Connect with us

Mohali

ਬਲੌਂਗੀ ਕਾਲੋਨੀ ਆਜ਼ਾਦ ਨਗਰ ਸ਼ਿਵ ਮੰਦਰ ਨੇੜੇ ਮੀਟ ਦੀਆਂ ਦੁਕਾਨਾਂ ਵਿਰੁੱਧ ਸੜਕ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ

Published

on

ਬਲੌਂਗੀ, 23 ਦਸੰਬਰ (ਪਵਨ ਰਾਵਤ) ਬਲੌਂਗੀ ਕਾਲੋਨੀ ਦੇ ਆਜ਼ਾਦ ਨਗਰ ਵਿੱਚ ਸਥਿਤ ਸ਼ਿਵ ਮੰਦਰ ਤੋਂ ਲਗਭਗ 150 ਮੀਟਰ ਦੇ ਘੇਰੇ ਵਿੱਚ ਚੱਲ ਰਹੀਆਂ ਮੁਰਗੇ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੰਦਰ ਪ੍ਰਬੰਧਨ ਅਤੇ ਸ਼ਿਵ ਸੈਨਾ ਦੇ ਆਗੂਆਂ ਨੇ ਦੁਕਾਨਾਂ ਵਿਰੁੱਧ ਰੋਸ ਰੈਲੀ ਕੱਢੀ ਅਤੇ ਮੁੱਖ ਸੜਕ ਨੂੰ ਜਾਮ ਕਰ ਦਿੱਤਾ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸ ਮੌਕੇ ਧਰਨਾ ਪ੍ਰਦਰਸ਼ਨ ਕਰ ਰਹੇ ਅਰਵਿੰਦ ਗੌਤਮ, ਸਰਬਜੀਤ ਸਿੰਘ ਰੌਕੀ, ਅਨਿਲ ਕੁਮਾਰ ਗੁੱਡੂ, ਰੀਟਾ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਧਾਰਮਿਕ ਸਥਾਨ ਦੇ ਇੰਨੇ ਨੇੜੇ ਮੀਟ ਦੀਆਂ ਦੁਕਾਨਾਂ ਹੋਣਾ ਧਾਰਮਿਕ ਭਾਵਨਾਵਾਂ ਦੇ ਵਿਰੁੱਧ ਹੈ ਅਤੇ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੰਬੇ ਸਮੇਂ ਤੋਂ ਲਗਾਤਾਰ ਸ਼ਿਕਾਇਤਾਂ ਦੇ ਕੇ ਇਹਨਾਂ ਦੁਕਾਨਾਂ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਉਹਨਾਂ ਦੀਆਂ ਸ਼ਿਕਾਇਤਾਂ ਤੇ ਕੋਈ ਗੌਰ ਨਹੀਂ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਕਾਨੂੰਨ ਅਨੁਸਾਰ ਮੰਦਰ ਦੋ ਕਿਲੋਮੀਟਰ ਦੇ ਅੰਦਰ ਨਾ ਤਾਂ ਕੋਈ ਸ਼ਰਾਬ ਦਾ ਠੇਕਾ ਹੋਣਾ ਚਾਹੀਦਾ ਨਾ ਹੀ ਮੁਰਗੇ ਬੱਕਰਿਆਂ ਦੀ ਦੁਕਾਨ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਦੁਕਾਨਦਾਰ ਜਦੋਂ ਮੁਰਗਾ ਕੱਟਦੇ ਹਨ ਤਾਂ ਮੁਰਗੇ ਕੱਟਣ ਨਾਲ ਜਿਹੜਾ ਖੂਨ ਨਿਕਲਦਾ ਹੈ ਅਤੇ ਜਿਹੜਾ ਵਾਧੂ ਮਟੀਰੀਅਲ ਹੁੰਦਾ ਹੈ ਉਸਨੂੰ ਸੜਕਾਂ ਦਾ ਸੁੱਟ ਦਿੰਦੇ ਹਨ, ਜਿਸਨੂੰ ਪੰਛੀ ਚੁੱਕ ਕੇ ਮੰਦਿਰ ਦੇ ਗੁੰਬਦ ਉੱਤੇ ਸੁੱਟ ਦਿੰਦੇ ਹਨ। ਉਹਨਾਂ ਕਿਹਾ ਕਿ ਜੇਕਰ 72 ਘੰਟੇ ਦੇ ਅੰਦਰ ਉਹਨਾਂ ਨੇ ਦੁਕਾਨਾਂ ਨਹੀਂ ਹਟਾਈਆਂ ਤਾਂ ਇਥੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਸਥਿਤੀ ਵਿਗੜਦੀ ਦੇਖ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਮੌਕੇ ਤੇ ਪਹੁੰਚੇ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਫ਼ੋਨ ਤੇ ਗੱਲ ਕੀਤੀ। ਉਹਨਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਧਾਰਾ 133 ਤਹਿਤ ਸਾਰੀਆਂ ਦੁਕਾਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜਲਦੀ ਹੀ ਹਟਾ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਸੜਕ ਤੇ ਲੱਗੀ ਰੋਕ ਹਟਾ ਦਿੱਤੀ ਗਈ।

ਇਹ ਧਰਨਾ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਦੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਲਕੇ (24 ਤਾਰੀਕ ਨੂੰ ) ਦੁਪਹਿਰ ਇਕ ਵਜੇ ਤਕ ਕਾਰਵਾਈ ਨਾ ਕੀਤੀ ਗਈ ਤਾਂ ਹਿੰਦੂ ਸੰਗਠਨ ਤਿੱਖਾ ਸੰਘਰਸ਼ ਕਰਨਗੇ।

ਦੂਜੇ ਪਾਸੇ ਮੰਦਿਰ ਦੇ ਸਾਮਣੇ ਦੁਕਾਨਦਾਰਾਂ ਧਰਮਿੰਦਰ, ਅਬਦੁਲ ਜਫਾਰ ਅਤੇ ਹੋਰਨਾਂ ਨੇ ਕਿਹਾ ਕਿ ਉਨ੍ਹਾਂ ਨੇ ਮੰਦਰ ਬਣਨ ਤੋਂ ਪਹਿਲਾਂ ਇਹ ਦੁਕਾਨਾਂ ਸਥਾਪਿਤ ਕੀਤੀਆਂ ਸਨ ਅਤੇ ਉਨ੍ਹਾਂ ਕੋਲ ਜਾਇਜ਼ ਰਜਿਸਟ੍ਰੇਸ਼ਨਾਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਦਾਨ ਦੇ ਕੇ ਮੰਦਰ ਦੀ ਉਸਾਰੀ ਵਿੱਚ ਯੋਗਦਾਨ ਪਾਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਮੰਦਰ ਦੀ ਆੜ ਵਿੱਚ, ਉਨ੍ਹਾਂ ਦੀ ਰੋਜ਼ੀ-ਰੋਟੀ ਖੋਹੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਖ਼ਤਰਾ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਉਨ੍ਹਾਂ ਨਾਲ ਨਿਰਪੱਖ ਅਤੇ ਮਨੁੱਖੀ ਵਿਵਹਾਰ ਕਰੇ। ਇਸ ਮੌਕੇ ਬਲਾਕ ਪ੍ਰਧਾਨ ਰੀਟਾ, ਲਾਲ ਬਹਾਦਰ, ਰਾਜ ਕੁਮਾਰ, ਹਿੰਦੂ ਸੰਗਠਨ ਦੇ ਆਗੂ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending