Connect with us

Mohali

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨ, ਲਾਲੜੂ ਵਿਖੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸੈਮੀਨਾਰ

Published

on

ਐਸ ਏ ਐਸ ਨਗਰ, 17 ਦਸੰਬਰ (ਸ.ਬ.) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ ਸ੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ ਯੂਨੀਵਰਸਲ ਗਰੁੱਪ ਆਫ਼ ਇੰਸਟੀਟਿਊਸ਼ਨ, ਲਾਲੜੂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਧਦੇ ਪ੍ਰਭਾਵ ਤੋਂ ਬਚਾਉਣ ਅਤੇ ਨਸ਼ਿਆਂ ਕਾਰਨ ਸਮਾਜ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ ਲਈਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਸੁਰਭੀ ਪ੍ਰਾਸ਼ਰ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੂਰੇ ਪੰਜਾਬ ਵਿਚ 6 ਦਸੰਬਰ ਤੋਂ 6 ਜਨਵਰੀ ਤਕ ਨਸ਼ਾ ਮੁਕਤ ਪੰਜਾਬ” ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਹਰ ਪਿੰਡ/ਕਸਬੇ ਦੇ ਕੋਨੇ-ਕੋਨੇ ਤੱਕ ਪਹੁੰਚ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਮੁਹਿੰਮ ਦਾ ਉਦੇਸ਼ ਨੌਜਵਾਨਾਂ, ਮਾਪਿਆਂ, ਭਾਈਚਾਰਿਆਂ ਨੂੰ ਨਸ਼ੇ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਅਤੇ ਕਾਨੂੰਨੀ ਨਤੀਜਿਆਂ ਅਤੇ ਪੁਨਰਵਾਸ ਸਹਾਇਤਾ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਹੈ।

ਮੁਹਿੰਮ ਦੌਰਾਨ ਪੈਨਲ ਦੇ ਵਕੀਲ, ਪੈਰਾ ਲੀਗਲ ਵਲੰਟੀਅਰ, ਸਥਾਨਕ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ ਵਿਭਾਗਾਂ ਦੇ ਸਹਿਯੋਗ ਨਾਲ ਰੈਲੀਆਂ, ਵਾਕਾਥਨ, ਵਰਕਸ਼ਾਪਾਂ ਅਤੇ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਵਿੱਚ ਨਸ਼ੇ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਬਹਿਸ, ਪੋਸਟਰ ਮੇਕਿੰਗ, ਚਾਰਟ ਮੇਕਿੰਗ ਵਰਗੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਨਸ਼ਿਆਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਅਤੇ ਨਤੀਜਿਆਂ ਬਾਰੇ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤੇ ਜਾਣਗੇ। ਨਸ਼ਿਆਂ ਦੀ ਦੁਰਵਰਤੋਂ ਨਾਲ ਜੂਝ ਰਹੇ ਵਿਅਕਤੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending