Mohali
ਨਵੇਂ ਸਾਲ ਮੌਕੇ ਗੜਬੜੀ ਰੋਕਣ ਲਈ ਮਿਲ ਕੇ ਕੰਮ ਕਰਨਗੀਆਂ ਚੰਡੀਗੜ੍ਹ ਅਤੇ ਮੁਹਾਲੀ ਪੁਲੀਸ
ਪੁਲੀਸ ਅਧਿਕਾਰੀਆਂ ਵਲੋਂ ਤਾਲਮੇਲ ਮੀਟਿੰਗ ਦੌਰਾਨ ਸਾਂਝੇ ਨਾਕੇ ਲਗਾਉਣ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮਿਲ ਕੇ ਕਾਰਵਾਈ ਕਰਨ ਦਾ ਫੈਸਲਾ
ਐਸ ਏ ਐਸ ਨਗਰ, 29 ਦਸੰਬਰ (ਸ.ਬ.) ਨਵੇਂ ਸਾਲ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ, ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਹੁਲੜਬਾਜਾਂ ਤੇ ਸਖਤੀ ਨਾਲ ਕੰਮ ਕਰਨ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਪੁਲੀਸ ਨੇ ਹੱਥ ਮਿਲਾਉਂਦਿਆਂ ਅਜਿਹੇ ਅਨਸਰਾਂ ਦੇ ਖਿਲਾਫ ਸਾਂਝੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਤਹਿਤ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਨਾਲ ਸੰਬੰਧਿਤ ਮੁਹਾਲੀ ਅਤੇ ਚੰਡੀਗੜ੍ਹ ਦੇ ਥਾਣਾ ਮੁਖੀ ਇੱਕ ਦੂਜੇ ਦੇ ਨਾਲ ਜਾਣਕਾਰੀਆਂ ਸਾਂਝੀਆਂ ਕਰਨਗੇ ਅਤੇ ਨਾਕੇਬੰਦੀ ਕਰਕੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਸੰਬੰਧੀ ਡੀ ਐਸ ਪੀ ਸਿਟੀ 1 ਸz. ਪ੍ਰਿਥਵੀ ਸਿੰਘ ਚਹਿਲ ਅਤੇ ਚੰਡੀਗੜ੍ਹ ਦੇ ਐਸ ਡੀ ਪੀ ਓ ਸਾਉਥ ਡੀ ਐਸ ਪੀ ਗੁਰਜੀਤ ਕੌਰ ਅਤੇ ਚੰਡੀਗੜ੍ਹ ਅਤੇ ਮੁਹਾਲੀ ਦੇ ਵੱਖ ਵੱਖ ਥਾਣਿਆਂ ਦੇ ਐਸ ਐਚ ਓ ਵੀ ਸ਼ਾਮਿਲ ਹੋਏ। ਉਹਨਾਂ ਦੱਸਿਆ ਕਿ ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ਤੇ ਹੋਈ ਇਸ ਤਾਲਮੇਲ ਮੀਟਿੰਗ ਦੌਰਾਨ ਐਸ ਪੀ ਸਿਟੀ ਸz. ਦਿਲਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਵਲੋਂ ਸਾਂਝਾ ਨਾਕਾ ਵੀ ਲਗਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੁਲੀਸ ਵਲੋਂ ਦੋਵਾਂ ਪਾਸੇ ਵਿਸ਼ੇਸ਼ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਅਤੇ ਹੁਲੱੜਬਾਜਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ, ਹੁੱਲੜਬਾਜਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨੋਸਰਾਂ ਦੀ ਪਛਾਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇਗੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
