Connect with us

Mohali

ਮੁਹਾਲੀ ਪੁਲੀਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਆਰੋਪੀ ਕਾਬੂ

Published

on

ਇੱਕ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ

ਐਸ ਏ ਐਸ ਨਗਰ, 25 ਦਸੰਬਰ (ਸ.ਬ.) ਮੁਹਾਲੀ ਪੁਲੀਸ ਵਲੋਂ ਇੱਕ ਪਿਸਤੌਲ ਅਤੇ 4 ਜਿੰਦਾ ਕਾਰਤੂਸਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸz. ਹਰਮਨਦੀਪ ਸਿੰਘ ਹੰਸ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਥਾਣਾ ਸੋਹਾਣਾ ਦੇ ਮੁੱਖ ਅਫਸਰ ਇੰਸਪੈਕਟਰ ਸੁਨੀਲ ਕੁਮਾਰ ਅਤੇ ਪੁਲੀਸ ਚੌਕੀ ਸਨੇਟਾ ਦੇ ਇੰਚਾਰਜ ਐਸ. ਆਈ. ਬਰਮਾ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਵਲੋਂ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਅਮਿਤ ਕੁਮਾਰ ਪੁੱਤਰ ਇਲਮ ਚੰਦ ਵਾਸੀ ਜਿਲਾ ਸਹਾਰਨਪੁਰ ਯੂ.ਪੀ. (ਹਾਲ ਵਾਸੀ ਪਿੰਡ ਮਟੌਰ) ਨੇ ਸ਼ਿਕਾਇਤ ਦਿੱਤੀ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਰੋਕ ਤੇ ਪਿਸਤੌਲ ਦਿਖਾ ਕੇ ਉਸਦਾ ਮੋਟਰ ਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਇਹਨਾਂ ਦੋਵਾਂ ਵਿਅਕਤੀਆਂ ਅਰਸ਼ਦੀਪ ਸਿੰਘ ਅਤੇ ਕਰਨ ਕੁਮਾਰ (ਦੋਵੇਂ ਵਾਸੀ ਗੋਬਿੰਦ ਨਗਰੀ ਮੁਹੱਲਾ, ਜਲਾਲਾਬਾਦ ਜਿਲਾ ਫਿਰੋਜਪੁਰ) ਨੂੰ ਗ੍ਰਿਫਤਾਰ ਕਰ ਲਿਆ।

ਉਹਨਾਂ ਦੱਸਿਆ ਕਿ ਅਰਸ਼ਦੀਪ ਸਿੰਘ ਤੋਂ ਇੱਕ ਪਿਸਤੌਲ ਅਤੇ 3 ਜਿੰਦਾ ਕਾਰਤੂਸ ਜਦੋਂਕਿ ਕਰਨ ਕੁਮਾਰ ਤੋਂ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਵਲੋਂ ਇਹਨਾਂ ਵਿਅਕਤੀਆਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 304 ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Mohali

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।

Continue Reading

Latest News

Trending