Connect with us

Mohali

20 ਦਸੰਬਰ ਨੂੰ ਰੋਸ ਦਿਵਸ ਵਜੋਂ ਮਨਾਇਆ ਜਾਵੇਗਾ ਪੈਨਸ਼ਨਰਜ ਦਿਵਸ

Published

on

ਐਸ.ਏ.ਐਸ ਨਗਰ 11 ਦਸੰਬਰ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ, ਜਿਲ੍ਹਾ ਐਸ.ਏ.ਐਸ ਨਗਰ ਵਲੋਂ 20 ਦਸੰਬਰ ਨੂੰ ਪੈਨਸ਼ਨਰਜ ਦਿਵਸ, ਰੋਸ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪ੍ਰਧਾਨ ਡਾ.ਐਨ.ਕੇ.ਕਲਸੀ ਅਤੇ ਸਕੱਤਰ ਜਨਰਲ ਕੁਲਦੀਪ ਸਿੰਘ ਜਾਂਗਲਾ ਨੇ ਦਸਿਆ ਕਿ ਇਸ ਸੰਬੰਧੀ ਫੈਸਲਾ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਂਇੰਟ ਫਰੰਟ, ਪੰਜਾਬ ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਨੂੰ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਂਕ ਨਾਲ ਨਾ ਸੋਧਣ, 1-1-2016 ਤੋਂ 30-6-2021 ਦੇ ਸਮੇਂ ਦਾ ਪੈਨਸ਼ਨ ਦਾ ਬਕਾਇਆ ਯੱਕਮੁਸਤ ਅਦਾ ਨਾ ਕਰਨ, 1-7-2021 ਤੋਂ 30-11-2025 ਤੱਕ 148 ਮਹੀਨੇ ਦਾ ਪੈਂਡਿੰਗ ਡੀ ਏ ਦਾ ਬਕਾਇਆ ਅਦਾ ਨਾ ਕਰਨ ਅਤੇ ਵਾਰ ਵਾਰ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਪੱਤਰ ਜਾਰੀ ਕਰਨ ਕਰਕੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਵਿੱਚ ਵਿਆਪਕ ਰੋਸ ਹੈ।

ਸz. ਜਰਨੈਲ ਸਿੰਘ ਸਿੱਧੂ ਨੇ ਦੱਸਿਆ ਗਿਆ ਕਿ ਐਸੋਸੀਏਸ਼ਨਵੱਲੋਂ ਫੈਸਲਾ ਲਿਆ ਗਿਆ ਹੈ ਕਿ ਮੁਹਾਲੀ ਜਿਲੇ ਦੇ ਪੈਨਸ਼ਨਰਾਂ ਵੱਲੋਂ 20 ਦਸੰਬਰ ਨੂੰ ਡਾ.ਅੰਬੇਦਕਰ ਵੈਲਫੇਅਰ ਮਿਸ਼ਨ, ਸੈਕਟਰ-69, ਮੁਹਾਲੀ ਵਿਖੇ ਪੈਨਸ਼ਨਰਜ ਦਿਵਸ ਨੂੰ ਰੋਸ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ ਅਤੇ 80 ਸਾਲ ਦੀ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਦੇ ਜਨਰਲ ਸਕੱਤਰ ਬੀ.ਐਸ. ਸੈਣੀ (ਰੋਪੜ), ਵਿੱਤ ਸਕੱਤਰ ਰਾਮ ਸਿੰਘ ਕਾਲੜਾ (ਮਾਛੀਵਾੜਾ), ਲੁਧਿਆਣਾ ਯੁਨਿਟ ਦੇ ਪ੍ਰਧਾਨ ਪਵਿੱਤਰ ਸਿੰਘ ਅਤੇ ਪੰਜਾਬ ਪੈਨਸ਼ਨਰਜ ਮਨਿਸਟੀਰੀਅਲ ਯੂਨੀਅਨ ਦੇ ਸੂਬਾ ਪ੍ਰਧਾਨ ਸੁਸ਼ੀਲ ਕੁਮਾਰ (ਲੁਧਿਆਣਾ) ਤੋਂ ਇਲਾਵਾ ਕਈ ਉੱਘੇ ਲੀਡਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਉਹਨਾਂ ਦੱਸਿਆ ਕਿ ਇਸ ਮੌਕੇ ਪੈਨਸ਼ਨਰਾਂ ਦੀ ਸਿਹਤ ਸੰਭਾਲ ਵੱਜੋਂ ਲਿਵਾਸਾ ਹਸਪਤਾਲ, ਸੈਕਟਰ-71, ਮੁਹਾਲੀ ਦੇ ਮਾਹਿਰ ਡਾਕਟਰਾਂ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਅੱਖਾਂ ਦੀ ਜਾਂਚ, ਹੱਡੀਆਂ ਦੀ ਜਾਂਚ, ਪਿਸ਼ਾਬ ਸਬੰਧੀ ਬੀਮਾਰੀਆਂ ਅਤੇ ਬਲੱਡ-ਪ੍ਰੈਸਰ ਤੇ ਬਲੱਡ ਸੂਗਰ ਦੀ ਜਾਂਚ ਕੀਤੀ ਜਾਵੇਗੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁੱਚਾ ਸਿੰਘ ਕਲੌੜ, ਕੁਲਵੰਤ ਸਿੰਘ ਸੰਧੂ, ਗੁਰਬਖਸ਼ ਸਿੰਘ, ਗੁਰਬੀਰ ਸਿੰਘ ਗੁਲਾਟੀ, ਪ੍ਰਿਤਪਾਲ ਸਿੰਘ, ਭੁਪਿੰਦਰ ਸਿੰਘ ਬੱਲ, ਕਰਤਾਰ ਸਿੰਘ ਪਾਲ, ਰਾਜਿੰਦਰ ਕੌਰ, ਮਦਨਜੀਤ ਸਿੰਘ, ਸੁਰਿੰਦਰ ਕੁਮਾਰ ਵਰਮਾ, ਗੁਰਮੁੱਖ ਸਿੰਘ ਸਿੱਧੂ, ਗੁਰਮੀਤ ਸਿੰਘ ਅਤੇ ਸੁਰੇਸ਼ ਕਪੂਰ ਆਦਿ ਆਗੂ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending