Mohali
ਸਾਂਝੀ ਜਮੀਨ ਤੇ ਕਬਜਾ ਕਰਕੇ ਕੰਪਨੀ ਦੇ ਹਿੱਸੇਦਾਰ ਨੂੰ ਦਾਖਿਲ ਹੋਣ ਤੋਂ ਰੋਕਣ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਦੂਜੇ ਹਿੱਸੇਦਾਰ ਅਤੇ ਸਾਥੀਆਂ ਖਿਲਾਫ ਮਾਮਲਾ ਦਰਜ
ਗੋਲਡਨ ਬ੍ਰਿਕਸ ਦੇ ਭਾਗੀਦਾਰ ਰਾਹੁਲ ਸੈਣੀ ਦੀ ਸ਼ਿਕਾਇਤ ਤੇ ਹਰਵਿੰਦਰ ਸਿੰਘ ਗੁਲਿਆਨੀ ਦੇ ਖਿਲਾਫ ਪਹਿਲਾਂ ਵੀ ਦਰਜ ਕਰਵਾਇਆ ਗਿਆ ਸੀ ਮਾਮਲਾ
ਐਸ ਏ ਐਸ ਨਗਰ, 5 ਜਨਵਰੀ (ਸ.ਬ.) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਕੁਰਾਲੀ ਇਲਾਕੇ ਵਿੱਚ ਰੀਅਲ ਐਸਟੇਟ ਨਾਲ ਜੁੜੇ ਇੱਕ ਗੰਭੀਰ ਵਿਵਾਦ ਵਿੱਚ ਪੁਲੀਸ ਨੇ ਗੋਲਡਨ ਬ੍ਰਿਕਸ ਫਰਮ ਦੇ ਭਾਗੀਦਾਰ ਰਾਹੁਲ ਸੈਣੀ ਵੱਲੋਂ ਦਿੱਤੀ ਗਈ ਦਰਖ਼ਾਸਤ ਅਤੇ ਉਸ ਤੇ ਹੋਈ ਪੁਲੀਸ ਪੜਤਾਲ ਦੇ ਆਧਾਰ ਤੇ ਕੰਪਨੀ ਦੇ ਹਿੱਸੇਦਾਰ ਹਰਵਿੰਦਰ ਸਿੰਘ ਗੁਲਿਆਨੀ (ਬੁਲ ਅਸਟੇਟ ਮੁਹਾਲੀ) ਅਤੇ ਉਸਦੇ ਅਣਪਛਾਤੇ ਸਾਥੀਆਂ ਦੇ ਖ਼ਿਲਾਫ ਭਾਰਤੀ ਨਿਆਂ ਸੰਹਿਤਾ ਦੀ ਧਾਰਾ 329(3) ਅਤੇ 351(2) ਤਹਿਤ ਥਾਣਾ ਸਿਟੀ ਕੁਰਾਲੀ ਵਿੱਚ ਮੁਕੱਦਮਾ ਦਰਜ ਕੀਤਾ ਹੈ।
ਇੱਥੇ ਜਿਕਰਯੋਗ ਹੈ ਕਿ ਸ਼ਕਾਇਤ ਕਰਤਾ ਵੱਲੋਂ ਪਹਿਲਾਂ ਵੀ ਹਰਵਿੰਦਰ ਸਿੰਘ ਗੁਲਅਿਾਨੀ ਦੇ ਖਿਲਾਫ ਥਾਣਾ ਸਿਟੀ ਕੁਰਾਲੀ ਵਿੱਚ ਆਈ ਪੀ ਸੀ ਦੀ ਧਾਰਾ 406 ਅਤੇ 420 ਤਹਿਤ ਮਾਮਲਾ ਦਰਜ ਕਰਵਾਇਆ ਗਿਆ ਸੀ, ਜਿਸਦੀ ਤਫਤੀਸ਼ ਹਾਲੇ ਜਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਸੈਣੀ ਅਤੇ ਹਰਵਿੰਦਰ ਸਿੰਘ ਗੁਲਿਆਨੀ ਵੱਲੋਂ ਸਾਲ 2020 ਵਿੱਚ ਸਾਂਝੇ ਤੌਰ ਤੇ ਜ਼ਮੀਨ ਖਰੀਦੀ ਗਈ ਸੀ, ਜਿਸ ਵਿੱਚ ਰਾਹੁਲ ਸੈਣੀ ਦੀ 25 ਫੀਸਦੀ ਅਤੇ ਹਰਵਿੰਦਰ ਸਿੰਘ ਗੁਲਿਆਨੀ ਦੀ 75 ਫੀਸਦੀ ਹਿੱਸੇਦਾਰੀ ਦਰਜ ਹੈ। ਇਸ ਜ਼ਮੀਨ ਤੇ ਗ੍ਰੇਂਡ ਰੋਡਿਓ ਨਾਮ ਦਾ ਪ੍ਰੋਜੈਕਟ ਲਾਂਚ ਕਰਨ ਦੀ ਯੋਜਨਾ ਸੀ, ਪਰ ਕੁਝ ਸਮੇਂ ਬਾਅਦ ਦੋਹਾਂ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ ਜਿਸਤੋਂ ਬਾਅਦ ਰਾਹੁਲ ਸੈਣੀ ਵਲੋਂ ਗੁਲਿਆਨੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।
ਸ਼ਿਕਾਇਤਕਰਤਾ ਦਾ ਇਲਜਾਮ ਹੈ ਕਿ ਉਹਨਾਂ ਵਲੋਂ ਪਹਿਲਾਂ ਮਾਮਲਾ ਦਰਜ ਕਰਵਾਏ ਜਾਣ ਤੋਂ ਬਾਅਦ ਹਰਵਿੰਦਰ ਸਿੰਘ ਗੁਲਿਆਨੀ ਵੱਲੋਂ ਸਾਂਝੀ ਜ਼ਮੀਨ ਤੇ ਕਬਜ਼ਾ ਕਰ ਲਿਆ ਗਿਆ ਅਤੇ ਰਾਹੁਲ ਸੈਣੀ ਸਮੇਤ ਉਸਦੇ ਕਰਮਚਾਰੀਆਂ ਨੂੰ ਉਥੇ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਸ਼ਿਕਾਇਤ ਅਨੁਸਾਰ, ਜੇ ਸ਼ਿਕਾਇਤਕਰਤਾ ਜਾਂ ਉਸਦਾ ਕੋਈ ਨੁਮਾਇੰਦਾ ਸਾਈਟ ਤੇ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਥੇ ਮੌਜੂਦ ਵਿਅਕਤੀਆਂ ਵੱਲੋਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਹਰਵਿੰਦਰ ਸਿੰਘ ਗੁਲਿਆਨੀ ਵੱਲੋਂ ਗਲੋਰੀ ਹੋਮਸ ਦੇ ਨਾਮ ਹੇਠ ਬਿਨਾਂ ਕਾਨੂੰਨੀ ਮਨਜ਼ੂਰੀ ਦੇ ਪਲਾਟ ਵੇਚੇ ਜਾ ਰਹੇ ਹਨ। ਦੋਸ਼ ਹੈ ਕਿ ਗਾਹਕਾਂ ਨੂੰ 60 ਫੁੱਟ ਰਸਤੇ ਦਾ ਨਕਸ਼ਾ ਦਿਖਾ ਕੇ ਪਲਾਟ ਵੇਚੇ ਜਾ ਰਹੇ ਹਨ, ਜਦਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਮੁਤਾਬਿਕ ਅਸਲ ਰਸਤਾ ਸਿਰਫ਼ 3 ਗੱਠਿਆਂ ਦਾ ਹੈ।
ਸ਼ਿਕਾਇਤਕਰਤਾ ਵੱਲੋਂ ਇਸ ਮਾਮਲੇ ਵਿੱਚ ਇਹ ਇਲਜਾਮ ਵੀ ਲਗਾਇਆ ਗਿਆ ਸੀ ਹਰਵਿੰਦਰ ਸਿੰਘ ਗੁਲਿਆਨੀ ਅਤੇ ਉਸਦੇ ਸਾਥੀਆਂ ਵੱਲੋਂ ਜੈਪੁਰ ਵਿੱਚ ਉਸਦੇ ਅਤੇ ਉਸਦੀ ਪਤਨੀ ਦੇ ਖ਼ਿਲਾਫ ਇੱਕ ਫੌਜਦਾਰੀ ਕੇਸ ਦਰਜ ਕਰਵਾਇਆ ਗਿਆ, ਜਿਸਦਾ ਮਕਸਦ ਦਬਾਅ ਬਣਾਉਣਾ, ਬਲੈਕਮੇਲ ਕਰਨਾ ਅਤੇ ਮਾਨਸਿਕ ਤੌਰ ਤੇ ਪਰੇਸ਼ਾਨ ਕਰਨਾ ਸੀ। ਇਸ ਕੇਸ ਵਿੱਚ ਸ਼ਿਕਾਇਤਕਰਤਾ ਰਾਹੁਲ ਸੈਣੀ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਪੁਲੀਸ ਪੜਤਾਲ ਰਿਪੋਰਟ ਵਿੱਚ ਜੈਪੁਰ ਕੇਸ ਦਾ ਜ਼ਿਕਰ ਹਵਾਲੇ ਵਜੋਂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਡੀ ਐਸ ਪੀ ਖਰੜ-1 ਵੱਲੋਂ ਕੀਤੀ ਮੁੱਢਲੀ ਪੜਤਾਲ ਦੌਰਾਨ ਦੋਹਾਂ ਧਿਰਾਂ ਨੂੰ ਸ਼ਾਮਲ ਜਾਂਚ ਲਈ ਬੁਲਾਇਆ ਗਿਆ ਸੀ ਅਤੇ ਰਿਕਾਰਡ ਮੁਤਾਬਿਕ, ਹਰਵਿੰਦਰ ਸਿੰਘ ਗੁਲਿਆਨੀ ਨੂੰ ਕਈ ਵਾਰ ਨੋਟਿਸ ਭੇਜੇ ਗਏ, ਪਰ ਉਸ ਵੱਲੋਂ ਨਾ ਤਾਂ ਕੋਈ ਬਿਆਨ ਦਿੱਤਾ ਗਿਆ ਅਤੇ ਨਾ ਹੀ ਕੋਈ ਦਸਤਾਵੇਜ਼ ਪੇਸ਼ ਕੀਤਾ ਗਿਆ। ਇਸ ਅਧਾਰ ਤੇ ਪੜਤਾਲ ਅਧਿਕਾਰੀ ਵੱਲੋਂ ਮੁਕੱਦਮਾ ਦਰਜ ਕਰਕੇ ਤਫਤੀਸ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਡੀ ਐਸ ਪੀ ਦੀ ਰਿਪੋਰਟ ਨਾਲ ਸਹਿਮਤ ਹੁੰਦੇ ਹੋਏ ਐਸ ਐਸ ਪੀ ਐਸ ਏ ਐਸ ਨਗਰ ਵੱਲੋਂ ਮਾਮਲਾ ਡੀ ਆਈ ਜੀ ਰੋਪੜ ਰੇਂਜ ਕੋਲ ਭੇਜਿਆ ਗਿਆ। ਡੀ ਆਈ ਜੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਕੁਰਾਲੀ ਵਿੱਚ ਧਾਰਾ 329(3), 351(2) ਬੀ ਐਨ ਐਸ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ, ਮਾਮਲੇ ਦੀ ਤਫਤੀਸ਼ ਜਾਰੀ ਹੈ।
ਇਸ ਮਾਮਲੇ ਸੰਬੰਧੀ ਹਰਵਿੰਦਰ ਸਿੰਘ ਗੁਲਿਆਨੀ ਨਾਲ ਸੰਪਰਕ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰੰਤੂ ਉਹਨਾਂ ਨਾਲ ਸੰਪਰਕ ਕਾਇਮ ਨਹੀਂ ਹੋ ਪਾਇਆ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
