Mohali
ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ, ਆਊਟਸੋਰਸ ਕਾਮਿਆਂ ਵੱਲੋਂ ਦਿਨ-ਰਾਤ ਦਾ ਤਿੰਨ ਰੋਜਾ ਡਵੀਜ਼ਨ ਪੱਧਰੀ ਧਰਨਾ
ਪਨਬਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਐਸ ਏ ਐਸ ਨਗਰ, 2 ਦਸੰਬਰ (ਸ.ਬ.) ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ 2, 3 ਅਤੇ 4 ਦਸੰਬਰ 2025 ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਵੱਲੋਂ ਜਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਬ੍ਰਾਂਚ ਪ੍ਰਧਾਨ ਗੁਰਦੀਪ ਸਿੰਘ, ਸੰਜੀਵ ਬੰਟੀ ਦੀ ਅਗਵਾਈ ਹੇਠ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਰੈਗੂਲਰ ਕਰਨ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀਆਂ ਨੀਤੀਆਂ ਦੇ ਨੂੰ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਇਥੇ ਵਿਭਾਗ ਦੇ ਸਰਕਲ ਚੰਡੀਗੜ੍ਹ ਡੀਵਜਨ ਮੁਹਾਲੀ 3 ਨੰਬਰ ਅੱਗੇ ਲਗਾਤਾਰ ਦਿਨ-ਰਾਤ (3 ਦਿਨ) ਦਾ ਧਰਨਾ ਲਗਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਆਗੂ ਮੇਜ਼ਰ ਸਿੰਘ ਮੁਹਾਲੀ, ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ਤੇ (ਰੈਗੂਲਰ ਮੁਲਾਜਮਾਂ ਵਾਂਗ) ਇਕ ਵਰਕਰ ਦੇ ਰੂਪ ਵਿੱਚ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਉਹਨਾਂ ਦੀ ਸਾਡੀ ਸਰਕਾਰ ਬਣਨ ਤੇ ਹਰੇਕ ਤਰ੍ਹਾਂ ਦੇ ਠੇਕਾ ਮੁਲਾਜਮਾਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪਰੰਤੂ 4 ਸਾਲ ਬੀਤ ਜਾਣ ਦੇ ਬਾਅਦ ਵੀ ਵਰਤਮਾਨ ਪੰਜਾਬ ਸਰਕਾਰ ਨੇ ਠੇਕਾ ਮੁਲਾਜਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਪਹਿਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਾਂਗ ਹੀ ਉਲਟਾ ਠੇਕਾ ਮੁਲਾਜਮਾਂ, ਕਿਸਾਨਾਂ, ਮਜਦੂਰਾਂ ਸਮੇਤ ਹਰੇਕ ਵਰਗ ਦੇ ਵਿਰੋਧ ਵਿੱਚ ਫੈਸਲੇ ਲਏ ਜਾ ਰਹੇ ਹਨ ਅਤੇ ਪਬਲਿਕ ਅਦਾਰਿਆਂ ਦਾ ਨਿੱਜੀਕਰਣ ਅਤੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੇ ਪ੍ਰਤੀ ਜੋ ਪ੍ਰੋਪੋਜਲ (ਪਾਲਿਸੀ) ਤਿਆਰ ਕੀਤੀ ਗਈ ਹੈ, ਇਹ ਕਾਮਿਆਂ ਦੇ ਹਿੱਤ ਵਿੱਚ ਨਹੀਂ ਹੈ ਅਤੇ ਇਸ ਪਾਲਸੀ ਨੂੰ ਇਨਲਿਸਟਮੈਂਟ, ਆਊਟਸੋਰਸ ਵਰਕਰਾਂ ਦੇ ਰੁਜਗਾਰ ਨੂੰ ਸੁਰੱਖਿਅਤ ਕਰਨ ਲਈ ਤਿਆਰ ਨਹੀਂ ਕੀਤਾ ਗਿਆ ਹੈ, ਬਲਕਿ ਇਹ ਪਾਲਸੀ ਬੇਲੋੜੀਆਂ ਸ਼ਰਤਾਂ ਲਗਾ ਕੇ ਅਤੇ ਸਭ ਕੁਝ ਤੋੜ-ਮਰੋੜ ਕੇ ਕੀਤੀ ਗਈ ਹੈ ਅਤੇ ਵਿਭਾਗ ਵਿੱਚ ਦੋ ਕੈਟਾਗਿਰੀਆਂ ਅਧੀਨ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਸਿੱਧੇ ਕੰਟਰੈਕਟ ਤੇ ਲੈਣ ਦੀ ਪ੍ਰਪੋਜਲ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਆਪਣੀ ਜਾਇਜ ਮੰਗਾਂ ਲਈ ਅੱਜ ਤੋਂ 3 ਦਿਨ ਦਾ ਧਰਨਾ ਲਗਾਇਆ ਗਿਆ ਹੈ ਅਤੇ ਜੇਕਰ ਫਿਰ ਵੀ ਉਹਨਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਧਰਨੇ ਦੌਰਾਨ ਪੀ ਆਰ ਟੀ ਸੀ ਅਤੇ ਪਨਬਸ ਠੇਕਾ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੁਲਾਜਮਾਂ ਤੇ ਤਸ਼ੱਦਦ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੋਰਾਨ ਮੰਗ ਕੀਤੀ ਗਈ ਕਿ ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਦਰਜ ਮੁਕੱਦਮੇ ਰੱਦ ਕੀਤੇ ਜਾਣ ਅਤੇ ਗਿਰਫਤਾਰ ਕੀਤੇ ਗਏ ਯੂਨੀਅਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
Mohali
ਆਪ ਸਰਕਾਰ ਦੀ ਸਿਖਿਆ ਕ੍ਰਾਂਤੀ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ : ਕੁਲਜੀਤ ਸਿੰਘ ਬੇਦੀ
42 ਡਿਗਰੀ ਦੀ ਹੁਮਸ ਭਰੀ ਤਪਸ਼, ਬੰਦ ਪੱਖੇ ਅਤੇ ਹਨੇਰੇ ਕਮਰਿਆਂ ਵਿੱਚ ਤੰਗ ਹੁੰਦੇ ਹਨ ਵਿਦਿਆਰਥੀ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਕਥਿਤ ਸਿਖਿਆ ਕ੍ਰਾਂਤੀ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਹੈ। ਉਹਨਾਂ ਕਿਹਾ ਕਿ 42 ਡਿਗਰੀ ਦੀ ਤਪਦੀ ਗਰਮੀ ਅਤੇ ਭਾਰੀ ਹੁਮਸ ਦੌਰਾਨ ਸਕੂਲ ਦੀ ਬਿਜਲੀ ਸਪਲਾਈ ਬੰਦ ਹੋਣ ਕਾਰਨ ਪੱਖੇ ਬੰਦ ਹਨ ਅਤੇ ਵਿਦਿਆਰਥੀਆਂ ਬੁਝੀਆਂ ਲਾਈਟਾਂ ਅਤੇ ਪਸੀਨੇ ਨਾਲ ਤਰਬਤਰ ਹੋ ਕੇ ਪੜ੍ਹਾਈ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਇਹ ਹਾਲਤ ਕਿਸੇ ਦੂਰੇ ਦੁਰਾਡੇ ਦੇ ਪਿੰਡ ਦੀ ਨਹੀਂ ਹੈ ਬਲਕਿ ਮੁਹਾਲੀ ਦੇ ਫੇਜ਼ 3ਬੀ2 ਵਿਚਲੇ ਸਰਕਾਰੀ ਪ੍ਰਾਈਮਰੀ ਸਕੂਲ ਦੇ ਹਨ ਜਿੱਥੇ ਪ੍ਰੀਪੇਡ (ਰੀਚਾਰਜ ਵਾਲਾ) ਡਿਜੀਟਲ ਬਿਜਲੀ ਮੀਟਰ ਲਗਾਇਆ ਗਿਆ ਹੈ। ਰੀਚਾਰਜ ਖਤਮ ਹੁੰਦੇ ਹੀ ਬਿਜਲੀ ਆਪਣੇ ਆਪ ਕੱਟ ਜਾਂਦੀ ਹੈ ਅਤੇ ਸਕੂਲ ਹਨੇਰੇ ਵਿੱਚ ਡੁੱਬ ਜਾਂਦਾ ਹੈ।
ਸਕੂਲ ਦੇ ਦੌਰੇ ਦੌਰਾਨ ਉਹਨਾਂ ਸਰਕਾਰ ਦੀ ਸਿੱਖਿਆ ਨੀਤੀ ਤੇ ਸਵਾਲ ਖੜ੍ਹੇ ਕਰਦਿਆਂ ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲਾਂ ਨੂੰ ਬਿਜਲੀ ਰੀਚਾਰਜ ਲਈ ਕੋਈ ਵੱਖਰਾ ਸਰਕਾਰੀ ਫੰਡ ਨਹੀਂ ਮਿਲਦਾ। ਕਈ ਵਾਰ ਅਧਿਆਪਕ ਹੀ ਆਪਣੀ ਜੇਬ ਵਿੱਚੋਂ ਪੈਸੇ ਇਕੱਠੇ ਕਰਕੇ ਮੀਟਰ ਰੀਚਾਰਜ ਕਰਵਾਉਂਦੇ ਹਨ। ਜਦੋਂ ਉਹ ਰਕਮ ਵੀ ਖਤਮ ਹੋ ਜਾਂਦੀ ਹੈ ਤਾਂ ਮਾਸੂਮ ਬੱਚਿਆਂ ਨੂੰ ਬਿਨਾਂ ਪੱਖਿਆਂ ਅਤੇ ਬਿਨਾਂ ਬਿਜਲੀ ਦੇ ਪੜ੍ਹਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ, ਸਮਾਰਟ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਬਣਾਉਣ ਦੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਗਰਮੀ ਵਿੱਚ ਪੱਖੇ ਤੱਕ ਨਸੀਬ ਨਹੀਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੀ ਬਿਜਲੀ ਮੁਫ਼ਤ ਕੀਤੀ ਜਾਵੇ ਜਾਂ ਬਿਜਲੀ ਦੇ ਬਿੱਲਾਂ ਲਈ ਪੂਰਾ ਸਰਕਾਰੀ ਪ੍ਰਬੰਧ ਕੀਤਾ ਜਾਵੇ, ਤਾਂ ਜੋ ਅਧਿਆਪਕਾਂ ਨੂੰ ਆਪਣੀ ਜੇਬ ਤੋਂ ਪੈਸੇ ਨਾ ਦੇਣੇ ਪੈਣ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਸz. ਬੇਦੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਰਗੇ ਬੁਨਿਆਦੀ ਖੇਤਰਾਂ ਵਿੱਚ ਸਰਕਾਰ ਦੇ ਦਾਅਵੇ ਅਤੇ ਹਕੀਕਤ ਵਿੱਚ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖਰਚ ਕਰਨ ਦੀ ਬਜਾਏ ਜੇ ਸਕੂਲਾਂ ਅਤੇ ਹਸਪਤਾਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
Mohali
ਬਲੌਂਗੀ ਪੁਲੀਸ ਵਲੋਂ ਵੱਖ-ਵੱਖ ਮਾਮਲਿਆਂ ਵਿੱਚ ਚਿੱਟੇ ਸਮੇਤ 2 ਵਿਅਕਤੀ ਗ੍ਰਿਫਤਾਰ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਮੁਹਾਲੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 2 ਵਿਅਕਤੀਆਂ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਫਸ਼ਰ ਥਾਣਾ ਬਲੌਂਗੀ ਇੰਸਪੈਕਟਰ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲੀਸ ਪਾਰਟੀ ਨੇ ਚੈਕਿੰਗ ਦੌਰਾਨ ਬੜਮਾਜਰਾ ਵਿਖੇ ਅਨਿਲ ਵਾਸੀ ਸ਼ਿਵ ਕਲੋਨੀ ਬੜਮਾਜਰਾ ਥਾਣਾ ਬਲੌਗੀ ਨੂੰ ਗ੍ਰਿਫਤਾਰ ਕਰਕੇ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲੀਸ ਪਾਰਟੀ ਵਲੋਂ ਚੈਕਿੰਗ ਦੌਰਾਨ ਬੜਮਾਜਰਾ ਰੋਡ ਨੇੜੇ ਏ. ਕੇ. ਫਾਰਮ ਤੋਂ ਅੰਗਦ ਕੁਮਾਰ ਵਾਸੀ ਪਿੰਡ ਲਰੀ, ਸਿਟੀ ਖਗਰੀਆ ਜਿਲ੍ਹਾ ਅਲੌਲੀ, ਥਾਣਾ ਅਲੌਲੀ ਬਿਹਾਰ ਹਾਲ ਵਾਸੀ ਬੜਮਾਜਰਾ ਕਲੋਨੀ ਨੂੰ ਗ੍ਰਿਫਤਾਰ ਕਰਕੇ 8.31 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਪਿਛੇ ਮੁੜਨ ਲੱਗੇ। ਜਿਨ੍ਹਾਂ ਨੂੰ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਚੈਕਿੰਗ ਦੌਰਾਨ ਉਕਤ ਨੌਜਵਾਨਾਂ ਕੋਲੋਂ ਲਿਫਾਫੇ ਵਿਚੋਂ ਨਸ਼ੀਲਾ ਪਦਾਰਥ ਚਿੱਟਾ ਬ੍ਰਾਮਦ ਹੋਇਆ। ਇਹਨਾਂ ਦੋਵੇਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਛਗਿਛ ਦੇ ਅਧਾਰ ਤੇ ਮੁਕੱਦਮੇ ਵਿਚ ਹੋਰ ਬ੍ਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਪੁਲੀਸ ਨੇ ਥਾਣਾ ਬਲੌਗੀ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 21-61-85 ਅਧੀਨ ਦੋ ਵੱਖਰੇ ਮਾਮਲੇ ਦਰਜ ਕੀਤੇ ਹਨ।
Mohali
ਫੇਜ਼ 5 ਮਾਰਕੀਟ ਦੇ ਪਿੱਛੇ ਖੜ੍ਹੇ ਗੰਦੇ ਪਾਣੀ ਕਾਰਨ ਹਾਲ ਬੇਹਾਲ, ਗੰਦਗੀ ਅਤੇ ਮਲਬੇ ਦੀ ਭਰਮਾਰ
ਕੌਂਸਲਰ ਸੋਹਲ ਨੇ ਨਿਗਮ ਦੀਆਂ ਗੱਡੀਆਂ ਮੰਗਾਂ ਕੇ ਕਰਵਾਈ ਸਫਾਈ, ਗੰਦਗੀ ਸੁੱਟਣ ਵਾਲੇ ਦੁਕਾਨਦਾਰਾਂ ਦੇ ਖਿਲਾਫ ਕਾਰਵਾਈ ਲਈ ਕਿਹਾ
ਐਸ ਏ ਐਸ ਨਗਰ, 18 ਜੁਲਾਈ (ਸ.ਬ.) ਸਥਾਨਕ ਫੇਜ਼ 3-5 ਦੀਆਂ ਲਾਈਟਾਂ ਦੇ ਨਾਲ ਲੱਗਦੇ ਫੇਜ਼ 5 ਦੇ ਸ਼ੋਰੂਮਾਂ ਦੇ ਪਿਛਲੇ ਪਾਸੇ ਵਾਲੀ ਸੜਕ ਤੇ ਖੜ੍ਹੇ ਗੰਦੇ ਪਾਣੀ ਅਤੇ ਸੜਕ ਤੇ ਪਏ ਮਲਬੇ ਕਾਰਨ ਵਸਨੀਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਦੌਰਾਨ ਮਿਉਂਸਪਲ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਵਲੋਂ ਇਸ ਥਾਂ ਦੀ ਸਫਾਈ ਕਰਵਾਈ ਗਈ ਅਤੇ ਨਗਰ ਨਿਗਮ ਦੇ ਸੈਨੇਟਰੀ ਵਿਭਾਗ ਦੇ ਕਰਮਚਾਰੀਆਂ ਨੂੰ ਹਿਦਾਇਤ ਕੀਤੀ ਗਈ ਕਿ ਜਿਹੜੇ ਦੁਕਾਨਦਾਰਾਂ ਵਲੋਂ ਸੀਵਰੇਜ ਦਾ ਗੰਦਾ ਪਾਣੀ ਸਿੱਧਾ ਸੜਕ ਤੇ ਸੁੱਟਿਆ ਜਾ ਰਿਹਾ ਹੈ, ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸz. ਸੋਹਲ ਨੇ ਦੱਸਿਆ ਕਿ ਇਹਨਾਂ ਸ਼ੋਰੂਮਾਂ ਦੇ ਪਿਛਲੇ ਪਾਸੇ ਬਣੀਆਂ ਕਨਾਲ ਕੋਠੀਆਂ ਦੇ ਵਸਨੀਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਇਸ ਸੜਕ ਤੇ ਹਰ ਵੇਲੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਇਸ ਇਲਾਕੇ ਵਿੱਚ ਗੰਦੀ ਬਦਬੂ ਆਉਂਦੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਸ ਸੜਕ ਤੇ ਪਏ ਮਲਬੇ ਕਾਰਨ ਇਹ ਸੜਕ ਵਰਤੋਂ ਯੋਗ ਨਹੀਂ ਰਹੀ ਹੈ ਇਸ ਲਈ ਉਹਨਾਂ ਵਲੋਂ ਮੌਕੇ ਤੇ ਪਹੁੰਚ ਕੇ ਇਸਦੀ ਸਫਾਈ ਕਰਵਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਇਸ ਥਾਂ ਤੇ ਸੀਵਰੇਜ ਦੇ ਉਵਰਫਲੋ ਦੀ ਸ਼ਿਕਾਇਤ ਨਹੀਂ ਹੈ ਬਲਕਿ ਮਾਰਕੀਟ ਵਿੱਚ ਖਾਣ ਪੀਣ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਇੱਥੇ ਸੜਕ ਤੇ ਹੀ ਗੰਦਾ ਪਾਣੀ ਛੱਡਿਆ ਜਾ ਰਿਹਾ ਸੀ ਜਿਸ ਕਾਰਨ ਇੱਥੇ ਹਾਲਾਤ ਬਦਤਰ ਹੋ ਗਏ ਸਨ। ਉਹਨਾਂ ਕਿਹਾ ਕਿ ਉਹਨਾਂ ਵਲੋਂ ਨਗਰ ਨਿਗਮ ਦੇ ਸਟਾਫ ਨੂੰਸੱਦ ਕੇ ਇੱਥੇ ਸਫਾਈ ਕਰਨ ਅਤੇ ਨਾਲ ਹੀ ਜੇ ਸੀ ਬੀ ਮਸ਼ੀਨ ਮੰਗਾਂ ਕੇ ਮਲਬਾ ਚੁਕਵਾਇਆ ਗਿਆ ਹੈ ਤਾਂ ਜੋ ਵਸਨੀਕਾਂ ਦੀ ਸਮੱਸਿਆ ਦਾ ਹਲ ਕੱਢਿਆ ਜਾ ਸਕੇ।
-
Mohali2 months ago
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 18 ਜੂਨ ਤਕ ਚਲੇਗਾ 18 ਰੋਜ਼ਾ ਗੁਰਮਤਿ ਅਤੇ ਗੱਤਕਾ ਕੈਂਪ
-
National1 month agoਸ਼ਾਰਟ ਸਰਕਟ ਕਾਰਨ ਫਲੈਟ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
International2 months ago
ਅਫ਼ਗਾਨਿਸਤਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Mohali2 months ago
ਨਗਰ ਨਿਗਮ ਦੇ 26 ਸਾਬਕਾ ਕੌਂਸਲਰ ਚੋਣ ਜਿੱਤ ਕੇ ਮੁੜ ਬਣੇ ਕੌਂਸਲਰ
-
International2 months agoਰੂਸ ਵੱਲੋਂ ਯੂਕ੍ਰੇਨ ਤੇ ਮਿਜ਼ਾਈਲਾਂ ਅਤੇ ਆਤਮਘਾਤੀ ਡਰੋਨਾਂ ਨਾਲ ਹਮਲਾ, 11 ਵਿਅਕਤੀਆਂ ਦੀ ਮੌਤ, ਕਈ ਗੰਭੀਰ ਜ਼ਖਮੀ
-
National1 month agoਐਮਾਜ਼ਾਨ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਦੋ ਕਰਮਚਾਰੀਆਂ ਦੀ ਮੌਤ
-
National1 month agoਏਅਰਬੇਸ ਤੇ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਦੋ ਅਗਨੀਵੀਰਾਂ ਸਮੇਤ 5 ਜਵਾਨ ਸ਼ਹੀਦ, ਸਹਿ-ਪਾਇਲਟ ਸੁਰੱਖਿਅਤ
-
Mohali1 month agoਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਉਮੀਦਵਾਰ ਖੜ੍ਹੇ ਕਰੇਗੀ ਕਾਂਗਰਸ : ਨਰਪਿੰਦਰ ਸਿੰਘ ਰੰਗੀ
