Connect with us

Mohali

ਮੁਹਾਲੀ ਦੇ ਨਵੇਂ ਸੈਕਟਰਾਂ ਵਿੱਚ ਧਾਰਮਿਕ ਸਥਾਨਾਂ ਲਈ ਲੋੜੀਂਦੀ ਥਾਂ ਮੁਹਈਆ ਕਰਵਾਏ ਗਮਾਡਾ : ਕੁਲਜੀਤ ਸਿੰਘ ਬੇਦੀ

Published

on

ਡਿਪਟੀ ਮੇਅਰ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ

ਐਸ ਏ ਐਸ ਨਗਰ, 11 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਨਵੇਂ ਵਿਕਸਿਤ ਸੈਕਟਰਾਂ ਵਿੱਚ ਧਾਰਮਿਕ ਸਥਾਨਾਂ ਲਈ ਤੁਰੰਤ ਜਗ੍ਹਾ ਮੁਹੱਈਆ ਕਰਵਾਈ ਜਾਵੇ।

ਉਹਨਾਂ ਲਿਖਿਆ ਹੈ ਕਿ ਐਰੋ ਸਿਟੀ, ਆਈਟੀ ਸਿਟੀ, ਸੈਕਟਰ 85, 86, 87, 88, 89 ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨਵੇਂ ਵਸਨੀਕ ਵਸ ਚੁੱਕੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਵੱਡ ਆਕਾਰੀ ਰਿਹਾਇਸ਼ੀ ਖੇਤਰਾਂ ਵਿੱਚ ਗੁਰਦੁਆਰਾ ਸਾਹਿਬ, ਮੰਦਰ ਜਾਂ ਹੋਰ ਧਾਰਮਿਕ ਸਥਾਨਾਂ ਲਈ ਗਮਾਡਾ ਵੱਲੋਂ ਇੱਕ ਇੰਚ ਜ਼ਮੀਨ ਵੀ ਨਿਰਧਾਰਤ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਇਲਾਕੇ ਦੇ ਵਸਨੀਕ ਲੰਮੇ ਸਮੇਂ ਤੋਂ ਗਮਾਡਾ ਨੂੰ ਲਿਖਤੀ ਬੇਨਤੀਆਂ ਦੇ ਚੁੱਕੇ ਹਨ ਪਰ ਹਾਲੇ ਤੱਕ ਨਾ ਫਾਈਲ ਹਿਲੀ ਹੈ ਤੇ ਨਾ ਹੀ ਜਗ੍ਹਾ ਦੀ ਕੋਈ ਨਿਸ਼ਾਨਦੇਹੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਇਲਾਕੇ ਦੇ ਵਸਨੀਕ ਉਹਨਾਂ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੇ ਵੀ ਅਧਿਕਾਰੀਆਂ ਨਾਲ ਗੱਲ ਕੀਤੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਹੁਣ ਉਹ ਇਹ ਪੱਤਰ ਲਿਖਣ ਲਈ ਮਜਬੂਰ ਹੋਏ ਹਨ।

ਉਹਨਾਂ ਕਿਹਾ ਕਿ ਧਾਰਮਿਕ ਅਸਥਾਨ ਨਾ ਹੋਣ ਕਾਰਨ ਲੋਕਾਂ ਨੂੰ ਆਪਣੇ ਖੁਸ਼ੀ ਅਤੇ ਗਮੀ ਦੇ ਪ੍ਰੋਗਰਾਮ (ਜਿਵੇਂ ਵਿਆਹ ਸ਼ਾਦੀ, ਅੰਤਿਮ ਸੰਸਕਾਰ ਉਸ ਤੋਂ ਬਾਅਦ ਭੋਗ ਆਦਿ ਦੇ ਸਮਾਗਮ) ਕਰਨ ਲਈ ਪੁਰਾਣੇ ਮੁਹਾਲੀ ਦੇ ਫੇਜ਼ਾਂ ਤੱਕ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਪੁਰਾਣੇ ਮੁਹਾਲੀ ਵਿੱਚ ਹਰ ਫੇਜ਼ ਅਤੇ ਸੈਕਟਰ ਵਿੱਚ ਗੁਰਦੁਆਰਾ ਸਾਹਿਬ, ਮੰਦਰ ਅਤੇ ਹੋਰ ਧਾਰਮਿਕ ਸਥਾਨ ਮੌਜੂਦ ਹਨ, ਪਰ ਨਵੇਂ ਸੈਕਟਰਾਂ ਵਿੱਚ ਇਹਨਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਉਹਨਾਂ ਨੇ ਮੁੱਖ ਸਕੱਤਰ ਤੋਂ ਮੰਗ ਕੀਤੀ ਹੈ ਕਿ ਨਵੇਂ ਸੈਕਟਰਾਂ ਦੇ ਵਸਨੀਕਾਂ ਦੀ ਲੋੜ ਅਤੇ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਜਗ੍ਹਾ ਅਲਾਟ ਕੀਤੀ ਜਾਵੇ, ਤਾਂ ਜੋ ਵਸਨੀਕ ਆਪਣੇ ਅਕੀਦਿਆਂ ਅਨੁਸਾਰ ਆਸਥਾ ਦਾ ਪ੍ਰਗਟਾਵਾ ਕਰ ਸਕਣ ਅਤੇ ਆਪਣੇ ਧਾਰਮਿਕ/ ਪਾਰਿਵਾਰਿਕ ਸਮਾਗਮ ਸੁਚੱਜੇ ਤਰੀਕੇ ਨਾਲ ਕਰ ਸਕਣ।

ਉਨ੍ਹਾਂ ਮੰਗ ਕੀਤੀ ਕਿ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਵੇਲੇ ਇਸ ਗੱਲ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਟਰੈਫਿਕ ਵਿਵਸਥਾ ਤੇ ਅਸਰ ਨਾ ਪਵੇ ਅਤੇ ਹਰ ਧਾਰਮਿਕ ਸਥਾਨ ਲਈ ਵੱਖਰੀ ਪਾਰਕਿੰਗ ਦੀ ਜਗ੍ਹਾ ਰੱਖਣਾ ਲਾਜ਼ਮੀ ਬਣਾਇਆ ਜਾਵੇ, ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਟਰੈਫਿਕ ਦਾ ਦਬਾਅ ਵਧ ਰਿਹਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending