Connect with us

Mohali

ਇਮਾਰਤ ਉਸਾਰੀ ਦੇ ਕੰਮ ਵਿੱਚ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ ਦੇ ਮੈਂਬਰ ਠੇਕੇਦਾਰਾਂ ਨੂੰ ਤਹਿਰੀਜ ਦੇਣ ਲੋਕ : ਦੀਦਾਰ ਸਿੰਘ ਕਲਸੀ

Published

on

ਐਸ ਏ ਐਸ ਨਗਰ, 20 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ ਨੇ ਕਿਹਾ ਹੈ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਇਮਾਰਤ ਉਸਾਰੀ ਦੇ ਕੰਮ ਵਿੱਚ ਐਸੋਸੀਏਸ਼ਨ ਦੇ ਮੈਂਬਰ ਠੇਕੇਦਾਰਾਂ ਨੂੰ ਤਰਜੀਹ ਦੇਣ ਤਾਂ ਜੋ ਕਿਸੇ ਕਿਸਮ ਦਾ ਵਿਵਾਦ ਹੋਣ ਤੇ ਐਸੋਸੀਏਸ਼ਨ ਦੇ ਪੱਧਰ ਤੇ ਉਸਦਾ ਹਲ ਕੀਤਾ ਜਾ ਸਕੇ।

ਅੱਜ ਇੱਥੇ ਰਾਮਗੜ੍ਹੀਆ ਭਵਨ ਫੇਜ਼-3ਬੀ 1 ਵਿਖੇ ਐਸੋਸੀਏਸ਼ਨ ਦੇ ਦਫਰਤ ਵਿੱਚ ਉਹਨਾਂ ਦੀ ਪ੍ਰਧਾਨਗੀ ਹੇਠ ਹੋਈ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਨਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੀ ਸਾਂਝੀ ਕਮੇਟੀ ਦੀ ਮੀਟਿੰਗ ਵਿੱਚ ਇਮਾਰਤਾਂ ਦੇ ਨਿਰਮਾਣ ਅਤੇ ਲੱਕੜ ਦੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਸ਼ਡਿਊਲ ਰੇਟ 2024 ਦੇ ਰੇਟ ਨਿਰਧਾਰਤ ਕਰਨ ਬਾਰੇ ਵਿਚਾਰ ਕੀਤਾ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਮੀਟਿੰਗ ਵਿੱਚ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਰੱਖੇ ਅਤੇ ਇਮਾਰਤ ਉਸਾਰੀ ਦੇ ਸਿਵਲ ਕੰਮਾਂ ਅਤੇ ਲੱਕੜ ਦੇ ਕੰਮਾਂ ਸਬੰਧੀ ਠੇਕੇਦਾਰਾਂ ਅਤੇ ਪਲਾਟ ਮਾਲਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਰੇਟ ਤੈਅ ਕੀਤੇ ਗਏ ਹਨ ਜਿਸ ਨਾਲ ਠੇਕੇਦਾਰ ਦੇ ਲਾਭ ਦੇ ਨਾਲ ਨਾਲ ਮਕਾਨ ਮਾਲਕਾਂ ਨੂੰ ਉਸਾਰੀ ਦੇ ਕੰਮਾਂ ਵਿੱਚ ਬਹੁਤਾ ਵਿੱਤੀ ਬੋਝ ਨਾ ਪਵੇ।

ਇਸ ਮੌਕੇ ਦੀਦਾਰ ਸਿੰਘ ਕਲਸੀ ਨੇ ਪਲਾਟ ਮਾਲਕਾਂ ਨੂੰ ਅਪੀਲ ਕੀਤੀ ਕਿ ਇਮਾਰਤ ਦੀ ਉਸਾਰੀ ਦਾ ਕੰਮ ਅਤੇ ਲੱਕੜ ਦਾ ਕੰਮ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਨਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ, ਚੰਡੀਗੜ੍ਹ ਅਤੇ ਪੰਚਕੁਲਾ ਦੇ ਮੈਂਬਰ ਠੇਕੇਦਾਰਾਂ ਤੋਂ ਹੀ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਮੈਂਬਰ ਠੇਕੇਦਾਰ ਐਸੋਸੀਏਸ਼ਨ ਵੱਲੋਂ ਪ੍ਰਵਾਨਤ ਰੇਟਾਂ ਅਨੁਸਾਰ ਅਤੇ ਤਸੱਲੀ ਬਖਸ਼ ਕੰਮ ਕਰਦੇ ਹਨ ਜਿਸ ਕਰਕੇ ਮਕਾਨ ਮਾਲਕ ਨੂੰ ਤਹਿ ਸ਼ੁਦਾ ਰੇਟਾਂ ਤੋਂ ਵੱਧ ਅਦਾਇਗੀ ਨਹੀ ਕਰਨੀ ਪੈਂਦੀ ।

ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਵੱਲੋਂ ਨਿਰਧਾਰਤ ਰੇਟ ਸ਼ਡਿਊਲ ਅਨੁਸਾਰ ਮੈਂਬਰ ਠੇਕੇਦਾਰ ਮਕਾਨ ਮਾਲਕ ਨਾਲ ਐਗਰੀਮੈਂਟ ਕਰਕੇ ਹੀ ਕੰਮ ਕਰਦੇ ਹਨ, ਜਿਸ ਨਾਲ ਦੋਵੇਂ ਧਿਰਾਂ ਵਿੱਚ ਵਾਦ-ਵਿਵਾਦ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਮਕਾਨ ਮਾਲਕਾਂ ਦਾ ਠੇਕੇਦਾਰਾਂ ਨਾਲ ਕੰਮ ਦੇ ਸਬੰਧ ਵਿੱਚ ਅਤੇ ਰਕਮ ਦੀ ਅਦਾਇਗੀ ਦੇ ਸਬੰਧ ਵਿਚ ਝਗੜਾ ਹੋ ਜਾਂਦਾ ਹੈ ਜਿਸ ਕਾਰਣ ਮਕਾਨ ਮਾਲਕ ਦੀ ਪ੍ਰੇਸ਼ਾਨੀ ਵੱਧਦੀ ਹੈ ਅਤੇ ਕੰਮ ਕਰਨ ਵਾਲੇ ਠੇਕੇਦਾਰ ਦੀ ਬਦਨਾਮੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਝਗੜਿਆਂ ਨੂੰ ਰੋਕਣ ਲਈ ਮਕਾਨ ਮਾਲਕ, ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਖੇ ਐਸੋਸੀਏਸ਼ਨਾਂ ਵੱਲੋਂ ਇਮਾਰਤਾਂ ਦੇ ਨਿਰਮਾਣ ਲਈ ਤਿਆਰ ਕੀਤੇ ਸ਼ਡਿਊਲ ਰੇਟ ਅਨੁਸਾਰ ਐਗਰੀਮੈਂਟ ਕਰਕੇ ਹੀ ਕੰਮ ਕਰਵਾਉਣ ਤਾਂ ਜੋ ਮਾਲਕ ਦਾ ਕੰਮ ਸਹੀ ਰੇਟ ਤੇ ਅਤੇ ਨਿਰਧਾਰਤ ਸਮੇਂ ਅਨੁਸਾਰ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਸ਼ਡਿਊਲ ਰੇਟ ਅਨੁਸਾਰ ਐਗਰੀਮੈਂਟ ਕਰਨ ਉਪਰੰਤ ਕੀਤੇ ਕੰਮ ਵਿਚ ਕਿਸੇ ਕਿਸਮ ਦਾ ਰੌਲਾ ਪੈਂਦਾ ਹੈ ਤਾਂ ਅਜਿਹੇ ਕੇਸਾਂ ਨੂੰ ਐਸੋਸੀਏਸ਼ਨਾਂ ਦੀ ਆਰਬੀਟ੍ਰੇਸ਼ਨ ਕਮੇਟੀ ਹੱਲ ਵੀ ਕਰਵਾਉਂਦੀ ਹੈ।

ਮੀਟਿੰਗ ਵਿੱਚ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਨਟ੍ਰੈਕਟਰ ਐਸੋਸੀਏਸ਼ਨ (ਰਜਿ.) ਚੰਡੀਗੜ੍ਹ ਦੇ ਜਨਰਲ ਸਕੱਤਰ ਗੁਰਮੇਜ ਸਿੰਘ, ਮੀਤ ਸਕੱਤਰ ਸਤਪਾਲ ਸਿੰਘ, ਕਰਨੈਲ ਸਿੰਘ, ਮੈਂਬਰ ਗੁਰਮੇਲ ਸਿੰਘ, ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਨਟ੍ਰੈਕਟਰ ਐਸੋਸੀਏਸ਼ਨ (ਰਜਿ.) ਪੰਚਕੂਲਾ ਦੇ ਪ੍ਰਧਾਨ ਲਜਿਆ ਰਾਮ, ਜਨਰਲ ਸਕੱਤਰ ਸੁਰਿੰਦਰ ਪਾਲ, ਉਪ ਪ੍ਰਧਾਨ ਜਗਦੀਸ਼ ਸਿੰਘ, ਮੰਗਤ ਰਾਮ ਮੈਂਬਰ, ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਨਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਦੇ ਲਖਮੀਰ ਸਿੰਘ ਹੁੰਝਣ, ਨਿਰਮਲ ਸਿੰਘ, ਸੁੱਚਾ ਸਿੰਘ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending