Mohali
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ
ਐਸ ਏ ਐਸ ਨਗਰ, 29 ਦਸੰਬਰ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਧਾਨ ਸ.ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕੌਂਸਲ ਦੇ ਸਮੂਹ ਮੈਂਬਰਾਂ ਵੱਲੋਂ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਰ ਦਾ ਆਯੋਜਨ ਮਦਨਪੁਰ ਚੌਂਕ ਫੇਜ਼ 3, ਮੁਹਾਲੀ ਵਿਖੇ ਕੀਤਾ ਗਿਆ। ਲੰਗਰ ਵਰਤਾਓਣ ਦੀ ਅਰੰਭਤਾ ਬਾਬਾ ਸੁਰਿੰਦਰ ਸਿੰਘ (ਗੁਰਦੁਆਰਾ ਧੰਨਾਂ ਭਗਤ) ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਸੰਸਥਾ ਦੇ ਪ੍ਰਧਾਨ ਸ.ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਲੰਗਰ ਸੇਵਾ ਦੇ ਨਾਲ ਵਾਤਾਵਰਣ ਦੀ ਸ਼ੁੱਧਤਾ, ਸਾਂਭ ਸੰਭਾਲ ਅਤੇ ਹਰਿਆਵਲ ਵਾਸਤੇ ਬੂਟੇ ਵੀ ਵੰਡੇ ਗਏ। ਲੰਗਰ ਵਿੱਚ ਸੰਸਥਾ ਦੇ ਮੁੱਖ ਸਲਾਹਕਾਰ ਸ.ਪ੍ਰਦੀਪ ਸਿੰਘ ਭਾਰਜ, ਸ.ਕੰਵਰਦੀਪ ਸਿੰਘ ਮਣਕੂ, ਸ.ਨਰਿੰਦਰ ਸਿੰਘ ਸੰਧੂ, ਸ.ਬਹਾਦੁਰ ਸਿੰਘ, ਸ.ਮੇਜਰ ਸਿੰਘ ਭੁੱਲਰ, ਸ.ਤਰਸੇਮ ਸਿੰਘ ਖੋਖਰ, ਸ੍ਰੀ ਮਨਫੂਲ, ਸ.ਭੁਪਿੰਦਰ ਸਿੰਘ ਮਾਨ, ਸ.ਦਰਸ਼ਨ ਸਿੰਘ, ਸ. ਹਰਜੀਤ ਸਿੰਘ, ਬੀਬੀ ਰਾਮਦੀਪ ਕੌਰ ਅਤੇ ਸਮੂਹ ਮੈਂਬਰਾਂ ਵਲੋਂ ਸੇਵਾ ਕੀਤੀ ਗਈ।
ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਮੌਕੋ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਸ.ਸੂਰਤ ਸਿੰਘ ਕਲਸੀ, ਜਨਰਲ ਸਕੱਤਰ ਸ.ਬਿਕਰਮਜੀਤ ਸਿੰਘ ਹੂੰਝਣ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਸ. ਜਸਵੰਤ ਸਿੰਘ ਭੁੱਲਰ, ਸ.ਨਿਰਮਲ ਸਿੰਘ ਸੱਭਰਵਾਲ ਅਤੇ ਸ.ਕਰਮ ਸਿੰਘ ਬਬਰਾ ਦੇ ਨਾਲ ਸ.ਦੀਦਾਰ ਸਿੰਘ ਕਲਸੀ (ਪ੍ਰਧਾਨ ਪ੍ਰਾਈਵੇਟ ਬਿਲਡਿੰਗ ਕੰਟਰੈਕਟਜ ਐਸੋਸੀਏਸ਼ਨ) ਅਤੇ ਸ. ਬਲਵਿੰਦਰ ਸਿੰਘ ਕਲਸੀ (ਜਨਰਲ ਸਕੱਤਰ) ਸ.ਮੋਹਨ ਸਿੰਘ ਸੱਭਰਵਾਲ, ਸ.ਸੁਰਿੰਦਰ ਸਿੰਘ ਜੰਡੂ, ਸ.ਪਰਮਜੀਤ ਸਿੰਘ ਖੁਰਲ, ਸ. ਇੰਦਰਜੀਤ ਸਿੰਘ ਖੋਖਰ, ਸ. ਗੁਰਮੀਤ ਸਿੰਘ ਸਿਆਨ, ਸ. ਸੁਰਜਣ ਸਿੰਘ, ਸ.ਤੇਜਿੰਦਰ ਸਿੰਘ ਸੱਭਰਵਾਲ, ਸ.ਚੰਨਪ੍ਰੀਤ ਸਿੰਘ ਤੋਂ ਇਲਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ, ਐਸ.ਜੀ.ਪੀ.ਸੀ.ਮੈਂਥਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ.ਸਿਮਰਨਜੀਤ ਸਿੰਘ ਚੰਦੂਮਾਜਰਾ, ਡਿਪਟੀ ਮੇਅਰ ਸ. ਕੁਲਜੀਤ ਸਿੰਘ ਬੇਦੀ, ਮਿਉਂਸਪਲ ਕੌਂਸਲਰ ਸ.ਜਸਬੀਰ ਸਿੰਘ ਮਣਕੂ, ਸਾਬਕਾ ਮਿਉਂਸੀਪਲ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸ. ਹਰਮਨਪ੍ਰੀਤ ਸਿੰਘ ਪ੍ਰਿੰਸ, ਸ.ਕੰਵਲਜੀਤ ਸਿੰਘ ਰੂਬੀ, ਸ.ਪਰਮਜੀਤ ਸਿੰਘ ਕਾਹਲੋਂ, ਅਤੇ ਸ.ਗੁਰਮੁਖ ਸਿੰਘ ਸੋਹਲ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਇੰਜ. ਪਵਿੱਤਰ ਸਿੰਘ ਵਿਰਦੀ, ਸ.ਰਜਿੰਦਰ ਸਿੰਘ ਟੋਹੜਾ (ਮੈਨੇਜਰ ਗੁਰਦੁਆਰਾ ਅੰਬ ਸਾਹਿਬ), ਸ.ਜੋਗਿੰਦਰ ਸਿੰਘ ਸੌਂਧੀ (ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ), ਸ.ਅਮਰਜੀਤ ਸਿੰਘ ਪਾਹਵਾ, ਸ.ਪ੍ਰੀਤਮ ਸਿੰਘ, ਸ.ਸੁਰਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸੇਵਾ ਵਿੱਚ ਯੋਗਦਾਨ ਪਾਇਆ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
