Connect with us

International

ਵਿਦਿਆਰਥੀ ਆਗੂ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਸਾ ਭੜਕੀ

Published

on

ਢਾਕਾ, 19 ਦਸੰਬਰ (ਸ.ਬ.) ਜੁਲਾਈ ਵਿਦਰੋਹ ਦੇ ਪ੍ਰਮੁੱਖ ਆਗੂ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਅੱਜ ਪੂਰੇ ਬੰਗਲਾਦੇਸ਼ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਹੋਈ ਹੈ।

ਬੀਤੀ ਰਾਤ ਮੁੱਖ ਸਲਾਹਕਾਰ ਮੁਹੰਮਦ ਯੂਨਸ ਵੱਲੋਂ ਇਨਕਲਾਬ ਮੰਚ ਦੇ ਆਗੂ ਹਾਦੀ ਦੀ ਮੌਤ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਕਈ ਥਾਵਾਂ ਤੇ ਹਮਲੇ ਅਤੇ ਭੰਨਤੋੜ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਹਾਲਾਂਕਿ ਅੱਜ ਸਵੇਰੇ ਹਿੰਸਾ ਦੀ ਕੋਈ ਤਾਜ਼ਾ ਘਟਨਾ ਦਰਜ ਨਹੀਂ ਕੀਤੀ ਗਈ।

ਜ਼ਿਕਰਯੋਗ ਕਿ ਹਾਦੀ 12 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਉਮੀਦਵਾਰ ਸੀ। ਪਿਛਲੇ ਹਫ਼ਤੇ ਢਾਕਾ ਦੇ ਬਿਜੋਏਨਗਰ ਇਲਾਕੇ ਵਿੱਚ ਚੋਣ ਪ੍ਰਚਾਰ ਦੌਰਾਨ ਨਕਾਬਪੋਸ਼ ਹਮਲਾਵਰਾਂ ਨੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਸੀ। ਸਿੰਗਾਪੁਰ ਦੇ ਇੱਕ ਹਸਪਤਾਲ ਵਿੱਚ ਛੇ ਦਿਨਾਂ ਤੱਕ ਮੌਤ ਨਾਲ ਲੜਨ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਬੀਤੀ ਰਾਤ ਅਖ਼ਬਾਰਾਂ ਦੇ ਦਫ਼ਤਰਾਂ ਤੇ ਹਮਲੇ ਕੀਤੇ ਅਤੇ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ਦੇ ਨਿਵਾਸ ’32 ਧਾਨਮੰਡੀ’ ਵਿੱਚ ਭੰਨਤੋੜ ਕੀਤੀ।

ਬੀਤੀ ਰਾਤ ਕਰੀਬ 1:30 ਵਜੇ ਪ੍ਰਦਰਸ਼ਨਕਾਰੀਆਂ ਨੇ ਚਟਗਾਂਵ ਵਿੱਚ ਸਹਾਇਕ ਭਾਰਤੀ ਹਾਈ ਕਮਿਸ਼ਨਰ ਦੀ ਰਿਹਾਇਸ਼ ਤੇ ਇੱਟਾਂ-ਪੱਥਰ ਸੁੱਟੇ, ਪਰ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਪੁਲੀਸ ਨੇ ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕਰਕੇ ਭੀੜ ਨੂੰ ਖਿੰਡਾਇਆ ਅਤੇ 12 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਸੀਨੀਅਰ ਅਧਿਕਾਰੀਆਂ ਨੇ ਸਹਾਇਕ ਹਾਈ ਕਮਿਸ਼ਨਰ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ।

ਨੈਸ਼ਨਲ ਸਿਟੀਜ਼ਨ ਪਾਰਟੀ ਦੇ ਸਮਰਥਕਾਂ ਨੇ ਢਾਕਾ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਸੋਗ ਮਾਰਚ ਕੱਢਿਆ। ਉਨ੍ਹਾਂ ਦੋਸ਼ ਲਾਇਆ ਕਿ ਹਾਦੀ ਦੇ ਕਾਤਲ ਕਤਲ ਕਰਨ ਤੋਂ ਬਾਅਦ ਭਾਰਤ ਭੱਜ ਗਏ ਹਨ। ਐਨ.ਸੀ.ਪੀ. ਦੇ ਮੁੱਖ ਆਗੂ ਸਾਰਜਿਸ ਆਲਮ ਨੇ ਕਿਹਾ ਕਿ ਜਦੋਂ ਤੱਕ ਭਾਰਤ ਹਾਦੀ ਭਾਈ ਦੇ ਕਾਤਲਾਂ ਨੂੰ ਵਾਪਸ ਨਹੀਂ ਕਰਦਾ, ਬੰਗਲਾਦੇਸ਼ ਵਿੱਚ ਭਾਰਤੀ ਹਾਈ ਕਮਿਸ਼ਨ ਬੰਦ ਰਹਿਣਾ ਚਾਹੀਦਾ ਹੈ। ਅਸੀਂ ਜੰਗ ਦੀ ਸਥਿਤੀ ਵਿੱਚ ਹਾਂ।

ਢਾਕਾ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੱਭਿਆਚਾਰਕ ਸਮੂਹ ‘ਛਾਇਆ ਨਟ’ ਦੇ ਦਫ਼ਤਰ ਤੇ ਹਮਲਾ ਕਰਕੇ ਫਰਨੀਚਰ ਨੂੰ ਅੱਗ ਲਗਾ ਦਿੱਤੀ।

ਕਾਰਵਾਨ ਬਾਜ਼ਾਰ ਸਥਿਤ ਪ੍ਰਮੁੱਖ ਅਖ਼ਬਾਰਾਂ ‘ਪ੍ਰਥਮ ਆਲੋ’ ਅਤੇ ‘ਡੇਲੀ ਸਟਾਰ’ ਦੇ ਦਫ਼ਤਰਾਂ ਵਿੱਚ ਭੰਨਤੋੜ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਇਮਾਰਤ ਦੇ ਸਾਹਮਣੇ ਅੱਗ ਲਗਾ ਦਿੱਤੀ, ਜਦੋਂ ਕਿ ਪੱਤਰਕਾਰ ਅਤੇ ਸਟਾਫ ਅੰਦਰ ਫਸੇ ਹੋਏ ਸਨ।

ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਦੇਸ਼ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਹਾਦੀ ਦੇ ਕਾਤਲਾਂ ਨੂੰ ਜਲਦ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਕਿਹਾ ਕਿ ਕਾਤਲਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਮੈਂ ਸਾਰੇ ਨਾਗਰਿਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬਰ ਅਤੇ ਸੰਜਮ ਬਣਾਈ ਰੱਖਣ।

Continue Reading

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending