Mohali
ਵਾਰਡਬੰਦੀ ਕਮੇਟੀ ਦੀ ਮੀਟਿੰਗ ਦੌਰਾਨ ਨਗਰ ਨਿਗਮ ਦੀ ਪ੍ਰਸਤਾਵਿਤ ਵਾਰਡਬੰਦੀ ਨੂੰ ਮੰਜੂਰੀ
ਸੋਮਵਾਰ ਨੂੰ ਲੋਕਾਂ ਵਾਸਤੇ ਰੱਖਿਆ ਜਾਵੇਗਾ 50 ਵਾਰਡਾਂ ਦਾ ਪ੍ਰਸਤਾਵਿਤ ਨਕਸ਼ਾ, ਦਾਅਵੇ ਅਤੇ ਇਤਰਾਜ ਮੰਗੇ ਜਾਣਗੇ
ਐਸ ਏ ਐਸ ਨਗਰ, 20 ਦਸੰਬਰ (ਸ.ਬ.) ਪਿਛਲੇ ਕਈ ਦਿਨਾਂ ਤੋਂ ਉਡੀਕੀ ਜਾ ਰਹੀ ਨਗਰ ਨਿਗਮ ਦੀ ਵਾਰਡਬੰਦੀ ਕਮੇਟੀ ਦੀ ਮੀਟਿੰਗ ਦੌਰਾਨ ਅਗਲੀ ਵਾਰ ਹੋਣ ਵਾਲੀ ਚੋਣ ਲਈ ਕੀਤੀ ਜਾਣ ਵਾਲੀ ਪ੍ਰਸਤਾਵਿਤ ਵਾਰਡਬੰਦੀ ਦੇ ਨਕਸ਼ੇ ਨੂੰ ਮੰਜੂਰੀ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਮੀਟਿੰਗ ਵਿੱਚ ਕਾਂਗਰਸ ਨਾਲ ਸੰਬੰਧਤ ਜਸਪ੍ਰੀਤ ਸਿੰਘ ਗਿਲ ਅਤੇ ਕਮਲਪ੍ਰੀਤ ਸਿੰਘ ਬੰਨੀ ਸ਼ਾਮਿਲ ਨਹੀਂ ਹੋਏ। ਕਾਂਗਰਸ ਦੇ ਮੈਂਬਰਾਂ ਨੇ ਪ੍ਰਸਤਾਵਿਤ ਵਾਰਡਬੰਦੀ ਬਾਰੇ ਅਗਾਉਂ ਜਾਣਕਾਰੀ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਇਸ ਮੀਟਿੰਗ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਮੀਟਿੰਗ ਵਿੱਚ ਅਕਾਲੀ ਦਲ ਵਲੋਂ ਸ਼ਾਮਿਲ ਹੋਏ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਵਲੋਂ ਵੀ ਇਤਰਾਜ ਜਤਾਇਆ ਗਿਆ ਕਿ ਉਹਨਾਂ ਨੂੰ ਵਾਰਡਬੰਦੀ ਦੇ ਪ੍ਰਸਤਾਵਿਤ ਨਕਸ਼ੇ ਦੀ ਸਾਫਟ ਕਾਪੀ ਮੁਹਈਆ ਕਰਵਾਈ ਜਾਵੇ ਜਿਸਤੋਂ ਅਧਿਕਾਰੀਆਂ ਵਲੋਂ ਸਾਫ ਇਨਕਾਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਵੀ 50 ਵਾਰਡ ਬਣਾਏ ਜਾ ਰਹੇ ਹਨ ਕਿਉਂਕਿ ਨਗਰ ਨਿਗਮ ਦੀ ਹੱਦਬੰਦੀ ਵਿੱਚ ਸ਼ਾਮਿਲ ਕੀਤੇ ਗਏ ਖੇਤਰਾਂ ਦੀ ਆਬਾਦੀ ਨੂੰ ਸ਼ਾਮਿਲ ਕੀਤੇ ਜਾਣ ਤੋਂ ਬਾਵਜੂਦ ਨਗਰ ਨਿਗਮ ਅਧੀਨ ਆਉਂਦੇ ਖੇਤਰ ਦੀ ਕੁਲ ਆਬਾਦੀ ਦੇ ਹਿਸਾਬ ਨਾਲ ਵਾਰਡਾਂ ਦੀ ਗਿਣਤੀ ਨਹੀਂ ਵਧਾਈ ਜਾ ਸਕਦੀ। ਇਸ ਦੌਰਾਨ ਜਿੱਥੇ ਸ਼ਹਿਰ ਵਿਚਲੇ ਪਹਿਲੇ ਵਾਰਡਾਂ ਨੂੰ ਪਹਿਲਾਂ ਦੇ ਮੁਕਾਬਲੇ ਕਾਫੀ ਵੱਡਾ ਕੀਤਾ ਗਿਆ ਹੈ ਉੱਥੇ ਸੂਤਰ ਦੱਸਦੇ ਹਨ ਕਿ ਵਾਰਡਬੰਦੀ ਵਿੱਚ ਕਈ ਕੌਸਲਰਾਂ ਦੇ ਖੇੇਤਰ ਇੱਕ ਦੂਜੇ ਨਾਲ ਰਲਾ ਦਿੱਤੇ ਗਏ ਹਨ ਅਤੇ ਇਹ ਕੌਂਸਲਰ ਇੱਕ ਦੂਜੇ ਦੇ ਖਿਲਾਫ ਚੋਣ ਲੜਦੇ ਨਜਰ ਆਉਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਬੰਦੀ ਦੀ ਸ਼ੁਰੂਆਤ ਪਿੰਡ ਮੁਹਾਲੀ ਤੋਂ ਕਰਦਿਆਂ ਉੱਥੇ ਇੱਕ ਨੰਬਰ ਵਾਰਡ ਬਣਾਇਆ ਗਿਆ ਹੈੈ। ਫੇਜ਼ 6 ਦੇ ਖੇਤਰ ਨੂੰ 2 ਨੰਬਰ ਵਾਰਡ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੇਜ਼ 1 ਦੇ ਦੋ ਵਾਰਡ ਬਣਾਏ ਗਏ ਹਨ ਜਿਸ ਵਿੱਚ ਫੇੇਜ਼ 2 ਦੇ ਐਚ ਐਲ ਐਚ ਐਮ ਕਵਾਟਰਾਂ ਦਾ ਹਿੱਸਾ (ਗੁਰੂਦੁਆਰਾ ਸਾਹਿਬ ਵਾਲਾ) ਸ਼ਾਮਿਲ ਕੀਤਾ ਗਿਆ ਹੈ। ਬਾਕੀ ਦੇ ਫੇਜ਼ 2 ਦਾ ਇੱਕ ਵਾਰਡ ਬਣਿਆ ਹੈ। ਫੇਜ਼ 4 ਦੇ ਕੁੱਝ ਹਿੱਸੇ ਨੂੰ ਫੇਜ਼ 5 ਨਾਲ ਜੋੜਿਆ ਗਿਆ ਹੈ ਅਤੇ ਬਾਕੀ ਦੇ ਖੇਤਰ ਦਾ ਇੱਕ ਵਾਰਡ ਬਣਾਇਆ ਗਿਆ ਹੈ। ਫੇਜ਼ 5 ਦੇ ਦੋ ਵਾਰਡ ਬਣੇ ਹਨ ਜਿਹਨਾਂ ਵਿੱਚੋਂ ਇੱਕ ਵਿੱਚ ਫੇਜ਼ 4 ਦਾ ਹਿੱਸਾ ਜੋੜਿਆ ਗਿਆ ਹੈ ਅਤੇ ਬਾਕੀ ਵਿੱਚ 3 ਬੀ 2 ਦੇ 10 ਮਰਲਾ ਖੇਤਰ ਨੂੰ ਜੋੜਿਆ ਗਿਆ ਹੈ। 3 ਬੀ 2 ਦੇ ਤਿੰਨ ਹਿੱਸੇ ਹੋ ਗਏ ਹਨ ਜਿਹਨਾਂ ਵਿੱਚੋਂ ਇੱਕ ਹਿੱਸਾ 3 ਬੀ 1 ਅਤੇ ਇੱਕ ਹਿੱਸਾ ਫੇਜ਼ 7 ਨਾਲ ਜੋੜਿਆ ਗਿਆ ਹੈ। ਫੇਜ਼ 3 ਏ ਦਾ ਵੱਖਰਾ ਵਾਰਡ ਬਣਿਆ ਹੈ।
ਇਸਤੋਂ ਇਲਾਵਾ ਫੇਜ਼ 7 ਦੇ ਦੋ , ਫੇਜ਼ 9 ਦੇ ਦੋ, ਫੇਜ਼ 10 ਦੇ ਦੋ, ਫੇਜ਼ 11 ਦੇ ਤਿੰਨ, ਸੈਕਟਰ 66ਏ ਏਅਰੋ ਸਿਟੀ ਦੇ ਦੋ, ਸੈਕਟਰ 71 ਦਾ ਇੱਕ ਸੈਕਟਰ 70 ਦਾ ਇੱਕ, ਮਟੌਰ ਦੇ ਦੋ, ਸੈਕਟਰ 78 ਅਤੇ ਸੋਹਾਣੇ ਦੇ ਦੋ, ਸੈਕਟਰ 79 ਦਾ ਇੱਕ, ਸੈਕਟਰ 80 ਦਾ ਇੱਕ, ਬਲੌਂਗੀ ਦੇ ਤਿੰਨ ਟੀ ਡੀ ਆਈ ਦੇ ਦੋ ਚੱਪੜਚਿੱੜੀ ਅਤੇ ਲਾਂਡਰਾਂ ਦਾ ਇੱਕ, ਸੈਕਟਰ 90-91 ਅਤੇ ਲਖਨੋਰ ਦਾ ਇੱਕ, ਸੈਕਟਰ 94 ਅਤੇ 89-90 ਦਾ ਇੰਕ ਵਾਰਡ ਬਣਇਆ ਗਿਆ ਹੈ।
ਉੱਪਰ ਦਿੱਤੀ ਜਾਣਕਾਰੀ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਪੂਰੀ ਜਾਣਕਾਰੀ ਸੋਮਵਾਰ ਨੂੰ ਵਾਰਡਬੰਦੀ ਦਾ ਨਕਸ਼ਾ ਜਾਰੀ ਹੋਣ ਤੇ ਹੀ ਮਿਲੇਗੀ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
