Connect with us

Mohali

ਹਲਕਾ ਵਿਧਾਇਕ ਨੇ ਮੁਹਾਲੀ ਵਿੱਚ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਚਾਰ ਲਾਈਬ੍ਰੇਰੀਆਂ ਦਾ ਨੀਂਹ ਪੱਥਰ ਰੱਖਿਆ

Published

on

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਅੱਜ ਸੈਕਟਰ 77-78,79 ਅਤੇ 80 ਵਿੱਚ 1 ਕਰੋੜ 490 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਚਾਰ ਲਾਈਬ੍ਰੇਰੀਆਂ ਦੀਆਂ ਇਮਾਰਤਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਊਂਸਪਲ ਡਿਵੈਲਪਮੈਂਟ ਫੰਡ ਦੇ ਤਹਿਤ ਮੁਹਾਲੀ ਸ਼ਹਿਰ ਵਿੱਚ 4 ਲਾਇਬਰੇਰੀਆਂ ਬਣਨ ਜਾ ਰਹੀਆਂ ਹਨ ਅਤੇ ਹਰੇਕ ਲਾਈਬਰੇਰੀ ਤੇ 35 ਲੱਖ ਰੁਪਏ ਖਰਚੇ ਜਾਣਗੇ।

ਉਹਨਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਤਿੰਨ ਤੋਂ ਚਾਰ ਮਹੀਨੇ ਦੇ ਅੰਦਰ ਅੰਦਰ ਬਣ ਕੇ ਤਿਆਰ ਹੋ ਜਾਣਗੀਆਂ। ਇਹਨਾਂ ਲਾਇਬ੍ਰੇਰੀਆਂ ਵਿੱਚ ਇੱਕ ਵੱਡਾ ਹਾਲ ਅਤੇ ਲੋੜੀਂਦੀਆਂ ਜਰੂਰੀ ਸਹੂਲਤਾਂ ਉਪਲਬਧ ਹੋਣਗੀਆਂ। ਇਹਨਾਂ ਦੀ ਇਮਾਰਤ ਤਿਆਰ ਹੋ ਜਾਣ ਤੋਂ ਬਾਅਦ ਇੱਥੇ ਕਿਤਾਬਾਂ, ਰਸਾਲੇ ਅਤੇ ਅਖਬਾਰਾਂ ਰੱਖੀਆਂ ਜਾਣਗੀਆਂ ਤਾਂ ਜੋ ਲੋਕ ਇੱਥੇ ਮਿਲ ਬੈਠ ਕੇ ਦੇਸ਼-ਵਿਦੇਸ਼ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਨਾਲ ਨਾਲ ਕਿਤਾਬਾਂ ਪੜ ਕੇ ਸਮਾਂ ਬਤੀਤ ਕਰ ਸਕਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 7 ਜਨਵਰੀ ਤੋਂ ਸੂਬੇ ਦੇ ਸਾਰੇ ਵਸਨੀਕਾਂ ਲਈ 10 ਲੱਖ ਰੁਪਏ ਦੀ ਬੀਮਾ ਸਕੀਮ ਜਾਰੀ ਕਰਕੇ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਕਿਸੇ ਵੀ ਸਰਕਾਰ ਨੇ ਉਥੋਂ ਦੇ ਵਸਿੰਦਿਆਂ ਦੀ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਹੋਵੇ।

ਉਹਨਾਂ ਕਿਹਾ ਕਿ ਸਰਕਾਰ ਵਲੋਂ ਸੈਕਟਰ 76-80 ਦੇ ਨਿਵਾਸੀਆਂ ਨੂੰ ਪਲਾਟਾਂ ਦੀ ਵਧੀ ਹੋਈ ਕੀਮਤ ਵਿੱਚ ਵੱਡੀ ਰਾਹਤ ਦਿੰਦਿਆਂ ਇਸਨੂੰ 1116 ਰੁਪਏ ਪ੍ਰਤੀ ਵਰਗ ਗਜ ਘੱਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਹਰ ਪਰਿਵਾਰ ਨੂੰ 300 ਰੁਪਏ ਪ੍ਰਤੀ ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਫਿਰ ਤੋਂ ਵਿਕਾਸ ਦੇ ਰਾਹ ਤੁਰ ਪਿਆ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਸੜਕਾਂ ਦੀ ਮੁਕੰਮਲ ਤੌਰ ਤੇ ਕਾਇਆਕਲਪ ਪੂਰੀ ਹੋ ਜਾਵੇਗੀ।

ਇਸ ਮੌਕੇ ਆਪ ਨੇਤਾ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੁਹਾਣਾ, ਅਵਤਾਰ ਸਿੰਘ ਮੌਲੀ, ਰਾਜਿੰਦਰ ਪ੍ਰਸਾਦ ਸ਼ਰਮਾ, ਹਰਸੰਗਤ ਸਿੰਘ ਸੁਹਾਣਾ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਸੁਖਦੇਵ ਸਿੰਘ ਪਟਵਾਰੀ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਬੈਂਸ, ਪਰਮਿੰਦਰ ਸਿੰਘ ਵੈਦਵਾਨ, ਤਰਨਜੀਤ ਕੌਰ, ਕੁਲਵੰਤ ਕੌਰ ਕੋਮਲ, ਬੰਤ ਸਿੰਘ ਸੁਹਾਣਾ, ਕਮਲਜੀਤ ਸਿੰਘ ਫੌਜੀ, ਸੁਸ਼ੀਲ ਕੁਮਾਰ ਅਤਰੀ, ਚਰਨਜੀਤ ਕੌਰ, ਨਰੇਸ਼ ਬੱਤਾ, ਕਮਲਦੀਪ, ਰਜਿੰਦਰ ਸਿੰਘ, ਸੁਖਚੈਨ ਸਿੰਘ, ਬਲਵੀਰ ਮਸੀਹ, ਮੇਜਰ ਸਿੰਘ, ਬੀ.ਐਸ. ਚਾਹਲ, ਸਵਿਤਾ ਪਰਿੰਜਾ, ਗੁਰਸੇਵਕ ਸਰਪੰਚ ਮੌਲੀ ਵੈਦਵਾਨ, ਹਰਜੋਤ ਸਿੰਘ ਗੱਬਰ, ਰਣਦੀਪ ਸਿੰਘ, ਬਿੱਲੂ ਸੁਹਾਣਾ, ਰਾਜੀਵ ਵਸਿਸਟ, ਅਰੁਣ ਗੋਇਲ, ਹਰਮੇਸ਼ ਸਿੰਘ ਕੁੰਬੜਾ, ਧੀਰਜ ਕੁਮਾਰ ਗੌਰੀ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਛਿੰਦਾ, ਰਵਿੰਦਰ ਸਿੰਘ ਬਿੰਦਾ, ਗੁਰਜੀਤ ਸਿੰਘ ਮਾਮਾ, ਹਰਪ੍ਰੀਤ ਸਿੰਘ, ਨਵਰਾਜ ਸਿੰਘ ਵੀ ਹਾਜ਼ਰ ਸਨ।

ਲਾਈਬਰੇਰੀਆਂ ਦੇ ਨੀਂਹ ਪੱਥਰ ਰੱਖਣ ਮੌਕੇ ਵਾਰਡ ਦੇ ਐਮ ਸੀ ਨੂੰ ਨਹੀਂ ਮਿਲਿਆ ਸੱਦਾ : ਹਰਜੀਤ ਸਿੰਘ ਭੋਲੂ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਗਿਲਾ ਜਾਹਿਰ ਕੀਤਾ ਹੈ ਕਿ ਉਹਨਾਂ ਦੇ ਵਾਰਡ ਵਿੱਚ ਬਣਨ ਵਾਲੀਆਂ ਲਾਈਬਰੇਰੀਆਂ ਦਾ ਨੀਂਹ ਪੱਥਰ ਰੱਖਣ ਲਈ ਅੱਜ ਆਯੋਜਿਤ ਹੋਏ ਸਮਾਗਮ ਦੌਰਾਨ ਉਹਨਾਂ ਨੂੰ ਸੱਦਾ ਤਕ ਨਹੀਂ ਦਿੱਤਾ ਗਿਆ, ਜਦੋਂਕਿ ਉਹਨਾਂ ਵਲੋਂ ਆਪਣੇ ਵਾਰਡ ਵਿੱਚ ਪੈਂਦੇ ਸੈਕਟਰ 78 ਅਤੇ ਸੈਕਟਰ 79 ਦੇ ਖੇਤਰ ਲਈ 2 ਲਾਈਬਰੇਰੀਆਂ ਮੰਜੂਰ ਕਰਵਾ ਕੇ ਨਗਰ ਨਿਗਮ ਵਿੱਚ ਇਸ ਸੰਬੰਧੀ ਮਤਾ ਪਾਸ ਕਰਵਾਇਆ ਸੀ।

ਉਹਨਾਂ ਕਿਹਾ ਕਿ ਮਿਉਂਸਪਲ ਫੰਡ ਦੇ ਤਹਿਤ ਉਹਨਾਂ ਦੇ ਵਾਰਡ ਵਿੱਚ ਉਸਾਰੀਆਂ ਜਾਣ ਵਾਲੀਆਂ ਇਹਨਾਂ ਲਾਈਬਰੇਰੀਆਂ ਦੇ ਨੀਂਹ ਪੱਥਰ ਮੌਕੇ ਉਹਨਾਂ ਨੂੰ ਸੱਦਾ ਨਾ ਦੇ ਕੇ ਸੱਤਾਧਾਰੀਆਂ ਨੇ ਲੋਕੰਤੰਤਰ ਦਾ ਘਾਣ ਕੀਤਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending