Chandigarh
ਜੁਲਾਈ ਤੋਂ ਦਸੰਬਰ 2025 ਤੱਕ ਪੰਜਾਬ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ : ਹਰਦੀਪ ਸਿੰਘ ਮੁੰਡੀਆਂ
ਈਜ਼ੀ ਰਜਿਸਟਰੀ ਤਹਿਤ ਹੋਏ ਡਿਜੀਟਲ ਸੁਧਾਰਾਂ ਨਾਲ ਭ੍ਰਿਸ਼ਟਾਚਾਰ ਦੇ ਖ਼ਾਤਮੇ ਦਾ ਦਾਅਵਾ
ਚੰਡੀਗੜ੍ਹ, 9 ਜਨਵਰੀ (ਸ.ਬ.) ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮੰਤਰੀ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ।
ਇਸ ਸਬੰਧੀ ਮਹੀਨਾਵਾਰ ਅੰਕੜੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਜੁਲਾਈ 2025 ਵਿੱਚ 64965 ਦਸਤਾਵੇਜ਼ ਰਜਿਸਟਰ ਕੀਤੇ ਗਏ, ਅਗਸਤ ਵਿੱਚ 62001, ਸਤੰਬਰ ਵਿੱਚ 55814 ਅਤੇ ਅਕਤੂਬਰ ਵਿੱਚ 53610 ਦਸਤਾਵੇਜ਼ ਰਜਿਸਟਰ ਕੀਤੇ ਗਏ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਰਜਿਸਟਰੀਆਂ ਨਾਲ ਸਬੰਧਤ 58200 ਦਸਤਾਵੇਜ਼ ਦਰਜ ਕੀਤੇ ਗਏ ਜਦੋਂ ਕਿ ਦਸੰਬਰ ਵਿੱਚ ਸਭ ਤੋਂ ਵੱਧ 76377 ਰਜਿਸਟਰੀਆਂ ਕੀਤੀਆਂ ਗਈਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਈਜ਼ੀ ਰਜਿਸਟਰੀ ਰਾਹੀਂ ਦਸਤਾਵੇਜ਼ਾਂ ਦੀ ਆਨਲਾਈਨ ਪ੍ਰੀ-ਸਕਰੂਟਨੀ ਸ਼ੁਰੂ ਕੀਤੀ ਗਈ ਹੈ, ਦਫ਼ਤਰੀ ਕਾਰਵਾਈ ਵਿੱਚ ਹੁੰਦੀ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ ਅਤੇ ਸਬ-ਰਜਿਸਟਰਾਰ ਦਫਤਰਾਂ ਵਿੱਚ ਪਹੁੰਚ ਆਸਾਨ ਹੋਈ ਹੈ। ਉਹਨਾਂ ਕਿਹਾ ਕਿ ਸੇਲ ਡੀਡ ਦੀਆਂ ਦਸਤਖ਼ਤ ਰਹਿਤ ਕਾਪੀਆਂ ਦੀ ਹੁਣ 48 ਘੰਟਿਆਂ ਦੇ ਅੰਦਰ ਆਨਲਾਈਨ ਜਾਂਚ ਕੀਤੀ ਜਾਂਦੀ ਹੈ, ਜਿਸ ਨਾਲ ਖੱਜਲ-ਖੁਆਰੀ ਕਾਫ਼ੀ ਘਟੀ ਹੈ ਅਤੇ ਭ੍ਰਿਸ਼ਟਾਚਾਰ ਦੇ ਰਸਤੇ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਸਿੱਧੇ ਤੌਰ ਤੇ ਡਿਪਟੀ ਕਮਿਸ਼ਨਰਾਂ ਅਤੇ ਐਸ. ਡੀ. ਐਮਜ਼. ਵੱਲੋਂ ਕੀਤੀ ਜਾਂਦੀ ਹੈ ਤਾਂ ਜੋ ਜਵਾਬਦੇਹੀ ਯਕੀਨੀ ਬਣੇ ਅਤੇ ਬੇਲੋੜੀਆਂ ਰੁਕਾਵਟਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਲੋਕਾਂ ਨੂੰ ਹੁਣ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਦਸਤਾਵੇਜ਼ ਰਜਿਸਟਰ ਕਰਵਾਉਣ ਦੀ ਆਜ਼ਾਦੀ ਹੈ। ਇਸ ਨਾਲ ਅਜਾਰੇਦਾਰੀ ਦਾ ਲੱਕ ਟੁੱਟਿਆ ਹੈ ਅਤੇ ਸਭ ਲਈ ਨਿਰਪੱਖ ਅਤੇ ਬਰਾਬਰ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਬਿਨੈਕਾਰਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਸਬੰਧੀ ਕਾਰਵਾਈ ਦੇ ਹਰ ਪੜਾਅ ਜਿਵੇਂ ਜਾਂਚ, ਭੁਗਤਾਨ ਅਤੇ ਅਪੁਆਇੰਟਮੈਂਟ ਦੇ ਲੈਣ-ਦੇਣ ਬਾਰੇ ਆਟੋਮੇਟਡ ਵੱਟਸਐਪ ਅਪਡੇਟ ਭੇਜੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਰੂਪ ਵਿੱਚ ਰਿਸ਼ਵਤ ਮੰਗਣ ਦੀ ਰਿਪੋਰਟ ਕਰਨ ਲਈ ਇੱਕ ਸਿੱਧੀ ਸ਼ਿਕਾਇਤ ਪ੍ਰਣਾਲੀ ਵੀ ਬਣਾਈ ਗਈ ਹੈ ਤਾਂ ਜੋ ਜ਼ਿਲ੍ਹਾ ਪੱਧਰ ਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਲੋਕ ‘ਡਰਾਫਟ ਮਾਈ ਡੀਡ’ ਮਾਡਿਊਲ ਰਾਹੀਂ ਸੇਲ ਡੀਡ ਖ਼ੁਦ ਤਿਆਰ ਕਰ ਸਕਦੇ ਹਨ ਜਾਂ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਸਥਾਪਿਤ ਸੇਵਾ ਕੇਂਦਰ ਕਾਊਂਟਰਾਂ ਤੋਂ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਘਰ ਬੈਠੇ ਹੀ ਹੈਲਪਲਾਈਨ 1076 ਰਾਹੀਂ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਤਿਆਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 25 ਬੈਂਕਾਂ ਰਾਹੀਂ ਇੱਕੋ ਵਾਰ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਦਾ ਆਨਲਾਈਨ ਭੁਗਤਾਨ ਕਰਨ ਨਾਲ ਇਹ ਪ੍ਰਕਿਰਿਆ ਹੋਰ ਵੀ ਸੁਖਾਲੀ ਹੋ ਗਈ ਹੈ ਜਿਸ ਨਾਲ ਲੋਕਾਂ ਲਈ ਸਹੂਲਤ ਵਧੀ ਹੈ।
Chandigarh
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
Chandigarh
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।
Chandigarh
ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ
ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।
ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
