Connect with us

Mohali

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਸਫਰ-ਏ-ਸ਼ਹਾਦਤ ਸਮਾਗਮ

Published

on

ਐਸ ਏ ਐਸ ਨਗਰ 22 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਪਰਵੀਨ ਸਿੰਘ ਪ੍ਰੀਤ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਰਬੰਸ ਦਾਨੀ ਦਸਮ ਪਿਤਾ ਧੰਨ ਧੰਨ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੁਆਰਾ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਅਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ।

ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਮੂਗਲ ਹਕੁਮਤ ਸਮੇ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ ਕੇ, ਬੰਦ ਬੰਦ ਕਟਵਾ ਕੇ, ਖੋਪਰੀ ਉਤਰਵਾ ਕੇ, ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਵਿਸਥਾਰ ਸਹਿਤ ਵਰਣਨ ਕੀਤਾ। ਇਸ ਤੋਂ ਇਲਾਵਾ ਭਾਈ ਗੁਰਦਿੱਤ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ, ਹਰਜੱਸ ਕੀਰਤਨੀ ਜੱਥਾ, ਬੀਬੀ ਪਲਵਿੰਦਰ ਕੌਰ, ਬੀਬੀ ਉਤੱਮਜੀਤ ਕੌਰ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 29 ਦਸੰਬਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਜ ਜਾਵੇਗਾ।

Continue Reading

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Mohali

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।

Continue Reading

Latest News

Trending