Connect with us

Mohali

ਸੰਯੁਕਤ ਕਿਸਾਨ ਮੋਰਚਾ ਅਤੇ ਬਿਜਲੀ ਬੋਰਡ ਦੀਆਂ ਜੱਥੇਬੰਦੀਆਂ ਵੱਲੋਂ ਧਰਨਾ ਅਤੇ ਰੋਸ ਪ੍ਰਦਰਸ਼ਨ

Published

on

ਬਿਜਲੀ ਸੋਧ ਬਿਲ 2025 ਦੀਆਂ ਕਾਪੀਆਂ ਸਾੜੀਆਂ, ਸਰਕਾਰ ਵਿਰੁੱਧ ਨਾਹਰੇਬਾਜੀ ਕੀਤੀ

ਐਸ ਏ ਐਸ ਨਗਰ, 8 ਦਸੰਬਰ (ਸ.ਬ.) ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਕਿਸਾਨ ਜੱਥੇਬੰਦੀਆਂ ਅਤੇ ਬਿਜਲੀ ਬੋਰਡ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸਬ ਡਵੀਜ਼ਨ ਪੱਧਰ ਤੇ ਬਿਜਲੀ ਸੋਧ ਬਿਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਵਿੱਚ ਟੀ.ਐਸ.ਯੂ. (ਰਜਿ: 49), ਪੈਨਸ਼ਨਰ ਐਸੋਸੀਏਸ਼ਨ ਅਤੇ ਠੇਕਾ ਮੁਲਾਜ਼ਮ ਜੱਥੇਬੰਦੀਆਂ ਤੋਂ ਇਲਾਵਾ ਫੈਡਰੇਸ਼ਨ ਏਟਕ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਵੱਲੋਂ ਵੀ ਸ਼ਮੂਲੀਅਤ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿਲ ਨੂੰ ਰੱਦ ਕੀਤਾ ਜਾਵੇ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਅਤੇ ਬਿਜਲੀ ਵਿਭਾਗ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿਲ 2025 ਲਿਆਂਦਾ ਹੈ ਅਤੇ ਇਸ ਬਿਜਲੀ ਸੋਧ ਬਿਲ ਤਹਿਤ ਹੀ ਕਾਮਿਆਂ ਦੀ ਕਿਰਤ ਦੀ ਲੁੱਟ ਨੂੰ ਤਿੱਖਾ ਕਰਦਿਆਂ ਲੇਬਰ ਕੋਰਡਾਂ ਨੂੰ ਲਾਗੂ ਕਰਨ ਦਾ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ।

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਵੇਚਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰ ਵੱਲੋਂ ਲਿਆਂਦੇ ਗਏ ਕਿਸਾਨਾਂ ਵਿਰੋਧੀ ਸੀਡ ਬਿਲ ਕਾਰਨ ਵੀ ਕਿਸਾਨਾਂ ਵਿੱਚ ਭਾਰੀ ਬੈਚੇਨੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਲੋਕਾਂ ਨੂੰ ਚੇਤਨ ਕਰਨ ਲਈ ਪਹਿਲੇ ਪੜਾਅ ਵਿੱਚ ਇਨ੍ਹਾਂ ਬਿਲਾਂ ਤੇ ਕਾਨੂੰਨਾਂ ਖਿਲਾਫ ਰੈਲੀਆਂ ਤੇ ਮੁਜ਼ਾਹਰੇ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਬਿਲਾਂ ਅਤੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਕਾਰਪੋਰੇਟ ਪੱਖੀ ਬਣਾਏ ਚਾਰ ਲੇਬਰ ਕੋਰਡ ਰੱਦ ਕਰਕੇ ਬਿਜਲੀ ਐਕਟ 1948 ਵਾਲੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ।

ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਿਧਾਨ ਸਭਾ ਅੰਦਰ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ, ਬਿਜਲੀ ਸੋਧ ਬਿਲ 2025 ਅਤੇ ਸੀਡ ਬਿਲ ਰੱਦ ਕਰਨ ਦਾ ਮਤਾ ਪਾਸ ਕਰੇ, ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਵੇਚਣ ਦੇ ਮੁਨਸੂਬਿਆਂ ਨੂੰ ਵਾਪਸ ਲਿਆ ਜਾਵੇ। ਇਸ ਮੌਕੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਕਿਸਾਨ, ਮਜ਼ਦੂਰ, ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਵੱਲੋਂ ਜਨਤਕ ਤੌਰ ਤੇ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਉ, ਕਿਸਾਨ ਜੱਥੇਬੰਦੀ ਏਕਤਾ ਡੰਕੋਦਾ ਤੋਂ ਅੰਗਰੇਜ਼ ਸਿੰਘ, ਪ੍ਰਦੀਪ, ਕਿਸਾਨ ਜੱਥੇਬੰਦੀ ਲੱਖੋਵਾਲ ਤੋਂ ਸੂਬਾ ਆਗੂ ਨੱਛਤਰ ਸਿੰਘ ਬੈਦਵਾਨ ਅਤੇ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੰਵਲਜੀਤ ਸਿੰਘ ਲਾਂਡਰਾ, ਬਲਵਿੰਦਰ ਸਿੰਘ ਲਾਂਡਰਾ, ਟੀ. ਐਸ. ਯੂ., ਸਰਕਲ ਪ੍ਰਧਾਨ ਮੁਹਾਲੀ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਜੇ ਕੁਮਾਰ, ਪਰਮਜੀਤ ਸਿੰਘ, ਐਸ.ਸੀ.ਓ. ਸੰਦੀਪ ਨਾਗਪਾਲ, ਐਸੋਸੀਏਸ਼ਨ ਆਫ਼ ਯੂਨੀਅਨ ਇੰਜੀਨੀਅਰ ਵੱਲੋਂ ਗੁਰਮੇਲ ਸਿੰਘ, ਜਸਪਾਲ ਭੁੱਲਰ ਅਤੇ ਬਲਪ੍ਰੀਤ ਸਿੰਘ, ਫੈਡਰੇਸ਼ਨ ਏਟਕ ਵੱਲੋਂ ਸੁਰਿੰਦਰਪਾਲ ਸਿੰਘ ਲਹੋਰੀਆ ਅਤੇ ਮੋਹਨ ਸਿੰਘ ਗਿੱਲ, ਸੀ.ਐਚ.ਬੀ. ਕਾਮਿਆਂ ਦੀ ਜੱਥੇਬੰਦੀ, ਡਵੀਜ਼ਨ ਪ੍ਰਧਾਨ ਜ਼ੋਰਾ ਸਿੰਘ, ਸਰਕਲ ਆਗੂ ਏਕਮ ਸਿੱਧੂ ਅਤੇ ਸਰਕਲ ਸਕੱਤਰ ਨੇ ਸੰਬੋਧਨ ਕੀਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending