Connect with us

Mohali

ਵਾਰਡਬੰਦੀ ਦਾ ਫਾਈਨਲ ਨੋਟਿਫਿਕੇਸ਼ਨ ਜਾਰੀ ਹੋਣ ਨਾਲ ਨਗਰ ਨਿਗਮ ਚੋਣਾਂ ਦਾ ਰਾਹ ਪੱਧਰਾ, ਸਿਆਸੀ ਸਰਗਰਮੀਆਂ ਵੀ ਹੋਈਆਂ ਤੇਜ

Published

on

ਇਤਰਾਜਾਂ ਉਪੰਰਤ ਵਾਰਡ ਨੰਬਰ 32, 38, 39 ਅਤੇ 40 ਦਾ ਖੇਤਰ ਬਦਲਿਆ,

ਕੁੱਝ ਹੋਰ ਵਾਰਡਾਂ ਵਿੱਚ ਵੀ ਕੀਤੀਆਂ ਮਾਮੂਲੀ ਤਬਦੀਲੀਆਂ

ਐਸ ਏ ਐਸ ਨਗਰ, 1 ਜਨਵਰੀ (ਸ.ਬ.) ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਦੀ ਵਾਰਡਬੰਦੀ ਦਾ ਫਾਈਨਲ ਨੋਟਿਫਿਕੇਸ਼ਨ ਜਾਰੀ ਕਰ ਦਿੱਤੇ ਜਾਣ ਨਾਲ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਇਸਦੇ ਨਾਲ ਹੀ ਸ਼ਹਿਰ ਵਿੱਚ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਿਆਸੀ ਸਰਗਰਮੀਆਂ ਵੀ ਤੇਜ ਕਰ ਦਿੱਤੀਆਂ ਗਈਆਂ ਹਨ।

ਇਸ ਵਾਰ ਨਗਰ ਨਿਗਮ ਦਾ ਖੇਤਰ ਪਹਿਲਾਂ ਦੇ ਮੁਕਾਬਲੇ ਕਾਫੀ ਵੱਧ ਜਾਣ ਦੇ ਬਾਵਜੂਦ ਵਾਰਡਾਂ ਦੀ ਗਿਣਤੀ 50 ਹੀ ਰਹਿਣ ਕਾਰਨ ਵਾਰਡਾਂ ਅਧੀਨ ਆਉਂਦੇ ਖੇਤਰ ਵਿੱਚ ਪਹਿਲਾਂ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ ਜਿਸਦਾ ਨਤੀਜਾ ਇਹ ਹੋਇਆ ਹੈ ਕਿ ਮੌਜੂਦਾ ਕੌਂਸਲਰ ਦੇ ਵਾਰਡ ਆਪਸ ਵਿੱਚ ਵੰਡੇ ਗਏ ਹਨ। ਅਜਿਹਾ ਹੋਣ ਕਾਰਨ ਜਿੱਥੇ ਜਿਆਦਾਤਰ ਕੌਂਸਲਰਾਂ ਦੇ ਵਾਰਡਾਂ ਵਿੱਚ ਪੁਰਾਣੇ ਦੀ ਥਾਂ ਨਵਾਂ ਖੇਤਰ ਸ਼ਾਮਿਲ ਹੋ ਗਿਆ ਹੈ ਉੱਥੇ ਇਸ ਦੌਰਾਨ ਇੱਥੋਂ ਵਾਰਡ ਵਿੱਚ ਦੋ ਤੋਂ ਤਿੰਨ ਕੌਂਸਲਰਾਂ ਦੇ ਆਪਸ ਵਿੱਚ ਹੀ ਭਿੜਣ ਦੀ ਸੰਭਾਵਨਾ ਬਣ ਗਈ ਹੈ। ਦੂਜੇ ਪਾਸੇ ਨਗਰ ਨਿਗਮ ਵਿੱਚ ਨਵੇਂ ਸ਼ਾਮਿਲ ਕੀਤੇ ਗਏ ਖੇਤਰਾਂ ਵਿੱਚ ਕਈ ਵਾਰਡ ਬਣੇ ਹਨ ਅਤੇ ਇਹਨਾਂ ਵਿੱਚੋਂ ਜਿਆਦਾਤਰ ਵਿੱਚ ਨਵੇਂ ਚਿਹਰੇ ਹੀ ਸਾਮ੍ਹਣੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਸ ਦੌਰਾਨ ਸਿਆਸੀ ਪਾਰਟੀਆਂ ਵਲੋਂ ਵੀ ਵੱਖ ਵੱਖ ਵਾਰਡਾਂ ਤੋਂ ਚੋਣ ਲੜ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਆਰੰਭ ਕੀਤਾ ਜਾ ਚੁੱਕਿਆ ਹੈ। ਇਸ ਸੰਬੰਧੀ ਜਿੱਥੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਵਲੋਂ ਸਾਰੀਆਂ 50 ਸੀਟਾਂ ਤੇ ਆਪੋ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ ਉੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਵੀ ਆਪਣੇ ਉਮੀਦਵਾਰ ਖੜ੍ਹਾਏ ਜਾਣੇ ਹਨ। ਇਸਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਜਾਦ ਉਮੀਦਵਾਰਾਂ ਵਲੋਂ ਵੀ ਕਿਸਮਤ ਅਜਮਾਈ ਜਾਣੀ ਹੈ।

ਇਸ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੀ ਟਿਕਟ ਤੋਂ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਆਪੋ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਦਾ ਦੌਰਾ ਆਰੰਭ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਇਹ ਉਮੀਦਵਾਰ ਆਪੋ ਆਪਣੇ ਪਸੰਦੀਦਾ ਵਰਡਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਮਜਬੂਤ ਕਰਦੇ ਦਿਖ ਰਹੇ ਹਨ।

ਇਸ ਦੌਰਾਨ ਚਰਚਾ ਹੈ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੀ ਚੋਣ ਫਰਵਰੀ ਜਾਂ ਅਪ੍ਰੈਲ ਮਹੀਨੇ ਵਿੱਚ ਕਰਵਾਈ ਜਾ ਸਕਦੀ ਹੈ ਅਤੇ ਵਾਰਡਬੰਦੀ ਦੀ ਫਾਈਨਲ ਨੋਟਿਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸਿਆਸੀ ਪਾਰਾ ਗਰਮੀ ਫੜਦਾ ਦਿਖ ਰਿਹਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending