Connect with us

Mohali

9ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ

Published

on

ਐਸ ਏ ਐਸ ਨਗਰ, 31 ਦਸੰਬਰ (ਸ.ਬ.) ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਰਤਵਾੜਾ ਸਾਹਿਬ ਵਿਖੇ ਕਰਵਾਈ ਗਈ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 9ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ-ਜਲਾਲ ਨਾਲ ਸੰਪਨ ਹੋ ਗਈ। ਇਸ ਚੈਂਪੀਅਨਸ਼ਿਪ ਦੀ ਸਮਾਪਤੀ ਸਮਾਰੋਹ ਦੌਰਾਨ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਬਾਬਾ ਲਖਬੀਰ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਸ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ 28 ਦਸੰਬਰ ਤੋ 30 ਦਸੰਬਰ ਤੱਕ ਕਰਵਾਈ ਗਈ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਵੀਹ ਰਾਜਾਂ ਦੇ ਪੰਜ ਸੌ ਖਿਡਾਰੀਆਂ ਨੇ ਭਾਗ ਲਿਆ ਅਤੇ ਗਤਕੇ ਦੇ ਜੌਹਰ ਦਿਖਾਏ। ਇਹਨਾਂ ਮੁਕਾਬਲਿਆਂ ਵਿੱਚ ਪੰਜਾਬ ਦੀ ਟੀਮ ਨੇ 184 ਅੰਕਾਂ ਨਾਲ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। 51 ਅੰਕਾਂ ਨਾਲ ਚੰਡੀਗੜ੍ਹ ਦੂਸਰੇ ਅਤੇ 49 ਅੰਕਾਂ ਨਾਲ ਦਿਲੀ ਤੀਸਰੇ ਸਥਾਨ ਤੇ ਰਿਹਾ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਰਵਾਇਤੀ ਖੇਡ ਹੈ ਜੋ ਕਿ ਹੁਣ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਨੂੰ ਕੇਂਦਰ ਸਰਕਾਰ ਨਾਲ ਗਲਬਾਤ ਕਰਕੇ ਇਸ ਨੂੰ ਵਿਸ਼ਵ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨ ਅਰੰਭੇ ਜਾਣਗੇ।

ਚੈਂਪੀਅਨਸ਼ਿਪ ਦੇ ਮਹਿਮਾਨ ਸੂਬੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ ਰਜਿੰਦਰ ਸਿੰਘ ਸੋਹਲ ਵੱਲੋ ਆਏ ਹੋਏ ਮੁੱਖ ਮਹਿਮਾਨ ਅਤੇ ਕੋਚ ਸਹਿਬਾਨ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਗਤਕਾ ਖੇਡ ਨੂੰ ਇਕ ਮਿਆਰੀ ਰੂਪ ਦਿਤਾ ਜਾ ਚੁਕਾ ਹੈ ਅਤੇ ਉਹ ਗਤਕਾ ਖੇਡ ਨੂੰ ਉੱਚੇ ਮੁਕਾਮ ਤੱਕ ਪਹੁੰਚਣ ਲਈ ਯਤਨਸ਼ੀਲ ਅਤੇ ਵਚਨਬੱਧ ਹਨ।

ਅਖੀਰ ਵਿੱਚ ਜੇਤੂ ਖਿਡਾਰੀਆ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਅਰਸ਼ਦ ਡਾਲੀ, ਦਵਿੰਦਰ ਸਿੰਘ ਜੁਗਨੀ, ਜੁਆਇੰਟ ਸਕੱਤਰ ਮੈਡਮ ਜਗਕਿਰਨ ਕੋਰ ਵੜੈਚ, ਅਕਵਿੰਦਰ ਸਿੰਘ ਗੋਸਲ, ਬਾਬਾ ਹਰਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਪਾਬਲਾ, ਰਾਜਵੀਰ ਸਿੰਘ, ਹਰਮਨਜੋਤ ਸਿੰਘ, ਰਘਬੀਰ ਸਿੰਘ ਡੇਹਲ, ਗੁਰਲਾਲ ਸਿੰਘ ਭਿੱਖੀਵਿੰਡ ਆਦਿ ਹਾਜ਼ਰ ਸਨ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending