Mohali
ਫੇਜ਼ 11 ਦੇ ਦੁਕਾਨਦਾਰਾਂ ਨਾਲ ਧੱਕਾ ਨਹੀਂ ਹੋਣ ਦਿਆਂਗੇ : ਮੇਅਰ ਜੀਤੀ ਸਿੱਧੂ
ਨਾਜਾਇਜ ਕਬਜਿਆਂ ਖਿਲਾਫ ਮੁਹਿੰਮ ਦੌਰਾਨ ਫੇਜ਼-11 ਦੇ ਦੁਕਾਨਦਾਰਾਂ ਨੂੰ ਦਿੱਤਾ ਖੁੱਲ੍ਹਾ ਸਮਰਥਨ
ਐਸ ਏ ਐਸ ਨਗਰ, 15 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫੇਜ਼-11 ਵਿੱਚ ਨਾਜਾਇਜ ਕਬਜਿਆਂ ਖਿਲਾਫ ਚਲ ਰਹੀ ਮੁਹਿੰਮ ਦੇ ਵਿਰੋਧ ਵਿੱਚ ਦੁਕਾਨਦਾਰਾਂ ਵੱਲੋਂ ਲਗਾਏ ਗਏ ਧਰਨੇ ਵਿੱਚ ਪੁੱਜ ਕੇ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ। ਮੇਅਰ ਨੇ ਸਪੱਸ਼ਟ ਕਿਹਾ ਕਿ ਗਰੀਬ ਤੇ ਰੋਜ਼ੀ ਰੋਟੀ ਨਾਲ ਜੁੜੇ ਲੋਕਾਂ ਨਾਲ ਕਿਸੇ ਵੀ ਕੀਮਤ ਤੇ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿੱਧੂ ਪਰਿਵਾਰ ਫੇਰ 11 ਦੇ ਦੁਕਾਨਦਾਰਾਂ ਨਾਲ ਡੱਟ ਕੇ ਖੜਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਵਿੱਚ ਚੱਲ ਰਹੀ ਐਂਟੀ ਇਨਕ੍ਰੋਚਮੈਂਟ ਡ੍ਰਾਈਵ ਹਲਕਾ ਵਿਧਾਇਕ ਦੇ ਪੱਧਰ ਤੋਂ ਹੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਦੇ ਨਾਂ ਤੇ ਕੀਤੀ ਜਾ ਰਹੀ ਕਾਰਵਾਈ ਨਾਲ ਉਹ ਲੋਕ ਪ੍ਰਭਾਵਿਤ ਹੋ ਰਹੇ ਹਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਇਨ੍ਹਾਂ ਦੁਕਾਨਾਂ ਤੇ ਨਿਰਭਰ ਹੈ। ਉਹਨਾਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਮਾਮਲਾ ਅਦਾਲਤ ਤੱਕ ਜਾਂਦਾ ਹੈ ਤਾਂ ਵਕੀਲ ਦੀ ਫੀਸ ਸਮੇਤ ਜਿਹੜੀ ਵੀ ਆਰਥਿਕ ਮਦਦ ਦੀ ਲੋੜ ਪਈ, ਉਹ ਕਰਣਗੇ। ਇਸ ਤੋਂ ਇਲਾਵਾ, ਧਰਨੇ ਦੌਰਾਨ ਟੈਂਟ, ਖਾਣ-ਪੀਣ ਜਾਂ ਕਿਸੇ ਹੋਰ ਕਿਸਮ ਦੀ ਲੋੜ ਹੋਵੇ-ਉਹ ਨਿੱਜੀ ਪੱਧਰ ਤੇ ਤਰ੍ਹਾਂ ਦੀ ਮਦਦ ਕਰਨ ਤਿਆਰ ਹਨ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਦੀ ਬਦਲੀ ਹੋ ਚੁੱਕੀ ਹੈ ਅਤੇ ਨਵੇਂ ਸਕੱਤਰ ਮਨਜੀਤ ਸਿੰਘ ਬਰਾੜ ਕੁਝ ਦਿਨਾਂ ਵਿੱਚ ਚਾਰਜ ਸੰਭਾਲਣਗੇ। ਉਹਨਾਂ ਕਿਹਾ ਕਿ ਨਵੇਂ ਸਕੱਤਰ ਨਾਲ ਮੁਲਾਕਾਤ ਕਰਕੇ ਅਤੇ ਪੂਰਾ ਮਸਲਾ ਰੱਖਣ ਤੋਂ ਬਾਅਦ ਹੀ ਕੋਈ ਸਥਾਈ ਹੱਲ ਤਲਾਸ਼ਿਆ ਜਾਵੇਗਾ, ਜਿਸ ਸਬੰਧੀ ਫੇਰ ਮੌਕੇ ਤੇ ਆ ਕੇ ਸਰਕਾਰੀ ਐਲਾਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਮੇਅਰ ਨੇ ਮੋਹਾਲੀ ਦੇ ਵਾਰਡਾਂ ਵਿੱਚ ਵੱਡੇ ਪੱਧਰ ਤੇ ਹੋ ਰਹੀ ਵਾਰਡਬੰਦੀ ਵਿੱਚ ਭੰਨਤੋੜ ਦੇ ਮਸਲੇ ਤੇ ਵੀ ਆਪਣਾ ਸਟੈਂਡ ਦੁਹਰਾਇਆ। ਉਨ੍ਹਾਂ ਕਿਹਾ ਕਿ ਜਿੰਨੀ ਮਰਜ਼ੀ ਵਾਰਡਾਂ ਨਾਲ ਛੇੜਛਾੜ ਕਰ ਲਵੋ, ਪਰ ਪਿਛਲੇ ਪੰਜ ਸਾਲਾਂ ਦਾ ਸੰਤਾਪ ਸਹੇ ਮੁਹਾਲੀ ਦੇ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਨਹੀਂ ਪਾਉਣਗੇ ਅਤੇ ਕਾਂਗਰਸ ਪਾਰਟੀ ਮੁੜ ਕਾਰਪੋਰੇਸ਼ਨ ਤੇ ਕਾਬਜ਼ ਹੋਵੇਗੀ। ਇਸ ਮੌਕੇ ਉਹਲਾਂ ਨਾਲ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਭਮਰਾ ਵੀ ਹਾਜਿਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
