Connect with us

Mohali

ਮਹਾਤਮਾ ਗਾਂਧੀ ਦੀ ਵਿਚਾਰਧਾਰਾ ਤੋਂ ਡਰਨ ਵਾਲੀ ਕੇਂਦਰ ਸਰਕਾਰ ਨੇ ਮਨਰੇਗਾ ਨੂੰ ਖਤਮ ਕਰਕੇ ਗਰੀਬ ਪੇਂਡੂ ਪਰਿਵਾਰਾਂ ਅਤੇ ਮਜਦੂਰਾਂ ਦੇ ਰੁਜਗਾਰ ਤੇ ਸਿੱਧਾ ਹਮਲਾ ਕੀਤਾ : ਰਾਣਾ ਕੇਪੀ

Published

on

ਕਾਨੂੰਨ ਵਾਪਸ ਨਾ ਹੋਇਆ ਤਾਂ ਸੜਕਾਂ ਤੇ ਆ ਕੇ ਸੰਘਰਸ਼ ਕਰੇਗੀ ਕਾਂਗਰਸ
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਰਾਣਾ ਕੰਵਰਪਾਲ ਸਿੰਘ ਕੇਪੀ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਤੋਂ ਡਰਨ ਵਾਲੀ ਕੇਂਦਰ ਸਰਕਾਰ ਨੇ                 ਮਨਰੇਗਾ ਨੂੰ ਖਤਮ ਕਰਕੇ ਗਰੀਬ ਪੇਂਡੂ ਪਰਿਵਾਰਾਂ ਅਤੇ ਮਜਦੂਰਾਂ ਦੇ ਰੁਜਗਾਰ ਤੇ ਸਿੱਧਾ ਹਮਲਾ ਕੀਤਾ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਉਸ ਵਿੱਚ ਕੀਤੇ ਜਾ ਰਹੇ ਤਾਜ਼ਾ ਬਦਲਾਵਾਂ ਤੇ ਕੇਂਦਰ ਸਰਕਾਰ ਦੀ             ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਹੋਣ ਕਾਰਨ ਕਾਂਗਰਸ ਭਾਜਪਾ ਸਰਕਾਰ ਦੀ ਇਸ ਸਾਜਿਸ਼ ਨੂੰ ਲਾਗੂ ਨਹੀਂ ਹੋਣ           ਦੇਵੇਗੀ ਅਤੇ ਜੇਕਰ ਕੇਂਦਰ ਸਰਕਾਰ ਨੇ ਇਹ ਸੋਧ ਵਾਪਸ ਨਾ ਲਈ ਤਾਂ ਕਾਂਗਰਸ ਵਲੋਂ ਇਸਦੇ ਖਿਲਾਫ ਜਬਰਦਸਤ ਸੰਘਰਸ਼ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਇਹ ਸਿਰਫ਼ ਨਾਮ ਬਦਲਣ ਦੀ ਗੱਲ ਨਹੀਂ ਹੈ ਬਲਕਿ ਮਨਰੇਗਾ ਨੂੰ  ਬੰਦ ਕਰਨ ਦੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਭਾਜਪਾ ਅਤੇ ਆਰ ਐਸ ਐਸ ਮਹਾਤਮਾ ਗਾਂਧੀ ਦੀ ਬਰਬਾਰਤਾ ਅਤੇ ਸਾਂਝੀਵਾਲਤਾ ਦੀ ਵਿਚਾਰਧਾਰਾ ਤੋਂ ਡਰਦੇ ਹਨ ਅਤੇ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਧਰਮ ਦਾ ਸਹਾਰਾ ਲੈ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਕੰਮ ਕਰਦੀ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਆਪਣੀਆਂ ਕਾਰਵਾਈਆਂ ਨਾਲ ਲੋਕਤੰਤਰ ਦੇ ਖਾਤਮੇ ਵੱਲ ਵੱਧ ਰਹੀ ਹੈ ਅਤੇ ਇਸਨੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦਾ ਸਵਰੂਪ ਵੀ ਬਦਲ ਦਿੱਤਾ ਹੈ। ਉਹਨਾਂ ਕਿਹਾ ਕਿ ਭਾਰਤ ਦੇ ਸੰਵਿਧਾਨ (ਜਿਸਦੀ ਨੀਂਹ ਮਹਾਤਮਾ ਗਾਂਧੀ, ਪੰਡਿਤ ਜਵਾਹਰਲਾਲ ਨਹਿਰੂ ਅਤੇ ਆਜ਼ਾਦੀ ਸੰਗਰਾਮ ਦੇ ਸਾਥੀਆਂ ਨੇ ਰੱਖੀ ਸੀ) ਦੀ ਆਤਮਾ ਸਮਾਜਿਕ ਨਿਆਂ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਿੱਚ ਵੱਸਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੱਡੀ ਆਬਾਦੀ ਅੱਜ ਵੀ ਖੇਤੀਬਾੜੀ ਅਤੇ ਮਜ਼ਦੂਰੀ ਤੇ ਨਿਰਭਰ ਹੈ।
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਗਰੀਬ ਲੋਕਾਂ ਨੂੰ ਸਾਲ ਭਰ ਰੋਜ਼ਗਾਰ ਨਹੀਂ ਮਿਲਦਾ, ਜਿਸ ਕਾਰਨ ਗਰੀਬ ਪਰਿਵਾਰ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਵੀ ਔਖਾ ਸੀ ਅਤੇ ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ 2005 ਵਿੱਚ ਯੂਪੀਏ ਸਰਕਾਰ ਨੇ ਮਨਰੇਗਾ ਕਾਨੂੰਨ ਲਿਆ ਕੇ ਪੇਂਡੂ ਮਜਦੂਰਾਂ ਨੂੰ ਹਰ ਸਾਲ ਘੱਟੋ-ਘੱਟ 100 ਦਿਨ ਕੰਮ ਦਾ ਕਾਨੂੰਨੀ ਹੱਕ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਦੁਨੀਆ ਦਾ ਇਕੋ-ਇਕ ਅਜਿਹਾ ਕਾਨੂੰਨ ਹੈ ਜਿਹੜਾ             ਪੇਂਡੂ ਮਜਦੂਰਾਂ ਨੂੰ 100 ਦਿਨ ਦੇ ਕੰਮ ਦਾ ਹੱਕ ਦਿੰਦਾ ਹੈ ਅਤੇ ਇਸ ਵਿੱਚ           ਕੇਂਦਰ ਸਰਕਾਰ ਵਲੋਂ 90 ਫੀਸਦੀ ਹਿੱਸਾ ਦਿੱਤਾ ਜਾਂਦਾ ਸੀ ਤਾਂ ਜੋ ਜੇਕਰ ਰਾਜ ਸਰਕਾਰ ਕੋਲ ਫੰਡ ਦਾ ਪ੍ਰਬੰਧ ਨਾ ਹੋਵੇ ਤਾਂ ਵੀ ਗਰੀਬਾਂ ਦੇ ਰੁਜਗਾਰ ਤੇ ਕੋਈ ਅਸਰ ਨਾ ਪਵੇ।
ਉਹਨਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਵਲੋਂ ਫੰਡਿੰਗ ਦੇ ਤਰੀਕੇ ਬਦਲ ਕੇ, ਸੂਬਿਆਂ ਤੇ ਵੱਧ ਭਾਰ ਪਾਇਆ ਜਾ ਰਿਹਾ ਹੈ, ਜਿਸ ਨਾਲ ਇਹ ਸਕੀਮ ਖੁਦ-ਬ-ਖੁਦ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ 125 ਦਿਨ ਕੰਮ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਹਨ, ਕਿਉਂਕਿ ਪਹਿਲਾਂ ਹੀ 100 ਦਿਨ ਦਾ ਕੰਮ ਪੂਰਾ ਨਹੀਂ ਮਿਲ ਰਿਹਾ। ਇਸੇ ਤਰ੍ਹਾਂ ਹੁਣ ਕੇਂਦਰ ਵੱਲੋਂ ਸਿਰਫ 60 ਫੀਸਦੀ ਪੈਸਾ ਇਹ ਸਕੀਮ ਵਿੱਚ ਦਿੱਤਾ ਜਾਣਾ ਹੈ ਜਦੋਂ ਕਿ ਪਹਿਲਾਂ ਹੀ ਵਿੱਤੀ ਤੌਰ ਤੇ ਕਮਜ਼ੋਰ ਹੋ ਚੁੱਕੇ ਸੂਬਿਆਂ ਨੂੰ 40 ਫੀਸਦੀ ਬਕਾਇਆ ਭਰਨ ਲਈ ਕਿਹਾ ਗਿਆ ਹੈ ਜੋ ਕਿ ਨਾਮ ਮੁਮਕਿਨ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਲਗਭਗ 9 ਕਰੋੜ ਮਨਰੇਗਾ ਮਜ਼ਦੂਰ ਹਨ ਅਤੇ ਪੰਜਾਬ ਵਿੱਚ ਕਰੀਬ 20 ਲੱਖ ਕਾਰਡ ਹੋਲਡਰ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਬਹੁਤ ਗਰੀਬ ਪਰਿਵਾਰਾਂ ਦੀ ਹੈ। ਜੇ ਇਹ ਸਕੀਮ ਕਮਜ਼ੋਰ ਜਾਂ ਬੰਦ ਹੋਈ ਤਾਂ ਇਨ੍ਹਾਂ ਪਰਿਵਾਰਾਂ ਦੇ ਚੁੱਲੇ ਠੰਢੇ ਪੈ ਜਾਣਗੇ।
ਉਹਨਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਸਖਤ ਸਟੈਂਡ ਲੈਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਇਸ ਕਾਨੂੰਨ ਨੂੰ ਮਜ਼ਬੂਤੀ ਨਾਲ ਰਿਜੈਕਟ ਕਰਨ ਦਾ ਮਤਾ ਲਿਆਉਣਾ ਚਾਹੀਦਾ ਹੈ ਅਤੇ ਇਸ ਮਸਲੇ ਉੱਤੇ ਕਾਂਗਰਸ ਪਾਰਟੀ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।
ਇਹ ਪੁੱਛਣ ਤੇ ਕਿ ਪੰਜਾਬ ਵਿੱਚ ਆਪਸੀ ਧੜੇਬਾਜੀ ਵਿੱਚ ਵੰਡੀ ਕਾਂਗਰਸ ਦਾ ਵਿਰੋਧ ਕਿੰਨਾ ਕੁ ਸਾਰਥਕ ਹੋਵੇਗਾ, ਉਹਨਾਂ ਕਿਹਾ ਕਿ ਉਹ ਪਾਰਟੀ ਵਿਚਲੀ ਫੁੱਟ ਤੋਂ ਇਨਕਾਰ ਨਹੀਂ ਕਰਦੇ ਪਰੰਤੂ ਅਜਿਹਾ ਸਾਰੀਆਂ ਪਾਰਟੀਆਂ ਵਿੱਚ ਹੈ ਅਤੇ ਜਦੋਂ ਵੀ ਪੰਜਾਬ ਵਾਸਤੇ ਲੋੜ                ਪੈਂਦੀ ਹੈ ਪੰਜਾਬੀ ਇੱਕ ਹੋ ਕੇ ਲੜਦੇ ਹਨ ਅਤੇ ਇਸ ਵਾਰ ਵੀ ਮਨਰੇਗਾ ਦੇ ਖਾਤਮੇ ਦੇ ਖਿਲਾਫ ਸੰਘਰਸ਼ ਵਿੱਚ ਸਾਰੇ ਇੱਕ ਜੁੱਟ ਹੋ ਕੇ ਸਾਥ ਦੇਣਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਨੂੰ ਕਮਜ਼ੋਰ ਕਰਨ ਦੇ ਕਿਸੇ ਵੀ ਯਤਨ ਦਾ ਡਟ ਕੇ ਵਿਰੋਧ ਕਰੇਗੀ।
ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਸz. ਕੁਲਜੀਤ ਸਿੰਘ                   ਬੇਦੀ, ਦੀਪਇੰਦਰ ਸਿੰਘ ਢਿੱਲੋਂ ਹਲਕਾ ਇੰਚਾਰਜ ਡੇਰਾਬਸੀ, ਵਿਜੈ ਕੁਮਾਰ ਟਿੰਕੂ ਹਲਕਾ ਇੰਚਾਰਜ ਖਰੜ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜ਼ਿਲਾ ਮੁਹਾਲੀ, ਕਮਲਜੀਤ ਸਿੰਘ ਚਾਵਲਾ, ਜ਼ਿਲਾ ਕਾਂਗਰਸ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ, ਬਲਾਕ ਕਾਂਗਰਸ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਸਿਟੀ ਮੁਹਾਲੀ, ਬਲਾਕ ਕਾਂਗਰਸ ਪ੍ਰਧਾਨ ਸਿਟੀ ਖਰੜ ਦੀਪਕ ਕੌਸ਼ਲ, ਗੁਰਿੰਦਰ ਸਿੰਘ ਬਲਾਕ ਪ੍ਰਧਾਨ ਖਰੜ, ਦਿਨੇਸ਼ ਗੌਤਮ ਬਲਾਕ ਪ੍ਰਧਾਨ ਕੁਰਾਲੀ, ਹਰਸ਼ ਰਿਸ਼ੀ ਬਲਾਕ ਪ੍ਰਧਾਨ ਸਿਟੀ ਡੇਰਾਬਸੀ, ਬਲਾਕ ਪ੍ਰਧਾਨ ਡੇਰਾਬਸੀ ਨਿਰਮਲ ਸਿੰਘ, ਰਾਣੀ ਸ਼ਰਮਾ ਮਹਿਲਾ ਸਿਟੀ ਪ੍ਰਧਾਨ ਖਰੜ, ਪ੍ਰਦੀਪ ਸਿੰਘ ਮੁਹਾਲੀ ਬਲਾਕ ਪ੍ਰਧਾਨ ਮੁਹਾਲੀ ਦਿਹਾਤੀ, ਸੋਨਾ ਸਿੰਘ ਮੁਹਾਲੀ, ਰੋਮੀ ਕੰਗ, ਬਿੰਨੀ ਕੰਗ, ਕੰਵਰਬੀਰ ਸਿੰਘ ਰੂਬੀ ਸਿੱਧੂ,  ਰਜਿੰਦਰ ਸਿੰਘ ਧਰਮਗੜ੍ਹ ਤੋ ਇਲਾਵਾ ਹੋਰ ਕਾਂਗਰਸੀ ਆਗੂ ਹਾਜਿਰ ਸਨ।

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending