Connect with us

Mohali

ਮੁਹਾਲੀ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਬੜਮਾਜਰਾ ਵਿੱਚ ਲਾਲ ਡੋਰੇ ਅੰਦਰ ਧੜੱਲੇ ਨਾਲ ਹੋ ਰਹੀਆਂ ਹਨ ਅਣਅਧਿਕਾਰਤ ਕਮਰਸ਼ੀਅਲ ਉਸਾਰੀਆਂ

Published

on

 

ਪੰਚਾਇਤ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਉੱਠ ਰਹੇ ਹਨ ਸਵਾਲ

ਐਸ ਏ ਐਸ ਨਗਰ, 27 ਦਸੰਬਰ (ਪਵਨ ਰਾਵਤ) ਮੁਹਾਲੀ ਦੇ ਬੜਮਾਜਰਾ ਇਲਾਕੇ ਵਿੱਚ ਲਾਲ ਡੋਰੇ ਦੇ ਅੰਦਰ ਅਣਅਧਿਕਾਰਤ ਤਰੀਕੇ ਨਾਲ ਕਮਰਸ਼ੀਅਲ ਇਮਾਰਤਾਂ ਦੀ ਉਸਾਰੀ ਦਾ ਕੰਮ ਬੇਰੋਕ ਟੋਕ ਜਾਰੀ ਹੈ, ਜਿਸ ਕਾਰਨ ਸਥਾਨਕ ਵਸਨੀਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਲਾਕ ਡਿਵੈਲਪਮੈਂਟ ਐਂਡ ਪੰਚਾਇਤ ਅਫ਼ਸਰ (ਬੀਡੀਪੀਓ) ਇਸ ਗੰਭੀਰ ਮਾਮਲੇ ਤੇ ਅੱਖਾਂ ਬੰਦ ਕਰਕੇ ਬੈਠੇ ਹਨ ਅਤੇ ਗੈਰਕਾਨੂੰਨੀ ਉਸਾਰੀਆਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਲਾਕੇ ਦੇ ਵਸਨੀਕਾਂ ਅਨੁਸਾਰ ਪਿਛਲੇ ਕੁਝ ਸਾਲਾਂ ਦੌਰਾਨ ਬੜਮਾਜਰਾ ਅਤੇ ਨੇੜਲੇ ਖੇਤਰਾਂ ਵਿੱਚ ਕਮਰਸ਼ੀਅਲ ਉਸਾਰੀਆਂ ਦਾ ਰੁਝਾਨ ਤੇਜ਼ੀ ਨਾਲ ਵਧਿਆ ਹੈ। ਚੰਡੀਗੜ੍ਹ ਅਤੇ ਮੁਹਾਲੀ ਦੇ ਸਿੱਖਿਆ ਸੰਸਥਾਨਾਂ ਅਤੇ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਕਾਰਨ ਇੱਥੇ ਰਿਹਾਇਸ਼ ਦੀ ਭਾਰੀ ਮੰਗ ਹੈ। ਇਸਦਾ ਦਾ ਫਾਇਦਾ ਚੁੱਕਦਿਆਂ ਕਈ ਜ਼ਮੀਨ ਅਤੇ ਮਕਾਨ ਮਾਲਕਾਂ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਜਾਂ ਨਕਸ਼ੇ ਦੇ ਰਿਹਾਇਸ਼ ਘਰਾਂ ਨੂੰ ਦੁਕਾਨਾਂ, ਸ਼ੋਰੂਮਾਂ ਅਤੇ ਕਮਰਸ਼ੀਅਲ ਪੀ ਜੀ ਘਰਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।

ਅਣਅਧਿਕਾਰਤ ਤੌਰ ਤੇ ਬਣ ਰਹੇ ਇਨ੍ਹਾਂ ਢਾਂਚਿਆਂ ਵਿੱਚ ਨਾ ਤਾਂ ਢੁੱਕਵੀ ਪਾਰਕਿੰਗ ਦੀ ਕੋਈ ਸੁਵਿਧਾ ਹੈ ਅਤੇ ਨਾ ਹੀ ਅੱਗ ਬੁਝਾਉ ਯੰਤਰਾਂ ਵਰਗੇ ਜ਼ਰੂਰੀ ਸੁਰੱਖਿਆ ਪ੍ਰਬੰਧ ਹਨ। ਇਸ ਕਾਰਨ ਕਿਸੇ ਵੀ ਵੇਲੇ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।

ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਗਮਾਡਾ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਕਦੇ ਕਦਾਰ ਹਲਕੀ-ਫੁਲਕੀ ਕਾਰਵਾਈ ਕੀਤੀ ਵੀ ਜਾਂਦੀ ਹੈ ਪਰੰਤੂ ਉਹ ਵੀ ਦਿਖਾਵੇ ਲਈ ਹੀ ਹੁੰੰਦੀ ਹੈ ਅਤੇ ਕੁੱਝ ਦਿਨਾਂ ਬਾਅਦ ਉਸਾਰੀ ਦਾ ਕੰਮ ਫਿਰ ਤੋਂ ਸ਼ੁਰੂ ਹੋ ਜਾਂਦਾ ਹੈ। ਪਿੰਡ ਵਾਸੀਆਂ ਦਾ ਇਲਜਾਮ ਹੈ ਕਿ ਕੁਝ ਅਧਿਕਾਰੀਆਂ ਅਤੇ ਜਾਇਦਾਦ ਮਾਲਕਾਂ ਦੀ ਮਿਲੀਭਗਤ ਹੈ, ਜਿਸ ਕਰਕੇ ਕਾਨੂੰਨਾਂ ਦੀ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ।

ਹਾਲਾਂਕਿ ਅਣਅਧਿਕਾਰਤ ਉਸਾਰੀਆਂ ਦੀ ਇਹ ਸਮੱਸਿਆ ਸਿਰਫ਼ ਪਿੰਡ ਬੜਮਾਜਰਾ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਮੁਹਾਲੀ ਦੇ ਕਈ ਹੋਰ ਪਿੰਡਾਂ ਵਿੱਚ ਵੀ ਅਣਅਧਿਕਾਰਤ ਉਸਾਰੀਆਂ ਅਤੇ ਪੀ ਜੀ ਘਰਾਂ ਦੀ ਭਰਮਾਰ ਹੈ। ਭਾਵੇਂ 2023 ਅਤੇ 2024 ਦੌਰਾਨ ਗਮਾਡਾ ਅਤੇ ਪੰਚਾਇਤ ਅਫਸਰ ਵੱਲੋਂ ਕਈ ਥਾਵਾਂ ਤੇ ਕਾਰਵਾਈ ਕੀਤੇ ਜਾਣ ਦੇ ਦਾਅਵੇ ਕੀਤੇ ਗਏ, ਪਰ ਹਕੀਕਤ ਵਿੱਚ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਹੁਣ ਸਿਰਫ਼ ਭਰੋਸਿਆਂ ਨਾਲ ਤੰਗ ਆ ਚੁੱਕੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਸ ਮਾਮਲੇ ਵਿੱਚ ਸਖ਼ਤ ਦਖ਼ਲ ਦੇ ਕੇ ਸੰਬੰਧਿਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ। ਵਸਨੀਕ ਕਹਿੰਦੇ ਹਨ ਕਿ ਜੇਕਰ ਸਮੇਂ ਸਿਰ ਗੈਰਕਾਨੂੰਨੀ ਨਿਰਮਾਣਾਂ ਤੇ ਰੋਕ ਨਾ ਲੱਗੀ, ਤਾਂ ਇਸਦੇ ਭਵਿੱਖ ਵਿੱਚ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਇਸ ਦੌਰਾਨ ਉੱਥੇ ਉਸਾਰੀ ਕਰਨ ਵਾਲੇ ਕੁਲਵੀਰ ਸਿੰਘ ਨਾ ਦੇ ਵਿਅਕਤੀ ਨੇ ਕਿਹਾ ਕਿ ਉਹਨਾਂ ਦੀ ਜ਼ਮੀਨ ਲਾਲ ਡੋਰੇ ਦੇ ਅੰਦਰ ਹੈ ਅਤੇ ਉਹ ਕਾਨੂੰਨ ਅਨੁਸਾਰ ਉਸਾਰੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਸਾਰੀ ਕਰਨ ਲਈ ਉਹਨਾਂ ਨੂੰ ਕਿਸੇ ਤੋਂ ਇਜਾਜਤ ਲੈਣ ਦੀ ਲੜ ਨਹੀਂ ਹੈ। ਦੂਜੇ ਪਾਸੇ ਸੰਪਰਕ ਕਰਨ ਤੇ ਪੰਚਾਇਤ ਦੇ ਅਧਿਕਾਰੀ ਜੇ ਈ ਜਸਪਾਲ ਮਸੀਹ ਨੇ ਦੱਸਿਆ ਕਿ ਪਿੰਡ ਦੇ ਲਾਲ ਡੋਰੇ ਦੇ ਅੰਦਰ ਕਿਸੇ ਵੀ ਕਿਸਮ ਦੀ ਕਮਰਸ਼ੀਅਲ ਉਸਾਰੀ ਕਾਨੂੰਨੀ ਤੌਰ ਤੇ ਮਨਜ਼ੂਰ ਨਹੀਂ ਹੈ ਅਤੇ ਅਜਿਹੇ ਨਿਰਮਾਣ ਗੈਰਕਾਨੂੰਨੀ ਮੰਨੇ ਜਾਂਦੇ ਹਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਲਾਲ ਡੋਰੇ ਤੋਂ ਬਾਹਰ ਗਮਾਡਾ ਦਾ ਅਧਿਕਾਰ ਖੇਤਰ ਹੈ, ਜਦਕਿ ਲਾਲ ਡੋਰੇ ਦੇ ਅੰਦਰ ਪੰਚਾਇਤ ਦਫ਼ਤਰ ਦੇ ਅਧਿਕਾਰ ਲਾਗੂ ਹੁੰਦੇ ਹਨ।

 

Continue Reading

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Mohali

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਚਾਰਜ ਸੰਭਾਲਿਆ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਬਤੌਰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵਜੋਂ ਤੈਨਾਤ ਕੀਤੇ ਗਏ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਚਾਰਜ ਸੰਭਾਲਣ ਮੌਕੇ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ.ਗੁਰਮੇਲ ਸਿੰਘ ਨੇ ਸ਼ਿਰਕਤ ਕਰਦਿਆਂ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਨਿਯੁਕਤੀ ਲਈ ਸ਼ੁਭ ਇਛਾਵਾਂ ਭੇਂਟ ਕੀਤੀਆਂ।

Continue Reading

Latest News

Trending