Connect with us

Mohali

ਨਗਰ ਨਿਗਮ ਚੋਣਾਂ ਲਈ ਭਖਣ ਲੱਗੀਆਂ ਸਿਆਸੀ ਸਰਗਰਮੀਆਂ

Published

on

ਚੋਣ ਲੜਣ ਦੇ ਚਾਹਵਾਨਾਂ ਵਲੋਂ ਵੋਟਰਾਂ ਨਾਲ ਸੰਪਰਕ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 7 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੀ ਆਉਣ ਵਾਲੀ ਚੋਣ ਸੰਬੰਧੀ ਵਾਰਡਬੰਦੀ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਜਿੱਥੇ ਨਗਰ ਨਿਗਮ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਵੱਲੋਂ ਆਪੋ-ਆਪਣੇ ਸੰਬੰਧਿਤ ਵਾਰਡਾਂ ਵਿੱਚ ਸਰਗਰਮੀ ਤੇਜ ਕਰ ਦਿੱਤੀ ਗਈ ਹੈ ਉੱਥੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਸਰਗਰਮੀਆਂ ਆਰੰਭ ਦਿੱਤੀਆਂ ਗਈਆਂ ਹਨ।

ਨਗਰ ਨਿਗਮ ਦੀ ਚੋਣ ਪਾਰਟੀ ਨਿਸ਼ਾਨ ਤੇ ਲੜੀ ਜਾਂਦੀ ਹੈ ਅਤੇ ਇਸ ਸੰਬੰਧੀ ਸਿਆਸੀ ਪਾਰਟੀਆਂ ਵਲੋਂ ਬਾਕਾਇਦਾ ਆਪਣੇ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰਕੇ ਉਹਨਾਂ ਨੂੰ ਟਿਕਟਾਂ ਦਿੱਤੀਆਂ ਜਾਦੀਆਂ ਹਨ। ਇਸ ਸੰਬੰਧੀ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖਲ ਕਰਨ ਲਈ ਲੋੜੀਂਦੇ ਦਸਤਾਵੇਜ ਤਿਆਰ ਕਰਨੇ ਵੀ ਸ਼ੁਰੂ ਕਰ ਦਿੱਤੇ ਗਏ ਹਨ।

ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਕਈ ਪਿੰਡਾਂ ਸਮੇਤ ਹੋਰ ਨਵੇਂ ਖੇਤਰਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਪਰੰਤੂ ਇਸ ਵਾਰ ਵੀ 50 ਵਾਰਡ ਹੀ ਬਣੇ ਹਨ ਅਤੇ ਕਈ ਉਮੀਦਵਾਰਾਂ ਦੇ ਵਾਰਡ ਆਪਸ ਵਿੱਚ ਰਲ ਮਿਲ ਗਏ ਹਨ ਅਤੇ ਇਸ ਕਾਰਨ ਕਈ ਮੌਜੂਦਾ ਕੌਂਸਲਰਾਂ ਦੇ ਚੋਣ ਲੜਣ ਤੇ ਸਵਾਲ ਉਠ ਰਹੇ ਹਨ। ਇਸ ਦੌਰਾਨ ਇਹ ਗੱਲ ਆਖੀ ਜਾ ਰਹੀ ਹੈ ਕਿ ਸਿਆਸੀ ਪਾਰਟੀਆਂ ਵਲੋਂ ਸਿਰਫ ਅਜਿਹੇ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ ਜਿਹੜੇ ਸੀਟ ਕੱਢਣ ਦੀ ਸਮਰਥਾ ਰੱਖਦੇ ਹਨ। ਇਸ ਪੱਖੋਂ ਪਿਛਲੀ ਵਾਰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਤਿੰਨ ਚੌਥਾਈ ਬਹੁਮਤ ਹਾਸਿਲ ਕਰਨ ਵਾਲੀ ਕਾਂਗਰਸ ਪਾਰਟੀ ਵਾਸਤੇ ਮੁਸ਼ਕਲਾਂ ਜਿਆਦਾ ਹਨ ਜਿਸਦੇ 37 ਉਮੀਦਵਾਰ ਚੋਣ ਜਿੱਤੇ ਸਨ ਅਤੇ ਇਹਨਾਂ ਵਿੱਚੋਂ ਲਗਭਗ ਅੱਧੇ ਕੌਂਸਲਰਾਂ ਦੀ ਟਿਕਟ ਕੱਟੀ ਜਾਣੀ ਤੈਅ ਹੈ।

ਅਜਿਹਾ ਹੋਣ ਤੇ ਜਿਹੜੇ ਮੌਜੂਦਾ ਕੌਂਸਲਰਾਂ ਦੀਆਂ ਟਿਕਟਾਂ ਕੱਟੀਆਂ ਜਾਣਗੀਆਂ ਉਹ ਬਾਗੀ ਹੋ ਕੇ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਇਹ ਬਾਗੀ ਕੌਂਸਲਰ ਜਾਂ ਤਾਂ ਕਿਸੇ ਹੋਰ ਪਾਰਟੀ ਦੀ ਟਿਕਟ ਤੇ ਉਮੀਦਵਾਰ ਬਣਨਗੇ ਜਾਂ ਫਿਰ ਆਜਾਦ ਉਮੀਦਵਾਰ ਦੇ ਤੌਰ ਤੇ ਕਿਸਮਤ ਅਜਮਾਉਣਗੇ ਪਰੰਤੂ ਇਹ ਆਪਣੀ ਪਾਰਟੀ ਦੇ ਉਮੀਦਵਾਰਾਂ ਵਾਸਤੇ ਹੀ ਖਤਰਾ ਬਣਨਗੇ। ਇਸ ਗੱਲ ਨੂੰ ਮੁੱਖ ਰੱਖਦਿਆਂ ਕਾਂਗਰਸ ਵੱਲੋਂ ਆਪਣੇ ਕੁਨਬੇ ਨੂੰ ਇਕੱਠਿਆਂ ਕਰਨ ਅਤੇ ਪਾਰਟੀ ਦੀ ਮਜਬੂਤੀ ਲਈ ਯਤਨ ਆਰੰਭ ਕਰ ਦਿੱਤੇ ਗਏ ਹਨ।

ਜੇਕਰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਉਸ ਵਿੱਚ ਵੀ ਪਾਰਟੀ ਦੀ ਟਿਕਟ ਤੇ ਚੋਣ ਲੜਣ ਦੇ ਚਾਹਵਾਨਾਂ ਦੀ ਗਿਣਤੀ ਜਿਆਦਾ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਵੀ ਆਪਣੇ ਯੋਗ ਉਮੀਦਵਾਰਾਂ ਦੀ ਚੋਣ ਦਾ ਕੰਮ ਤੇਜ ਕੀਤਾ ਜਾ ਚੁੱਕਿਆ ਹੈ। ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜਣ ਦੇ ਚਾਹਵਾਨਾਂ ਵਲੋਂ ਪਾਰਟੀ ਟਿਕਟ ਹਾਸਿਲ ਕਰਨ ਲਈ ਸਰਗਰਮੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ ਅਤੇ ਆਪਣਾ ਦਾਅਵਾ ਮਜਬੂਤ ਕਰਨ ਲਈ ਆਪੋ ਆਪਣੇ ਵਾਰਡਾਂ ਵਿੱਚ ਵੋਟਰਾਂ ਨਾਲ ਸੰਪਰਕ ਕਰਨ ਦਾ ਕੰਮ ਵੀ ਤੇਜ ਕਰ ਦਿੱਤਾ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੁਹਾਣਾ ਵੱਲੋਂ ਵੀ ਆਪਣੀ ਟੀਮ ਨਾਲ ਵੀ ਉਮੀਦਵਾਰ ਬਾਰੇ ਚਰਚਾ ਸ਼ੁਰੂ ਕਰ ਦਿੱਤੀ ਗਈ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਜਨਤਕ ਤੌਰ ਤੇੇ ਜਿਆਦਾ ਸਰਗਰਮੀਆਂ ਨਹੀਂ ਦਿਖਾਈਆਂ ਜਾ ਰਹੀਆ, ਪਰ ਭਾਰਤੀ ਜਨਤਾ ਪਾਰਟੀ ਦੇ ਵਰਕਰ ਪਾਰਟੀ ਦੀ ਨੀਤੀ ਅਨੁਸਾਰ ਵੱਖ-ਵੱਖ ਵਾਰਡਾਂ ਦੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਇਸਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਇਹਨਾਂ ਚੋਣਾਂ ਵਿੱਚ ਉਮੀਦਵਾਰ ਉਤਾਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਚੋਣ ਮਾਹੌਲ ਵਿੱਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ।

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending