Connect with us

Mohali

ਰੂਪਾ ਸੋਹਾਣਾ ਅਤੇ ਟੀਮ ਦੀ ਅਗਵਾਈ ਹੇਠ ਨਵੀਂ ਥਾਂ ਤੇ ਕਰਵਾਇਆ ਜਾਵੇਗਾ ਸੋਹਾਣਾ ਦਾ 29ਵਾਂ ਸਾਲਾਨਾ ਕਬੱਡੀ ਟੂਰਨਾਮੈਂਟ

Published

on

 

ਕੁੱਤਿਆਂ, ਘੋੜਿਆਂ ਅਤੇ ਬੈਲਗੱਡੀਆਂ ਦੀਆਂ ਦੌੜਾਂ ਵੀ ਆਕਰਸ਼ਣ

ਐਸ ਏ ਐਸ ਨਗਰ, 8 ਦਸੰਬਰ (ਸ.ਬ.) ਸੋਹਾਣਾ ਦਾ 29ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਇਸ ਵਾਰ ਰੂਪਾ ਸੋਹਾਣਾ ਅਤੇ ਟੀਮ ਦੀ ਅਗਵਾਈ ਹੇਠ ਨਵੀਂ ਥਾਂ (ਸੈਕਟਰ-79 ਵਿੱਚ ਐਮਿਟੀ ਸਕੂਲ ਦੇ ਸਾਹਮਣੇ ਵੱਡੇ ਗਰਾਊਂਡ ਵਿੱਚ) ਕਰਵਾਇਆ ਜਾਵੇਗਾ। 12 ਤੋਂ 15 ਦਸੰਬਰ ਤਕ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦਿਆਂ ਰੂਪਿੰਦਰ ਸਿੰਘ ਰੂਪਾ ਸੋਹਾਣਾ, ਕਲੱਬ ਦੇ ਪ੍ਰਧਾਨ ਰਣਦੀਪ ਸਿੰਘ ਰੂਬਲ, ਐਮ ਸੀ ਹਰਜੀਤ ਸਿੰਘ ਭੋਲੂ ਅਤੇ ਕਮੇਟੀ ਮੈਂਬਰਾਂ-ਮੋਹਿੰਦਰ ਸਿੰਘ ਸੋਹਾਣਾ, ਬਲਜਿੰਦਰ ਬਾਲੀ ਜੀਰਕਪੁਰ, ਜੋਤਾ ਸੋਹਾਣਾ, ਪਰਮਜੀਤ ਸਿੰਘ ਪੱਪਾ ਸੋਹਾਣਾ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੁਝਾਰ ਸਿੰਘ ਜਾਰੀ ਨੇ ਦੱਸਿਆ ਕਿ ਦੱਸਿਆ ਕਿ 12 ਦਸੰਬਰ ਨੂੰ ਕੁੱਤਿਆਂ ਦੀ ਦੌੜ, 13 ਦਸੰਬਰ ਨੂੰ ਬੈਲਾਂ ਦੀ ਦੌੜ ਅਤੇ 14 ਦਸੰਬਰ ਨੂੰ ਘੋੜਿਆਂ ਦੀ ਦੌੜ ਕਰਵਾਈ ਜਾਵੇਗੀ। 14 ਦਸੰਬਰ ਨੂੰ ਇੱਕ ਪਿੰਡ-ਤਿੰਨ ਬਾਹਰ” ਟੀਮਾਂ ਦੇ ਮੁਕਾਬਲੇ ਵੀ ਹੋਣਗੇ, ਜਿਨ੍ਹਾਂ ਵਿੱਚ ਬੈਸਟ ਰੇਡਰ ਲਈ ਬੁਲੇਟ ਮੋਟਰਸਾਈਕਲ, ਪਹਿਲਾ ਇਨਾਮ 1 ਲੱਖ ਰੁਪਏ ਅਤੇ ਦੂਜਾ ਇਨਾਮ 71 ਹਜ਼ਾਰ ਰੁਪਏ ਰੱਖਿਆ ਗਿਆ ਹੈ।

ਰੂਪਾ ਸੋਹਾਣਾ ਨੇ ਦੱਸਿਆ ਕਿ 15 ਦਸੰਬਰ ਨੂੰ ਆਲ ਓਪਨ ਮੁਕਾਬਲੇ ਹੋਣਗੇ, ਜਿਨ੍ਹਾਂ ਦੇ ਜੇਤੂਆਂ ਨੂੰ ਕ੍ਰਮਵਾਰ 3.5 ਲੱਖ, 2.5 ਲੱਖ ਰੁਪਏ ਅਤੇ ਬੈਸਟ ਰੇਡਰ ਨੂੰ ਨਵਾਂ ਸੋਨਾਲਿਕਾ ਟਰੈਕਟਰ ਦਿੱਤਾ ਜਾਵੇਗਾ। ਇਸ ਮੌਕੇ ਬੱਚਿਆਂ ਦੀਆਂ 32, 37, 42, 47, 52 ਅਤੇ 57 ਕਿਲੋਗ੍ਰਾਮ ਵਜ਼ਨ ਸ਼੍ਰੇਣੀਆਂ ਦੇ ਕਬੱਡੀ ਮੁਕਾਬਲੇ ਵੀ ਕਰਵਾਏ ਜਾਣਗੇ। ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਾਈਕਲਾਂ ਅਤੇ ਹੋਰ ਇਨਾਮ ਦਿੱਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਪ੍ਰੋਤਸਾਹਨ ਮਿਲ ਸਕੇ।

ਉਹਨਾਂ ਦੱਸਿਆ ਕਿ ਕਮੇਟੀ ਨੇ ਪਹਿਲੀ ਵਾਰ ਕੁੜੀਆਂ ਦੀ ਕਬੱਡੀ ਲਈ ਇੱਕ ਵਿਸ਼ੇਸ਼ ਦਿਨ (13 ਦਸੰਬਰ) ਸ਼ਾਮਲ ਕੀਤਾ ਹੈ, ਜਿਸ ਵਿੱਚ ਸਭ ਤੋਂ ਵਧੀਆ ਖੇਡ ਦਿਖਾਉਣ ਵਾਲੀਆਂ ਖਿਡਾਰਣਾਂ ਨੂੰ ਨਵੀਂ ਐਕਟਿਵਾ ਸਕੂਟੀ ਅਤੇ ਹੋਰ ਇਨਾਮ ਦਿੱਤੇ ਜਾਣਗੇ।

ਮਿਉਂਸਪਲ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਇਸ ਸਾਲ ਪਰੰਪਰਾਗਤ ਸ਼ਿਕਾਰੀ ਕੁੱਤਿਆਂ, ਬੈਲਗੱਡੀਆਂ ਅਤੇ ਘੋੜਸਵਾਰੀ ਨਾਲ ਜੁੜੇ ਮੁਕਾਬਲੇ ਵੀ ਕਰਵਾਏ ਜਾਣਗੇ, ਜੋ ਲਗਭਗ 10 ਸਾਲ ਬਾਅਦ ਹੋ ਰਹੇ ਹਨ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਰੀਆਂ ਪਰਮਿਸ਼ਨਾਂ ਸਮੇਂ ਸਿਰ ਮਿਲ ਗਈਆਂ ਹਨ।

ਮੈਂਬਰਾਂ ਨੇ ਦੱਸਿਆ ਕਿ ਸਾਂਝੀ ਖੇਡ ਪਰੰਪਰਾ ਨੂੰ ਅੱਗੇ ਵਧਾਉਣ ਲਈ ਕਰਵਾਇਆ ਜਾ ਰਿਹਾ ਇਹ ਟੂਰਨਾਮੈਂਟ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਅਤੇ ਗੈਰ-ਧਾਰਮਿਕ ਹੈ। ਉਹਨਾਂ ਦੱਸਿਆ ਕਿ ਬਾਹਰੋਂ ਆਉਣ ਵਾਲੇ ਖਿਡਾਰੀਆਂ ਲਈ ਰਹਿਣ ਦੀ ਵਿਵਸਥਾ ਵੀ ਕੀਤੀ ਗਈ ਹੈ।

ਆਯੋਜਕਾਂ ਨੇ ਕਿਹਾ ਕਿ ਜੋ ਖਿਡਾਰੀ ਵਜ਼ਨ ਨੂੰ ਬਨਾਵਟੀ ਤਰੀਕਿਆਂ ਨਾਲ ਘਟਾ ਕੇ ਖੇਡ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਚਾਹੇ ਉਹ ਟੂਰਨਾਮੈਂਟ ਵਿੱਚ ਪਹੁੰਚ ਵੀ ਜਾਣ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending