Connect with us

Mohali

ਮੁਹਾਲੀ ਪੁਲੀਸ ਵੱਲੋਂ ਰਾਣਾ ਬਲਚੌਰੀਆ ਤੇ ਗੋਲੀ ਚਲਾਉਣ ਵਾਲੇ ਸ਼ੂਟਰਾਂ ਦੀ ਪਛਾਣ

Published

on

ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ ਹਨ ਹਮਲਾਵਰ, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ

ਐਸ ਏ ਐਸ ਨਗਰ, 16 ਦਸੰਬਰ (ਸ.ਬ.) ਬੀਤੀ ਦੇਰ ਸ਼ਾਮ ਸੋਹਾਣਾ ਨੇੜੇ ਚਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਆਮ ਦਰਸ਼ਕਾਂ ਦੇ ਭੇਸ਼ ਵਿੱਚ ਆਏ ਸ਼ੂਟਰਾਂ ਵਲੋਂ ਪ੍ਰਸਿੱਧ ਕਬੱਡੀ ਪ੍ਰਮੋਟਰ ਕੁੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਨੂੰ ਗੋਲੀਆਂ ਮਾਰ ਕੇ ਉਸਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਇਸ ਘਟਨਾ ਵਿੱਚ ਸ਼ਾਮਲ ਦੋਵਾਂ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।

ਐਸ ਐਸ ਪੀ ਐਸ ਏ ਐਸ ਨਗਰ ਸz. ਹਰਮਨਦੀਪ ਸਿੰਘ ਹਾਂਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਸ਼ੂਟਰਾਂ ਦੀ ਪਛਾਣ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਕਰਨ ਪਾਠਕ ਉਰਫ਼ ਡਿਫਾਲਟਰ ਕਰਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਆਰੋਪੀ ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਨਹੀਂ ਲੱਗ ਪਾਇਆ ਹੈ ਪਰੰਤੂ ਲੱਗਦਾ ਹੈ ਕਿ ਇਸਦਾ ਮੁੱਖ ਕਾਰਨ ਕਬੱਡੀ ਟੂਰਨਾਮੈਂਟਾਂ ਵਿੱਚ ਆਪਣਾ ਦਬਦਬਾ ਕਾਇਮ ਰੱਖਣਾ ਦਿਖਾਈ ਦੇ ਰਿਹਾ ਹੈ। ਉਹਨਾਂ ਦੱਸਿਆ ਕਿ ਆਰੋਪੀਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਪੁਲੀਸ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਥਾਵਾਂ ਤੇ ਭੇਜੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

ਇਸ ਸੰਬੰਧੀ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਐਸ ਐਸ ਪੀ ਹਾਂਸ ਨੇ ਸਪਸ਼ਟ ਕੀਤਾ ਕਿ ਇਸ ਕਤਲ ਦਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਇਹ ਘਟਨਾ ਗੈਂਗਸਟਰਾਂ ਵੱਲੋਂ ਕਬੱਡੀ ਮੈਚਾਂ ਤੇ ਆਪਣਾ ਕਬਜ਼ਾ ਅਤੇ ਦਬਦਬਾ ਬਣਾਉਣ ਨਾਲ ਜੁੜੀ ਹੋਈ ਹੈ। ਹਮਲਾਵਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਦੱਸਦਿਆਂ ਐਸ ਐਸ ਪੀ ਨੇ ਕਿਹਾ ਕਿ ਆਦਿਤਿਆ ਕਪੂਰ ਖ਼ਿਲਾਫ਼ ਵੱਖ-ਵੱਖ ਪੁਲੀਸ ਥਾਣਿਆਂ ਵਿੱਚ 13 ਐਫ ਆਈ ਆਰ ਦਰਜ ਹਨ, ਜਦਕਿ ਕਰਨ ਪਾਠਕ ਖ਼ਿਲਾਫ਼ 2 ਐਫ ਆਈ ਆਰ ਦਰਜ ਹਨ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਟੂਰਨਾਮੈਂਟ ਆਯੋਜਕ ਕਮੇਟੀ ਕੋਲ ਟੂਰਨਾਮੈਂਟ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਸਨ ਅਤੇ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਣਾ ਬਲਾਚੌਰੀਆ ਵੱਲੋਂ ਸਪਾਂਸਰਡ ਟੀਮ ਦਾ ਮੈਚ ਸਮਾਪਤ ਹੋਣ ਉਪਰੰਤ ਉਹ ਮੈਦਾਨ ਤੋਂ ਬਾਹਰ ਨਿਕਲ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਪੁਲੀਸ, ਅਜਿਹੀਆਂ ਅਪਰਾਧਿਕ ਗਤੀਵਿਧੀਆਂ ਤੇ ਕਾਬੂ ਪਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਆਰੋਪੀਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending