Connect with us

Chandigarh

ਆਪ ਵਲੋਂ ਮਨਰੇਗਾ ਕਮਜ਼ੋਰ ਕਰਨ ਦੇ ਕੇਂਦਰ ਦੇ ਕਦਮ ਦੀ ਨਿਖੇਧੀ

Published

on

ਕਿਸਾਨਾਂ ਦੀ ਪਿੱਠ ਵਿੱਚ ਕਈ ਵਾਰ ਛੁਰਾ ਮਾਰਨ ਤੋਂ ਬਾਅਦ, ਹੁਣ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਰਹੀ ਮੋਦੀ ਸਰਕਾਰ : ਗਰਗ

ਚੰਡੀਗੜ੍ਹ, 16 ਦਸੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਖਤਮ ਕਰਨ ਅਤੇ ਇਸਦੀ ਜਗ੍ਹਾ ਅਖੌਤੀ ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਲਿਆਉਣ ਦੇ ਕੇਂਦਰ ਸਰਕਾਰ ਦੇ ਕਦਮ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਜਿਹਾ ਦੇਸ਼ ਭਰ ਦੇ ਪੇਂਡੂ ਮਜ਼ਦੂਰਾਂ ਦੇ ਅਧਿਕਾਰਾਂ, ਮਾਣ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਵਾਲੀ ਸੋਚੀ ਸਮਝੀ ਚਾਲ ਦੇ ਤਹਿਤ ਕੀਤਾ ਗਿਆ ਹੈ।

ਆਪ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਆਪ ਆਗੂ ਸਫਲ ਹਰਪ੍ਰੀਤ ਸਿੰਘ ਨਾਲ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ, ਮੋਦੀ ਸਰਕਾਰ ਲਗਾਤਾਰ ਖੋਖਲੇ ਨਾਅਰਿਆਂ ਅਤੇ ਸਿਆਸੀ ਨਾਟਕਾਂ ਤੇ ਨਿਰਭਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸਿਰਫ਼ ਨਾਮ ਬਦਲਣ ਜਾਂ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਬਾਰੇ ਨਹੀਂ ਹੈ। ਅਸਲ ਮੁੱਦਾ ਇਹ ਹੈ ਕਿ ਕੇਂਦਰ ਨੇ ਅਸਲ ਵਿੱਚ ਮਨਰੇਗਾ ਦੇ ਖਾਤਮੇ ਦਾ ਐਲਾਨ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ 12 ਕਰੋੜ ਤੋਂ ਵੱਧ ਪੇਂਡੂ ਕਾਮੇ, ਜਿਨ੍ਹਾਂ ਕੋਲ ਵਰਤਮਾਨ ਵਿੱਚ ਮਨਰੇਗਾ ਜੌਬ ਕਾਰਡ ਹਨ, ਇਸ ਨਵੇਂ ਬਿੱਲ ਨਾਲ ਸਿੱਧੇ ਤੌਰ ਤੇ ਪ੍ਰਭਾਵਿਤ ਹੋਣਗੇ। ਉਹਨਾਂ ਕਿਹਾ ਕਿ ਨਵੇਂ ਬਿੱਲ ਦੀ ਧਾਰਾ 68 ਕੰਮ ਦੀ ਗਾਰੰਟੀ ਨਹੀਂ ਦਿੰਦੀ, ਸਗੋਂ ਇਸ ਵਿੱਚ ਕੰਮ ਦੇਣ ਤੋਂ ਇਨਕਾਰ ਕਰਨ ਦੀ ਗੱਲ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਹਾ ਗਿਆ ਹੈ ਕਿ ਖੇਤੀਬਾੜੀ ਸੀਜ਼ਨ ਦੇ 60 ਦਿਨਾਂ ਦੌਰਾਨ ਰੁਜ਼ਗਾਰ ਪ੍ਰਦਾਨ ਕਰਨ ਦੀ ਕੋਈ ਜ਼ਿੰਮੇਵਾਰੀ ਨਹੀਂ ਹੈ। ਮਗਰਗ ਨੇ ਚੇਤਾਵਨੀ ਦਿੱਤੀ ਕਿ ਰੁਜ਼ਗਾਰ ਗਾਰੰਟੀ ਨੂੰ ਕਮਜ਼ੋਰ ਕਰਨ ਨਾਲ ਲੇਬਰ ਮਾਰਕੀਟ ਵਿੱਚ ਹੜ੍ਹ ਆ ਜਾਵੇਗਾ, ਜਿਸ ਨਾਲ ਪੇਂਡੂ ਕਾਮਿਆਂ ਦਾ ਸ਼ੋਸ਼ਣ ਵਧੇਗਾ।

ਉਹਨਾਂ ਕਿਹਾ ਕਿ ਨਵਾਂ ਬਿੱਲ ਸੰਘੀ ਸਿਧਾਂਤਾਂ ਨੂੰ ਬੁਰੀ ਤਰ੍ਹਾਂ ਕਮਜ਼ੋਰ ਕਰਦਾ ਹੈ। ਪਹਿਲਾਂ, ਕੇਂਦਰ 90 ਫੀਸਦੀ ਖਰਚਾ ਚੁੱਕਦਾ ਸੀ, ਜਦੋਂ ਕਿ ਰਾਜ 10 ਫੀਸਦੀ ਦਾ ਯੋਗਦਾਨ ਪਾਉਂਦੇ ਸਨ। ਨਵੀਂ ਸਕੀਮ ਦੇ ਤਹਿਤ, ਬੋਝ 60:40 ਦੇ ਅਨੁਪਾਤ ਵਿੱਚ ਤਬਦੀਲ ਹੋ ਜਾਂਦਾ ਹੈ, ਜਿਸ ਨਾਲ ਪਹਿਲਾਂ ਹੀ ਵਿੱਤੀ ਤੌਰ ਤੇ ਘਿਰੇ ਰਾਜਾਂ ਨੂੰ ਡੂੰਘੇ ਸੰਕਟ ਵਿੱਚ ਧੱਕਿਆ ਜਾਵੇਗਾ। ਹੁਣ ਕੇਂਦਰ ਫੈਸਲਾ ਕਰੇਗਾ ਕਿ ਕਿਸ ਰਾਜ ਨੂੰ ਕਿੰਨਾ ਕੰਮ ਅਤੇ ਫੰਡਿੰਗ ਮਿਲੇਗੀ। ਅਸੀਂ ਪਿਛਲੇ 12 ਸਾਲਾਂ ਤੋਂ ਦੇਖਿਆ ਹੈ ਕਿ ਮੋਦੀ ਸਰਕਾਰ ਵਿਰੋਧੀ ਧਿਰ ਸ਼ਾਸਿਤ ਰਾਜਾਂ ਨਾਲ ਕਿਵੇਂ ਵਿਤਕਰਾ ਕਰਦੀ ਆ ਰਹੀ ਹੈ। ਪੰਜਾਬ ਖੁਦ ਦੁਖੀ ਹੈ, ਕਿਉਂਕਿ ਉਸ ਦੇ ਆਰਡੀਐਫ ਵਰਗੇ ਫੰਡ ਅਜੇ ਵੀ ਰੋਕੇ ਹੋਏ ਹਨ।

ਉਹਨਾਂ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਕੋਈ ਖਾਸ ਵਾਧਾ ਨਹੀਂ ਹੋਇਆ ਹੈ, ਜਦੋਂ ਕਿ ਕੇਂਦਰ ਲਗਾਤਾਰ ਕਿਸਾਨ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਜਾਰੀ ਰੱਖ ਰਿਹਾ ਹੈ। ਇੱਕ ਅਜਿਹੇ ਦੇਸ਼ ਵਿੱਚ ਜਿੱਥੇ 80 ਕਰੋੜ ਲੋਕ ਮੁਫਤ ਰਾਸ਼ਨ ਤੇ ਗੁਜ਼ਾਰਾ ਕਰਦੇ ਹਨ, ਰੁਜ਼ਗਾਰ ਸੁਰੱਖਿਆ ਨੂੰ ਖਤਮ ਕਰਨ ਨਾਲ ਭਾਰਤ ਭੁੱਖਮਰੀ ਅਤੇ ਡੂੰਘੀ ਗਰੀਬੀ ਵੱਲ ਧੱਕਿਆ ਜਾਵੇਗਾ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending