Mohali
ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸਿੱਧਾ ਹਮਲਾ : ਮਨਜੀਤ ਸਿੰਘ ਮਾਨ
ਐਸ ਏ ਐਸ ਨਗਰ, 22 ਦਸੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਾਰਜਕਾਰੀ ਪ੍ਰਧਾਨ ਜੱਥੇਦਾਰ ਮਨਜੀਤ ਸਿੰਘ ਮਾਨ ਸਮੇਤ ਸਮੁੱਚੀ ਕਮੇਟੀ ਵਲੋਂ ਨਿਊਜੀਲੈਂਡ ਵਿੱਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਕਰਦਿਆਂ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਟੜਪੰਥੀ ਤੇ ਨਫ਼ਰਤ ਤੱਤਾਂ ਦੀਆਂ ਸਰਗਰਮੀਆਂ ਤੋਂ ਰੋਕ ਲਗਾਉਣ ਮੰਗ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਨਿਊਜ਼ੀਲੈਂਡ (ਜਿਸਨੂੰ ਦੁਨੀਆ ਦੇ ਸਭ ਤੋਂ ਅਮਨ ਪਸੰਦ ਦੇਸ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ) ਵਿੱਚ ਸਿੱਖ ਭਾਈਚਾਰੇ ਵਲੋਂ ਸ਼ਹੀਦੀ ਦਿਹਾੜਿਆਂ ਦੇ ਸੰਦਰਭ ਵਿੱਚ ਪੂਰੀ ਸ਼ਾਂਤੀ ਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਨੂੰ ਉੱਥੋਂ ਦੇ ਇੱਕ ਚਰਚਿਤ ਅਤੇ ਵਿਵਾਦਿਤ ਕਟੜਪੰਥੀ ਬ੍ਰਾਇਨ ਤਮਾਕੀ ਦੀ ਅਗਵਾਈ ਵਾਲੇ ਡੈਸਟਨੀ ਗਰੁੱਪ ਵਲੋਂ ਰੋਕਣ ਤੇ ਖਲਲ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਜਦਕਿ ਖਾਸ ਤੌਰ ਤੇ ਇਸ ਸੰਵੇਦਨਸ਼ੀਲ ਮਾਹੌਲ ਵਿੱਚ ਵਿੱਚ ਪ੍ਰਦਰਸ਼ਨ ਕਰਦਿਆਂ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਪ੍ਰਹੇਜ਼ ਕੀਤਾ ਹੈ। ਜੱਥੇਦਾਰ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾ ਸਿਰਫ਼ ਧਾਰਮਿਕ ਆਜ਼ਾਦੀ ਤੇ ਹੀ ਨਹੀਂ ਸਗੋਂ ਬਹੁ ਸੱਭਿਆਚਾਰਕ ਸਮਾਜਿਕ ਸਾਂਝ ਤੇ ਅੰਤਰਰਾਸ਼ਟਰੀ ਧਾਰਮਿਕ ਸਹਿਣਸ਼ੀਲਤਾ ਤੇ ਮੂਲ ਅਸੂਲਾਂ ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਮੁੜ ਕੋਈ ਸ਼ਰਾਰਤੀ ਅਨਸਰ ਅਜਿਹਾ ਨਾ ਕਰ ਸਕੇ।
Mohali
ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ
ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।
ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।
ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।
ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।
Mohali
ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।
ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।
ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
Mohali
ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ
ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।
-
Mohali2 months agoਜਨਰਲ ਵਰਗ ਦੇ ਲੋਕਾਂ ਲਈ ਕੇਂਦਰ ਵਿੱਚ ਕਮਿਸ਼ਨ ਬਣਾਉਣ ਦੀ ਮੰਗ
-
Punjab2 months agoਪੂਰਨ ਸ਼ਾਹਕੋਟੀ ਨਹੀਂ ਰਹੇ
-
Mohali2 months agoਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੰਗਰ ਲਗਾਇਆ
-
Mohali2 months agoਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
-
Editorial1 month agoਕੁਦਰਤ ਨੂੰ ਬਹੁਤ ਪਿਆਰ ਕਰਦੇ ਹਨ ਪੰਜਾਬੀ
-
Mohali1 month ago3 ਬੀ 2 ਦੀ ਮਾਰਕੀਟ ਵਿੱਚ ਹੁੱਲੜਬਾਜੀ ਕਰਨ ਦੇ ਦੋਸ਼ ਹੇਠ ਅਕਾਲੀ ਦਲ ਦੇ ਸਾਬਕਾ ਆਗੂ ਮਲਕੀਅਤ ਸਿੰਘ ਖਾਲਸਾ ਸਮੇਤ ਦੋ ਵਿਅਕਤੀ ਗ੍ਰਿਫਤਾਰ
-
Punjab2 months agoਕਿਸਾਨ ਆਗੂ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
-
Punjab1 month agoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ
