Connect with us

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਸਬੰਧੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ : ਜਥੇਦਾਰ ਗੜਗੱਜ

Published

on

ਅੰਮ੍ਰਿਤਸਰ, 3 ਜਨਵਰੀ (ਸ.ਬ.) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬੀਤੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਸ ਮਾਮਲੇ ਸਬੰਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਤੇ ਸਹਿਯੋਗ ਕੀਤਾ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਵਿੱਚ ਹਰ ਧਰਮ ਦੇ ਗ੍ਰੰਥਾਂ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਉਂਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਨੁਸਾਰ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤਿ ਗੁਰੂ ਮੰਨਦੇ ਹਨ ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਬੰਧ ਵਿੱਚ ਸਰਕਾਰਾਂ ਨੂੰ ਕਾਨੂੰਨ ਵਿੱਚ ਵਿਸ਼ੇਸ਼ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਖਿੱਤੇ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਪਰੰਤੂ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ਅਤੇ ਸਿੱਖ ਸੰਗਤਾਂ ਨੂੰ ਇਨਸਾਫ਼ ਦੇਣ ਵਿੱਚ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਕਸਰ ਹੀ ਪੁਲੀਸ ਵੱਲੋਂ ਦੋਸ਼ੀਆਂ ਨੂੰ ਜਾਂ ਤਾਂ ਮਾਨਸਿਕ ਹਾਲਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਜਾਂ ਕਿਸੇ ਹੋਰ ਅਜਿਹੇ ਢੰਗ ਨਾਲ ਕੁਝ ਚਿਰ ਪਿੱਛੋਂ ਹੀ ਛੱਡ ਦਿੱਤਾ ਜਾਂਦਾ ਹੈ ਜਾਂ ਫਿਰ ਪੁਲੀਸ ਦੋਸ਼ੀਆਂ ਨੂੰ ਸਾਹਮਣੇ ਹੀ ਨਹੀਂ ਲਿਆਉਂਦੀ, ਜਿਸ ਨਾਲ ਸਿੱਖ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ ਤੇ ਉਨ੍ਹਾਂ ਦੇ ਮਨਾਂ ਵਿੱਚ ਵਿਰੋਧ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਇਸ ਪਿੱਛੇ ਲੁਕਵੀਂ ਸ਼ਕਤੀਆਂ ਦੀ ਸਿੱਖ ਵਿਰੋਧੀ ਸਾਜ਼ਸ਼ ਸਬੰਧੀ ਸਵਾਲ ਚੁੱਕਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਬੇਅਦਬੀ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਂ ਗੁਰਦੁਆਰਾ ਸਾਹਿਬਾਨ ਹੀ ਕਿਉਂ ਨਜ਼ਰ ਆਉਂਦੇ ਹਨ, ਇਹ ਗਹਿਰੇ ਮੰਥਨ ਤੇ ਚਿੰਤਨ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਸਮੇਂ ਹੋਈ ਇਕੱਤਰਤਾ ਦੀ ਲੜੀ ਵਿੱਚ ਅਗਲੀ ਵਿਚਾਰ ਚਰਚਾ ਜਲਦ ਹੀ ਕੀਤੀ ਜਾਵੇਗੀ ਤਾਂ ਜੋ ਬੇਅਦਬੀਆਂ ਠੱਲ੍ਹਣ ਲਈ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਕੇ ਠੋਸ ਨੀਤੀ ਨਾਲ ਹੱਲ ਕੀਤਾ ਜਾ ਸਕੇ।

Continue Reading

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Punjab

ਨੌਜਵਾਨ ਨੇ ਕਾਲਜ ਵਿੱਚ ਨਾਲ ਪੜ੍ਹਦੀ ਵਿਦਿਆਰਥਣ ਨੂੰ ਮਾਰੀ ਗੋਲੀ

Published

on

By

ਬਾਅਦ ਵਿੱਚ ਨੌਜਵਾਨ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ

ਤਰਨ ਤਾਰਨ, 9 ਫਰਵਰੀ (ਸ.ਬ.) ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇੱਕ ਕਾਲਜ ਵਿੱਚ ਇੱਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲੜਕੇ ਨੇ ਪਹਿਲਾਂ ਲੜਕੀ ਦੇ ਸਿਰ ਵਿਚ ਗੋਲੀ ਮਾਰੀ ਤੇ ਮੁੜ ਆਪਣੇ ਵੀ ਸਿਰ ਵਿਚ ਗੋਲੀ ਮਾਰ ਲਈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਪ੍ਰਿੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੇ ਸਨ। ਘਟਨਾ ਵੇਲੇ ਪ੍ਰਿੰਸਰਾਜ ਕਾਲਜ ਕੈਂਪਸ ਵਿੱਚ ਦਾਖ਼ਲ ਹੋਇਆ ਅਤੇ ਆਪਣੇ ਨਾਲ ਲਿਆਂਦੀ ਪਿਸਤੌਲ ਨਾਲ ਸੰਦੀਪ ਕੌਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਖ਼ੂਨੀ ਘਟਨਾ ਤੋਂ ਬਾਅਦ ਕਾਲਜ ਵਿੱਚ ਹੜਕੰਪ ਮੱਚ ਗਿਆ ਅਤੇ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।

ਐਸ.ਐਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕੋਲ ਹਥਿਆਰ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਸਮੇਤ ਕਾਲਜ ਦੇ ਅੰਦਰ ਕਿਵੇਂ ਪਹੁੰਚਿਆ।

ਘਟਨਾ ਤੋਂ ਬਾਅਦ ਕਾਲਜ ਕੈਂਪਸ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਸੁਰੱਖਿਆ ਵਜੋਂ ਭਾਰੀ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਫੋਰੈਂਸਿਕ ਮਾਹਰਾਂ ਦੀ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਘਟਨਾ ਨੇ ਜਿੱਥੇ ਵਿਦਿਆਰਥੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਕਾਲਜਾਂ ਦੀ ਸੁਰੱਖਿਆ ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

Continue Reading

Latest News

Trending