Mohali
ਪੰਚਾਇਤ ਸੰਮਤੀ ਚੋਣਾਂ ਦੌਰਾਨ ਮਿਲੇ ਜੁਲੇ ਰਹੇ ਜਿਲ੍ਹੇ ਦੀਆਂ ਤਿੰਨ ਬਲਾਕ ਸੰਮਤੀਆਂ ਦੇ ਨਤੀਜੇ
ਮਾਜਰੀ ਵਿੱਚ ਅਕਾਲੀ ਦਲ ਨੂੰ ਮਿਲਿਆ ਬਹੁਮਤ, ਡੇਰਾਬਸੀ ਅਤੇ ਖਰੜ ਵਿਚ ਆਪ ਦੀ ਝੰਡੀ
ਐਸ ਏ ਐਸ ਨਗਰ, 17 ਦਸੰਬਰ (ਸ਼ਬy) ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੌਰਾਨ ਜਿਲ੍ਹਾ ਐਸ ਏ ਐਸ ਨਗਰ ਦੀਆਂ ਤਿੰਨ ਪੰਚਾਇਤ ਸੰਮਤੀਆਂ ਮਾਜਰੀ, ਖਰੜ ਅਤੇ ਡੇਰਾਬਸੀ ਦੇ ਨਤੀਜੇ ਮਿਲੇ ਜੁਲੇ ਰਹੇ ਹਨ। ਜਿਕਰਯੋਗ ਹੈ ਕਿ ਨਗਰ ਨਿਗਮ ਐਸ ਏ ਐਸ ਨਗਰ ਦੀ ਹੱਦਬੰਦੀ ਵਿੱਚ ਕੀਤੇ ਵਾਧੇ ਕਾਰਨ ਬਲਾਕ ਸੰਮਤੀ ਮੁਹਾਲੀ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਉਪਰੋਕਤ ਤਿੰਨ ਬਲਾਕ ਸੰਮਤੀਆਂ ਲਈ ਹੀ ਚੋਣ ਹੋਈ ਸੀ।
ਖਬਰ ਲਿਖੇ ਜਾਣ ਤਕ ਆਏ ਨਤੀਜਿਆਂ ਦੌਰਾਨ ਮਾਜਰੀ ਅਤੇ ਖਰੜ ਸੰਮਤੀਆਂ ਦੇ ਜੇਤੂ ਉਮੀਦਵਾਰਾਂ ਦਾ ਐਲਾਨ ਹੋ ਗਿਆ ਸੀ ਜਦੋਂਕਿ ਡੇਰਾਬਸੀ ਵਿੱਚ ਗਿਣਤੀ ਦਾ ਕੰਮ ਚਲ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮਾਜਰੀ ਬਲਾਕ ਵਿੱਚ ੪zੋਮਣੀ ਅਕਾਲੀ ਦਲ ਨੇ ੪ਾਨਦਾਰ ਵਾਪਸੀ ਕਰਦਿਆਂ 15 ਵਿੱਚੋਂ ਅੱਠ ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ ਜਦੋਂਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 5 ਅਤੇ ਕਾਂਗਰਸ ਨੂੰ 1 ਸੀਟ ਹਾਸਿਲ ਹੋਈ ਹੈ। ਇੱਥੇ 1 ਆਜਾਦ ਉਮੀਦਵਾਰ ਵੀ ਜੇਤੂ ਰਿਹਾ ਹੈ।
ਖਰੜ ਬਲਾਕ ਸੰਮਤੀ ਵਿੱਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 15 ਵਿੱਚੋਂ 8 ਸੀਟਾਂ ਹਾਸਿਲ ਕਰਕੇਬਹੁਮਤ ਹਾਸਿਲ ਕਰਨ ਵਿੱਚ ਕਾਮਯਾਬ ਰਹੀ ਹੈ। ਖਰੜ ਵਿੱਚ ਕਾਂਗਰਸ ਨੂੰ 4 ਸੀਟਾਂ ਮਿਲੀਆਂ ਹਨ ਅਤੇ ਅਕਾਲੀ ਦਲ ਨੇ ਦੋ ਸੀਟਾਂ ਤੇ ਜਿੱਤ ਪ੍ਰਾਪਤ ਕੀਤਾ ਹੈ। ਇੱਕ ਸੀਟ ਆਜਾਦ ਉਮੀਦਵਾਰ ਦੇ ਖਾਤੇ ਵਿੱਚ ਗਈ ਹੈ।
ਬਲਾਕ ਸੰਮਤੀ ਡੇਰਾਬਸੀ ਦੀਆਂ 22 ਵਿੱਚੋਂ 18 ਸੀਟਾਂ ਦੇ ਨਤੀਜੇ ਪ੍ਰਾਪਤ ਹੋਏ ਹਨ ਜਿਹਨਾਂ ਵਿੰਚੋਂ 11 ਵਿੱਚ ਆਮ ਆਦਮੀ ਪਾਰਟੀ ਜੇਤੂ ਰਹੀ ਹੈ ਜਦੋਂਕਿ 6 ਸੀਟਾਂ ਤੇ ਕਾਂਗਰਸ ਨੇ ਜਿੱਤ ਹਾਸਿਲ ਕੀਤੀ ਹੈ ਅਤੇ 1 ਸੀਟ ਅਕਾਲੀ ਦਲ ਦੇ ਖਾਤੇ ਵਿੱਚ ਗਈ ਹੈ।
ਮਾਜਰੀ ਬਲਾਕ ਸੰਮਤੀ ਦੇ ਚੋਣ ਨਤੀਜਿਆਂ ਅਨੁਸਾਰ ਮਾਜਰੀ ਤੋਂ ਅਕਾਲੀ ਦਲ ਦੇ ਰੁਲਦਾ ਰਾਮ, ਜੈਂਤੀ ਮਾਜਰੀ ਤੋਂ ਅਕਾਲੀ ਦਲ ਦੇ ਗੁਰਮੀਤ ਕੌਰ, ਖਿਜਰਾਬਾਦ ਤੋਂ ਅਕਾਲੀ ਦਲ ਦੇ ਗੁਰਵਿੰਦਰ ਕੌਰ, ਝਿੰਗੜਾ ਕਲਾਂ ਤੋਂ ਆਪ ਦੇ ਕੁਲਵੀਰ ਕੌਰ, ਥਾਣਾ ਗੋਬਿੰਦਗੜ੍ਹ ਤੋਂ ਆਪ ਦੇ ਜਸਮੀਤ ਕੌਰ, ਮਿਰਜਾਪੁਰ ਤੋਂ ਅਕਾਲੀ ਦਲ ਦੇ ਬਿਮਲਾ, ਝੰਡੇਮਾਜਰਾ ਤੋਂ ਅਕਾਲੀ ਦਲ ਦੇ ਰੁਪਿੰਦਰ ਕੌਰ, ਨਿਹੋਲਕਾ ਤੋਂ ਅਕਾਲੀ ਦਲ ਦੇ ਜਸਵੀਰ ਕੌਰ, ਤਿਊੜ ਤੋਂ ਆਜਾਦ ਉਮੀਦਵਾਰ ਪਰਮਜੀਤ ਕੌਰ, ਮਾਣਕਪੁਰ ੪ਰੀਫ ਤੋਂ ਅਕਾਲੀ ਦਲ ਦੇ ਯਾਦਵਿੰਦਰ ਸਿੰਘ, ਬੜੌਦੀ ਤੋਂ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ, ਸੈਣੀਮਾਜਰਾ ਤੋਂ ਕਾਂਗਰਸ ਦੇ ਗੁਰਦੀਪ ਸਿੰਘ, ਤੀੜਾ ਤੋਂ ਆਪ ਦੇ ਮਨਮੋਹਨ ਸਿੰਘ, ਪੜੌਲ ਤੋਂ ਆਪ ਦੇ ਤਰਨਵੀਰ ਸਿੰਘ ਅਤੇ ਰੁੜਕੀ ਖਾਮ ਤੋਂ ਆਪ ਦੇ ਦਿਲਬਾਗ ਸਿੰਘ ਨੇ ਜਿੱਤ ਹਾਸਿਲ ਕੀਤੀ ਹੈ।
ਖਰੜ ਬਲਾਕ ਸੰਮਤੀ ਦੇ ਨਤੀਜਿਆਂ ਅਨੁਸਾਰ ਸਵਾੜਾ ਤੋਂ ਆਪ ਦੇ ਰਘਬੀਰ ਸਿੰਘ, ਝੰਜੇੜੀ ਤੋਂ ਆਪ ਦੇ ਜਗਜੀਤ ਸਿੰਘ, ਸੋਤਲ ਤੋਂ ਕਾਂਗਰਸ ਦੇ ਬਲਜਿੰਦਰ ਸਿੰਘ, ਮਛਲੀ ਕਲਾਂ ਤੋਂ ਆਪ ਦੇ ਸੁਖਵਿੰਦਰ ਕੌਰ, ਮਾਛੀਪੁਰ ਤੋਂ ਆਪ ਦੇ ਨਿਰਪਾਲ ਕੌਰ, ਸਿਉਂਕ ਤੋਂ ਆਪ ਦੇ ਜਸਪਾਲ ਕੌਰ, ਅਲਾਪੁਰ ਤੋਂ ਅਕਾਲੀ ਦਲ ਦੇ ਸੁਪਰੀਤ ਕੌਰ, ਸਹੋੜਾ ਤੋਂ ਆਜਾਦ ਉਮੀਦਵਾਰ ਜਸਪ੍ਰੀਤ ਕੌਰ, ਕਾਲੇਵਾਲ ਤੋਂ ਅਕਾਲੀ ਦਲ ਦੇ ਬਲਜੀਤ ਕੌਰ, ਘੋਗਾ ਤੋਂ ਆਪ ਦੇ ਬਲਬੀਰ ਕੌਰ, ਬੜੀ ਕਰੋਰਾਂ ਤੋਂ ਆਪ ਦੇ ਪਰਮਜੀਤ ਸਿੰਘ, ਮੁੱਲਾਪੁਰ ਗਰੀਬਦਾਸ ਤੋਂ ਕਾਂਗਰਸ ਦੇ ਸਤੀ੪ ਕੁਮਾਰ, ਚੰਡਿਆਲਾ ਤੋਂ ਆਪ ਦੇ ਬਲਜੀਤ ਸਿੰਘ, ਚੋਲਟਾ ਖੁਰਦ ਤੋਂ ਕਾਂਗਰਸ ਦੇ ਕੰਵਰਜੀਤ ਕੌਰ ਅਤੇ ਮਜਾਤੜੀ ਤੋਂ ਕਾਂਗਰਸ ਦੇ ਜਗਜੀਤ ਸਿੰਘ ਨੂੰ ਜਿੱਤ ਹਾਸਿਲ ਹੋਈ ਹੈ।
ਡੇਰਾਬਸੀ ਬਲਾਕ ਸੰਮਤੀ ਦੇ ਨਤੀਜਿਆਂ ਅਨੁਸਾਰ ਜਿਊਲੀ ਤੋਂ ਕਾਂਗਰਸ ਦੇ ਨਸੀਬ ਸਿੰਘ, ਮਲਕਪੁਰ ਤੋਂ ਕਾਂਗਰਸ ਦੇ ਰਘਬੀਰ ਸਿੰਘ, ਜਵਾਹਰਪੁਰ ਤੋਂ ਆਪ ਦੇ ਜਸਵਿੰਦਰ ਕੌਰ, ਚੰਡਿਆਲਾ ਤੋਂ ਆਪ ਦੇ ਅਲਕਾ ਰਾਣੀ, ਸਮਗੋਲੀ ਤੋਂ ਆਪ ਦੇ ਗੀਤਾ ਰਾਣੀ, ਪੰਡਵਾਲਾ ਤੋਂ ਆਪ ਦੇ ਬਲਜੀਤ ਕੌਰ, ਪਰਾਗਪੁਰ ਤੋਂ ਆਪ ਦੇ ਪੁ੪ਪਾ, ਖੇੜੀ ਗੁੱਜਰਾਂ ਤੋਂ ਆਪ ਦੇ ਰਾਜਰਾਣੀ, ਅਮਲਾਲਾ ਤੋਂ ਆਪ ਦੇ ਪਰਮਜੀਤ ਕੌਰ, ਝਰਮੜੀ ਤੋਂ ਅਕਾਲੀ ਦਲ ਦੇ ਹਰਪ੍ਰੀਤ ਕੌਰ, ਭਾਗਸੀਂ ਤੋਂ ਆਪ ਦੇ ਮਨਜੀਤ ਕੌਰ, ਸਰਸੀਣੀ ਤੋਂ ਆਪ ਦੇ ਸੁਰਿੰਦਰ ਕੌਰ, ਕੂੜਾਵਾਲਾ ਤੋਂ ਕਾਂਗਰਸ ਦੇ ਸੀਮਾ, ਹੰਡੇਸਰਾ ਤੋਂ ਆਪ ਦੇ ਨਵਨੀਤ ਸਿੰਘ, ਖੇਲਣ ਤੋਂ ਕਾਂਗਰਸ ਦੇ ਮੋਹਣ ਸਿੰਘ, ਤ੍ਰਿਵੇਦੀ ਕੈਂਪ ਤੋਂ ਆਪ ਦੇ ਪਰਦੀਪ ਕੁਮਾਰ, ਭਾਂਖਰਪੁਰ ਤੋਂ ਕਾਂਗਰਸ ਦੇ ਉਧਮ ਸਿੰਘ ਅਤੇ ਰਾਣੀਮਾਜਰਾ ਤੋਂ ਕਾਂਗਰਸ ਦੇ ਦਲਬੀਰ ਸਿੰਘ ਨੂੰ ਜਿੱਤ ਹਾਸਿਲ ਹੋਈ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
