Connect with us

Mohali

ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵਲੋਂ ਹੜ੍ਹ ਪੀੜਤ ਰਾਹਤ ਫੰਡ ਲਈ ਦੂਜੀ ਵਾਰ ਰਕਮ ਭੇਟ

Published

on

ਐਸ ਏ ਐਸ ਨਗਰ, 27 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰੈਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਹੜ੍ਹ ਪੀੜਤਾ ਦਾ ਮਦੱਦ ਲਈ ਆਪਣੇ ਇਕੱਤਰ ਕੀਤੇ ਰਲੀਫ ਫੰਡ ਵਿੱਚੋਂ ਅੱਜ ਦੂਜੀ ਕਿਸ਼ਤ ਵਜੋਂ ਬਾਬਾ ਸੁਖਵਿੰਦਰ ਸਿੰਘ ਪਿੰਡ ਅਗਵਾਨ ਖੁਰਦ ਜਿਲ੍ਹਾ ਗੁਰਦਾਸਪੁਰ ਨੂੰ ਸਥਾਨਕ ਰਾਮਗੜ੍ਹੀਆ ਭਵਨ ਫੇਜ਼ 3ਬੀ1 ਵਿਖੇ ਨਕਦ ਰਾਸ਼ੀ ਭੇਟ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਅਗਸਤ ਮਹੀਨੇ ਦੇ ਅਖੀਰਲੇ ਦਿਨਾਂ ਦੌਰਾਨ ਪੰਜਾਬ ਦੇ ਸੱਤ ਜਿਲ੍ਹਿਆਂ ਵਿੱਚ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਸੀ। ਹੜਾਂ ਕਾਰਨ ਜਿਥੇ ਸਾਉਣੀ ਦੀ ਫਸਲ ਖਤਮ ਹੋ ਗਈ ਸੀ, ਉੱਥੇ ਬਹੁਤੇ ਪਰਿਵਾਰਾਂ ਦੇ ਸਿਰਾਂ ਤੇ ਛੱਤ ਨਹੀਂ ਰਹੀ ਅਤੇ ਖੇਤੀ ਕਰਨ ਵਾਲੀ ਜ਼ਮੀਨ ਵੀ ਵਾਹੀ ਯੋਗ ਨਹੀਂ ਰਹੀ ਸੀ।

ਉਹਨਾਂ ਕਿਹਾ ਕਿ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਨੇ ਆਪਣਾ ਫਰਜ਼ ਸਮਝਦੇ ਹੋਏ ਲੋੜਵੰਦ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਆਪਣਾ ਯੋਗਦਾਨ ਪਾਉਣਾ ਜਰੂਰੀ ਸਮਝਿਆ ਅਤੇ ਹੜ੍ਹ ਪੀੜਤ ਪਰਿਵਾਰਾਂ ਦੀ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਮਾਲੀ ਮੱਦਦ ਭੇਜੀ ਗਈ ਸੀ। ਇਸ ਸੇਵਾ ਨੂੰ ਜਾਰੀ ਰੱਖਦਿਆਂ ਹੁਣ ਦੂਜੀ ਵਾਰ ਫਿਰ ਸੇਵਾ ਕਰ ਰਹੀ ਸੰਸਥਾ ਦੇ ਮੁੱਖੀ ਬਾਬਾ ਸੁਖਵਿੰਦਰ ਸਿੰਘ (ਜੋ ਕਿ ਮੁਹਾਲੀ ਵਿਖੇ ਰਾਮਗੜ੍ਹੀਆ ਭਵਨ ਵਿਖੇ ਆਏ ਹੋਏ ਸਨ) ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਨਗਦ ਰਾਸ਼ੀ ਭੇਟ ਕੀਤੀ ਹੈ।

ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਐਸੋਸੀਏਸ਼ਨ ਵਲੋਂ ਹੜ੍ਹ ਪੀੜਤਾਂ ਦੀ ਮੱਦਦਤ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ ਅਤੇ ਰਾਮਗੜ੍ਹੀਆ ਸਭਾ ਦੇ ਦਫਤਰ ਵਿੱਚ ਜਾ ਕੇ ਸਭਾ ਵੱਲੋਂ ਕੀਤੀ ਸੇਵਾ ਦਾ ਵੀ ਧੰਨਵਾਦ ਕੀਤਾ। ਉਹਨਾਂ ਇਸ ਮੌਕੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਰਾਵੀ ਬੰਨ ਦੀ ਮਜ਼ਬੂਤੀ ਕਰਵਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਦੀਆਂ ਜ਼ਮੀਨਾਂ ਨੂੰ ਵਾਹੀਯੋਗ ਬਣਵਾ ਰਹੀ ਹੈ। ਉਹ ਕਿਸਾਨਾਂ ਨੂੰ ਫਸਲ ਬੀਜਣ ਲਈ ਲੋੜੀਂਦੇ ਬੀਜ, ਖਾਦ ਵੀ ਮੁਹੱਈਆ ਕਰਵਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਭੇਟ ਕੀਤੀ ਜਾਂਦੀ ਰਾਸ਼ੀ ਲੋੜ ਅਨੁਸਾਰ ਖਰਚ ਕਰਕੇ ਯੋਗ ਵਸਤਾਂ ਖਰੀਦ ਕਰਕੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸ ਰਾਸ਼ੀ ਨੂੰ ਹੋਰ ਕਿਸੇ ਕਾਰਜ਼ ਲਈ ਨਹੀਂ ਵਰਤਿਆ ਜਾਂਦਾ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਾਬਾ ਜੀ ਦੇ ਸਵਾਗਤ ਲਈ ਗੁਰਦੁਆਰਾ ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸ. ਮਨਜੀਤ ਸਿੰਘ ਮਾਨ, ਗੁਰ ਰਾਮਦਾਸ ਜੀ ਵੈਲਫੇਅਰ ਸੁਸਾਇਟੀ (ਰਜਿ.) ਦੇ ਪ੍ਰਧਾਨ ਸ. ਕਰਮ ਸਿੰਘ ਬਬਰਾ, ਰਾਮਗੜ੍ਹੀਆ ਸਭਾ (ਰਜਿ.) ਦੇ ਸਕੱਤਰ ਸ. ਬਿਕਰਮਜੀਤ ਸਿੰਘ ਹੂਝੰਣ ਐਸੋਸੀਏਸ਼ਨ ਦੇ ਖਜ਼ਾਨਚੀ ਬਲਵਿੰਦਰ ਸਿੰਘ ਬਲ, ਸਹਾਇਕ ਖਜ਼ਾਨਚੀ ਮੋਹਣ ਸਿੰਘ, ਸਾਲਸੀ ਕਮੇਟੀ ਦੇ ਚੇਅਰਮੈਨ ਵਿਜੇ ਕੁਮਾਰ ਘਈ, ਮੈਂਬਰ ਨਿਰਮਲ ਸਿੰਘ, ਜੋਗਿੰਦਰ ਸਿੰਘ, ਸੁੱਚਾ ਸਿੰਘ, ਤਰਸੇਮ ਚੰਦ ਗੁਪਤਾ ਸਮੇਤ ਹੋਰ ਸੰਗਤ ਵੀ ਮੌਜ਼ੂਦ ਸੀ ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending