Connect with us

Mohali

ਬਿਜਲੀ ਸੋਧ ਬਿੱਲ ਅਤੇ ਹੋਰ ਮੰਗਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਆਯੋਜਿਤ

Published

on

20 ਜਥੇਬੰਦੀਆਂ ਹੋਈਆਂ ਸ਼ਾਮਿਲ, ਪਿੰਡਾਂ ਵਿੱਚ ਚੇਤਨਾ ਮਾਰਚ, ਝੰਡਾ ਮਾਰਚ ਕਰਨ ਦਾ ਹੋਇਆ ਫੈਸਲਾ

ਐਸ ਏ ਐਸ ਨਗਰ, 17 ਦਸੰਬਰ (ਸ.ਬ.) ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਚਾਰ ਲੇਬਰ ਕੋਡਜ਼, ਮੁਕਤ ਵਪਾਰ ਸਮਝੌਤੇ ਅਤੇ ਲੋਕਾਂ ਦੀਆਂ ਹੋਰ ਮੰਗਾਂ ਦੇ ਸੰਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਮੁਹਾਲੀ ਦੇ ਸੱਦੇ ਤੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ 20 ਤੋਂ ਵੱਧ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੰਘਰਸ਼ ਦੇ ਸਾਂਝੇ ਸੱਦੇ ਬਾਰੇ ਵਿਚਾਰ ਦੌਰਾਨ ਫੈਸਲਾ ਕੀਤਾ ਗਿਆ ਕਿ ਜੇਕਰ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਸੱਦੇ ਅਨੁਸਾਰ ਜ਼ਿਲ੍ਹੇ ਦੇ ਚਾਰੇ ਟੋਲ ਪਲਾਜੇ ਅਜੀਜਪੁਰ, ਭਾਗੋ ਮਾਜਰਾ, ਬੜੌਦੀ ਅਤੇ ਦੱਪਰ ਨੂੰ 12 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 16 ਜਨਵਰੀ ਨੂੰ ਪਾਵਰਕਾਮ ਦੇ ਸਾਰੇ ਨਿਗਰਾਨ ਇੰਜੀਨੀਅਰ ਦਫਤਰਾਂ ਤੇ ਲੱਗਣ ਵਾਲੇ ਤਿੰਨ ਘੰਟੇ ਦੇ ਧਰਨਿਆਂ ਬਾਰੇ ਵੀ ਵਿਉਂਤਬੰਦੀ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਵੱਡਾ ਸਹਿਯੋਗ ਅਤੇ ਪ੍ਰਬੰਧ ਕਰਨ ਦਾ ਵਾਅਦਾ ਕੀਤਾ।

ਮੀਟਿੰਗ ਵਿੱਚ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮੁਕਤ ਵਪਾਰ ਸਮਝੌਤਿਆਂ ਬਾਰੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਤੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਲੁੱਟ ਨੂੰ ਤੇਜ਼ ਕਰਨਾ ਚਾਹੁੰਦੀ ਹੈ। ਆਗੂਆਂ ਨੇ ਮਗਨਰੇਗਾ ਸਕੀਮ ਨੂੰ ਰੱਦ ਕਰਕੇ ਨਵਾਂ ਮਜ਼ਦੂਰ ਵਿਰੋਧੀ ਕਾਨੂੰਨ ਪਾਰਲੀਮੈਂਟ ਵਿੱਚ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਮੀਟਿੰਗ ਵਿੱਚ ਚਿੱਪ ਵਾਲੇ ਸਮਾਰਟ ਮੀਟਰਾਂ ਬਾਰੇ ਕਾਫੀ ਚਰਚਾ ਹੋਈ। ਜਿਸ ਵਿੱਚ ਕਾਫੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਹੋਇਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸੁਝਾਅ ਭੇਜਿਆ ਜਾਵੇ ਕਿ ਸਮਾਰਟ ਮੀਟਰਾਂ ਦੇ ਸੰਬੰਧ ਵਿੱਚ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਨੂੰ ਮਜਬੂਰ ਕਰਨ ਦੇ ਖਿਲਾਫ ਐਸਈ ਦਫਤਰਾਂ ਦੇ ਘਿਰਾਓ ਕਰਕੇ ਚੇਤਾਵਨੀ ਦਿੱਤੀ ਜਾਵੇ।

ਮੀਟਿੰਗ ਦੀ ਕਾਰਵਾਈ ਬੀਕੇਯੂ ਏਕਤਾ ਡਕੌਂਦਾ ਜਿਲਾ ਮੁਹਾਲੀ ਦੇ ਕਨਵਿੰਦਰ ਪ੍ਰਦੀਪ ਮੁਸਾਹਿਬ ਨੇ ਚਲਾਈ। ਇਸ ਮੌਕੇ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਨਪ੍ਰੀਤ ਸਿੰਘ ਅਮਲਾਲਾ, ਬੀ ਕੇ ਯੂ ਰਾਜੇਵਾਲ ਵੱਲੋਂ ਸਰਪੰਚ ਕਿਰਪਾਲ ਸਿੰਘ ਸਿਆਊ, ਬੀ ਕੇ ਯੂ ਡਕੌਂਦਾ ਵੱਲੋਂ ਜਗਜੀਤ ਸਿੰਘ ਕਰਾਲਾ, ਬੀ ਕੇ ਯੂ ਪੁਆਧ ਵੱਲੋਂ ਤਰਲੋਚਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਬਲਵਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅਵਤਾਰ ਸਿੰਘ ਪੂਨੀਆ, ਇਮਪਲਾਈਜ ਫੈਡਰੇਸ਼ਨ ਏਟਕ ਵੱਲੋਂ ਸੁਰਿੰਦਰ ਸਿੰਘ ਲਹੌਰੀਆ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋਂ ਹਰਵਿੰਦਰ ਸਿੰਘ, ਟੀ ਐਸ ਯੂ ਭੰਗਲ ਵੱਲੋਂ ਗੁਰਬਖਸ਼ ਸਿੰਘ ਬੈਦਵਾਨ, ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਵੱਲੋਂ ਫੂਲ ਸਿੰਘ, ਪਾਵਰ ਕਾਮ ਠੇਕਾ ਮੁਲਾਜ਼ਮ ਜਥੇਬੰਦੀ ਵੱਲੋਂ ਏਕਮ ਸਿੰਘ ਸਿੱਧੂ, ਜਮਹੂਰੀ ਕਿਸਾਨ ਸਭਾ ਵੱਲੋਂ ਮਹਿੰਦਰ ਸਿੰਘ, ਲੋਕ ਹਿੱਤ ਮਿਸ਼ਨ ਵੱਲੋਂ ਰਵਿੰਦਰ ਸਿੰਘ ਬਜੀਦਪੁਰ, ਡੈਮੋਕਰੈਟਿਕ ਟੀਚਰਜ ਫਰੰਟ ਵੱਲੋਂ ਗੁਰ ਪਿਆਰ ਸਿੰਘ ਮਾਨਸਾ, ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਰਜਿੰਦਰ ਸਿੰਘ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਅੰਗਰੇਜ਼ ਸਿੰਘ ਭਦੌੜ, ਲਖਵਿੰਦਰ ਸਿੰਘ ਕਰਾਲਾ, ਦਰਸ਼ਨ ਸਿੰਘ ਦਰਾਲੀ, ਲੱਖਾ ਸਿੰਘ, ਜੋਰਾਵਰ ਸਿੰਘ, ਕੁਲਵੰਤ ਸਿੰਘ ਚਿੱਲਾ, ਗੁਰਪ੍ਰੀਤ ਸਿੰਘ ਸੇਖਨ ਮਾਜਰਾ, ਰੁਸਤਮ ਸ਼ੇਖ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending