Connect with us

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 2 ਦਿਨਾਂ ਸਮਾਗਮ ਆਰੰਭ

Published

on

ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 2 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਆਯੋਜਿਤ ਦੋ ਦਿਨਾਂ ਸਮਾਗਮਾਂ ਤਹਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ।

ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ ਸਾਹਿਬ) ਵਿਖੇ ਸਮਾਪਤ ਹੋਈ। ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ। ਪ੍ਰਭਾਤ ਫੇਰੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀੱ ਸ਼ਾਮਲ ਹੋਈਆਂ। ਪ੍ਰਭਾਤ ਫੇਰੀ ਵਿੱਚ ਕੀਰਤਨੀ ਜੱਥੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ। ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ ਜਿੱਥੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ।

ਗੁਰੁਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਪਹਿਲੇ ਦਿਨ ਦੇ ਗੁਰਮਤਿ ਸਗਾਗਮ ਵਿੱਚ ਬੀਬੀ ਦਲੇਰ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜੱਥੇ ਨੇ ਸੰਗਤਾਂ ਨੂੰ ਅਮਰ ਸ਼ਹੀਦ ਜੱਥਦੇਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਆਪਣੇ ਪ੍ਰਵਚਨਾ ਰਾਹੀਂ ਬਾਬਾ ਜੀ ਦੁਆਰਾ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਇਸ ਦਿਨ ਵਿਸ਼ਾਲ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਬਾਬਾ ਬੰਤਾ ਸਿੰਘ ਬਿੱਧੀ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending