Connect with us

Mohali

ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ

Published

on

ਐਸ ਏ ਐਸ ਨਗਰ, 29 ਦਸੰਬਰ (ਸ.ਬ.) ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਪਣੀ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ , ਚੰਡੀਗੜ੍ਹ ਮੁਹਾਲੀ ਵਿਖੇ 28 ਦਸੰਬਰ ਤੋਂ 30 ਦਸੰਬਰ ਤੱਕ ਚੱਲਣ ਵਾਲੀ ਇਸ ਤਿੰਨ ਰੋਜਾ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ ਆਯੋਜਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੂਰੇ ਦੇਸ਼ ਵਿਚੋਂ 20 ਰਾਜਾਂ ਦੇ 500 ਖਿਡਾਰੀ (ਲੜਕੇ ਤੇ ਲੜਕੀਆਂ) ਇੱਥੇ ਪਹੁੰਚੇ ਹਨ। ਅੰਡਰ 19 ਅੰਡਰ 25 ਅਤੇ ਅੰਡਰ 30 ਉਮਰ ਵਰਗ ਦੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਉਦਘਾਟਨੀ ਸਮਾਰੋਹ ਮੌਕੇ ਚੈਂਪੀਅਨਸ਼ਿਪ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ, ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਅਤੇ ਵਿਸ਼ਵ ਗੁਰਮਤ ਰੂਹਾਨੀ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਖੇਲੋ ਇੰਡੀਆ ਵਿੱਚ ਖੇਡਣ ਦਾ ਮੌਕਾ ਮਿਲੇਗਾ।

ਇਸ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਇੱਕ ਰਿਵਾਇਤੀ ਖੇਡ ਹੈ। ਉਹਨਾਂ ਇਸ ਖੇਡ ਨੂੰ ਉੱਚਾ ਚੁੱਕਣ ਦੇ ਲਈ ਬਣਦੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਤਰੁਨਪ੍ਰੀਤ ਸਿੰਘ ਸੋਂਦ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਕੀਤੀ ਗਈ। ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਐਮ ਐਲ ਏ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਗਤਕਾ ਖੇਡ ਨੂੰ ਉੱਚਾ ਚੁੱਕਣ ਲਈ ਗਤਕਾ ਖੇਡ ਭਵਨ ਦੀ ਜਰੂਰਤ ਹੈ, ਜਿਸ ਨੂੰ ਪੂਰਾ ਕਰਨ ਦੇ ਲਈ ਉਹ ਬਣਦੀ ਸਹਾਇਤਾ ਕਰਨ ਲਈ ਤਿਆਰ ਹਨ।

ਇਸ ਮੌਕੇ ਬਾਬਾ ਲਖਬੀਰ ਸਿੰਘ ਜੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਦੋ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਇਥੇ ਕਰਵਾਈਆਂ ਗਈਆਂ ਸਨ ਅਤੇ ਇਸ ਵਾਰ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਾਰੇ ਖਿਡਾਰੀਆਂ ਦੀ ਰਹਾਇਸ਼ ਅਤੇ ਖਾਣ ਪੀਣ ਦਾ ਪ੍ਰਬੰਧ ਰਤਵਾੜਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਦੇ ਦੌਰਾਨ ਜਿੱਥੇ ਖਿਡਾਰੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ ਉੱਥੇ ਰਿਵਾਇਤੀ ਬਾਣੇ ਦੇ ਵਿੱਚ ਗੱਤਕੇ ਦੇ ਜੌਹਰ ਵੀ ਦਿਖਾਏ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਜਸਵੰਤ ਸਿੰਘ ਡਾਇਰੈਕਟਰ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ , ਇੰਦਰਜੀਤ ਸਿੰਘ ਰੰਧਾਵਾ, ਜੀ ਪੀ ਸਿੰਘ ਸਾਬਕਾ ਐਮ ਐਲ ਏ, ਐਨ ਐਸ ਠਾਕੁਰ ਸਕੱਤਰ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ, ਬਾਬਾ ਹਰਭਜਨ ਸਿੰਘ, ਬਾਬਾ ਸ਼੍ਰੀਮਾਨ ਜੀ, ਬਾਬਾ ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰੈਸੀਡੈਂਟ ਪੰਜਾਬ ਗਤਕਾ ਐਸੋਸੀਏਸ਼ਨ, ਰਘੁਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਰਜਿੰਦਰ ਸਿੰਘ ਤੂਰ, ਰਾਜਵੀਰ ਸਿੰਘ ਚੰਡੀਗੜ੍ਹ, ਜਸਵਿੰਦਰ ਸਿੰਘ ਪਾਬਲਾ, ਹਰਮਨਜੋਤ ਸਿੰਘ ਖਰੜ , ਅਕਵਿੰਦਰ ਸਿੰਘ ਗੋਸਲ , ਜਗਤਾਰ ਸਿੰਘ ਜੱਗੀ, ਅਮਰਜੀਤ ਸਿੰਘ ਹਾਜ਼ਰ ਸਨ।

 

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending