Connect with us

Punjab

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਹਰਭਜਨ ਮਾਨ

Published

on

 

ਅੰਮ੍ਰਿਤਸਰ, 3 ਜਨਵਰੀ (ਸ.ਬ.) ਪੰਜਾਬੀ ਗਾਇਕ, ਅਦਾਕਾਰ ਤੇ ਫਿਲਮ ਨਿਰਮਾਤਾ ਹਰਭਜਨ ਮਾਨ ਬੀਤੀ ਦੇਰ ਰਾਤ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚੇ। ਉਨ੍ਹਾਂ ਗੁਰੂ ਘਰ ਵਿੱਚ ਸ਼ਰਧਾ ਭਾਵਨਾ ਨਾਲ ਮੱਥਾ ਟੇਕ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾਇਆ ਤੇ ਦੇਸ਼-ਦੁਨੀਆ ਵਿੱਚ ਸੁਖ-ਸ਼ਾਂਤੀ, ਅਮਨ ਅਤੇ ਭਾਈਚਾਰੇ ਦੀ ਕਾਮਨਾ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੋਂ ਬਾਅਦ ਹਰਭਜਨ ਮਾਨ ਨੇ ਪੂਰੀ ਸ਼ਰਧਾ ਨਾਲ ਪਰਿਕਰਮਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਇਕਾਗਰ ਚਿੱਤ ਹੋ ਕੇ ਸੁਣਿਆ ਤੇ ਕੁਝ ਸਮਾਂ ਆਤਮਿਕ ਸ਼ਾਂਤੀ ਵਿੱਚ ਬਿਤਾਇਆ। ਇਸ ਦੌਰਾਨ ਉਨ੍ਹਾਂ ਦਾ ਵਿਵਹਾਰ ਬੇਹੱਦ ਸਾਦਗੀ ਭਰਿਆ ਰਿਹਾ। ਹਰਭਜਨ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ ਅਤੇ ਉਹ ਨਵੇਂ ਸਾਲ ਤੋਂ ਬਾਅਦ ਗੁਰੂ ਘਰ ਨਤਮਸਤਕ ਹੋਣਾ ਚਾਹੁੰਦੇ ਸਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਇਸ ਫੇਰੀ ਦੀ ਯੋਜਨਾ ਬਣਾਈ।

ਉਨ੍ਹਾਂ ਕਿਹਾ ਕਿ ਉਹ ਇਸ ਨਵੇਂ ਸਾਲ ਵਿੱਚ ਵਿਸ਼ਵ ਸ਼ਾਂਤੀ ਲਈ ਅਰਦਾਸ ਕਰਦੇ ਹਨ ਤਾਂ ਜੋ ਸਾਰੇ ਦੇਸ਼ ਸੁਖ-ਸ਼ਾਂਤੀ ਨਾਲ ਰਹਿਣ ਅਤੇ ਆਪਸੀ ਵੈਰ-ਵਿਰੋਧ ਖਤਮ ਹੋਵੇ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਦਿਖਾਵਾ ਕੀਤੇ ਬਿਨਾਂ ਆਮ ਸੰਗਤ ਵਾਂਗ ਗੁਰੂ ਘਰ ਵਿੱਚ ਹਾਜ਼ਰੀ ਲਗਵਾਈ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਹਰਭਜਨ ਮਾਨ ਗੁਰੂ ਘਰ ਅੱਗੇ ਸੀਸ ਝੁਕਾਉਂਦੇ ਨਜ਼ਰ ਆ ਰਹੇ ਹਨ।

ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਮੌਜੂਦ ਸੰਗਤ ਨੇ ਜਦੋਂ ਹਰਭਜਨ ਮਾਨ ਨੂੰ ਦੇਖਿਆ ਤਾਂ ਕਈ ਲੋਕਾਂ ਨੇ ਉਨ੍ਹਾਂ ਨੂੰ ਦੂਰੋਂ ਹੀ ਸਲਾਮ ਕੀਤਾ। ਹਾਲਾਂਕਿ, ਹਰਭਜਨ ਮਾਨ ਨੇ ਪੂਰੀ ਨਿਮਰਤਾ ਨਾਲ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਕੀਤੀ ਅਤੇ ਸ਼ਾਂਤ ਮਨ ਨਾਲ ਆਪਣੀ ਅਰਦਾਸ ਪੂਰੀ ਕੀਤੀ।

Continue Reading

Mohali

ਨਗਰ ਨਿਗਮ ਦੀ ਮੀਟਿੰਗ ਵਿੱਚ ਉੱਠਿਆ ਸਫਾਈ ਵਿਵਸਥਾ ਦੀ ਬਦਹਾਲੀ ਦਾ ਮੁੱਦਾ

Published

on

By

ਮੈਂਬਰਾਂ ਵਲੋਂ ਸਫਾਈ ਵਿਵਸਥਾ ਵਿੱਚ ਸੁਧਾਰ, ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਅਤੇ ਟ੍ਰਾਲੀਆਂ ਦੀ ਖਰੀਦ ਕਰਨ ਦੀ ਮੰਗ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਖ਼ਾਸ ਤੌਰ ਤੇ ਸ਼ਹਿਰ ਦੀ ਮਾੜੀ ਹੋ ਚੁੱਕੀ ਸਫਾਈ ਵਿਵਸਥਾ ਦਾ ਮੁੱਦਾ ਚੁੱਕਿਆ ਗਿਆ ਅਤੇ ਇਸ ਵਿੱਚ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀੰਤੀ ਗਈ।

ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌੌਰਾਨ ਮੈਂਬਰਾਂ ਵਲੋਂ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਸੜਕਾਂ ਦੀ ਮਾੜੀ ਹਾਲਤ ਵਿੱਚ ਸੁਧਾਰ ਦੀ ਮੰਗ ਕੀਤੀ ਗਈ। ਇਸ ਮੌਕੇ ਕੌਂਸਲਰ ਮਨਜੀਤ ਸਿੰਘ ਸੇਠੀ, ਰੁਪਿੰਦਰ ਕੌਰ, ਕੁਲਵੰਤ ਸਿੰਘ ਕਲੇਰ ਅਤੇ ਹੋਰਨਾਂ ਨੇ ਕਿਹਾ ਕਿ ਬੀ ਰੋਡਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਜਮੀਨੀ ਪੱਧਰ ਤੇ ਇਹ ਮੁਹਿੰਮ ਕਿਤੇ ਨਜਰ ਨਹੀਂ ਆਉਂਦੀ।

ਇਸ ਮੌਕੇ ਕਿਹਾ ਗਿਆ ਕਿ ਨਾ ਤਾਂ ਸ਼ਹਿਰ ਵਿੱਚ ਲੋੜੀਂਦੇ ਸਫਾਈ ਕਰਮਚਾਰੀ ਹਨ ਅਤੇ ਨਾ ਹੀ ਕੂੜਾ ਲਿਜਾਣ ਵਾਸਤੇ ਲੋੜੀਂਦੀਆਂ ਟਰਾਲੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਹੱਦ ਵਿੱਚ ਵਾਧਾ ਹੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਅਧੀਨ ਹੋਰ ਵੱਡਾ ਖੇਤਰ ਆ ਗਿਆ ਹੈ ਜਿਸ ਕਾਰਨ ਇੱਥੇ ਘੱਟੋ-ਘੱਟ 450 ਸਫਾਈ ਕਰਮਚਾਰੀਆਂ ਅਤੇ 50 ਹੋਰ ਟਰਾਲੀਆਂ ਦੀ ਲੋੜ ਹੈ।

ਕੌਂਸਲਰਾਂ ਵਲੋਂ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਵੱਧਦੀ ਗਿਣਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਅਨੁਸਾਰ ਡਾਗ ਸ਼ੈਲਟਰ ਦੀ ਉਸਾਰੀ ਕੀਤੀ ਜਾਵੇ। ਇਸ ਤੇ ਕਮਿਸ਼ਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਇਸ ਵਾਸਤੇ ਗਮਾਡਾ ਤੋਂ ਜਮੀਨ ਮੰਗੀ ਗਈ ਹੈ ਅਤੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ।

ਕੌਂਸਲਰ ਗੁਰਪ੍ਰੀਤ ਕੌਰ ਵਲੋਂ ਪਿੰਡ ਮਟੌਰ ਵਿੱਚ ਸ਼ਾਮਲਾਤ ਜਮੀਨ ਤੇ ਕਬਜੇ ਦਾ ਮੁੱਦਾ ਚੁੱਕਦਿਆਂ ਇਹ ਕਬਜੇ ਖਤਮ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਉਹਨਾਂ ਦੇ ਵਾਰਡ ਦੇ ਪਾਸ ਹੋਏ ਕੰਮਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਮਤੇ ਪਾਸ ਕਰ ਦਿੱਤੇ ਗਏ।

Continue Reading

Mohali

ਪੱਤਰਕਾਰ ਦਵਿੰਦਰ ਸਿੰਘ ਦਾ ਸੜਕ ਹਾਦਸੇ ਵਿੱਚ ਦੇਹਾਂਤ

Published

on

By

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਅਜੀਤ ਦੇ ਸੀਨੀਅਰ ਪੱਤਰਕਾਰ ਸ. ਦਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਕਾਰਨ ਦਿਹਾਂਤ ਹੋ ਗਿਆ। ਉਹ ਬੀਤੀ ਦੇਰ ਰਾਤ ਇੱਕ ਵਿਆਹ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਜਦੋਂ ਸੈਕਟਰ 89 ਵਿੱਚ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਏ ਸਨ।

ਸ. ਦਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਜੀਤ ਅਖਬਾਰ ਨਾਲ ਜੁੜੇ ਸਨ ਅਤੇ ਉਹਨਾਂ ਨੇ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਸz.ਦਵਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਉਹਨਾਂ ਦੇ ਪਿੰਡ ਸ਼ਮਸਪੁਰ (ਨੇੜੇ ਸਮਰਾਲਾ) ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ, ਮੁਹਾਲੀ ਦੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।

Continue Reading

Punjab

ਨੌਜਵਾਨ ਨੇ ਕਾਲਜ ਵਿੱਚ ਨਾਲ ਪੜ੍ਹਦੀ ਵਿਦਿਆਰਥਣ ਨੂੰ ਮਾਰੀ ਗੋਲੀ

Published

on

By

ਬਾਅਦ ਵਿੱਚ ਨੌਜਵਾਨ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ

ਤਰਨ ਤਾਰਨ, 9 ਫਰਵਰੀ (ਸ.ਬ.) ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇੱਕ ਕਾਲਜ ਵਿੱਚ ਇੱਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲੜਕੇ ਨੇ ਪਹਿਲਾਂ ਲੜਕੀ ਦੇ ਸਿਰ ਵਿਚ ਗੋਲੀ ਮਾਰੀ ਤੇ ਮੁੜ ਆਪਣੇ ਵੀ ਸਿਰ ਵਿਚ ਗੋਲੀ ਮਾਰ ਲਈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਪ੍ਰਿੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੇ ਸਨ। ਘਟਨਾ ਵੇਲੇ ਪ੍ਰਿੰਸਰਾਜ ਕਾਲਜ ਕੈਂਪਸ ਵਿੱਚ ਦਾਖ਼ਲ ਹੋਇਆ ਅਤੇ ਆਪਣੇ ਨਾਲ ਲਿਆਂਦੀ ਪਿਸਤੌਲ ਨਾਲ ਸੰਦੀਪ ਕੌਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਖ਼ੂਨੀ ਘਟਨਾ ਤੋਂ ਬਾਅਦ ਕਾਲਜ ਵਿੱਚ ਹੜਕੰਪ ਮੱਚ ਗਿਆ ਅਤੇ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।

ਐਸ.ਐਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕੋਲ ਹਥਿਆਰ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਸਮੇਤ ਕਾਲਜ ਦੇ ਅੰਦਰ ਕਿਵੇਂ ਪਹੁੰਚਿਆ।

ਘਟਨਾ ਤੋਂ ਬਾਅਦ ਕਾਲਜ ਕੈਂਪਸ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਸੁਰੱਖਿਆ ਵਜੋਂ ਭਾਰੀ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਫੋਰੈਂਸਿਕ ਮਾਹਰਾਂ ਦੀ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਘਟਨਾ ਨੇ ਜਿੱਥੇ ਵਿਦਿਆਰਥੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਕਾਲਜਾਂ ਦੀ ਸੁਰੱਖਿਆ ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

Continue Reading

Latest News

Trending