Connect with us

Mohali

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਵਲੋਂ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Published

on

ਪਿੰਡ ਮਾਣਕਮਾਜਰਾ, ਗੀਗਾਮਾਜਰਾ, ਮਾਣਕਪੁਰ ਕੱਲਰ ਵਿਖੇ ਜਿਮ, ਗੀਗੇਮਾਜਰਾ ਵਿਖੇ ਬੈਂਚ ਅਤੇ ਮਾਣਕਮਾਜਰਾ ਵਿਖੇ ਲੱਗਣਗੀਆਂ ਸੋਲਰ ਲਾਈਟਾਂ

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਹਲਕਾ ਮੁਹਾਲੀ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਤੇਜ਼ ਕਰਦਿਆਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ, ਪਿੰਡ ਮਾਣਕ ਮਾਜਰਾ, ਗੀਗਾ ਮਾਜਰਾ ਅਤੇ ਮਾਣਕਪੁਰ ਕੱਲਰ ਵਿਖੇ ਐਮ. ਪੀ. ਫੰਡ ਵਿੱਚੋਂ 3-3 ਲੱਖ ਰੁਪਏ ਦੀ ਲਾਗਤ ਨਾਲ ਜਿੰਮਾ ਲਗਾਈਆਂ ਗਈਆਂ। ਪਿੰਡ ਗੀਗੇ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਨਾਲ ਬੈਂਚ ਵੀ ਲਗਾਏ ਗਏ, ਜਦਕਿ ਪਿੰਡ ਮਾਣਕ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਦੇ ਨਾਲ 15 ਸੋਲਰ ਲਾਈਟਾਂ ਵੀ ਲਗਵਾਈਆਂ ਗਈਆਂ।

ਇਸ ਮੌਕੇ ਗੱਲ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ 3200 ਖੇਡ ਮੈਦਾਨ ਬਣ ਰਹੇ ਹਨ ਅਤੇ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ 34 ਖੇਡ ਮੈਦਾਨ ਬਣਾਉਣ ਦਾ ਪ੍ਰਸਤਾਵ ਹੈ। ਉਹਨਾਂ ਕਿਹਾ ਕਿ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਦਾ ਕਸਰਤ ਕਰਨਾ ਜਰਰੂਰੀ ਹੈ ਅਤੇ ਇਹਨਾਂ ਜਿੰਮਾਂ ਤੋਂ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਆਪਣੀ ਸਿਹਤ ਨੂੰ ਸਵਾਰਨ ਵਿੱਚ ਰੁੱਝੇ ਰਹਿਣਗੇ ਅਤੇ ਨੌਜਵਾਨ ਵਰਗ ਨਸ਼ਿਆਂ ਤੋਂ ਵੀ ਦੂਰ ਰਹਿ ਸਕੇਗਾ। ਉਹਨਾਂ ਕਿਹਾ ਕਿ ਸੋਲਰ ਲਾਈਟਾਂ ਲੱਗਣ ਦੇ ਨਾਲ ਚੋਰੀ ਦੀਆਂ ਘਟਨਾਵਾਂ ਤੇ ਨਿਗ੍ਹਾ ਰੱਖੀ ਜਾ ਸਕੇਗੀ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਰਫ ਨੀਂਹ ਪੱਥਰ ਰੱਖਣਾ ਹੀ ਨਹੀਂ, ਸਗੋਂ ਤੈਅ ਸਮੇਂ ਦੇ ਅੰਦਰ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦਿਆਂ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਗੱਲਾਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ, ਜਦਕਿ ਮੌਜੂਦਾ ਸਰਕਾਰ ਜ਼ਮੀਨੀ ਪੱਧਰ ਤੇ ਕੰਮ ਕਰਕੇ ਦਿਖਾ ਰਹੀ ਹੈ। ਅੱਜ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜਿੱਥੇ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ, ਉੱਥੇ ਹੀ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending