Mohali
ਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਐਸ ਏ ਐਸ ਨਗਰ 22 ਦਸੰਬਰ (ਸ.ਬ.) ਖਪਤਕਾਰ ਸੁਰਖਿਆ ਫੈਡਰੇਸ਼ਨ, ਐਸ ਏ ਐਸ ਨਗਰ ਦੇ ਪ੍ਰਧਾਨ ਸz. ਪੀ ਐਸ ਵਿਰਦੀ ਦੀ ਪ੍ਰਧਾਨਗੀ ਹੇਠ ਧਰਾਨਾ ਭਵਨ ਫੇਜ਼ 5 ਐਸ ਏ ਐਸ ਨਗਰ ਵਿਖੇ ਹੋਈ ਸੰਸਥਾ ਦੀ ਕਾਰਜਕਾਰਣੀ ਦੀ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ।
ਸੰਸਥਾ ਦੇ ਜਨਰਲ ਸਕੱਤਰ ਸ੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਕਾਫੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸਿਟੀ ਬਸ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਮੀਅਿੰਗ ਦੌਰਾਨ ਕਿਹਾ ਗਿਆ ਕਿ ਫੈਡਰੇਸ਼ਨ ਵਲੋਂ ਵਾਰ ਵਾਰ ਲਿਖਣ ਦੇ ਬਾਵਜੂਦ ਇਹ ਬਸ ਸੇਵਾ ਅਜੇ ਤੱਕ ਸ਼ੁਰੂ ਨਹੀਂ ਹੋਈ ਹੈ ਅਤੇ ਇਸਨੂੰ ਛੇਤੀ ਆਰੰਭ ਕੀਤਾ ਜਾਵੇ।
ਮੀਟਿੰਗ ਦੌਰਾਨ ਕਿਹਾ ਗਿਆ ਕਿ ਫੂਡ ਸੇਫਟੀ ਕਮੇਟੀ ਦੀ ਜਿਲ੍ਹਾ ਪੱਤਰ ਦੀ ਮੀਟਿੰਗ ਬਹੁਤ ਸਮੇਂ ਤੋਂ ਨਹੀਂ ਹੋਈ ਹੈ ਅਤੇ ਇਹ ਮੀਟਿੰਗ ਤੁਰੰਤ ਸੱਦੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਵਿਕਦੀਆਂ ਮਿਠਾਈਆਂ ਖਾਸ ਕਰਕੇ ਖੋਆ, ਪਨੀਰ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਰੋਕਣ ਲਈ ਉਪਰਾਲੇ ਕੀਤੇ ਜਾਣ। ਮੀਟਿੰਗ ਦੌਰਾਨ ਕਿਹਾ ਗਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੁਹਾਲੀ ਵਲੋਂ ਖਪਤਕਾਰਾਂ ਨੂੰ ਲਗਭਗ ਚਾਰ ਮਹੀਨੇ ਤੋਂ ਵੱਧ ਸਮੇਂ ਤੋਂ ਬਿਜਲੀ ਦੇ ਬਿੱਲ ਜਾਰੀ ਨਹੀਂ ਕੀਤੇ ਗਏ ਅਤੇ ਇਹ ਬਿਲ ਤੁਰੰਤ ਜਾਰੀ ਕੀਤੇ ਜਾਣ ਕਿਉਂਕਿ ਬਾਅਦ ਵਿੱਚ ਜ਼ਿਆਦਾ ਰਕਮ ਦਾ ਬਿੱਲ ਭਰਨ ਵਿਚ ਔਕੜ ਆਵੇਗੀ।
ਮੀਟਿੰਗ ਦੌਰਾਨ ਸ਼ਹਿਰ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਚਾਹਨ ਚਾਲਕਾਂ ਖਿਲਾਫ ਕਾਰਵਾਈ ਕਰਨ, ਫੜੀ ਵਾਲਿਆਂ ਲਈ ਗਮਾਡਾ ਵੱਲੋਂ ਨਗਰ ਨਿਗਮ ਨੂੰ ਵੱਖ ਵੱਖ ਫੇਜ਼ਾਂ ਵਿੱਚ ਸੌਂਪੀਆਂ ਗਈਆਂ ਥਾਵਾਂ ਨੂੰ ਵਿਕਸਿਤ ਕਰਕੇ ਫੜੀ ਵਾਲਿਆਂ ਨੂੰ ਅਲਾਟ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਦੌਰਾਨ ਸ਼ਹਿਰ ਵਿਚ ਸਾਫ਼ ਸਫ਼ਾਈ ਦੀ ਵਿਗੜਦੀ ਹਾਲਤ ਵਿੱਚ ਸੁਧਾਰ ਕਰਨ ਦੀ ਮੰਗ ਕਰਦਿਆਂ ਫੈਡਰੇਸ਼ਨ ਦੀ ਮੀਤ ਪ੍ਰਧਾਨ ਸ਼੍ਰੀਮਤੀ ਰੁਪਿੰਦਰ ਕੌਰ ਨਾਗਰਾ ਨੇ ਕਿਹਾ ਕਿ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਬਣਾਏ ਗਏ ਕੂੜਾ ਕੁਲੇਕਸਨ ਸੈਂਟਰਾਂ ਤੋਂ ਕਈ ਕਈ ਦਿਨਾਂ ਤੱਕ ਕੂੜਾ ਨਹੀਂ ਚੁੱਕਿਆ ਜਾਂਦਾ ਜਿਸ ਕਰਕੇ ਇਲਾਕੇ ਵਿੱਚ ਬਹੁਤ ਬਦਬੂ ਫ਼ੈਲ ਜਾਂਦੀ ਹੈ ਅਤੇ ਮੱਛਰ ਪੈਦਾ ਹੋ ਜਾਣ ਨਾਲ ਭੈੜੀ ਬਿਮਾਰੀਆਂ ਮਲੇਰੀਆ, ਡੇਂਗੂ ਆਦਿ ਫੈਲ ਰਹੀਆਂ ਹਨ। ਉਨ੍ਹਾਂ ਸੈਕਟਰ 71 ਦੇ ਕਮਿਊਨਟੀ ਸੈਂਟਰ ਦੇ ਸਾਹਮਣੇ ਬਣੇ ਆਰ ਐਮ ਸੀ ਦਾ ਹਵਾਲਾ ਦਿੰਦਿਆਂ ਇਸ ਨੂੰ ਕਿਸੇ ਹੋਰ ਉਚਿੱਤ ਥਾਂ ਤੇ ਸ਼ਿਫਟ ਕਰਨ ਦੀ ਮੰਗ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਜੈ ਸਿੰਘ ਸ਼ੈਂਹਬੀ, ਜਗਤਾਰ ਸਿੰਘ , ਗੁਰਚਰਨ ਸਿੰਘ ਕਪੂਰ, ਐਸ ਐਸ ਗਰੇਵਾਲ, ਸੋਹਣ ਲਾਲ ਸ਼ਰਮਾ, ਪ੍ਰਵੀਨ ਕੁਮਾਰ ਕਪੂਰ, ਲਛਮਣ ਸਿੰਘ, ਗੁਰਮੀਤ ਸਿੰਘ ਵੀ ਮੌਜੂਦ ਸਨ।
Mohali
ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ
ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।
ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।
ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।
ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।
Mohali
ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।
ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।
ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
Mohali
ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।
-
Mohali2 months agoਜਨਰਲ ਵਰਗ ਦੇ ਲੋਕਾਂ ਲਈ ਕੇਂਦਰ ਵਿੱਚ ਕਮਿਸ਼ਨ ਬਣਾਉਣ ਦੀ ਮੰਗ
-
Punjab2 months agoਪੂਰਨ ਸ਼ਾਹਕੋਟੀ ਨਹੀਂ ਰਹੇ
-
Mohali2 months agoਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੰਗਰ ਲਗਾਇਆ
-
Editorial1 month agoਕੁਦਰਤ ਨੂੰ ਬਹੁਤ ਪਿਆਰ ਕਰਦੇ ਹਨ ਪੰਜਾਬੀ
-
Mohali1 month ago3 ਬੀ 2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰਨ ਦੇ ਦੋਸ਼ ਹੇਠ ਅਕਾਲੀ ਦਲ ਦੇ ਸਾਬਕਾ ਆਗੂ ਮਲਕੀਅਤ ਸਿੰਘ ਖਾਲਸਾ ਸਮੇਤ ਦੋ ਵਿਅਕਤੀ ਗ੍ਰਿਫਤਾਰ
-
Punjab1 month agoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ
-
Mohali2 months agoਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਸਫਰ-ਏ-ਸ਼ਹਾਦਤ ਸਮਾਗਮ
-
Punjab2 months agoਕਿਸਾਨ ਆਗੂ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
