Connect with us

Mohali

ਪਿੰਡ ਬੜਮਾਜਰਾ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਵਾਉਣ ਲਈ ਪਿੰਡ ਵਾਸੀਆਂ ਨੇ ਪੰਜਾਬ ਦੇ ਪ੍ਰਮੁਖ ਸਕੱਤਰ ਨੂੰ ਪੱਤਰ ਦਿੱਤਾ

Published

on

 

ਮਾਣਯੋਗ ਹਾਈਕੋਰਟ ਵਲੋਂ ਸਰਕਾਰ ਨੂੰ ਪਿੰਡ ਵਾਸੀਆਂ ਦੀ ਅਰਜੀ ਤੇ 8 ਹਫਤਿਆਂ ਵਿੱਚ ਫੈਸਲਾ ਕਰਨ ਦੀ ਦਿੱਤੀ ਗਈ ਹੈ ਹਿਦਾਇਤ

ਐਸ ਏ ਐਸ ਨਗਰ, 31 ਦਸੰਬਰ (ਸ.ਬ.) ਪਿੰਡ ਬੜਮਾਜਰਾ ਦੇ ਵਸਨੀਕਾਂ ਵਲੋਂ ਪੰਜਾਬ ਦੇ ਪ੍ਰਮੁਖ ਸਕੱਤਰ ਨੂੰ ਪੱਤਰ ਲਿਖ ਕੇ ਪਿੰਡ ਬੜਮਾਜਰਾ ਨੂੰ ਨਗਰ ਨਿਗਮ ਐਸ ਏ ਐਸ ਨਗਰ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਪਿੰਡ ਵਾਸੀਆਂ ਵਲੋਂ ਇਸ ਸੰਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਏ ਗਏ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵਲੋਂ ਪਿੰਡ ਵਾਸੀਆਂ ਦੀ ਅਰਜੀ ਤੇ 8 ਹਫਤਿਆਂ ਵਿੱਚ ਫੈਸਲਾ ਕਰਨ ਦੀ ਗੱਲ ਆਖੇ ਜਾਂਣ ਤੇ ਮਾਣਯੋਗ ਅਦਾਲਤ ਵਲੋਂ ਕੇਸ ਖਤਮ ਕਰ ਦਿੱਤਾ ਗਿਆ ਸੀ ਅਤੇ ਇਸ ਸੰਬੰਧੀ ਹੁਣ ਪਿੰਡ ਵਾਸੀਆਂ ਵਲੋਂ ਸਰਕਾਰ ਨੂੰ ਵਿਸਤਾਰ ਸਹਿਤ ਪੱਤਰ ਭੇਜਿਆ ਗਿਆ ਹੈ।

ਪਿੰਡ ਵਾਸੀਆਂ ਆਤਮਜੀਤ ਸਿੰਘ ਚੋਪੜਾ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਵਲੋਂ ਦਿੱਤੇ ਗਏ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਮੁਹਾਲੀ ਵਲੋਂ ਬੀਤੀ 28 ਜੂਨ 2021 ਨੂੰ ਨਗਰ ਨਿਗਮ ਦੀ ਹੱਦ ਵਿੱਚ ਵਾਧੇ ਦਾ ਮਤਾ ਪਾਸ ਕੀਤਾ ਸੀ ਜਿਸ ਵਿੱਚ ਪਿੰਡ ਬੜ ਮਾਜਰਾ ਅਤੇ ਬੜ ਮਾਜਰਾ ਕਾਲੋਨੀ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਗੱਲ ਕਹੀ ਗਈ ਸੀ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ 23 ਦਸੰਬਰ 2021 ਨੂੰ ਨੋਟਿਫਿਕੇਸ਼ਨ ਜਾਰੀ ਕਰਕੇ ਇਤਰਾਜ ਮੰਗੇ ਸੀ ਪਰੰਤੂ ਫਿਰ ਇਹ ਕਾਰਵਾਈ ਰੋਕ ਦਿੱਤੀ ਗਈ।

ਬਾਅਦ ਵਿੱਚ ਇਸ ਸੰਬੰਧੀ ਮਾਣਯੋਗ ਅਦਾਲਤ ਵਿੱਚ ਦਾਇਰ ਹੋਈ ਇੱਕ ਪਟੀਸ਼ਨ ਤੇ ਪੰਜਾਬ ਸਰਕਾਰ ਵਲੋਂ ਛੇ ਹੀਨਿਆਂ ਵਿੱਚ ਕਾਰਵਾਈ ਕਰਨ ਦੀ ਗੱਲ ਆਖੀ ਗਈ ਸੀ ਪਰੰਤੂ ਸਰਕਾਰ ਵਲੋਂ ਕਾਰਵਾਈ ਨਾ ਕੀਤੇ ਜਾਣ ਤੇ ਸਰਕਾਰ ਦੇ ਖਿਲਾਫ ਕੋਰਟ ਦੀ ਅਵਮਾਨਨਾ ਦੀ ਪਟੀਸ਼ਨ ਦਾਖਿਲ ਹੋਈ ਜਿਸ ਉਪਰੰਤ ਸਰਕਾਰ ਨੇ 21 ਅਕਤੂਬਰ 2025 ਨੂੰ ਇੱਕ ਨਵੀਂ ਡ੍ਰਾਫਟ ਨੋਟਿਫਿਕੇਸ਼ਨ ਜਾਰੀ ਕਰ ਦਿੱਤੀ ਜਿਸ ਵਿੱਚੋਂ ਪਿੰਡ ਬੜਮਾਜਰਾ ਨੂੰ ਬਾਹਰ ਕੱਢ ਦਿੱਤਾ ਗਿਆ। ਇਸ ਨੋਟਿਫਿਕੇਸ਼ਨ ਨੂੰ ਕੁੱਝ ਵਿਅਕਤੀਆਂ ਵਲੋਂ ਚੁਣੌਤੀ ਦਿੱਤੀ ਸੀ ਅਤੇ ਮਾਮਲਾ ਲੰਬਿਤ ਹੋਣ ਦੌਰਾਨ 3 ਨਵੰਬਰ ਨੂੰ ਨਗਰ ਨਿਗਮ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਪਹਿਲਾਂ ਮੰਜੂਰ ਕੀਤੇ ਗਏ ਸਾਰੇ ਖੇਤਰਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਪੁਸ਼ਟੀ ਕੀਤੀ ਗਈ ਪਰੰਤੂ ਸਰਕਾਰ ਨੇ 28 ਨਵੰਬਰ 2025 ਨੂੰ ਨਗਰ ਨਿਗਮ ਦੇ ਮਤੇ ਨੂੰ ਅਣਦੇਖਿਆ ਕਰਕੇ ਅੰਤਮ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਜਿਸ ਵਿੱਚ ਕੁੱਝ ਪਿੰਡਾਂ ਅਤੇ ਨਿੱਜੀ ਬਿਲਡਰ ਪ੍ਰੋਜੈਕਟਾਂ ਨੂੰ ਚੋਣਵੇਂ ਰੂਪ ਵਿੱਚ ਨਿਗਮ ਵਿੱਚ ਸ਼ਾਮਿਲ ਕਰ ਲਿਆ ਗਿਆ ਪੰਰਤੂ ਬੜ ਮਾਜਰਾ ਅਤੇ ਬੜ ਮਾਜਰਾ ਕਾਲੋਨੀ ਨੂੰ ਛੱਡ ਦਿੱਤਾ ਗਿਆ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਸੰਬੰਧੀ ਪਿੰਡ ਵਾਸੀਆਂ ਵਲੋਂ ਮਾਣਯੋਗ ਵਿੱਚ ਦਾਇਰ ਪਟੀਸ਼ਨ ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵਲੋਂ ਪਿੰਡ ਵਾਸੀਆਂ ਦੀ ਅਰਜੀ ਤੇ 8 ਹਫਤਿਆਂ ਵਿੱਚ ਫੈਸਲਾ ਕਰਨ ਦੀ ਗੱਲ ਆਖੇ ਜਾਂਣ ਤੇ ਮਾਣਯੋਗ ਅਦਾਲਤ ਵਲੋਂ ਕੇਸ ਖਤਮ ਕਰ ਦਿੱਤਾ ਗਿਆ ਸੀ ਅਤੇ ਇਸ ਸੰਬੰਧੀ ਹੁਣ ਪਿੰਡ ਵਾਸੀਆਂ ਵਲੋਂ ਸਰਕਾਰ ਨੂੰ ਵਿਸਤਾਰ ਸਹਿਤ ਪੱਤਰ ਭੇਜਿਆ ਗਿਆ ਹੈ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending