Connect with us

Mohali

ਹਾਈ ਕੋਰਟ ਵਲੋਂ ਕੁਲਜੀਤ ਸਿੰਘ ਬੇਦੀ ਦੀ ਕੰਟੈਂਪਟ ਪਟੀਸ਼ਨ ਤੇ ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ

Published

on

ਪੰਜਾਬ-ਹਰਿਆਣਾ ਵਿੱਚ ਹੁਣ ਤਕ ਨਹੀਂ ਬਣੇ ਸਰਕਾਰੀ ਓਲਡ ਏਜ ਹੋਮ

ਐਸ ਏ ਐਸ ਨਗਰ, 22 ਦਸੰਬਰ (ਸ.ਬ.) ਪੰਜਾਬ ਅਤੇ ਹਰਿਆਣਾ ਵਿੱਚ ਬਜ਼ੁਰਗ ਨਾਗਰਿਕਾਂ ਲਈ ਸਰਕਾਰੀ ਓਲਡ ਏਜ ਹੋਮਾਂ ਦੀ ਉਸਾਰੀ ਸਬੰਧੀ ਹਾਈ ਕੋਰਟ ਨੂੰ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੀ ਪਾਲਣਾ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਗਮਾਡਾ ਨੂੰ ਨੋਟਿਸ ਜਾਰੀ ਕੀਤਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਪਟੀਸ਼ਨ ਤੇ ਮਾਣਯੋਗ ਜਸਟਿਸ ਵਿਕਰਮ ਅੱਗਰਵਾਲ ਨੇ ਨੋਟਿਸ ਜਾਰੀ ਕਰਦਿਆਂ 10 ਫਰਵਰੀ 2026 ਤੱਕ ਜਵਾਬ ਅਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਵਿੱਚ ਪੰਜਾਬ, ਹਰਿਆਣਾ ਅਤੇ ਗਮਾਡਾ ਵੱਲੋਂ ਹਾਜ਼ਰ ਵਕੀਲਾਂ ਨੇ ਨੋਟਿਸ ਸਵੀਕਾਰ ਕਰ ਲਿਆ ਹੈ।

ਸz. ਬੇਦੀ ਵਲੋਂ ਦਾਇਰ ਕੰਟੈਪਟ ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਹਾਈ ਕੋਰਟ ਅੱਗੇ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੇ ਬਾਵਜੂਦ ਨਿਰਧਾਰਤ ਸਮੇਂ ਤੱਕ ਸਰਕਾਰੀ ਓਲਡ ਏਜ ਹੋਮਾਂ ਦੀ ਤਾਮੀਰ ਨਹੀਂ ਕੀਤੀ ਗਈ, ਜੋ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ ਇਸ ਲਈ ਦੋਵਾਂ ਰਾਜਾਂ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕੰਟੈਂਪਟ ਦੀ ਕਾਰਵਾਈ ਕੀਤੀ ਜਾਵੇ। ਸz. ਬੇਦੀ ਦੇ ਵਕੀਲਾਂ ਰੰਜੀਵਨ ਸਿੰਘ, ਰਿਸ਼ਮ ਰਾਗ ਸਿੰਘ ਦੇ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ, ਜਿਨ੍ਹਾਂ ਵਿੱਚ ਕੇ. ਏ. ਪੀ. ਸਿਨ੍ਹਾ, ਮੁੱਖ ਸਕੱਤਰ ਪੰਜਾਬ, ਵਿਕਾਸ ਪ੍ਰਤਾਪ, ਐਡੀਸ਼ਨਲ ਮੁੱਖ ਸਕੱਤਰ ਪੰਜਾਬ, ਸਾਕਸ਼ੀ ਸਾਹਨੀ, ਚੀਫ਼ ਐਡਮਿਨਿਸਟ੍ਰੇਟਰ ਗਮਾਡਾ, ਖੁਸ਼ਦਿਲ ਸਿੰਘ, ਅਸਟੇਟ ਅਫ਼ਸਰ ਗਮਾਡਾ, ਅਨੁਰਾਗ ਰਸਤੋਗੀ, ਮੁੱਖ ਸਕੱਤਰ ਹਰਿਆਣਾ ਅਤੇ ਡਾ. ਸ਼ੀਨਾ ਅਗਰਵਾਲ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ, ਸਮਾਜਿਕ ਸੁਰੱਖਿਆ ਵਿਭਾਗ ਹਰਿਆਣਾ ਸ਼ਾਮਲ ਹਨ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 2014 ਵਿੱਚ ਕੁਲਜੀਤ ਸਿੰਘ ਬੇਦੀ ਵੱਲੋਂ ਦਾਇਰ ਜਨਹਿਤ ਯਾਚਿਕਾ ਵਿੱਚ ਮੈਨਟੈਨੈਂਸ ਐਂਡ ਵੈਲਫੇਅਰ ਆਫ ਪੈਰੇਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਦੀ ਧਾਰਾ 19 ਤਹਿਤ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਸਰਕਾਰੀ ਓਲਡ ਏਜ ਹੋਮ ਬਣਾਉਣ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ 2022 ਤੱਕ 21 ਜ਼ਿਲ੍ਹਿਆਂ ਵਿੱਚ ਅਤੇ ਹਰਿਆਣਾ ਸਰਕਾਰ ਨੇ 2024 ਤੱਕ ਹਰ ਜ਼ਿਲ੍ਹੇ ਵਿੱਚ ਸਰਕਾਰੀ ਓਲਡ ਏਜ ਹੋਮ ਬਣਾਉਣ ਦੀ ਅੰਡਰਟੇਕਿੰਗ ਹਾਈ ਕੋਰਟ ਅੱਗੇ ਦਿੱਤੀ ਸੀ, ਜਿਸ ਤੋਂ ਬਾਅਦ 2020 ਵਿੱਚ ਪੀ.ਆਈ.ਐਲ. ਨੂੰ ਨਿਪਟਾ ਦਿੱਤਾ ਗਿਆ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਨਿਰਧਾਰਤ ਸਮਾਂ ਸੀਮਾ ਬੀਤ ਜਾਣ ਦੇ ਬਾਵਜੂਦ ਦੋਵਾਂ ਰਾਜਾਂ ਵੱਲੋਂ ਆਪਣੀਆਂ ਅੰਡਰਟੇਕਿੰਗਾਂ ਦੀ ਪਾਲਣਾ ਨਹੀਂ ਕੀਤੀ ਗਈ। ਪੰਜਾਬ ਵਿੱਚ ਮੌਜੂਦਾ ਸਮੇਂ ਸਿਰਫ਼ ਹੋਸ਼ਿਆਰਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੀ ਸਰਕਾਰੀ ਓਲਡ ਏਜ ਹੋਮ ਕਾਰਗਰ ਹਨ, ਜਦਕਿ ਮਾਨਸਾ ਜ਼ਿਲ੍ਹੇ ਵਿੱਚ ਤਿਆਰ ਹੋ ਚੁੱਕਾ ਓਲਡ ਏਜ ਹੋਮ ਅਜੇ ਤੱਕ ਉਦਘਾਟਨ ਦੀ ਉਡੀਕ ਕਰ ਰਿਹਾ ਹੈ। ਹੋਰ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਐਨ ਜੀ ਓਜ਼ ਨੂੰ ਗ੍ਰਾਂਟ ਦੇ ਕੇ ਓਲਡ ਏਜ ਹੋਮ ਚਲਾਉਣ ਦੀ ਨੀਤੀ ਅਪਣਾਈ ਗਈ ਹੈ, ਜਿਸਨੂੰ ਪਟੀਸ਼ਨਰ ਨੇ ਕਾਨੂੰਨ ਅਤੇ ਅਦਾਲਤੀ ਹੁਕਮਾਂ ਦੇ ਸਪਸ਼ਟ ਉਲਟ ਕਰਾਰ ਦਿੱਤਾ ਹੈ। ਮੁਹਾਲੀ ਸਬੰਧੀ ਪਟੀਸ਼ਨ ਵਿੱਚ ਖ਼ਾਸ ਤੌਰ ਤੇ ਦਰਸਾਇਆ ਗਿਆ ਹੈ ਕਿ ਗਮਾਡਾ ਵੱਲੋਂ ਸਾਲ 2023 ਵਿੱਚ 2.92 ਏਕੜ ਜ਼ਮੀਨ ਸਰਕਾਰੀ ਓਲਡ ਏਜ ਹੋਮ ਲਈ ਮੁਫ਼ਤ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਸਬੰਧਤ ਵਿਭਾਗ ਵੱਲੋਂ ਇਸਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ, ਪਰ ਅਜੇ ਤੱਕ ਜ਼ਮੀਨ ਦੀ ਟਰਾਂਸਫ਼ਰ ਦੀ ਕਾਰਵਾਈ ਪੂਰੀ ਨਾ ਹੋਣ ਕਾਰਨ ਓਲਡ ਏਜ ਹੋਮ ਦੀ ਤਾਮੀਰ ਅਟਕੀ ਹੋਈ ਹੈ।

ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਅਦਾਲਤੀ ਹੁਕਮਾਂ ਅਤੇ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੀ ਜਾਣਬੂਝ ਕੇ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੰਟੈਪਟ ਆਫ ਕੋਰਟ ਐਕਟ, 1971 ਅਤੇ ਸੰਵਿਧਾਨ ਦੇ ਆਰਟਿਕਲ 215 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਬਜ਼ੁਰਗ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਨੇ ਓਲਡ ਏਜ ਹੋਮ ਸਬੰਧੀ 11 ਸਾਲ ਕਾਨੂੰਨੀ ਲੜਾਈ ਲੜੀ ਹੈ ਅਤੇ ਫਿਰ ਵੀ ਸਰਕਾਰਾਂ ਨੇ ਜਦੋਂ ਕੋਈ ਕਾਰਵਾਈ ਨਾ ਕੀਤੀ ਤਾਂ ਅਖੀਰ ਉਹਨਾਂ ਨੂੰ ਕੰਟੈਪਟ ਪਟੀਸ਼ਨ ਦਾਇਰ ਕਰਨੀ ਪਈ ਹੈ। ਉਹਨਾਂ ਆਸ ਪ੍ਰਗਟਾਈ ਕੇ ਹੁਣ ਫਰਵਰੀ ਤੋਂ ਪਹਿਲਾਂ ਪਹਿਲਾਂ ਦੋਵੇਂ ਸਰਕਾਰਾਂ ਇਸ ਅਹਿਮ ਮੁੱਦੇ ਨੂੰ ਲੈ ਕੇ ਕਾਰਵਾਈ ਕਰਨਗੀਆਂ ਅਤੇ ਓਲਡ ਏਜ ਹੋਮ ਬਣਨਗੇ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending