Connect with us

Mohali

ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ ਵੱਲੋਂ ਲੁੱਟਾ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫਤਾਰ

Published

on

2 ਸੋਨੇ ਦੀਆਂ ਚੇਨਾਂ, 4 ਮੋਬਾਇਲ ਫੋਨ, ਲੈਪਟਾਪ, ਡੰਮੀ ਪਿਸਤੌਲ ਅਤੇ ਕਾਰ ਬਰਾਮਦ

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ ਵਲੋਂ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਖੋਹ ਕੀਤੀਆਂ 2 ਸੋਨੇ ਦੀਆਂ ਚੇਨਾਂ, 4 ਮੋਬਾਇਲ ਫੋਨ, ਲੈਪਟਾਪ, ਵਾਰਦਾਤਾਂ ਵਿੱਚ ਵਰਤਿਆ ਗਿਆ ਡੰਮੀ ਪਿਸਤੌਲ ਅਤੇ ਨਿਸ਼ਾਨ ਟਰੇਨੋ ਕਾਰ ਬਰਾਮਦ ਕੀਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਜਾਂਚ ) ਸੌਰਵ ਜਿੰਦਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿਮ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 12 ਦਸੰਬਰ ਨੂੰ ਰੋਹਿਤ ਜੋਹਨ ਵਾਸੀ ਸੈਕਟਰ-125 ਸੰਨੀ ਇੰਨਕਲੇਵ ਖਰੜ ਦੀ ਸ਼ਿਕਾਇਤ ਤੇ ਥਾਣਾ ਸੋਹਾਣਾ ਵਿਖੇ 3 ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵਿਰੁੱਧ ਬੀ.ਐਨ.ਐਸ. ਦੀ ਧਾਰਾ 304, 317(2) ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਅਨੁਸਾਰ 25-26 ਨਵੰਬਰ ਦੀ ਦਰਮਿਆਨੀ ਰਾਤ ਨੂੰ ਉਹ ਅਤੇ ਉਸਦਾ ਦੋਸਤ ਅਤੁਲ ਸ਼ਰਮਾ ਸੈਕਟਰ-84 ਮੁਹਾਲ਼ੀ ਰੋਡ ਤੇ ਖੜੇ ਸੀ ਤਾਂ ਇੱਕ ਡਸਟਰ ਗੱਡੀ ਵਿੱਚੋਂ ਉਤਰ ਕੇ ਤਿੰਨ ਨੌਜਵਾਨ ਉਹਨਾਂ ਕੋਲ ਆਏ ਜਿਨਾਂ ਵਿੱਚੋਂ ਇੱਕ ਨੌਜਵਾਨ ਕੋਲ ਪਿਸਤੌਲ ਸੀ। ਇਹਨਾਂ ਵਿਅਕਤੀਆਂ ਨੇ ਉਸਨੂੰ ਅਤੇ ਉਸਦੇ ਦੋਸਤ ਨੂੰ ਡਰਾ ਧਮਕਾ ਕੇ ਪਿਸਤੌਲ ਦੀ ਨੋਕ ਤੇ ਉਹਨਾਂ ਦੀਆਂ ਸੋਨੇ ਦੀਆਂ ਚੇਨਾਂ, ਦੋਵਾਂ ਦੇ ਮੋਬਾਇਲ ਫੋਨ, ਪਰਸ ਅਤੇ ਉਹਨਾਂ ਦੀ ਕਰੇਟਾ ਗੱਡੀ ਖੋਹ ਲਈ।

ਉਹਨਾਂ ਦੱਸਿਆ ਕਿ ਖੋਹ ਕੀਤੀ ਕਰੇਟਾ ਕਾਰ ਲਾਵਾਰਿਸ ਹਾਲਤ ਵਿੱਚ ਸਮਰਾਲਾ ਦੇ ਏਰੀਆ ਵਿੱਚੋਂ ਮਿਲ਼ ਗਈ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ਼ ਕਾਰਵਾਈ ਕਰਦੇ ਹੋਏ ਇਹਨਾਂ ਆਰੋਪੀਆਂ ਨੂੰ ਉਦਯੋਗਿਕ ਖੇਤਰ ਸੈਕਟਰ-82 ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਗੁਰੀ ਵਾਸੀ ਪਿੰਡ ਪੋਵਾਤ ਥਾਣਾ ਮਾਛੀਵਾੜਾ ਸਾਹਿਬ, ਜ਼ਿਲ੍ਹਾ ਲੁਧਿਆਣਾ (33), ਬਿਕਰਮ ਸਿੰਘ ਉਰਫ ਗੋਰਾ ਵਾਸੀ ਪਿੰਡ ਪੋਵਾਤ ਥਾਣਾ ਮਾਛੀਵਾੜਾ ਸਾਹਿਬ, ਜ਼ਿਲ੍ਹਾ ਲੁਧਿਆਣਾ (26) ਅਤੇ ਹਰਮਨਪ੍ਰੀਤ ਸਿੰਘ ਉਰਫ ਗਗਨਾ ਵਾਸੀ ਪਿੰਡ ਪੋਵਾਤ ਥਾਣਾ ਮਾਛੀਵਾੜਾ ਸਾਹਿਬ, ਜ਼ਿਲ੍ਹਾ ਲੁਧਿਆਣਾ (31) ਵਜੋਂ ਹੋਈ ਹੈ। ਇਹਨਾਂ ਵਿੱਚੋਂ ਹਰਮਨਪ੍ਰੀਤ ਸਿੰਘ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਸਦੇ ਵਿਰੁੱਧ ਪਹਿਲਾਂ ਵੀ ਥਾਣਾ ਸਮਰਾਲ਼ਾ ਵਿੱਚ ਨਜਾਇਜ ਸ਼ਰਾਬ ਅਤੇ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ।

ਉਹਨਾਂ ਦੱਸਿਆ ਕਿ ਆਰੋਪੀਆਂ ਵੱਲੋਂ ਉਕਤ ਵਾਰਦਾਤ ਤੋਂ ਇਲਾਵਾ 6-7 ਦਸੰਬਰ ਦੀ ਦਰਮਿਆਨੀ ਰਾਤ ਨੂੰ ਕਾਰ ਨਿਸ਼ਾਨ ਟਰੇਨੋ ਤੇ ਸਵਾਰ ਹੋ ਕੇ ਮੁਹਾਲ਼ੀ ਦੇ ਮਾਨਵ ਮੰਗਲ ਸਕੂਲ ਦੇ ਸਾਹਮਣੇ ਸਵਿਫਟ ਗੱਡੀ ਲਗਾਕੇ ਖੜੇ ਦੋ ਵਿਅਕਤੀਆਂ ਨੂੰ ਡੰਮੀ ਪਿਸਟਲ ਦਿਖਾ ਕੇ ਉਹਨਾਂ ਦੇ ਮੋਬਾਇਲ਼ ਫੋਨ ਖੋਹ ਕੀਤੇ ਗਏ ਸਨ। ਇਸਤੋਂ ਇਲਾਵਾ 9 ਦਸੰਬਰ ਨੂੰ ਰਾਤ ਸਮੇਂ ਸੈਕਟਰ-81 ਮੁਹਾਲ਼ੀ ਦੇ ਏਰੀਆ ਵਿੱਚੋਂ ਰੇਲਵੇ ਲਾਈਨ ਨੇੜੇ ਰੋਡ ਤੇ ਇੱਕ ਸਾਈਡ ਆਲਟੋ ਗੱਡੀ ਵਿੱਚ ਬੈਠੇ ਲੜਕੀ ਅਤੇ ਲੜਕੇ ਨੂੰ ਡੰਮੀ ਪਿਸਟਲ ਨਾਲ਼ ਡਰਾ-ਧਮਕਾ ਕੇ ਲੈਪਟਾਪ ਖੋਹ ਕੀਤਾ ਗਿਆ। ਆਰੋਪੀਆਂ ਵਲੋਂ ਉਸੇ ਦਿਨ ਪਿੰਡ ਚਿੱਲਾ ਮਨੌਲੀ ਨੇੜੇ ਇੱਕ ਗੱਡੀ ਵਿੱਚ ਬੈਠੇ ਲੜਕੇ ਅਤੇ ਲੜਕੀ ਨੂੰ ਡੰਮੀ ਪਿਸਤੌਲ ਦਿਖਾ ਕੇ 11 ਹਜਾਰ ਰੁਪਏ ਗੂਗਲ ਪੇਅ ਟ੍ਰਾਂਸਫਰ ਕਰਵਾਏ ਸਨ। ਉਹਨਾਂ ਦੱਸਿਆ ਕਿ ਆਰੋਪੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਡੰਮੀ ਪਿਸਤੌਲ ਨਾਲ਼ ਰਾਹਗੀਰਾਂ ਅਤੇ ਕਾਰ ਸਵਾਰਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਪੁਲੀਸ ਵਲੋਂ ਆਰੋਪੀਆਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending