Mohali
ਡਿਪਟੀ ਕਮਿਸ਼ਨਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ
ਐਸ ਏ ਐਸ ਨਗਰ, 31 ਦਸੰਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲੀਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2026 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਇਨ੍ਹਾਂ ਟੀਮਾਂ ਵਿੱਚੋਂ 3 ਸਬ ਡਵੀਜ਼ਨ ਖਰੜ, 3 ਸਬ ਡਵੀਜਨ ਡੇਰਾਬਸੀ, 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਰਗਰਮ ਰਹਿਣਗੀਆਂ।
ਇਸ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਜਾਇਜ਼ ਮਾਇਨਿੰਗ ਸਬੰਧੀ ਕੇਸ ਦਰਜ ਕਰਵਾਉਂਦੇ ਸਮੇਂ ਗੱਡੀ ਦਾ ਨੰਬਰ, ਮਾਲਕ ਦਾ ਨਾਂ ਵੀ ਐਫ.ਆਈ.ਆਰ ਵਿਚ ਦਰਜ ਕੀਤਾ ਜਾਵੇ ਅਤੇ ਆਰ. ਟੀ. ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਵੀ, ਪੋਕਲੇਨ, ਟਰੈਕਟਰ ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿਚ ਲੈ ਲਏ ਜਾਣ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਬ ਡਵੀਜ਼ਨ ਖਰੜ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ (ਟੀ ਪੁਆਇੰਟ ਮਾਜਰੀ) ਸ੍ਰੀ ਹਿਤੇਸ਼ ਕੌਸ਼ਲ, ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਮੁਹਾਲੀ, ਸ੍ਰੀ ਬਲਵਿੰਦਰ ਸਿੰਘ ਫਾਰੈਸਟ ਗਾਰਡ ਮੁਹਾਲੀ, ਏ.ਐਸ.ਆਈ. ਜਸਵਿੰਦਰ ਸਿੰਘ 468, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਮਨੋਜ਼ ਸੈਣੀ 1650, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਮਨਜੀਤ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ, ਸ੍ਰੀ ਪੰਕਜ ਜਿੰਦਲ ਜੇ.ਈ-ਕਮ-ਮਾਇੰਨਿੰਗ ਇੰਸਪੈਕਟਰ, ਮਾਇਨਿੰਗ ਵਿਭਾਗ, ਐਸ.ਆਰ.ਸੀ.ਟੀ. ਗੁਰਜੋਧ ਸਿੰਘ 1551, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸਿਮਰਨਜੀਤ ਸਿੰਘ 2438, ਐਸ ਏ ਐਸ ਨਗਰ ਸ਼ਾਮਿਲ ਹਨ।
ਟੀਮ ਨੰ. 2 ਵਿੱਚ (ਟੀ ਪੁਆਇੰਟ ਸਿਸਵਾਂ ਮਾਜਰਾ) ਸ੍ਰੀ ਦੀਪਕ ਸ਼ਰਮਾ ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਸੰਦੀਪ ਗਰੋਵਰ, ਏ.ਈ, ਦਫਤਰ ਕਾਰਜਕਾਰੀ ਇੰਜਨੀਅਰ, ਸ੍ਰੀ ਸੁਰਿੰਦਰ ਕੁਮਾਰ, ਬਲਾਕ ਅਫਸਰ, ਵਣ ਮੰਡਲ, ਏ.ਐਸ.ਆਈ./ਐਲ.ਆਰ. ਰਾਜਿੰਦਰ ਸਿੰਘ 1118 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪਰਮਿੰਦਰ ਸਿੰਘ 2454 ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਕੁਲਦੀਪ ਸਿੰਘ, ਵਣ ਰੇਂਜ ਸਾਹਿਬਜਾਦਾ ਅਜੀਤ ਸਿੰਘ ਨਗਰ, ਵਣ ਮੰਡਲ ਅਫਸਰ, ਸ੍ਰੀ ਕੁਮਾਰ ਗੋਰਵ, ਜੇ.ਈ ਦਫਤਰ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ ਕਰਮ ਚੰਦ 661, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਅਰਮਾਨ 1999 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸੰਦੀਪ ਕੁਮਾਰ 2396 ਐਸ ਏ ਐਸ ਨਗਰ ਸ਼ਾਮਿਲ ਹਨ।
ਟੀਮ ਨੰ. 3 ਵਿੱਚ (ਸੂੰਕ ਏਰੀਆ) ਸ੍ਰੀ ਸੁਭਮ ਗੋਇਲ, ਉਪ ਮੰਡਲ ਅਫਸਰ, ਦਫਤਰ ਉਪ ਮੰਡਲ ਐਸ.ਏ.ਐਸ.ਨਗਰ ਜਲ ਨਿਕਾਸ ਕਮ-ਮਾਇਨਿੰਗ ਅਫਸਰ ਅਤੇ ਜਿਓਲੋਜੀ ਮੰਡਲ, ਮੁਹਾਲੀ, ਸ੍ਰੀ ਤੇਜਪਾਲ ਸਿੰਘ , ਏ.ਈ ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸ੍ਰੀ ਜਗਮੀਤ ਬਰਾੜ, ਜੇ.ਈ. ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸੀ.ਟੀ. ਰਣਜੀਤ ਸਿੰਘ 1975 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਵਿੰਦਰ ਸਿੰਘ 2043 ਐਸ ਏ ਐਸ ਨਗਰ ਸ਼ਾਮਿਲ ਹਨ।
ਸਬ ਡਵੀਜ਼ਨ ਡੇਰਾਬਸੀ (ਮੁਬਾਰਕਪੁਰ ਚੌਂਕੀ ਸੁੰਡਰਾਂ ਰੋਡ ਮੁਬਾਰਕਪੁਰ) ਲਈ ਬਣਾਈ ਗਈ ਟੀਮ ਨੰ. 4 ਜਿਸ ਵਿੱਚ ਵਿੱਚ ਸ੍ਰੀ ਰਾਜਿੰਦਰ ਕੁਮਾਰ, ਉਪ ਮੰਡਲ ਅਫਸਰ, ਦਫਤਰ ਉਪ ਮੰਡਲ ਐਸ.ਏ.ਐਸ. ਨਗਰ ਜਲ ਨਿਕਾਸ ਕਮ-ਮਾਇਨਿੰਗ ਅਤੇ ਜਿਓਲੋਜੀ ਮੰਡਲ, ਮੋਹਾਲੀ, ਸ੍ਰੀ ਕਰਮਜੀਤ ਸਿੰਘ ਉਪ ਮੰਡਲ ਇੰਜੀਨੀਅਰ ਜ਼ਸਸ ਉਪ ਮੰਡਲ ਡੇਰਾਬਸੀ, ਦਫਤਰ ਕਾਰਜਕਾਰੀ ਇੰਜੀਨੀਅਰ,ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 3, ਐਸ.ਏ.ਐਸ.ਨਗਰ, ਐਚ.ਸੀ (ਪੀ.ਆਰ.) ਬਲਵੀਰ ਸਿੰਘ 1630 ਸਾਹਿਬਜਾਦਾ ਅਜੀਤ ਸਿੰਘ ਨਗਰ, ਐਸ.ਆਰ.ਸੀ.ਟੀ. ਅਮਰਜੀਤ ਸਿੰਘ 1454, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ. ਐਲ.ਆਰ. ਗੁਰਨਾਮ ਸਿੰਘ 500, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਅਸ਼ੋਕ ਕੁਮਾਰ 594, ਐਸ ਏ ਐਸ ਨਗਰ, ਸ਼ਾਮਿਲ ਹਨ।
ਟੀਮ ਨੰ: 5 ਥਾਣਾ ਲਾਲੜੂ (ਆਈ.ਟੀ.ਆਈ ਚੌਂਕ ਲਾਲੜੂ) ਇਸ ਟੀਮ ਵਿਚ ਸ੍ਰੀ ਅਪਿੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਦਫਤਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਕਾਰਜ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਜੈ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ. ਆਈ. /ਐਲ. ਆਰ. ਮਲਕੀਤ ਸਿੰਘ 264, ਐਸ ਏ ਐਸ ਨਗਰ ਸ਼ਾਮਿਲ ਹਨ।
ਟੀਮ ਨੰ: 6 ਥਾਣਾ ਹੰਡੇਸਰਾਂ (ਬੱਸ ਸਟੈਂਡ ਹੰਡੇਸਰਾਂ) ਸ੍ਰੀ ਰੇਸ਼ਮ ਸਿੰਘ, ਵਣ ਗਾਰਡ ਦਫਤਰ ਵਣ ਮੰਡਲ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਤਪੇਸ਼ਵਰ ਕਾਲਰਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ, ਦਫਤਰ ਉਪ ਮੰਡਲ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਓਲੋਜੀ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ/ਐਲ.ਆਰ. ਓਮ ਪ੍ਰਕਾਸ਼ 731, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪ੍ਰਭਜੀਤ ਸਿੰਘ 1901, ਐਸ ਏ ਐਸ ਨਗਰ ਸ਼ਾਮਿਲ ਹਨ।
ਟੀਮ ਨੰ. 7 ਸਬ ਡਵੀਜ਼ਨ ਮੁਹਾਲੀ (ਕਰਾਸਿੰਗ ਬਨੂੰੜ-ਤੇਪਲਾ ਰੋਡ, ਜ਼ੀਰਕਪੁਰ-ਪਟਿਆਲਾ ਰੋਡ) ਸ੍ਰੀ ਨਿਖਿਲ ਵਰਮਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਬਨੂੰੜ, ਸ੍ਰੀ ਅਮ੍ਰਿਤ ਪਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ੲਤੇ.ਐਸ.ਆਈ/ਐਲ.ਆਰ ਬਲਵਿੰਦਰ ਸਿੰਘ 351 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਦੀਪ ਸਿੰਘ 2179, ਐਸ ਏ ਐਸ ਨਗਰ, ਸ਼ਾਮਿਲ ਹਨ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
