Mohali
ਸ੍ਰੀਲੰਕਾ ਵਿੱਚ ਜੰਗ ਦੌਰਾਨ ਜ਼ਖਮੀ ਹਵਲਦਾਰ ਤੇਜਿੰਦਰ ਸਿੰਘ ਨੂੰ 24 ਸਾਲਾਂ ਬਾਅਦ ਮਿਲੀ ਬੈਟਲ ਕੈਜ਼ੁਐਲਟੀ ਪੈਨਸ਼ਨ
ਐਕਸ ਸਰਵਿਸਮੈਨ ਗ੍ਰਿਵੈਂਸਿਜ਼ ਸੈਲ (ਰਜਿ.) ਦੀ ਮਿਹਨਤ ਨਾਲ ਮਿਲਿਆ ਇਨਸਾਫ
ਐਸ ਏ ਐਸ ਨਗਰ, 12 ਦਸੰਬਰ (ਸ.ਬ.) ਪਿੰਡ ਫ਼ਰੋਜੀਆਂ (ਖਰੜ) ਜ਼ਿਲ੍ਹਾ ਮੁਹਾਲੀ ਦੇ ਨਿਵਾਸੀ ਹਵਲਦਾਰ ਤੇਜਿੰਦਰ ਸਿੰਘ ਨੂੰ ਲਗਭਗ 24 ਸਾਲ ਲੰਬੇ ਸੰਘਰਸ਼ ਤੋਂ ਬਾਅਦ ਅਖਿਰਕਾਰ ਬੈਟਲ ਕੈਜ਼ੁਆਲਟੀ ਪੈਨਸ਼ਨ ਮਿਲ ਗਈ ਹੈ। ਇਸ ਮਾਮਲੇ ਵਿੱਚ ਐਕਸ ਸਰਵਿਸਮੈਨ ਗ੍ਰੀਵੈਂਸਿਜ਼ ਸੈਲ (ਰਜਿ.) ਦੀ ਮਹਨਤ ਰੰਗ ਲਿਆਈ ਹੈ ਜਿਸਦੇ ਪ੍ਰਧਾਨ ਲੈਫਟੀਨੈਂਟ ਕਰਨਲ ਐਸ. ਐਸ. ਸੋਹੀ (ਰਿਟਾ.) ਨੇ ਸੰਸਥਾ ਦੇ ਵਕੀਲ ਐਡਵੋਕੇਟ ਆਰ ਐਨ ਓਝਾ ਰਾਹੀਂ ਇਸ ਮਾਮਲੇ ਨੂੰ ਅੰਤ ਤੱਕ ਲੜਿਆ ਅਤੇ ਜਿੱਤ ਹਾਸਿਲ ਕੀਤੀ।
ਸz. ਸੋਹੀ ਨੇ ਦੱਸਿਆ ਕਿ ਹਵਲਦਾਰ ਤੇਜਿੰਦਰ ਸਿੰਘ ਨੇ 31 ਜੁਲਾਈ 1985 ਨੂੰ 3 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋ ਕੇ ਸੈਨਿਕ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਸੀ। ਸਾਲ 1987 ਵਿੱਚ ਉਸਦੀ ਯੂਨਿਟ ਨੂੰ ਭਾਰਤੀ ਸ਼ਾਂਤੀ ਰੱਖਿਆ ਫੌਜ (ਆਈ ਪੀ ਕੇ ਐਫ) ਦੇ ਹਿੱਸੇ ਵਜੋਂ ਓਪਰੇਸ਼ਨ ਪਵਨ ਤਹਿਤ ਸ੍ਰੀਲੰਕਾ ਭੇਜਿਆ ਗਿਆ। ਇਸ ਦੌਰਾਨ ਯੂਨਿਟ ਨੂੰ ਐਲ ਟੀ ਟੀ ਈ ਦੇ ਹਮਲਾਵਰਾਂ ਨਾਲ ਸਭ ਤੋਂ ਕਠਿਨ ਮੋਰਚਿਆਂ ਤੇ ਲੜਾਈ ਕਰਨੀ ਪਈ।
ਉਹਨਾਂ ਦੱਸਿਆ ਕਿ ਇੱਕ ਸਵੇਰੇ ਰੋਡ ਓਪਨਿੰਗ ਪਾਰਟੀ ਦੌਰਾਨ ਅੱਤਵਾਦੀਆਂ ਵੱਲੋਂ ਕੀਤੇ ਗਏ ਅਚਾਨਕ ਹਮਲੇ ਵਿੱਚ ਹਵਲਦਾਰ ਤੇਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਉਹਨਾਂ ਦੀ ਖੱਬੀ ਬਾਂਹ ਅਤੇ ਕੁਹਣੀ, ਗਰਦਨ, ਪਿੱਠ ਅਤੇ ਸੱਜੇ ਮੋਢੇ ਤੇ ਗੋਲੀਆਂ ਲੱਗਣ ਤੋਂ ਬਾਅਦ ਵੀ ਉਹਨਾਂ ਦੀ ਜਾਨ ਬਚ ਗਈ। ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮਿਲਟਰੀ ਹਸਪਤਾਲ ਮਦਰਾਸ ਵਿੱਚ ਦਾਖਲ ਕਰਾਇਆ ਗਿਆ, ਜਿਥੇ ਉਹਨਾਂ ਦਾ ਲੰਮਾ ਇਲਾਜ ਹੋਇਆ।
ਇਲਾਜ ਦੇ ਬਾਅਦ ਉਹਨਾਂ ਨੂੰ ਮੈਡੀਕਲ ਕੈਟੇਗਰੀ ਵਿਚ ਲਿਆਂਦਾ ਗਿਆ ਪਰ ਉਸਦੇ ਬਾਵਜੂਦ ਉਨ੍ਹਾਂ ਨੂੰ ਸੇਵਾ ਜਾਰੀ ਰੱਖਣ ਦੀ ਆਗਿਆ ਦਿੱਤੀ ਗਈ। 16 ਸਾਲ ਤੋਂ ਵੱਧ ਦੀ ਸੇਵਾ ਦੇ ਬਾਅਦ ਉਹ 31.09.2001 ਨੂੰ ਰਿਟਾਇਰ ਹੋਏ। ਰਿਟਾਇਰਮੈਂਟ ਸਮੇਂ ਉਨ੍ਹਾਂ ਨੂੰ ਅਪੰਗਤਾ ਪੈਨਸ਼ਨ ਦਿੱਤੇ ਜਾਣ ਦਾ ਭਰੋਸਾ ਤਾਂ ਮਿਲਿਆ, ਪਰ ਪੈਨਸ਼ਨ ਕਦੇ ਵੀ ਲਾਗੂ ਨਹੀਂ ਕੀਤੀ ਗਈ। ਕਈ ਸਾਲਾਂ ਤੱਕ ਉਹ 3 ਪੰਜਾਬ ਰੈਜੀਮੈਂਟ ਨਾਲ ਸੰਪਰਕ ਕਰਦੇ ਰਹੇ, ਪਰ ਕੋਈ ਨਤੀਜਾ ਨਹੀਂ ਨਿਕਲਿਆ।
ਸz. ਸੋਹੀ ਨੇ ਦੱਸਿਆ ਕਿ ਸਾਲ 2015 ਵਿੱਚ ਕਮਾਂਡ ਹਸਪਤਾਲ ਚੰਡੀਮੰਦਿਰ ਵਿੱਚ ਹਵਲਦਾਰ ਤੇਜਿੰਦਰ ਸਿੰਘ ਦਾ ਮੁੜ ਮੈਡੀਕਲ ਬੋਰਡ ਹੋਇਆ, ਜਿਸ ਵਿੱਚ 50 ਫੀਸਦੀ ਡਿਸਏਬਿਲਟੀ ਪੈਨਸ਼ਨ ਦੀ ਸਿਫਾਰਸ਼ ਕੀਤੀ ਗਈ, ਪਰ ਇਸ ਸਿਫਾਰਸ਼ ਨੂੰ ਵੀ ਅਮਲ ਵਿੱਚ ਨਹੀਂ ਲਿਆਂਦਾ ਗਿਆ। ਅੰਤ ਵਿੱਚ, ਐਕਸ ਸਰਵਿਸਮੈਨ ਗ੍ਰੀਵੈਂਸਿਜ਼ ਸੈਲ ਦੇ ਐਡਵੋਕੇਟ ਆਰ. ਐਨ. ਓਝਾ ਨੇ ਉਨ੍ਹਾਂ ਦੀ ਵਕਾਲਤ ਕਰਦਿਆਂ ਕੇਸ ਨੂੰ ਆਰਮਡ ਫੋਰਸ ਟ੍ਰਿਬਿਊਨਲ (ਏ ਐਫ ਟੀ) ਚੰਡੀਮੰਦਿਰ ਵਿੱਚ ਦਰਜ ਕੀਤਾ। ਕਈ ਸੁਣਵਾਈਆਂ ਅਤੇ ਦਲੀਲਾਂ ਤੋਂ ਬਾਅਦ ਅਦਾਲਤ ਨੇ ਹਵਲਦਾਰ ਤੇਜਿੰਦਰ ਸਿੰਘ ਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਉਨ੍ਹਾਂ ਨੂੰ ਬੈਟਲ ਕੈਜ਼ੁਆਲਟੀ ਪੈਨਸ਼ਨ ਦੇਣ ਦੇ ਸਪੱਸ਼ਟ ਹੁਕਮ ਜਾਰੀ ਕਰ ਦਿੱਤੇ।
ਉਹਨਾਂ ਦੱਸਿਆ ਕਿ ਅਦਾਲਤ ਦੇ ਫੈਸਲੇ ਅਨੁਸਾਰ ਹਵਲਦਾਰ ਤੇਜਿੰਦਰ ਸਿੰਘ ਨੂੰ 2001 ਤੋਂ 2006 ਤੱਕ 40 ਫੀਸਦੀ ਬੈਟਲ ਕੈਜ਼ੁਆਲਟੀ ਪੈਨਸ਼ਨ ਅਤੇ 2006 ਤੋਂ ਮੌਜੂਦਾ ਸਮੇਂ ਤੱਕ 75 ਫੀਸਦੀ ਬੀਸੀ ਪੈਨਸ਼ਨ ਦੇ ਹੱਕਦਾਰ ਮਨਿਆ ਗਿਆ। ਉਨ੍ਹਾਂ ਨੂੰ ਕੁੱਲ 35 ਲੱਖ ਰੁਪਏ ਬਕਾਇਆ ਰਕਮ ਦਾ ਭੁਗਤਾਨ ਹੋ ਚੁੱਕਾ ਹੈ ਅਤੇ ਹੁਣ ਉਹ ਹਰ ਮਹੀਨੇ ਤਕਰੀਬਨ 60,200 ਰੁਪਏ ਬੈਟਲ ਕੈਜ਼ੁਆਲਟੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ, ਜੋ ਕਿ ਪੈਨਸ਼ਨ ਨਹੀਂ ਸਗੋਂ ਤਨਖ਼ਾਹ ਦੇ 75 ਫੀਸਦੀ ਦੇ ਬਰਾਬਰ ਹੈ। ਇਸਦੇ ਨਾਲ ਹੀ ਉਹ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਇੱਕਸ-ਗ੍ਰੇਸ਼ੀਆ ਅਤੇ ਹੋਰ ਲਾਭਾਂ ਦੇ ਹੱਕਦਾਰ ਵੀ ਹਨ।
ਸ੍ਰੀ ਸੋਹੀ (ਰੈਟਾਇਰਡ), ਪ੍ਰਧਾਨ ਐਕਸ ਸਰਵਿਸਮੈਨ ਗ੍ਰਿਵੈਂਸਿਜ਼ ਸੈਲ ਨੇ ਕਿਹਾ ਕਿ ਉਨ੍ਹਾਂ ਦੀ ਸੰਗਠਨ ਦਾ ਇੱਕੋ ਮਕਸਦ ਹੈ ਕਿ ਜੰਗ ਜਾਂ ਡਿਊਟੀ ਦੌਰਾਨ ਜ਼ਖਮੀ ਹੋਏ ਹਰ ਸਿਪਾਹੀ ਨੂੰ ਉਹਦਾ ਹੱਕ, ਮਾਣ ਅਤੇ ਆਦਰ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਜਿੱਤ ਨਾ ਸਿਰਫ਼ ਹਵਲਦਾਰ ਤੇਜਿੰਦਰ ਸਿੰਘ ਦੀ ਹੈ, ਸਗੋਂ ਹਰ ਉਸ ਸੈਨਿਕ ਦੀ ਜਿੱਤ ਹੈ ਜੋ ਦੇਸ਼ ਲਈ ਜਾਨ ਜੋਖਮ ਵਿੱਚ ਪਾਉਂਦਾ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
