Connect with us

Punjab

ਤਪਾ ਮੰਡੀ ਵਿੱਚ ਲੁੱਟ ਦੀਆਂ ਘਟਨਾਵਾਂ ਤੋਂ ਅੱਕੇ ਵਪਾਰੀਆਂ ਵੱਲੋਂ ਬਾਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ

Published

on

ਤਪਾ ਮੰਡੀ, 24 ਦਸੰਬਰ (ਸ.ਬ.) ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਵਿੱਚ ਵਾਪਰ ਰਹੀਆਂ ਲੁੱਟ ਖੋਹ ਅਤੇ ਕੁੱਟ ਮਾਰ ਦੀਆਂ ਵਾਰਦਾਤਾਂ ਨੇ ਸ਼ਹਿਰ ਵਾਸੀਆਂ ਵਿੱਚ ਸਹਿਮ ਪੈਦਾ ਕਰ ਦਿੱਤਾ ਹੈ। ਬੀਤੀ ਰਾਤ ਇੱਥੇ ਵਾਪਰੀ ਇੱਕ ਤਾਜ਼ਾ ਘਟਨਾ ਵਿੱਚ ਵਿੱਚ ਲੁਟੇਰਿਆਂ ਨੇ ਇੱਕ ਵਪਾਰੀ ਨੂੰ ਘੇਰ ਕੇ ਉਸ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਗੰਭੀਰ ਰੁਪ ਵਿੱਚ ਜ਼ਖਮੀ ਕਰ ਦਿੱਤਾ।

ਇਸ ਦੇ ਰੋਸ ਵਜੋਂ ਅੱਜ ਤਪਾ ਵਿੱਚ ਵਪਾਰ ਮੰਡਲ ਦੇ ਸੱਦੇ ਤੇ ਸਮੂਹ ਵਪਾਰੀਆਂ ਤੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਰੋਸ ਵਜੋ ਧਰਨਾ ਦਿੰਦਿਆਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9:00 ਵਜੇ ਦੇ ਕਰੀਬ ਲੁਟੇਰਿਆਂ ਨੇ ਸ਼ਹਿਰ ਦੇ ਪੋਸ਼ ਏਰੀਏ ਰੂਪ ਚੰਦ ਰੋਡ ਤੇ ਸਥਿਤ ਇੱਕ ਗਲੀ ਵਿੱਚ ਵਪਾਰੀ ਨੂੰ ਲੁੱਟਣ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ। ਘਟਨਾ ਦਾ ਸ਼ਿਕਾਰ ਹੋਏ ਵਪਾਰੀ ਅਸ਼ੋਕ ਕੁਮਾਰ ਫਨੀ ਪੁੱਤਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 9 ਵਜੇ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਜਦੋਂ ਉਹ ਰੂਪ ਚੰਦ ਰੋਡ ਤੇ ਸਥਿਤ ਗਲੀ ਵਿੱਚ ਆਪਣੇ ਘਰ ਨਜ਼ਦੀਕ ਪੁੱਜਾ ਦਾ ਪਿੱਛੋਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸ ਨੂੰ ਅੱਗੇ ਆ ਕੇ ਘੇਰ ਲਿਆ ਤੇ ਉਸ ਦੇ ਹੱਥ ਵਿੱਚ ਫੜਿਆ ਹੋਇਆ ਬੈਗ ਖੋਹਣ ਲੱਗ ਪਏ।

ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਲੁਟੇਰਿਆਂ ਨੇ ਉਸ ਉੱਪਰ ਤੇਜ਼ਧਾਰ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਉਂ ਹੀ ਉਸਨੇ ਸ਼ੋਰ ਮਚਾਇਆ ਤਾਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਇਕੱਠੇ ਹੋਏ ਗਲੀ ਦੇ ਨੁਮਾਇੰਦਿਆਂ ਨੇ ਜ਼ਖਮੀ ਹੋਏ ਵਪਾਰੀ ਨੂੰ ਚੁੱਕ ਕੇ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਘਟਨਾ ਵਿੱਚ ਵਪਾਰੀ ਦੇ ਹੱਥ ਦੀਆਂ ਉਂਗਲਾਂ ਫਰੈਕਚਰ ਹੋ ਗਈਆਂ ਹਨ। ਘਟਨਾ ਦਾ ਪਤਾ ਲੱਗਣ ਤੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਇੱਕਠੇ ਹੋ ਕੇ ਪੁਲੀਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਤਪਾ ਸ਼ਰੀਫ ਖਾਨ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।

ਬੀਤੇ ਦਿਨ ਵਾਪਰੀ ਇੱਕ ਹੋਰ ਘਟਨਾ ਵਿੱਚ ਅੰਦਰਲੇ ਬਸ ਸਟੈਂਡ ਤੋਂ ਪਿੰਡ ਘੁੰਨਸ ਨੂੰ ਜਾਂਦੀ ਰੋਡ ਤੇ ਇੱਕ ਨੌਜਵਾਨ ਦੇ ਹੱਥ ਖੋਹਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵਾਪਰੀਆਂ ਘਟਨਾਵਾਂ ਵਿੱਚ ਇੱਕ ਵਿਅਕਤੀ ਪ੍ਰਵੀਨ ਕੁਮਾਰ ਤੋਂ ਲੁੱਟ ਖੋਹ ਕਰਨ ਮੌਕੇ ਉਸਦੇ ਹੱਥ ਤੇ ਕਿਰਚ ਮਾਰ ਕੇ ਜ਼ਖਮੀ ਕਰ ਦਿੱਤਾ। ਇੱਕ ਹੋਰ ਘਟਨਾ ਵਿੱਚ ਲੁਟੇਰੇ ਸਦਰ ਬਜ਼ਾਰ ਗਲੀ ਨੰਬਰ 8 ਵਾਸੀ ਯੋਗੇਸ਼ ਚੌਹਾਨ ਤੋਂ ਘਰ ਨਜ਼ਦੀਕ ਕਿਰਚ ਦਿਖਾ ਕੇ ਪਰਸ ਲੁੱਟ ਕੇ ਲੈ ਗਏ ਸਨ। ਇਸੇ ਸਬੰਧਤ ਇੱਕ ਹੋਰ ਘਟਨਾ ਵਿੱਚ ਸ਼ਹਿਰ ਦੇ ਜੇਠੂਕੇ ਫਾਟਕ ਨਜ਼ਦੀਕ ਮੈਸਾਂ ਦੇ ਵਪਾਰੀ ਕੋਲੋਂ ਲੁਟੇਰਿਆਂ ਨੇ 90 ਹਜ਼ਾਰ ਰੁਪਏ ਲੁੱਟ ਲਏ।

ਇਨ੍ਹਾਂ ਘਟਨਾਵਾਂ ਦੇ ਵਿਰੋਧ ਵਿੱਚ ਕੀਤੇ ਇਕੱਠ ਦੌਰਾਨ ਪੁੱਜੇ ਪ੍ਰਸਾਸ਼ਨਿਕ ਤੇ ਪੁਲੀਸ ਅਧਿਕਾਰੀਆਂ ਨੇ ਵਪਾਰੀਆਂ ਨੂੰ 24 ਘੰਟਿਆਂ ਦੇ ਅੰਦਰ ਅੰਦਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਵਪਾਰੀਆਂ ਨੇ ਆਪਣਾ ਰੋਸ ਪ੍ਰਦਰਸ਼ਨ ਬੰਦ ਕੀਤਾ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending