ ਤਸਕਰੀ ਅਤੇ ਲੜਾਈ-ਝਗਤਾ ਆਦਿ ਦੇ ਪਹਿਲਾਂ ਵੀ ਮੁੱਕਦਮੇ ਦਰਜ ਹਨ, ਜੋ ਕਿ ਹੁਣ ਬਿਨਾ ਕਿਸੇ ਜਰੂਰੀ ਕੰਮ ਕਾਰ ਦੇ ਮੁਹਾਲੀ, ਖਰੜ ਏਰੀਆ ਵਿੱਚ ਪਿਛਲੇ ਲੰਮੇਂ ਸਮੇਂ ਤੋ ਰਹਿ ਰਿਹਾ ਹੈ। ਸਚਿਨ ਉਰਫ ਬੱਚੀ ਕੀਰਤੀ ਮਾਨ ਨਾਮ ਦੇ ਬਦਮਾਸ਼ ਦਾ ਦੂਰ ਦਾ ਰਿਸ਼ਤੇਦਾਰ ਹੈ ਅਤੇ ਕੀਰਤੀ ਮਾਨ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਮੋਡੀਉਲ ਸੀ, ਜਿਸ ਦਾ ਅਗਸਤ 2026 ਵਿੱਚ ਚਰਖੀਦਾਦਰੀ ਹਰਿਆਣਾ ਦੀ ਅਦਾਲਤ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਗੈਂਗ ਮੈਂਬਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਉਹਨਾਂ ਦੱਸਿਆ ਕਿ ਸੀ ਆਈ ਏ ਸਟਾਫ ਵਲੋਂ ਸਚਿਨ ਉਰਫ ਬੱਚੀ ਦੀਆਂ ਗਤੀਵਿਧੀਆਂ ਤੇ ਨਿਗਰਾਨੀ ਰੱਖੀ ਗਈ ਅਤੇ ਪੁਖਤਾ ਜਾਣਕਾਰੀ ਹਾਸਲ ਹੋਣ ਤੇ ਉਸਨੂੰ 13 ਅਕਤੂਬਰ ਨੂੰ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਗ੍ਰਿਫਤਾਰ ਕਰਕੇ ਉਸ ਪਾਸੋਂ 2 ਪਿਸਟਲ ਸਮੇਤ 2 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਸਚਿਨ ਉਰਫ ਬੱਚੀ ਦੀ ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਹਰਮਨਪ੍ਰੀਤ ਸਿੰਘ ਉਰਫ ਹਨੀ ਨੂੰ ਉਕਤ ਮੁਕਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਵੱਲੋਂ ਵਰਤੀ ਜਾਂਦੀ ਸਕਾਰਪੀਓ ਗੱਡੀ ਵਿੱਚ ਵੀ ਦੋ ਨਜਾਇਜ ਪਿਸਟਲ ਬ੍ਰਾਮਦ ਕੀਤੇ ਗਏ।
ਉਹਨਾਂ ਦੱਸਿਆ ਕਿ ਮਹਿਕਦੀਪ ਸਿੰਘ ਉਰਫ ਮਹਿਕ ਜ਼ਿਲ੍ਹਾ ਫਤਿਹਗੜ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਦਰਜ ਇਰਾਦਾ ਕਤਲ ਦੇ ਮਾਮਲੇ ਵਿੱਚ ਭਗੌੜਾ ਹੈ। ਉਹਨਾਂ ਦੱਸਿਆ ਕਿ ਤਿੰਨਾਂ ਆਰੋਪੀਆਂ ਤੋਂ ਹੁਣ ਤੱਕ ਕੁੱਲ 10 ਪਿਸਟਲ ਬ੍ਰਾਮਦ ਕੀਤੇ ਜਾ ਚੁੱਕੇ ਹਨ। ਆਰੋਪੀਆਂ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International3 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
